ਅੰਮ੍ਰਿਤਸਰ, (ਨਰਿੰਦਰ ਪਾਲ ਸਿੰਘ): ਸ਼੍ਰੋਮਣੀ ਕਮੇਟੀ ਵਲੋਂ ਗਿਆਨੀ ਗੁਰਮੁਖ ਸਿੰਘ ਨੂੰ ਮੁੜ ਸ੍ਰੀ ਅਕਾਲ ਤਖਤ ਸਾਹਿਬ ਦਾ ਹੈਡ ਗ੍ਰੰਥੀ ਲਗਾਏ ਜਾਣ ਨੂੰ ਦੁਖਦਾਈ ਕਰਾਰ ਦਿੰਦਿਆਂ ...
ਅੰਮ੍ਰਿਤਸਰ: ਸਿੱਖ ਸਾਈਕਲਿਸਟ ਜਗਦੀਪ ਸਿੰਘ ਪੁਰੀ ਵਲੋਂ ਸਾਈਕਲ ਦੌੜ ਵਿੱਚ ਦਸਤਾਰ ਧਾਰਣ ਕਰਨ ਤੇ ਲਾਈ ਪਾਬੰਦੀ ਨੂੰ ਚਣੌਤੀ ਦੀ ਸੁਣਵਾਈ ਕਰਦਿਆਂ ਭਾਰਤੀ ਸੁਪਰੀਮ ਕੋਰਟ ਦੇ ...
ਚੰਡੀਗੜ੍ਹ: ਭਾਰਤੀ ਸੁਪਰੀਮ ਕੋਰਟ ਦੇ ਜੱਜ ਵੱਲੋਂ ਇਕ ਕੇਸ ਵਿਚ ਸਿੱਖਾਂ ਦੀ ਦਸਤਾਰ ਸਬੰਧੀ ਕੀਤੀ ਗਈ ਟਿੱਪਣੀ ਅਤੇ ਉਸ ’ਤੇ ਉਠਾਏ ਗਏ ਸਵਾਲ ਦਾ ਸਿੱਖ ...
ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਹਰਵਿੰਦਰ ਸਿੰਘ ਸਰਨਾ ਨੇ ਸ੍ਰੋਮਣੀ ਅਕਾਲੀ ਦਲ ਦੇ ਆਗੂਆਂ ਨੂੰ ਕਿਹਾ ਕਿ ਉਹ ਭਾਰਤ ਦੀ ਕੇਂਦਰ(ਭਾਜਪਾ) ਸਰਕਾਰ ਤੋਂ 1984 ਸਿੱਖ ਕਤਲੇਆਮ ਨੂੰ ਸਿਖ ਨਸਲਕੁਸ਼ੀ ਐਲਾਨ ਕਰਵਾਉਣ।
ਅਦਾਲਤ ਦੇ ਹੁਕਮਾਂ ਨਾਲ ਤਖ਼ਤ ਪਟਨਾ ਸਾਹਿਬ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਵਜੋਂ ਕੰਮ-ਕਾਜ ਸੰਭਾਲਣ ਉਪਰੰਤ ਜਥੇਦਾਰ ਅਵਤਾਰ ਸਿੰਘ ਮੱਕੜ ਦੀ ਅਗਵਾਈ ਹੇਠ ਹੋਈ ਪਹਿਲੀ ਮੀਟਿੰਗ ਵਿੱਚ ਹਰਵਿੰਦਰ ਸਿੰਘ ਸਰਨਾ ਵੱਲੋਂ ਲਏ ਸਾਰੇ ਫ਼ੈਸਲਿਆਂ ਨੂੰ ਰੱਦ ਕਰ ਦਿੱਤਾ ਗਿਆ। ਜ਼ਿਕਰਯੋਗ ਹੈ ਕਿ ਸਤੰਬਰ ਮਹੀਨੇ ਵਿੱਚ ਪ੍ਰਬੰਧਕੀ ਕਮੇਟੀ ਦੇ ਹੋਏ ਸਾਲਾਨਾ ਇਜਲਾਸ ਵਿੱਚ ਅਵਤਾਰ ਸਿੰਘ ਮੱਕੜ ਨੂੰ ਪ੍ਰਧਾਨ ਦੇ ਅਹੁਦੇ ਤੋਂ ਹਟਾਉਂਦਿਆਂ ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਹਰਵਿੰਦਰ ਸਿੰਘ ਸਰਨਾ ਨੂੰ ਪ੍ਰਧਾਨ ਬਣਾ ਦਿੱਤਾ ਗਿਆ ਸੀ।
ਪਟਨਾ ਦੀ ਇਕ ਅਦਾਲਤ ਵਲੋਂ ਮੰਗਲਵਾਰ (7 ਨਵੰਬਰ, 2017) ਨੂੰ ਹਰਵਿੰਦਰ ਸਿੰਘ ਸਰਨਾ ਦੀ ਅਗਵਾਈ ਵਾਲੀ ਤਖ਼ਤ ਪਟਨਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਭੰਗ ਕਰਕੇ ਸਾਬਕਾ ਪ੍ਰਧਾਨ ਅਵਤਾਰ ਸਿੰਘ ਮੱਕੜ ਵਾਲੀ ਕਮੇਟੀ ਨੂੰ ਮੁੜ ਬਹਾਲ ਕਰ ਦਿੱਤਾ ਹੈ। ਇਸ ਦੇ ਨਾਲ ਹੀ ਅਦਾਲਤ ਨੇ ਆਮ ਚੋਣਾਂ ਕਰਵਾਉਣ ਦੇ ਹੁਕਮ ਦਿੱਤੇ ਹਨ।
ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਜਨਰਲ ਸਕੱਤਰ ਅਤੇ ਤਖ਼ਤ ਪਟਨਾ ਸਾਹਿਬ ਕਮੇਟੀ ਦੇ ਪ੍ਰਧਾਨ ਹਰਵਿੰਦਰ ਸਿੰਘ ਸਰਨਾ ਨੇ ਕਿਹਾ ਹੈ ਕਿ ਗਿਆਨੀ ਗੁਰਬਚਨ ਸਿੰਘ 25 ਅਕਤੂਬਰ ਨੂੰ ਦਿੱਲੀ ਦੇ ਤਾਲਕਟੋਰਾ ਸਟੇਡੀਅਮ ਵਿੱਚ ਆਰਐੱਸਐੱਸ ਦੀ ਸਰਪ੍ਰਸਤੀ ਵਾਲੀ ਸੰਸਥਾ ਰਾਸ਼ਟਰੀ ਸਿੱਖ ਸੰਗਤ ਵੱਲੋਂ ਗੁਰੂ ਗੋਬਿੰਦ ਸਿੰਘ ਦੇ 350 ਸਾਲਾ ਸਮਾਗਮਾਂ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮ ਵਿੱਚ ਸਿੱਖਾਂ ਦੀ ਸ਼ਮੂਲੀਅਤ ਬਾਰੇ ਦਿਸ਼ਾ ਨਿਰਦੇਸ਼ ਜਾਰੀ ਕਰਨ।
ਸਿੱਖ ਧਰਮ ਦੇ ਬਾਨੀ ਤੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 2019 ਵਿੱਚ ਮਨਾਏ ਜਾਣ ਵਾਲੇ 550 ਸਾਲਾ ਦੇ ਜਸ਼ਨਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਸ੍ਰ ਪਰਮਜੀਤ ਸਿੰਘ ਸਰਨਾ ਦੀ ਅਗਵਾਈ ਹੇਠ ਇੱਕ ਵਫਦ ਨੇ ਭਾਰਤ ਦੀ ਵਿਦੇਸ਼ ਮੰਤਰੀ ਸ਼ੁਸ਼ਮਾ ਸਵਰਾਜ ਨਾਲ ਮੁਲਾਕਾਤ ਕੀਤੀ
ਤਖ਼ਤ ਸ੍ਰੀ ਪਟਨਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਦੀ ਚੋਣ ਵਿੱਚ ਹਰਵਿੰਦਰ ਸਿੰਘ ਸਰਨਾ ਨੂੰ ਪ੍ਰਧਾਨ ਚੁਣ ਲਿਆ ਗਿਆ ਅਤੇ ਕਮੇਟੀ ਉੱਤੇ ਇੱਕ ਵਾਰ ਮੁੜ ਸਰਨਾ ਧੜੇ ਦਾ ਮੁਕੰਮਲ ਕਬਜ਼ਾ ਹੋ ਗਿਆ ਹੈ।
ਦਿੱਲੀ ਦੇ ਇੱਕ ਹੋਟਲ ਵਿੱਚ ਸਰਨਾ ਭਰਵਾਂ ਵੱਲੋਂ ਕਰਵਾਏ ਸਨਮਾਨ ਸਮਾਗਮ ਦੌਰਾਨ ਕੈਪਟਨ ਅਮਰਿੰਦਰ ਸਿੰਘ ਦਾ ਸਨਮਾਨ ਕੀਤਾ ਗਿਆ। ਸਨਮਾਨ ਸਮਾਗਮ 'ਚ ਬੋਲਦਿਆਂ ਕੈਪਟਨ ਅਮਰਿੰਦਰ ਨੇ ਦਾਅਵਾ ਕੀਤਾ ਕਿ ਬਾਦਲ ਦਲ ਦੇ ਸਮੇਂ 'ਚ ਬੇਅਦਬੀ ਦੀਆਂ 183 ਘਟਨਾਵਾਂ ਹੋਈਆਂ ਤੇ 121 ਦੇ ਦੋਸ਼ੀ ਫੜ੍ਹੇ ਗਏ ਜਦਕਿ ਕਾਂਗਰਸ ਸਰਕਾਰ ਆਉਣ ’ਤੇ ਅਜਿਹੇ 13 ਮਾਮਲੇ ਸਾਹਮਣੇ ਆਏ ਹਨ ਜਿਨ੍ਹਾਂ ਵਿਚੋਂ 12 ਦੇ ਦੋਸ਼ੀ ਕਾਬੂ ਕਰ ਲਏ ਗਏ ਹਨ।
Next Page »