ਪੰਜਾਬ ਪੁਲਿਸ ਦੇ ਦਾਅਵੇ ਮੁਤਾਬਕ ਪੰਜਾਬ ਵਿੱਚ ਹਿੰਦੂ ਆਗੂਆਂ ਦੇ ਕਤਲਾਂ ਦੀ ਵਾਰਦਾਤ ਵਿੱਚ ਸ਼ਾਮਲ ਹਰਦੀਪ ਸਿੰਘ ਸ਼ੇਰਾ ਪੁੱਤਰ ਦਲਜੀਤ ਸਿੰਘ (23) ਵਾਸੀ ਪਿੰਡ ਮਾਜਰੀ, ਥਾਣਾ ਅਮਲੋਹ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਨੂੰ ਕੱਲ੍ਹ (10 ਨਵੰਬਰ, 2017) ਸਵੇਰੇ ਫਤਿਹਗੜ੍ਹ ਸਾਹਿਬ ਵਿੱਚ ਬਾਜਵਾ ਜਿੰਮ ਦੇ ਨੇੜਿਓਂ ਗ੍ਰਿਫ਼ਤਾਰ ਕਰ ਲਿਆ ਹੈ।
ਪੰਜਾਬ ਪੁਲਿਸ ਮੁਖੀ ਮੁਤਾਬਕ ਪੰਜਾਬ 'ਚ ਬੀਤੇ ਸਮੇਂ ਦੌਰਾਨ ਹੋਏ ਕਤਲਾਂ 'ਚ "ਵਿਦੇਸ਼ੀ ਤਾਕਤਾਂ" ਦਾ ਹੱਥ ਹੈ। ਨਾਲ ਹੀ ਪੁਲਿਸ ਮੁਖੀ ਸੁਰੇਸ਼ ਅਰੋੜਾ ਨੇ ਦਾਅਵਾ ਕੀਤਾ ਕਿ ਅੰਮ੍ਰਿਤਸਰ 'ਚ ਹੋਏ ਹਿੰਦੂ ਆਗੂ ਵਿਪਨ ਸ਼ਰਮਾ ਦੇ ਕਤਲ ਲਈ ਕੇਵਲ ਗੈਂਗਸਟਰ ਹੀ ਜ਼ਿੰਮੇਵਾਰ ਹਨ ਜਿਨ੍ਹਾਂ ਦੀ ਪਹਿਚਾਣ ਕਰ ਲਈ ਗਈ ਹੈ।
ਯੂ.ਕੇ. ਆਧਾਰਤ ਸਿੱਖ ਜਥੇਬੰਦੀ ਸਿੱਖ ਫੈਡਰੇਸ਼ਨ ਯੂ.ਕੇ. ਨੇ ਸਕਾਟਲੈਂਡ ਦੇ ਰਹਿਣ ਵਾਲੇ ਬਰਤਾਨਵੀ ਨਾਗਰਿਕ, ਜਗਤਾਰ ਸਿੰਘ ਜੌਹਲ ਦੀ ਭਾਰਤੀ ਪੁਲਿਸ ਵਲੋਂ ਗ੍ਰਿਫਤਾਰੀ 'ਤੇ ਗੰਭੀਰ ਚਿੰਤਾ ਦਾ ਇਜ਼ਹਾਰ ਕੀਤਾ ਹੈ।
ਮੀਡੀਆ ਦੀਆਂ ਖ਼ਬਰਾਂ ਮੁਤਾਬਕ ਆਰਐਸਐਸ ਆਗੂ ਜਗਦੀਸ਼ ਗਗਨੇਜਾ, ਰਵਿੰਦਰ ਗੋਸਾਈਂ ਤੇ ਪਾਦਰੀ ਸੁਲਤਾਨ ਮਸੀਹ ਸਮੇਤ ਮਿੱਥ ਕੇ ਕੀਤੇ ਛੇ ਕਤਲਾਂ ਦੇ ਮਾਮਲੇ ਵਿੱਚ ਮੋਗਾ ਪੁਲਿਸ ਲੁਧਿਆਣਾ ਦੇ ਥਾਣਾ ਮਿਹਰਬਾਨ ਤੋਂ ਚਾਰ ਕਿਲੋਮੀਟਰ ਦੂਰ ਪਿੰਡ ਚੂਹੜਵਾਲ ਤੋਂ ਸ਼ੂਟਰ ਰਮਨਦੀਪ ਸਿੰਘ ਉਰਫ਼ ਰਮਨ ਕੈਨੈਡੀਅਨ ਨੂੰ ਚੁੱਕ ਕੇ ਲੈ ਗਈ ਤੇ ਲੁਧਿਆਣਾ ਪੁਲਿਸ ਨੂੰ ਇਸ ਗੱਲ ਦਾ ਪਤਾ ਹੀ ਨਹੀਂ ਲੱਗਿਆ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਥਾਪੇ ਗਏ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੂੰ ਲਿਖੇ ਇਕ ਪੱਤਰ ਰਾਹੀਂ ਰਾਸ਼ਟਰੀ ਸਿੱਖ ਸੰਗਤ ਨੇ ਸਪੱਸ਼ਟ ਕੀਤਾ ਹੈ ਕਿ ਸੰਸਥਾ ਵਲੋਂ 25 ਅਕਤੂਬਰ 2017 ਨੂੰ ਦਿੱਲੀ ਵਿਖੇ ਦਸਮੇਸ਼ ਪਿਤਾ ਦਾ ਪ੍ਰਕਾਸ਼ ਦਿਹਾੜਾ ਨਹੀਂ ਬਲਕਿ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਗਿਆ ਸੀ। ਸੰਸਥਾ ਨੇ ਇਹ ਸਪੱਸ਼ਟੀਕਰਨ ਗਿਆਨੀ ਗੁਰਬਚਨ ਸਿੰਘ ਸਮੇਤ ਬਾਕੀ ਚਾਰ ਤਖਤਾਂ ਦੇ ਜਥੇਦਾਰ ਸਾਹਿਬਾਨ ਨੂੰ ਲਿਖੇ ਪੱਤਰ ਵਿੱਚ ਭੇਜਿਆ ਹੈ।
ਦਸਮ ਪਾਤਸ਼ਾਹ ਦੇ 350 ਸਾਲਾ ਪ੍ਰਕਾਸ਼ ਦਿਹਾੜੇ ਦੀ ਤਰੀਕ ਨੂੰ ਲੈਕੇ ਤਖਤ ਪਟਨਾ ਸਾਹਿਬ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਹੋ-ਸਾਹਮਣੇ ਹੋਣ 'ਤੇ ਅਕਾਲ ਤਖਤ ਸਾਹਿਬ ਵਿਖੇ ਪੰਜ ਜਥੇਦਾਰਾਂ ਦੀ ਇੱਕਤਰਤਾ ਬੁਲਾ ਲਈ ਗਈ ਹੈ।
ਅੱਜ (7 ਨਵੰਬਰ, 2017) ਪੰਜਾਬ ਪੁਲਿਸ ਵਲੋਂ ਜਗਦੀਸ਼ ਗਗਨੇਜਾ (ਜਲੰਧਰ), ਪਾਸਟਰ ਸੁਲਤਾਨ ਮਸੀਹ (ਲੁਧਿਆਣਾ), ਰਵਿੰਦਰ ਗੋਸਾਈਂ (ਲੁਧਿਆਣਾ) ਆਦਿ ਦੇ ਕਤਲਾਂ ਦੀ ਪਹੇਲੀ ਨੂੰ ਸੁਲਝਾਉਣ ਦਾ ਐਲਾਨ ਕੀਤਾ।
ਮੀਡੀਆ ਰਿਪੋਰਟਾਂ ਮੁਤਾਬਕ ਭਾਰਤ ਨੇ ਯੂ.ਕੇ. ਨੂੰ ਕਿਹਾ ਕਿ ਉਹ ਅਜ਼ਾਦੀ ਪਸੰਦ, ਖੁਦਮੁਖਤਿਆਰੀ ਦੇ ਹੱਕ ਵਿਚ ਕੰਮ ਕਰਨ ਵਾਲੇ ਕਾਰਜਕਰਤਾਵਾਂ ਕਸ਼ਮੀਰੀਆਂ ਅਤੇ ਸਿੱਖਾਂ ਨੂੰ ਆਪਣੀ ਧਰਤੀ ਤੋਂ ਸਰਗਰਮੀਆਂ ਕਰਨ ਤੋਂ ਰੋਕੇ।
ਬੀਤੇ ਦਿਨੀਂ ਕਤਲ ਕੀਤੇ ਹਿੰਦੂ ਆਗੂ ਵਿਪਨ ਸ਼ਰਮਾ ਦੇ ਪਰਿਵਾਰ ਨੂੰ ਪੰਜਾਬ ਸਰਕਾਰ ਨੇ ਪੰਜ ਲੱਖ ਰੁਪਏ ਦੀ ਮਾਇਕ ਮਦਦ ਅਤੇ ਉਸ ਦੇ ਬੇਟੇ ਨੂੰ ਨੌਕਰੀ ਦੇਣ ਦਾ ਐਲਾਨ ਕੀਤਾ ਹੈ। ਇਹ ਐਲਾਨ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਕੀਤਾ। ਉਹ ਕੱਲ੍ਹ (5 ਨਵੰਬਰ, 2017) ਵਿਪਨ ਸ਼ਰਮਾ ਦੇ ਪਰਿਵਾਰ ਨਾਲ "ਹਮਦਰਦੀ ਤੇ ਦੁੱਖ" ਦਾ ਪ੍ਰਗਟਾਵਾ ਕਰਨ ਲਈ ਪੁੱਜੇ ਸਨ।
ਮੀਡੀਆ ਰਿਪੋਰਟਾਂ ਮੁਤਾਬਕ ਬੀਤੀ ਰਾਤ (4 ਨਵੰਬਰ) ਖਨੌਰੀ ’ਚ ਅਣਪਛਾਤੇ ਹਮਲਾਵਰਾਂ ਨੇ ਬਜਰੰਗ ਦਲ ਦੇ ਨਗਰ ਮੀਤ ਪ੍ਰਧਾਨ ਸੰਦੀਪ ਗੋਇਲ ਨੂੰ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਜ਼ਖ਼ਮੀ ਕਰ ਦਿੱਤਾ।
« Previous Page — Next Page »