ਆਮ ਆਦਮੀ ਪਾਰਟੀ ਨੇ ਟਿਕਟਾਂ ਨੂੰ ਲੈ ਕੇ ਲਾਏ ਜਾ ਰਹੇ ਦੋਸ਼ਾਂ ਨੂੰ ਬਿਲਕੁਲ ਬੇ-ਬੁਨਿਆਦ ਦੱਸਦਿਆਂ ਇਸਨੂੰ ਆਮ ਆਦਮੀ ਪਾਰਟੀ ਦੀ ਦਿੱਖ ਨੂੰ ਖਰਾਬ ਕਰਨ ਦੀ ਗਹਿਰੀ ਸਾਜ਼ਿਸ਼ ਦੱਸਿਆ ਹੈ।
ਸੁਖਬੀਰ ਬਾਦਲ ਵਲੋਂ ਆਮ ਆਦਮੀ ਪਾਰਟੀ 'ਤੇ ਖ਼ਾਲਿਸਤਾਨੀਆਂ ਅਤੇ ਆਈ.ਐਸ.ਆਈ. ਨਾਲ ਸਬੰਧਾਂ ਦੇ ਬਿਆਨ ਤੋਂ ਬਾਅਦ 'ਆਪ' ਵਲੋਂ ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ ਕਰਕੇ ਇਸਦਾ ਜਵਾਬ ਦਿੱਤਾ ਗਿਆ।
ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੇ 22 ਉਮੀਦਵਾਰਾਂ ਦੀ ਸੂਚੀ ਉਪਰ ਸੋਮਵਾਰ ਨੂੰ ਮੋਹਰ ਲਾ ਦਿੱਤੀ। ਪੰਜਾਬੀ ਟ੍ਰਿਬਿਊਨ ਵਿਚ ਛਪੀ ਖਬਰ ਮੁਤਾਬਕ ਸੋਮਵਾਰ ਸਵੇਰੇ ਦਿੱਲੀ ਵਿੱਚ ਪਾਰਟੀ ਦੇ ਸਿਆਸੀ ਮਾਮਲਿਆਂ ਬਾਰੇ ਕਮੇਟੀ (ਪੀਏਸੀ) ਦੀ ਹੋਈ ਮੀਟਿੰਗ ਦੌਰਾਨ ਪੰਜਾਬ ਦੀ ਸਕਰੀਨਿੰਗ ਕਮੇਟੀ ਵੱਲੋਂ 23 ਹਲਕਿਆਂ ਲਈ ਸਿਫ਼ਾਰਸ਼ ਕੀਤੇ 130 ਦੇ ਕਰੀਬ ਨਾਵਾਂ ਉਪਰ ਚਰਚਾ ਹੋਈ। ਇਸ ਦੌਰਾਨ ਘੱਟੋ ਘੱਟ 22 ਉਮੀਦਵਾਰਾਂ ਨੂੰ ਹਰੀ ਝੰਡੀ ਦਿੱਤੀ ਗਈ।
ਐਡਵੋਕੇਟ ਹਿੰਮਤ ਸਿੰਘ ਸ਼ੇਰਗਿੱਲ ਨੇ ਅਦਾਲਤ ਦੇ ਬਾਹਰ ਦੱਸਿਆ ਕਿ ਉਨ੍ਹਾਂ ਵੱਲੋਂ ਯਾਦਵ ਦੀ ਜ਼ਮਾਨਤ ਲਈ ਪੇਸ਼ ਕੀਤੀ ਅਰਜ਼ੀ ਉੱਪਰ ਸੁਣਵਾਈ ਕਰਦਿਆਂ ਅਦਾਲਤ ਨੇ ਕੱਲ੍ਹ ਵੀਰਵਾਰ ਲਈ ਸਰਕਾਰ ਨੂੰ ਨੋਟਿਸ ਜਾਰੀ ਕਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਯਾਦਵ ਦੇ ਹੋਰ ਪੁਲਿਸ ਰਿਮਾਂਡ ਦਾ ਵਿਰੋਧ ਕਰਦਿਆਂ ਅਦਾਲਤ ਅੱਗੇ ਦਲੀਲ ਦਿੱਤੀ ਕਿ ਪੁਲਿਸ ਕੋਲ ਯਾਦਵ ਖਿਲਾਫ ਨਾ ਕੋਈ ਵੀਡੀਓ, ਆਡੀਓ ਤੇ ਕੋਈ ਹੋਰ ਦਸਤਾਵੇਜ਼ੀ ਸਬੂਤ ਹੈ ਅਤੇ ਨਾ ਹੀ ਇਸ ਮਾਮਲੇ 'ਚ ਕਿਸੇ ਤਰ੍ਹਾਂ ਦੇ ਵਿੱਤੀ ਲੈਣ ਦੇਣ ਦਾ ਕੋਈ ਸਬੂਤ ਹੈ। ਇਸ ਲਈ ਸਬੂਤਾਂ ਤੋਂ ਬਗੈਰ ਕਿਸੇ ਵਿਅਕਤੀ ਖਿਲਾਫ ਕੋਈ ਕਾਨੂੰਨੀ ਕਾਰਵਾਈ ਨਹੀਂ ਕੀਤੀ ਜਾ ਸਕਦੀ।
ਆਮ ਆਦਮੀ ਪਾਰਟੀ ਨੇ ਸਤਲੁਜ ਯਮੁਨਾ ਲਿੰਕ ਨਹਿਰ ਪ੍ਰਾਜੈਕਟ (ਐਸਵਾਈਐਲ) ਦੇ ਮੁੱਦੇ ’ਤੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੂੰ ਅਸਤੀਫ਼ੇ ਦੇਣ ਦੀ ਮੰਗ ਕੀਤੀ ਹੈ। ‘ਆਪ’ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਐਸਵਾਈਐਲ ਦੇ ਮੁੱਦੇ ਉਪਰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਸੁਪਰੀਮ ਕੋਰਟ ਵਿੱਚੋਂ ਪ੍ਰੈਜ਼ੀਡੈਂਸ਼ੀਅਲ ਰੈਫਰੈਂਸ ਦੀ ਅਰਜ਼ੀ ਵਾਪਸ ਲੈ ਕੇ ਪੰਜਾਬ ਨੂੰ ਇਨਸਾਫ਼ ਦਿਵਾਇਆ ਜਾਵੇ। ਇਸ ਦੇ ਨਾਲ ਹੀ ਮੁੱਖ ਮੰਤਰੀ ਬਾਦਲ ਤੋਂ ਮੰਗ ਕੀਤੀ ਗਈ ਹੈ ਕਿ ਜੇ ਪ੍ਰਧਾਨ ਮੰਤਰੀ ਇਕ ਹਫ਼ਤੇ ਵਿੱਚ ਅਰਜ਼ੀ ਵਾਪਸ ਨਹੀਂ ਲੈਂਦੇ ਤਾਂ ਉਨ੍ਹਾਂ ਨੂੰ ਅਸਤੀਫ਼ਾ ਦੇ ਕੇ ਆਪਣੀਆਂ ਗ਼ਲਤੀਆਂ ਲਈ ਭੁੱਲ ਬਖਸ਼ਾਉਣੀ ਚਾਹੀਦੀ ਹੈ।
ਆਮ ਆਦਮੀ ਪਾਰਟੀ ਦੇ ਪੰਜਾਬ ਕਨਵੀਨਰ ਸੁੱਚਾ ਸਿੰਘ ਛੋਟੇਪੁਰ, ਭਗਵੰਤ ਮਾਨ ਐਮ.ਪੀ., ਪ੍ਰੋ. ਸਾਧੂ ਸਿੰਘ ਐਮ.ਪੀ., ਸੀਨੀਅਰ ਵਕੀਲ ਐਚ.ਐਸ. ਫੂਲਕਾ, ਕੰਵਰ ਸੰਧੂ ਚੇਅਰਮੈਨ, ਮੈਨੀਫੈਸਟੋ ਕਮੇਟੀ, ਐਡਵੋਕੇਟ ਹਿੰਮਤ ਸਿੰਘ ਸ਼ੇਰਗਿਲ ਵਲੋਂ ਨਰਿੰਦਰ ਮੋਦੀ ਨੂੰ ਚਿੱਠੀ ਲਿਖੀ ਗਈ ਹੈ।
ਆਮ ਆਦਮੀ ਪਾਰਟੀ (ਆਪ) ਨੇ ਐਲਾਨ ਕੀਤਾ ਹੈ ਕਿ ਪੰਜਾਬ ਵਿੱਚ ਰਾਜਨੀਤੀ ਨਾਲ ਪ੍ਰੇਰਿਤ ਝੂਠੇ ਮਾਮਲਿਆਂ ਅਤੇ ਸਰਕਾਰੀ ਜ਼ੁਲਮ ਦੇ ਪੀੜਿਤ ਲੋਕਾਂ ਅਤੇ ਗਰੀਬਾਂ ਨੂੰ ਪਾਰਟੀ ਦੀ ਲੀਗਲ ਸੈਲ ਵਿੰਗ ਮੁਫਤ ਕਾਨੂੰਨੀ ਸੇਵਾਵਾਂ ਮੁਹੱਇਆ ਕਰੇਗਾ। ਇਸਦੇ ਨਾਲ ਹੀ ਇੱਕ ਵਿਸ਼ੇਸ਼ ਹੇਲਪ ਲਾਇਨ ਨੰਬਰ 8437791773 ਵੀ ਜਾਰੀ ਕਰ ਦਿੱਤਾ ਹੈ। ਇਹ ਫੈਸਲਾ ਆਮ ਆਦਮੀ ਪਾਰਟੀ ਦੇ ਲੀਗਲ ਵਿੰਗ ਦੇ ਪ੍ਰਧਾਨ ਹਿੰਮਤ ਸਿੰਘ ਸ਼ੇਰਗਿਲ ਦੀ ਅਗਵਾਈ ਵਿੱਚ ਪਾਰਟੀ ਦੀ ਨਵੀਂ ਬਣੀ ਲੀਗਲ ਵਿੰਗ ਟੀਮ ਵਲੋਂ ਆਯੋਜਨ ਪਹਿਲੀ ਬੈਠਕ ਵਿੱਚ ਕੀਤਾ ਗਿਆ।
ਪਿਛਲੇ ਦਿਨਾਂ ਤੋਂ ਧਾਰਮਿਕ ਮੁੱਦਿਆਂ ਵਿੱਚ ਘਿਰੀ ਹੋਈ ਆਮ ਆਦਮੀ ਪਾਰਟੀ (ਆਪ) ਨੇ ਜਵਾਬੀ ਹਮਲਾ ਕਰਦਿਆਂ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਕੋਲੋਂ ਮੰਗ ਕੀਤੀ ਹੈ ਕਿ ਉਨ੍ਹਾਂ ਵੱਲ ਉਂਗਲੀ ਉਠਾਉਣ ਤੋਂ ਪਹਿਲਾਂ ਮਾਲ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਗ੍ਰਿਫ਼ਤਾਰ ਕੀਤਾ ਜਾਵੇ। ‘ਆਪ’ ਨੇ ਸਪੱਸ਼ਟ ਕੀਤਾ ਕਿ ਉਹ ਬਾਦਲਾਂ ਜਾਂ ਕੈਪਟਨ ਦੇ ਕੂੜ ਪ੍ਰਚਾਰ ਤੋਂ ਡਰਨ ਵਾਲੇ ਨਹੀਂ ਹਨ ਅਤੇ ਹੁਣ ਪੰਜਾਬ ਵਿੱਚ ਸਿਆਸੀ ਬਦਲਾਅ ਲਿਆ ਕੇ ਹੀ ਦਮ ਲੈਣਗੇ।
ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਲੀਗਲ ਸੈਲ ਦੇ ਮੁੱਖੀ ਹਿੰਮਤ ਸਿੰਘ ਸ਼ੇਰਗਿੱਲ ਦੀ ਅਗਵਾਈ ਵਿਚ 'ਆਪ' ਦਾ ਇਕ ਵਫਦ ਮੁੱਖ ਚੋਣ ਅਧਿਕਾਰੀ, ਪੰਜਾਬ ਨੂੰ ਮਿਲਿਆ ਅਤੇ ਅਕਾਲੀ-ਭਾਜਪਾ ਸਰਕਾਰ ਦੁਆਰਾ ਗੈਰ ਸੰਵਿਧਾਨਕ ਤਰੀਕੇ ਨਾਲ ਬਣਾਏ ਗਏ 24 ਮੁੱਖ ਪਾਰਲੀਮੈਂਟਰੀ ਸਕੱਤਰਾਂ ਨੂੰ ਅਹੁਦੇ ਤੋਂ ਤੁਰੰਤ ਬਰਖਾਸਤ ਕਰਨ ਦੀ ਮੰਗ ਕੀਤੀ।
ਲੁਧਿਆਣਾ (ਪੂਰਬੀ) ਤੋਂ ਆਜਾਦ ਤੌਰ 'ਤੇ ਚੋਣ ਲੜ ਕੇ 25 ਹਜਾਰ ਤੋਂ ਵੱਧ ਵੋਟਾਂ ਪ੍ਰਾਪਤ ਕਰਨ ਵਾਲੇ ਆਜ਼ਾਦ ਕੌਂਸਲਰ ਦਲਜੀਤ ਸਿੰਘ ਗਰੇਵਾਲ ਸੋਮਵਾਰ ਨੂੰ ਆਪਣੇ ਸੈਂਕੜੇ ਸਮਰਥਕਾਂ ਸਮੇਤ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ। ਗਰੇਵਾਲ ਆਜ਼ਾਦ ਤੌਰ 'ਤੇ 2 ਵਾਰ ਕੌਂਸਲਰ ਦੀ ਚੋਣ ਜਿੱਤ ਚੁੱਕੇ ਹਨ ਅਤੇ 10,000 ਵਿਚੋਂ 7,000 ਵੋਟਾਂ ਲੈ ਕੇ ਰਿਕਾਰਡ ਸਥਾਪਿਤ ਕਰ ਚੁੱਕੇ ਹਨ।
« Previous Page — Next Page »