ਸਰਕਾਰਾਂ ਵੱਲੋਂ ਬੰਦੀ ਸਿੰਘਾਂ ਨਾਲ ਕੀਤੇ ਜਾਣ ਵਾਲੇ ਵਿਤਕਰੇ ਦਾ ਇੱਕ ਹੋਰ ਮਾਮਲਾ ਉਸ ਵੇਲੇ ਉਜਾਗਰ ਹੋਇਆ ਜਦੋਂ ਰਾਜਸਥਾਨ ਸਰਕਾਰ ਨੇ ਭਾਰਤੀ ਸੁਪਰੀਮ ਕੋਰਟ ਵੱਲੋਂ ਜੇਲ੍ਹਾਂ ਵਿੱਚ ਕੈਦੀਆਂ ਦੀ ਗਿਣਤੀ ਘਟਾਏ ਜਾਣ ਸਬੰਧੀ ਦਿੱਤੀਆਂ ਹਦਾਇਤਾਂ ਦੇ ਬਾਵਜੂਦ ਬੰਦੀ ਸਿੰਘ ਭਾਈ ਹਰਨੇਕ ਸਿੰਘ ਭੱਪ ਦੀ ਪੇਰੋਲ ਰੱਦ ਕਰ ਦਿੱਤੀ।
ਪੰਜਾਬ ਸਰਕਾਰ ਸਿੱਖ ਭਾਈਚਾਰੇ ਪ੍ਰਤੀ ਸਦਭਾਵਨਾ ਦਾ ਪ੍ਰਗਟਾਵਾ ਕਰਨ ਲਈ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਗੁਰਪੁਰਬ ਮੌਕੇ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ 'ਚ ਬੰਦ ਕੈਦ ਭੁਗਤ ਚੁੱਕੇ ਸਿੱਖ ਬੰਦੀਆਂ ਦੀ ਰਿਹਾਈ ਲਈ ਸਰਗਰਮ ਹੋਈ ਦੱਸੀ ਜਾਂਦੀ ਹੈ ਤੇ ਅਜਿਹੇ 18 ਸਿੱਖ ਬੰਦੀਆਂ ਦੇ ਕੇਸ ਮਨਜ਼ੂਰੀ ਲਈ ਪੰਜਾਬ ਸਰਕਾਰ ਵਲੋਂ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਭੇਜੇ ਜਾ ਰਹੇ ਹਨ| ਪਤਾ ਲੱਗਾ ਹੈ ਕਿ ਇਸ ਸਬੰਧੀ ਸਾਰੇ ਵੇਰਵੇ ਤੇ ਤੱਥ ਇਕੱਤਰ ਕਰ ਲਏ ਗਏ ਹਨ|
ਨਾਮੀ ਖਾੜਕੂ ਯੋਧਿਆਂ ਦਾ ਹਮਸਫਰ ਭੱਪ ਭਾਜੀ ਦਾ ਨਾਮ ਲੈਂਦਿਆਂ ਹੀ ਇਕ ਛੋਟੇ ਕੱਦ ਪਰ ਦ੍ਰਿੜ ਇਰਾਦੇ ਵਾਲੇ ਹਰਨੇਕ ਸਿੰਘ ਦਾ ਚਿਹਰਾ ਸਾਹਮਣੇ ਆ ਜਾਂਦਾ ਹੈ।