ਆਮ ਆਦਮੀ ਪਾਰਟੀ ਦੇ ਮਜੀਠਾ ਤੋਂ ਉਮੀਦਵਾਰ ਹਿੰਮਤ ਸਿੰਘ ਸ਼ੇਰਗਿੱਲ ਨੇ ਕਾਂਗਰਸ ਦੇ ਕੌਮੀ ਉਪ ਪ੍ਰਧਾਨ ਰਾਹੁਲ ਗਾਂਧੀ ਅਤੇ ਪੰਜਾਬ ਕਾਂਗਰਸ ਮੁਖੀ ਕੈਪਟਨ ਅਮਰਿੰਦਰ ਸਿੰਘ ਵਲੋਂ ਮਜੀਠਾ ਵਿਖੇ ਕਾਂਗਰਸ ਰੈਲੀ ਦੌਰਾਨ ਬਿਕਰਮ ਮਜੀਠੀਆ ਦਾ ਨਾਮ ਇਕ ਵਾਰ ਵੀ ਨਾ ਲੈਣ ਦਾ ਦੋਸ਼ ਲਾਉਂਦਿਆਂ ਕਿਹਾ ਕਿ ਇਸ ਤੋਂ ਕਾਂਗਰਸੀਆਂ ਅਤੇ ਅਕਾਲੀਆਂ ਦੀ ਮਿਲੀਭੁਗਤ ਜਗਜਾਹਿਰ ਹੁੰਦੀ ਹੈ।
ਆਮ ਆਦਮੀ ਪਾਰਟੀ ਦੇ ਲੀਗਲ ਸੈਲ ਦੇ ਮੁਖੀ ਅਤੇ ਹਲਕਾ ਮਜੀਠਾ ਤੋਂ ਉਮੀਦਵਾਰ ਹਿੰਮਤ ਸਿੰਘ ਸ਼ੇਰਗਿੱਲ ਨੇ ਅੰਮ੍ਰਿਤਸਰ ਵਿਖੇ ਅੱਜ ਇੱਕ ਪ੍ਰੈਸ ਕਾਨਫਰੰਸ ਦੌਰਾਨ ਬਿਕਰਮ ਮਜੀਠੀਆਂ ਦੀਆਂ ਕੌਮਾਂਤਰੀ ਡਰੱਗ ਸਰਗਨਾ ਸਤਪ੍ਰੀਤ ਸਿੰਘ ਸੱਤਾ ਨਾਲ ਤਸਵੀਰਾਂ ਜਾਰੀ ਕੀਤੀਆਂ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼ੇਰਗਿੱਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਹਮੇਸ਼ਾਂ ਕਹਿੰਦੀ ਆਈ ਹੈ ਕਿ ਪੰਜਾਬ ਦੇ ਕੈਬਿਨੇਟ ਮੰਤਰੀ ਬਿਕਰਮ ਮਜੀਠੀਆ ਦੇ ਨਸ਼ਾ ਤਸਕਰਾਂ ਨਾਲ ਸਬੰਧ ਹਨ ਅਤੇ ਇਨ੍ਹਾਂ ਤਸਵੀਰਾਂ ਨੇ ਇਸ ਗੱਲ੍ਹ ਨੂੰ ਸਹੀ ਸਾਬਿਤ ਕੀਤਾ ਹੈ।
ਆਮ ਆਦਮੀ ਪਾਰਟੀ ਦੇ ਪੰਜਾਬ ਲੀਗਲ ਸੈਲ ਇੰਚਾਰਜ ਅਤੇ ਮਜੀਠਾ ਤੋਂ ਪਾਰਟੀ ਉਮੀਦਵਾਰ ਹਿੰਮਤ ਸਿੰਘ ਸ਼ੇਰਗਿੱਲ ਨੇ ਐਸਵਾਈਐਲ ਮੁੱਦੇ ਉਤੇ ਕਾਂਗਰਸੀਆਂ ਦੇ ਅਸਤੀਫਿਆਂ ਨੂੰ ਮਹਿਜ ਇੱਕ ਡਰਾਮਾ ਕਰਾਰ ਦਿੰਦਿਆਂ ਸਵਾਲ ਕੀਤਾ ਕਿ ਉਹ ਸਪੀਕਰ ਸਾਹਮਣੇ ਪੇਸ਼ ਕਿਉਂ ਨਹੀਂ ਹੋਏ, ਜਦਕਿ ਉਨ੍ਹਾਂ ਨੂੰ ਪਤਾ ਸੀ ਕਿ ਇਹ ਉਨ੍ਹਾਂ ਲਈ ਬਹੁਤ ਜ਼ਰੂਰੀ ਸੀ।
ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮਜੀਠਾ ਹਲਕੇ ਦੇ ਵੋਟਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਵਾਰ ਬਿਕਰਮ ਸਿੰਘ ਮਜੀਠੀਆ ਨੂੰ ਹਰਾਉਣ ਲਈ ਸਿਰਫ ਅਤੇ ਸਿਰਫ ਆਮ ਆਦਮੀ ਪਾਰਟੀ ਦੇ ਚੋਣ ਨਿਸ਼ਾਨ ਝਾੜੂ ਦਾ ਬਟਨ ਦਬਾਉਣ।
ਆਮ ਆਦਮੀ ਪਾਰਟੀ ਦੇ ਮਜੀਠਾ ਹਲਕੇ ਤੋਂ ਉਮੀਦਵਾਰ ਅਤੇ 'ਆਪ' ਦੇ ਕਾਨੂੰਨੀ ਸੈਲ ਦੇ ਪੰਜਾਬ ਮੁਖੀ ਹਿੰਮਤ ਸਿੰਘ ਸ਼ੇਰਗਿੱਲ ਨੇ ਬੀਤੇ ਕੱਲ੍ਹ ਕਿਹਾ ਕਿ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪਾਣੀਆਂ ਸਬੰਧੀ ਬਿਆਨ ਨੂੰ ਜਾਣਬੁੱਝ ਕੇ 'ਗਲਤ' ਰੂਪ 'ਚ ਪੇਸ਼ ਕੀਤਾ ਗਿਆ, ਤਾਂ ਜੋ ਪੰਜਾਬ ਦੇ ਲੋਕਾਂ ਨੂੰ 'ਗੁੰਮਰਾਹ' ਕੀਤਾ ਜਾ ਸਕੇ।
ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਨਸ਼ਿਆਂ ਦੇ ਦੋਸ਼ਾਂ ਵਿੱਚ ਘਿਰੇ ਪੰਜਾਬ ਦੇ ਕੈਬਿਨੇਟ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਖਿਲਾਫ ਹਿੰਮਤ ਸਿੰਘ ਸ਼ੇਰਗਿੱਲ ਨੂੰ ਮਜੀਠਾ ਤੋਂ ਪਾਰਟੀ ਦਾ ਉਮੀਦਵਾਰ ਐਲਾਨ ਦਿੱਤਾ ਹੈ।
ਆਮ ਆਦਮੀ ਪਾਰਟੀ ਨੇ ਬਾਦਲ ਸਰਕਾਰ ਦੁਆਰਾ ਲੋਕਾਂ ਸੁਰੱਖਿਆ ਮੁਹੱਇਆ ਕਰਵਾਉਣ ਵਿਚ ਅਸਫਲ ਰਹਿਣ 'ਤੇ ਉਸਦੀ ਕੜੀ ਅਲੋਚਨਾ ਕੀਤੀ। ਮੀਡੀਆ ਨੂੰ ਸੰਬੋਧਨ ਕਰਦਿਆਂ ਆਮ ਆਦਮੀ ਪਾਰਟੀ ਪੰਜਾਬ ਦੇ ਸਹਿ ਪ੍ਰਭਾਰੀ ਜਰਨੈਲ ਸਿੰਘ ਅਤੇ ਲੀਗਲ ਵਿੰਗ ਦੇ ਮੁਖੀ ਹਿੰਮਤ ਸਿੰਘ ਸ਼ੇਰਗਿੱਲ ਨੇ ਕਿਹਾ ਕਿ ਹਰ ਰੋਜ਼ ਅਖਬਾਰਾਂ ਵਿਚ ਛਪ ਰਹੀਆਂ ਅਪਰਾਧ ਦੀਆਂ ਖਬਰਾਂ ਪੰਜਾਬ ਦੀ ਅਸਲ ਹਾਲਤ ਬਿਆਨ ਕਰਦੀਆਂ ਹਨ।
ਆਮ ਆਦਮੀ ਪਾਰਟੀ 'ਚੋਂ ਕੱਢੇ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਨੂੰ ਪਾਰਟੀ ਵਲੋਂ ਚੁਣੌਤੀ ਦਿੱਤੀ ਗਈ ਹੈ ਕਿ ਚੌਥਾ ਫਰੰਟ ਬਣਾਉਣ ਤੋਂ ਪਹਿਲਾਂ ਪਾਰਟੀ ਤੋਂ ਅਸਤੀਫ਼ਾ ਦੇਣ ਦੀ ਹਿੰਮਤ ਦਿਖਾਉਣੀ ਚਾਹੀਦੀ ਹੈ।
ਬੁਧਵਾਰ (21 ਸਤੰਬਰ) ਨੂੰ ਚੰਡੀਗੜ ਵਿਖੇ ਸਾਬਕਾ ਕਾਂਗਰਸੀ ਸੰਸਦ ਚਰਨਜੀਤ ਸਿੰਘ ਚੰਨੀ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ। ਇਸ ਮੌਕੇ 'ਆਪ' ਦੇ ਲੀਗਲ ਸੈਲ ਦੇ ਮੁਖੀ ਹਿਮਤ ਸਿੰਘ ਸ਼ੇਰਗਿਲ ਨੇ ਚਰਨਜੀਤ ਸਿੰਘ ਚੰਨੀ ਦਾ ਆਮ ਆਦਮੀ ਪਾਰਟੀ ਵਿਚ ਸੁਆਗਤ ਕਰਦਿਆਂ ਕਿਹਾ ਕਿ ਉਹਨਾਂ ਦੇ ਆਉਣ ਨਾਲ ਪਾਰਟੀ ਹੋਰ ਮਜ਼ਬੂਤ ਹੋਵੇਗੀ ਅਤੇ ਅਜਿਹੇ ਇਮਾਨਦਾਰ ਲੋਕਾਂ ਦੀ ਪਾਰਟੀ ਨੂੰ ਹਮੇਸ਼ਾ ਲੋੜ ਹੁੰਦੀ ਹੈ। ਸ਼ੇਰਗਿਲ ਨੇ ਕਿਹਾ ਕਿ ਪਾਰਟੀ ਵਿਚ ਉਹਨਾਂ ਦੇ ਆਉਣ ਨਾਲ 2017 ਵਿਧਾਨਸਭਾ ਚੋਣਾਂ ਦੀ ਜਿਤ ਲਈ ਆਮ ਆਦਮੀ ਪਾਰਟੀ ਇਕ ਕਦਮ ਹੋਰ ਅੱਗੇ ਵਧੀ ਹੈ।
ਆਮ ਆਦਮੀ ਪਾਰਟੀ ਦੇ ਲੀਗਲ ਸੈਲ ਦੇ ਪ੍ਰਧਾਨ ਹਿੰਮਤ ਸਿੰਘ ਸ਼ੇਰਗਿਲ ਨੇ ਸੁੱਚਾ ਸਿੰਘ ਛੋਟੇਪੁਰ ਵਲੋਂ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 'ਤੇ ਲਗਾਏ ਗੰਭੀਰ ਦੋਸ਼ਾਂ ਨੂੰ ਪੂਰੀ ਤਰ੍ਹਾਂ ਬੇ-ਬੁਨਿਆਦ ਦੱਸਦੇ ਹੋਏ ਕਿਹਾ ਕਿ ਛੋਟੇਪੁਰ ਸਰਾਸਰ ਝੂਠ ਬੋਲ ਰਹੇ ਹਨ, ਨਾਲ ਹੀ ਜਵਾਬੀ ਹਮਲਾ ਕਰਦੇ ਹੋਏ ਛੋਟੇਪੁਰ ਤੋਂ ਪੁੱਛਿਆ ਕਿ ਜੇਕਰ ਉਨ੍ਹਾਂ ਦੇ ਦੋਸ਼ ਠੀਕ ਹਨ ਤਾਂ ਇੱਕ ਸੱਚਾ ਸਿੱਖ ਹੋਣ ਦੇ ਨਾਤੇ ਉਹ 39 ਦਿਨਾਂ ਤੱਕ ਚੁਪ ਕਿਉਂ ਬੈਠੇ ਰਹੇ?
Next Page »