ਗੁਰਦੁਆਰਾ ਬੋਰਡ, ਤਖਤ ਸੱਚਖੰਡ ਅਬਿਚਲ ਹਜ਼ੂਰ ਸਾਹਿਬ, ਨਾਂਦੇੜ ਦੀ ਮਿਆਦ ਜੂਨ 2022 ਵਿਚ ਮੁੱਕ ਗਈ ਸੀ ਜਿਸ ਤੋਂ ਬਾਅਦ ਸਰਕਾਰ ਨੇ ਡਾ. ਪਰਵਿੰਦਰ ਸਿੰਘ ਪਸਰੀਚਾ ਨਾਮ ਦੇ ਸਾਬਕਾ ਪੁਲਿਸ (ਆਈ.ਪੀ.ਐਸ) ਅਫਸਰ ਨੂੰ ਬੋਰਡ ਦਾ ਪ੍ਰਸ਼ਾਸਕ ਲਗਾਇਆ ਸੀ। ਡਾ. ਪਸਰੀਚਾ ਦੀ ਨਿਯੁਕਤੀ ਦੀ ਮਿਆਦ 31 ਜੁਲਾਈ 2023 ਨੂੰ ਪੂਰੀ ਹੋ ਗਈ।
ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ (DSGMC) ਦੀਆਂ ਸਾਲ 2021 'ਚ ਹੋਣ ਵਾਲੀਆਂ ਆਮ ਚੋਣਾਂ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ।
ਜੰਮੂ ਕਸ਼ਮੀਰ ਦੀ ਮੁੱਖ ਮੰਤਰੀ ਮਹਿਬੂਬਾ ਮੁਫ਼ਤੀ ਵੱਲੋਂ ਸੂਬੇ ਦੇ ਸਕੂਲਾਂ ਵਿਚ ਪੰਜਾਬੀ ਭਾਸ਼ਾ ਨੂੰ ਮੁੜ ਤੋਂ ਲਾਗੂ ਕਰਨ ਦਾ ਐਲਾਨ ਕੀਤਾ ਗਿਆ।
ਜੰਮੂ-ਕਸ਼ਮੀਰ ਦੇ ਸਕੂਲਾਂ ਚੋਂ ਪੰਜਾਬੀ ਭਾਸ਼ਾ ਨੂੰ ਲਾਜ਼ਮੀ ਵਿਸ਼ੇ ਤੋਂ ਬਾਹਰ ਕਰਨ ਦੀ ਆਈਆਂ ਖ਼ਬਰਾਂ ’ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸਰਗਰਮ ਹੋ ਗਈ ਹੈ। ਦਿੱਲੀ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਜੰਮੂ-ਕਸ਼ਮੀਰ ਦੀ ਮੁੱਖ ਮੰਤਰੀ ਬੀਬੀ ਮਹਿਬੂਬਾ ਮੁਫ਼ਤੀ ਨੂੰ ਪੱਤਰ ਭੇਜ ਕੇ ਇਸ ਸਬੰਧੀ ਇਤਰਾਜ ਦਰਜ ਕਰਵਾਉਂਦੇ ਹੋਏ ਫੈਸਲੇ ਨੂੰ ਵਾਪਸ ਲੈਣ ਦੀ ਮੰਗ ਕੀਤੀ ਹੈ।