ਬਲਾਤਕਾਰੀ ਰਾਮ ਰਹੀਮ ਨੂੰ ਸਜ਼ਾ ਸੁਣਾਏ ਜਾਣ ਮਗਰੋਂ ‘ਪੂਰਾ ਸੱਚ’ ਅਖ਼ਬਾਰ ਦੇ ਬਾਨੀ ਰਾਮ ਚੰਦਰ ਛਤਰਪਤੀ ਦੇ ਪੁਤਰ ਅੰਸ਼ੁਲ ਛਤਰਪਤੀ ਦੀ ਸੁਰੱਖਿਆ ਵਧਾ ਦਿੱਤੀ ਗਈ। ਡੀਐੱਸਪੀ ਦਲੀਪ ਸਿੰਘ ਨੇ ਅੱਜ ਅੰਸ਼ੁਲ ਛਤਰਪਤੀ ਦੀ ਸੁਰੱਖਿਆ ਦਾ ਜਾਇਜ਼ਾ ਲਿਆ।
ਬੀਤੀ 25 ਅਗਸਤ ਨੂੰ ਪੰਚਕੂਲਾ ਸਥਿਤ ਹਰਿਆਣਾ ਦੀ ਵਿਸ਼ੇਸ਼ ਸੀ.ਬੀ.ਆਈ. ਅਦਾਲਤ ਵੱਲੋਂ ਸਿਰਸਾ ਡੇਰਾ ਮੁਖੀ ਰਾਮ ਰਹੀਮ ਨੂੰ ਬਲਾਤਕਾਰ ਮਾਮਲੇ ਵਿੱਚ ਦੋਸ਼ੀ ਕਰਾਰ ਦਿੱਤੇ ਜਾਣ ਤੋਂ ਬਾਅਦ ਸ਼ਹਿਰ ਵਿੱਚ ਹੋਈ ਗੁੰਡਾਗਰਦੀ ਨੂੰ ਭੜਕਾਉਣ ਦੇ ਦੋਸ਼ ਹੇਠ ਪੰਚਕੂਲਾ ਪੁਲਿਸ ਨੇ ਮਾਮਲੇ ਦੇ ਮੁਲਜ਼ਮ ਧੀਮਾਨ ਇੰਸਾ ਨੂੰ ਗ੍ਰਿਫ਼ਤਾਰ ਕੀਤਾ ਹੈ।
ਬਲਾਤਕਾਰ ਕੇਸ 'ਚ ਡੇਰਾ ਸਿਰਸਾ ਦੇ ਮੁਖੀ ਰਾਮ ਰਹੀਮ ਨੂੰ 20 ਸਾਲਾਂ ਦੀ ਸਜ਼ਾ ਹੋਣ ਮਗਰੋਂ ਬਣੇ ਤਣਾਅ ’ਤੇ ਕਾਬੂ ਪਾਉਣ ਲਈ ਭਾਵੇਂ ਸਰਕਾਰ ਨੇ ਫ਼ੌਜ ਬੁਲਾਈ ਹੈ, ਪਰ ਹਾਲੇ ਤੱਕ ਇਹ ਨਾ ਤਾਂ ਡੇਰੇ ਅੰਦਰ ਗਈ ਹੈ ਤੇ ਨਾ ਹੀ ਕੋਈ ਤਲਾਸ਼ੀ ਮੁਹਿੰਮ ਚਲਾਈ ਗਈ ਹੈ। ਫ਼ੌਜ ਦੇ ਡੇਰੇ ਅੰਦਰ ਨਾ ਜਾਣ ’ਤੇ ਪੱਤਰਕਾਰ ਰਾਮ ਚੰਦਰ ਛਤਰਪਤੀ ਦੇ ਪੁੱਤਰ ਅੰਸ਼ੁਲ ਛਤਰਪਤੀ ਨੇ ਹਰਿਆਣਾ ਸਰਕਾਰ ’ਤੇ ਡੇਰੇ ਨਾਲ ਮਿਲੀਭੁਗਤ ਦੇ ਦੋਸ਼ ਲਾਏ ਹਨ।
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਡੇਰਾ ਮੁਖੀ ਤੋਂ ਸਿਆਸੀ ਹਮਾਇਤ ਲਏ ਜਾਣ ਬਾਰੇ ਕਿਹਾ ਹੈ ਕਿ ਚੋਣਾਂ ’ਚ ਸਿਆਸੀ ਪਾਰਟੀਆਂ ਹਰ ਕਿਸੇ ਦਾ ਸਹਿਯੋਗ ਮੰਗਦੀਆਂ ਹਨ। ਡੇਰਾ ਮੁਖੀ ਨਾਲ ਕੋਈ ਸਮਝੌਤਾ ਨਾ ਹੋਣ ਦਾ ਦਾਅਵਾ ਕਰਦਿਆਂ ਖੱਟੜ ਨੇ ਕਿਹਾ ਕਿ ਹਰਿਆਣਾ ਪੁਲਿਸ ਨੇ ਤਾਕਤ ਦੀ ਘੱਟ ਵਰਤੋਂ ਕੀਤੀ ਪਰ ਹਿੰਸਾ ’ਚ ਸ਼ਾਮਲ ਲੋਕਾਂ ਖ਼ਿਲਾਫ਼ ਕੋਈ ਨਰਮੀ ਨਹੀਂ ਵਰਤੀ ਗਈ।
2002 ਦੇ ਬਲਾਤਕਾਰ ਮੁਕੱਦਮੇ 'ਚ ਵਿਵਾਦਤ ਡੇਰਾ ਸਿਰਸਾ ਦੇ ਮੁਖੀ ਰਾਮ ਰਹੀਮ ਨੂੰ ਦੋਸ਼ੀ ਕਰਾਰ ਦੇ ਦਿੱਤਾ ਗਿਆ ਹੈ। ਸਜ਼ਾ ਦਾ ਫੈਸਲਾ 28 ਅਗਸਤ ਨੂੰ ਸੁਣਾਇਆ ਜਾਵੇਗਾ। ਰਾਮ ਰਹੀਮ ਨੂੰ ਹਿਰਾਸਤ 'ਚ ਲੈ ਲਿਆ ਗਿਆ ਹੈ ਅਤੇ ਅੰਬਾਲਾ ਜੇਲ੍ਹ ਲਿਜਾਇਆ ਜਾਏਗਾ।
ਸਿਰਸਾ ਦੇ ਡੀ.ਸੀ. ਪ੍ਰਭਜੋਤ ਸਿੰਘ ਤੇ ਐੱਸ.ਐੱਸ.ਪੀ.ਅਸ਼ਵਿਨ ਸ਼ੈਨਵੀ ਨੇ ਸਿਰਸਾ ਸ਼ਹਿਰ ਅਤੇ ਆਸ-ਪਾਸ ਦੇ ਪਿੰਡਾਂ 'ਚ ਸਥਿਤੀ ਦਾ ਜਾਇਜ਼ਾ ਲੈਂਦਿਆਂ ਸਿਰਸਾ ਸ਼ਹਿਰ ਤੇ ਨੇੜਲੇ ਪਿੰਡਾਂ 'ਚ ਕਰਫ਼ਿਊ ਲਾਉਣ ਦਾ ਹੁਕਮ ਦਿੱਤਾ ਹੈ। ਡੀ.ਸੀ.ਨੇ ਕਿਹਾ ਕਿ ਅੱਜ ਰਾਤ 10 ਵਜੇ ਤੋਂ ਬਾਅਦ ਸਿਰਸਾ ਅਤੇ ਨੇੜਲੇ ਪਿੰਡਾਂ 'ਚ ਕੋਈ ਵੀ ਬਾਹਰ ਨਾ ਨਿਕਲੇ। ਡੀ.ਸੀ. ਪ੍ਰਭਜੋਤ ਨੇ ਇਹ ਵੀ ਦੱਸਿਆ ਕਿ ਸੁਰੱਖਿਆ ਦੇ ਮੱਦੇਨਜ਼ਰ ਫ਼ੌਜ ਨੂੰ ਵੀ ਸੱਦ ਲਿਆ ਗਿਆ ਹੈ।
ਸ਼ੁੱਕਰਵਾਰ (25 ਅਗਸਤ) ਨੂੰ ਡੇਰਾ ਸਿਰਸਾ ਦੇ ਵਿਵਾਦਤ ਮੁਖੀ ਰਾਮ ਰਹੀਮ 'ਤੇ ਬਲਾਤਕਾਰ ਮਾਮਲੇ 'ਚ ਫੈਸਲਾ ਦੇ ਮੱਦੇਨਜ਼ਰ ਪੰਜਾਬ ਵਿੱਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ ਅਤੇ 25 ਅਗਸਤ ਨੂੰ ਪੰਜਾਬ ਸਰਕਾਰ ਵੱਲੋ ਸੂਬੇ ਦੇ ਸਾਰੇ ਸਕੂਲ ਅਤੇ ਕਾਲਜ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ।
ਸ਼ੁੱਕਰਵਾਰ (25 ਅਗਸਤ) ਨੂੰ ਡੇਰਾ ਸਿਰਸਾ ਦੇ ਵਿਵਾਦਤ ਮੁਖੀ ਰਾਮ ਰਹੀਮ 'ਤੇ ਬਲਾਤਕਾਰ ਮਾਮਲੇ 'ਚ ਫੈਸਲਾ ਆਉਣ ਵਾਲਾ ਹੈ। ਇਸ ਨੂੰ ਦੇਖਦੇ ਹੋਏ ਪੰਜਾਬ ਅਤੇ ਹਰਿਆਣਾ 'ਚ ਕਾਫੀ ਗਿਣਤੀ ਵਿਚ ਪੁਲਿਸ ਅਤੇ ਨੀਮ ਫੌਜੀ ਦਸਤੇ ਤੈਨਾਤ ਕਰ ਦਿੱਤੇ ਗਏ ਹਨ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਹੋਂਦ ਚਿੱਲੜ ਸਿੱਖ ਕਤਲੇਆਮ ਦੇ ਦੋਸ਼ੀਆਂ ਵਿਰੁੱਧ ਫੌਰੀ ਕਾਰਵਾਈ ਲਈ ਇੱਕ ਪੱਤਰ ਲਿਖਿਆ ਹੈ। ਪੱਤਰ 'ਚ ਕਿਹਾ ਗਿਆ ਕਿ ਹਰਿਆਣਾ ਦੇ ਹੋਂਦ ਚਿੱਲੜ ਵਿਖੇ ਹੋਇਆ ਸਿੱਖ ਕਤਲੇਆਮ ਮਨੁੱਖਤਾ ਤੋਂ ਕੋਹਾਂ ਦੂਰ ਉਹ ਕਰੂਰ ਕਾਰਾ ਹੈ ਜਿਸਨੂੰ ਸਿੱਖ ਕੌਮ ਕਦੇ ਵੀ ਭੁਲਾ ਨਹੀਂ ਸਕਦੀ। ਇਸ ਕਤਲੇਆਮ ਵਿਚ ਜਿੱਥੇ 32 ਨਿਰਦੋਸ਼ ਸਿੱਖਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ, ਉਥੇ ਹੀ ਸਿੱਖਾਂ ਦੀ ਜਾਇਦਾਦ ਲੁੱਟ ਲਈਆਂ ਗਈਆਂ ਜਾਂ ਸਾੜ ਦਿੱਤੀਆਂ ਗਈਆਂ।
ਦਿੱਲੀ ਵੱਲ ਮਾਰਚ ਕਰਨ ਤੋਂ ਰੋਕਣ ਉਤੇ ਕੱਲ੍ਹ (ਐਤਵਾਰ) ਜਾਟਾਂ ਅਤੇ ਪੁਲਿਸ ਵਿਚਕਾਰ ਹੋਈ ਝੜਪ ਵਿੱਚ ਐਸਪੀ, ਡੀਐਸਪੀ ਤੇ 18 ਪੁਲਿਸ ਮੁਲਾਜ਼ਮਾਂ ਸਮੇਤ ਕੁੱਲ 35 ਵਿਅਕਤੀ ਫੱਟੜ ਹੋ ਗਏ। ਸਿਰਸਾ-ਹਿਸਾਰ-ਦਿੱਲੀ ਮੁੱਖ ਮਾਰਗ ਉਤੇ ਪਿੰਡ ਢਾਣੀ ਗੋਪਾਲ ਵਿੱਚ ਹੋਏ ਟਕਰਾਅ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਪੁਲਿਸ ਦੀਆਂ ਦੋ ਬੱਸਾਂ ਨੂੰ ਅੱਗ ਲਗਾ ਦਿੱਤੀ। ਸਥਿਤੀ ਉਦੋਂ ਤਣਾਅਪੂਰਨ ਬਣ ਗਈ ਜਦੋਂ ਜ਼ਿਲ੍ਹਾ ਹਿਸਾਰ ਦੇ ਪਿੰਡ ਚਮਾਰਖੇੜਾ ਤੇ ਖੇੜੀ ਦੇ ਜਾਟ ਪ੍ਰਦਰਸ਼ਨਕਾਰੀਆਂ ਨੇ ਢਾਣੀ ਗੋਪਾਲ ਵਿੱਚ ਲੱਗੇ ਧਰਨੇ ਵਿੱਚ ਸ਼ਾਮਲ ਹੋਣ ਲਈ ਫਤਿਆਬਾਦ ਜ਼ਿਲ੍ਹੇ ਵਿੱਚ ਦਾਖ਼ਲ ਹੋਣ ਦਾ ਯਤਨ ਕੀਤਾ।
« Previous Page — Next Page »