ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮਾਮਲੇ ਵਿੱਚ ਭਾਰਤੀ ਸੁਪਰੀਮ ਕੋਰਟ ਨੇ ਸੁਣਵਾਈ ਲਈ 8 ਦਸੰਬਰ ਦੀ ਤਾਰੀਕ ਨਿਰਧਾਰਤ ਕੀਤੀ ਹੈ।
ਵੱਖਰੀ ਹਰਿਆਣਾ ਕਮੇਟੀ ਮਾਮਲੇ ‘ਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਨਵੀਂ ਦਿੱਲੀ 'ਚ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕਰਕੇ ਕੇਂਦਰ ਦੇ ਦਖ਼ਲ ਦੀ ਮੰਗ ਕੀਤੀ ਹੈ. ਉਨ੍ਹਾਂ ਨੇ ਇਹ ਵੀ ਦਾਅਵਾ ਕੀਤਾ ਕਿ ਵੱਖਰੀ ਕਮੇਟੀ ਦੀ ਕੋਈ ਮੰਗ ਨਹੀਂ ਹੈ ਸਗੋਂ ਇਹ ਸਿਰਫ਼ ਕਾਂਗਰਸ ਵੱਲੋਂ ਹੀ ਖੜ੍ਹਾ ਕੀਤਾ ਗਿਆ ਮੁੱਦਾ ਹੈ।
ਸਿੱਖ ਹਿੱਤਾਂ ਲਈ ਲੰਮੇ ਸਮੇਂ ਤੋਂ ਸੰਘਰਸ਼ਸ਼ੀਲ ਸਿੱਖ ਜੱਥੇਬੰਦੀ ਦਲ ਖਾਲਸਾ ਨੇ ਹਰਿਆਣਾ ਦੇ ਗੁਰਦੁਆਰਿਆਂ ਦੀ ਸਾਂਭ-ਸੰਭਾਲ ਲਈ ਵੱਖਰੀ ਕਮੇਟੀ ਦੇ ਗਠਨ ‘ਤੇ ਚਲ ਰਹੀ ਰੱਸਾਕਸ਼ੀ ‘ਤੇ ਆਪਣਾ ਪ੍ਰਤੀਕਰਮ ਪ੍ਰਗਟ ਕਰਦਿਆਂ ਕਿਹਾ ਕਿ ਦੋਵੇਂ ਧਿਰਾਂ ਸਿੱਖ ਪੰਥ ਨੂੰ ਭੰਬਲਭੂਸੇ ਵਿਚ ਪਾ ਕੇ ਗੁੰਮਰਾਹ ਕਰ ਰਹੀਆਂ ਹਨ।
ਹਰਿਆਣਾ ਦੀ ਵੱਖਰੀ ਕਮੇਟੀ ਦੇ ਮਸਲੇ ਨੂੰ ਸੁਲਝਾਉਣ ਲਈ ਅਤੇ ਮੌਜੂਦਾ ਸ਼੍ਰੋਮਣੀ ਕਮੇਟੀ ਦਾ ਸਰੂਪ ਬਰਕਰਾਰ ਰੱਖਣ ਲਈ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਹਰਿਆਣਾ ਦੇ ਸਿੱਖ ਆਗੂਆਂ ਨੂੰ ਕੱਲ੍ਹ 2 ਜੁਲਾਈ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰੇਤ ਵਿਖੇ ਬੁਲਾਇਆ ਹੈ ਜੋ ਹਰਿਆਣਾ 'ਚ ਵੱਖਰੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਬਣਾਉਣ ਲਈ ਮੰਗ ਕਰ ਰਹੇ ਹਨ ।
ਹਰਿਆਣਾ ਦੇ ਗੁਰਦੁਆਰਿਆਂ ਦੀ ਸੇਵਾ ਸੰਭਾਲ ਲਈ ਵੱਖਰੀ ਗੁਰਦੁਆਰਾ ਕਮੇਟੀ ਦੀ ਮੰਗ ਜੋਰਫੜਦੀ ਜਾਂਦੀ ਹੈ ਅਤੇ ਇਸਨੂੰ ਹਰਿਆਣਾ ਦੇ ਵੱਖ ਵੱਖ ਸਿੱਖ ਹਿੱਸਿਆਂ ਵੱਲੋਂ ਸਮਰਥਨ ਮਿਲਣਾ ਸ਼ੁਰੂ ਹੋ ਗਿਆ ਹੈ ।ਪਹਿਲਾਂ ਪਹਿਲ ਇਸ ਬਾਰੇ ਹਰਿਆਣਾ ਦਾ ਜਗਦੀਸ਼ ਸਿੰਘ ਝੀਡਾ ਅਤੇ ਦੀਦਾਰ ਸਿੰਘ ਨਲਵੀ ਧੜਾ ਹੀ ਮੰਗ ਕਰ ਰਹੇ ਸਨ ,ਪਰ ਹੁਣ ਇਸ ਮੰਗ ਦਾ ਸਮਰਥਨ ਕਰਨ ਵਾਲਿਆਂ ਵਿੱਚ ਆਏ ਦਿਨ ਵਾਧਾ ਹੋ ਰਿਹਾ ਹੈ।
ਪੰਜਾਬ ਦੇ ਸਾਬਕਾ ਮੁਖ ਮੰਤਰੀ ਅਤੇ ਕਾਂਗਰਸ ਦੇ ਅੰਮ੍ਰਿਤਸਰ ਤੋਂ ਐੱਮਪੀ ਕੈਪਟਨ ਅਮਰਿੰਦਰ ਸਿੰਘ ਨੇ ਹਰਿਆਣਾ ਵਿੱਚ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮਾਮਲੇ ਵਿੱਚ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ’ਤੇ ਦੋਹਰੇ ਮਾਪਦੰਡ ਅਪਣਾਉਣ ਦਾ ਦੋਸ਼ ਲਾਉਦਿਆਂ ਵੱਖਰੀ ਹਰਿਆਂਣਾ ਗੁਰਦੁਆਰਾ ਕਮੇਟੀ ਦਾ ਸਮਰਥਨ ਕੀਤਾ ਹੈ।
ਹਰਿਆਣਾ ਦੇ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਵੱਲੋਂ ਵੱਖਰੀ ਹਰਿਆਣਾ ਕਮੇਟੀ ਦੇ ਗਠਨ ਲਈ ਦਿੱਤੇ ਬਿਆਨਾਂ ਅਤੇ ਹਰਿਆਣਾ ਦੇ ਸਿੱਖਾਂ ਵੱਲੋਂ ਇਸ ਲਈ ਕੈਥਲ ਵਿੱਚ ਬੁਲਾਏ ਜਾ ਰਹੇ ਸੰਮੇਲਨ ਤੋਂ ਚਿੰਤਤ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸੰਸਦ ਮੈਂਬਰਾਂ ਦੇ ਇੱਕ ਵਫ਼ਦ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਹਰਿਆਣਾ ਸਰਕਾਰ ਵੱਲੋਂ ਸੂਬੇ ਵਿੱਚ ਵੱਖਰੀ ਗੁਰਦੁਆਰਾ ਕਮੇਟੀ ਬਣਾਉਣ ਸਬੰਧੀ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਨੂੰ ਫੌਰੀ ਤੌਰ ’ਤੇ ਰੋਕੇ।
ਸ਼੍ਰੋਮਣੀ ਗੁਰਦੁਆਰਾ ਇੱਕੋ ਇੱਕ ਸਿੱਖ ਸੰਸਥਾ ਹੈ ਜੋ ਸਿੱਖ ਭਾਵਨਾਵਾਂ ਦੀ ਤਰਜ਼ਮਾਨੀ ਕਰਦੀ ਹੈ। ਸਿੱਖਾਂ ਵੱਲੋਂ ਵੱਡੀਆਂ ਕੁਰਬਾਨੀਆਂ ਦੇ ਕੇ ਅਤੇ ਲੰਬੀ ਜਦੋਦਹਿਦ ਤੋਂ ਬਾਅਦ ਹੋਂਦ ਵਿੱਚ ਆਈ ਸ਼ੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖ ਹਿੱਤਾ ਦੀ ਪਹਿਰੇਦਾਰ ਹੈ ਅਤੇ ਦੇਸ਼ ਵਿਦੇਸ਼ ਵਿਦੇਸ਼ ਵਿੱਚ ਵੱਸਦਾ ਸਿੱਖ ਔਖੀ ਘੜੀ ਵਿੱਚ ਇਸ ਤੋਂ ਹੀ ਸਹਾਇਤਾ ਦੀ ਆਸ ਰੱਖਦਾ ਹੈ।ਗੁਰਦੁਆਰਾ ਪ੍ਰਬੰਧ ਵਿੱਚ ਸੁਧਾਰ ਲਿਆਉਣ ਅਤੇ ਸਮੁੱਚੇ ਸਿੱਖ ਜਗਤ ਨੂੰ ਇੱਕੋ ਧਾਗੇ ਵਿੱਚ ਪਰੋਣ ਲਈ ਸਿੱਖਾਂ ਨੇ ਮਹੰਤਾਂ ਤੋਂ ਗੁਰਦੂਆਰਿਆਂ ਨੂੰ ਅਜ਼ਾਦ ਕਰਵਾਕੇ ਕੇਂਦਰੀ ਸਿੱਖ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬਣਾਈ ਸੀ ਪਰ ਅੱਜ ਕਾਂਗਰਸ ਅਤੇ ਕੁਝ ਪੰਥ ਵਿਰੋਧੀ ਸ਼ਕਤੀਆਂ ਸਿੱਖਾਂ ਦੀ ੲਸ ਕੌਮੀ ਸੰਸਥਾ ਨੂੰ ਕਮਜ਼ੋਰ ਕਰ ਰਹੀਆਂ ਹਨ।