30 ਅਕਤੂਬਰ, 2017 ਨੂੰ ਹਿੰਦੂ ਸੰਘਰਸ਼ ਸੈਨਾ ਦੇ ਜ਼ਿਲ੍ਹਾ ਪ੍ਰਧਾਨ ਵਿਪਨ ਸ਼ਰਮਾ ਦੇ ਕਤਲ ਦੀ 'ਅਸਲ ਕਹਾਣੀ' ਪੰਜਾਬ ਪੁਲਿਸ ਦੇ ਮੁਖੀ ਸੁਰੇਸ਼ ਅਰੋੜਾ ਦੀ ਵਿਪਿਨ ਸ਼ਰਮਾ ਦੇ ਘਰ ਪਾਈ ਫੇਰੀ ਤੋਂ ਬਾਅਦ ਵੀ ਬੁਝਾਰਤ ਹੀ ਬਣੀ ਰਹੀ।
ਹਿੰਦੂ ਸੰਘਰਸ਼ ਸੈਨਾ ਦੇ ਆਗੂ ਵਿਪਨ ਕੁਮਾਰ ਸ਼ਰਮਾ ਦੀ ਮੌਤ ਲਈ ਸ਼ਰਾਜ ਮਿੰਟੂ ਤੇ ਸ਼ੁਭਮ ਨਾਂਅ ਦੇ ਗੈਂਗਸਟਰ ਜ਼ਿੰਮੇਵਾਰ ਹਨ, ਜਿਨ੍ਹਾਂ 'ਚੋਂ ਸ਼ੁਭਮ ਨੇ ਆਪਣੇ ਪਿਤਾ ਦੀ ਮੌਤ ਦਾ ਬਦਲਾ ਲੈਣ ਲਈ ਵਿਪਨ ਦਾ ਕਤਲ ਕੀਤਾ।
ਦਿੱਲੀ ਦੀ ਇਕ ਅਦਾਲਤ ਨੇ ਕੱਲ੍ਹ (2 ਨਵੰਬਰ, 2017) ਗੂਗਲ ਇੰਡੀਆ ਪ੍ਰਾਈਵੇਟ ਲਿਮਟਿਡ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਉਨ੍ਹਾਂ ਵੀਡੀਓਜ਼ ਅਤੇ ਲੇਖਾਂ ਨੂੰ ਹਟਾਉਣ ਦੀ ਹਦਾਇਤ ਕੀਤੀ ਹੈ ਜਿਨ੍ਹਾਂ ਵਿਚ ਯੂ ਟਿਊਬ, ਫੇਸਬੁੱਕ ਅਤੇ ਦੂਸਰੀਆਂ ਵੈੱਬਸਾਈਟਾਂ 'ਤੇ ਸਿੱਖ ਧਰਮ ਅਤੇ ਸਿੱਖ ਗੁਰੂਆਂ ਖਿਲਾਫ਼ ਨਫਰਤ ਵਾਲੇ ਭਾਸ਼ਣ ਅਤੇ ਅਪਮਾਨਜਨਕ ਟਿੱਪਣੀਆਂ ਕੀਤੀਆਂ ਹੋਈਆਂ ਹਨ।
ਮੀਡੀਆ ਰਿਪੋਰਟਾਂ ਮੁਤਾਬਕ ਪੁਲਿਸ ਦੇ ਵਿਸ਼ੇਸ਼ ਸੈੱਲ (ਐਂਟੀ ਟੈਰੇਰਿਸਟ ਫੋਰਸ) ਦੇ ਆਈ. ਜੀ. ਕੁੰਵਰਵਿਜੇ ਪ੍ਰਤਾਪ ਸਿੰਘ ਨੇ ਇਹ ਕਿਹਾ ਹੈ ਕਿ ਹਿੰਦੂ ਸੰਘਰਸ਼ ਸੈਨਾ ਦੇ ਵਿਪਿਨ ਸ਼ਰਮਾ ਦਾ ਕਤਲ ਕਿਸੇ ਖਾੜਕੂ ਜਥੇਬੰਦੀ ਵਲੋਂ ਨਹੀਂ ਬਲਕਿ ਨਿੱਜੀ ਰੰਜਿਸ਼ ਅਧੀਨ ਹੋਇਆ ਹੈ ਤੇ ਪੁਲਿਸ ਕਾਤਲਾਂ ਤੱਕ ਪੁੱਜ ਗਈ ਹੈ।
ਦੱਖਣ ਦੇ ਫਿਲਮ ਕਲਾਕਾਰ ਕਮਲ ਹਸਨ ਨੇ ਇਕ ਤਾਮਿਲ ਅਖ਼ਬਾਰ 'ਚ ਛਪੇ ਆਪਣੇ ਇਕ ਲੇਖ 'ਚ ਹਿੰਦੂ ਅੱਤਵਾਦ ਦਾ ਮੁੱਦਾ ਚੁੱਕਿਆ ਹੈ।
31 ਅਕਤੂਬਰ 1984 ਸਵੇਰੇ 10-11 ਦਾ ਸਮਾਂ ਹੋਵੇਗਾ ਰੇਡੀਓ ਤੋਂ ਕ੍ਰਿਕਟ ਮੈਚ ਦੀ ਲਾਈਵ ਕੁਮੈਂਟਰੀ ਚੱਲ ਰਹੀ ਸੀ। ਅਚਾਨਕ ਕੁਮੈਂਟਰੀ ਰੁਕ ਗਈ ਤੇ ਅਕਾਸ਼ਬਾਣੀ ਦੀ ਅਨਾਊਂਸਰ ਬੋਲੀ, "ਅਬ ਆਪ ਹਮਾਰਾ ਵਿਸ਼ੇਸ਼ ਬੁਲੇਟਨ ਸੁਨੀਏ।"
ਬਟਾਲਾ ਰੋਡ, ਅੰਮ੍ਰਿਤਸਰ 'ਤੇ ਪੈਂਦੇ ਭੀੜ ਭਾੜ ਵਾਲੇ ਇਲਾਕੇ ਭਾਰਤ ਨਗਰ 'ਚ ਦੋ ਮੋਟਰਸਾਈਕਲਾਂ 'ਤੇ ਆਏ ਚਾਰ ਹਥਿਆਰਬੰਦ ਹਮਲਾਵਰਾਂ ਵਲੋਂ ਹਿੰਦੂ ਸੰਘਰਸ਼ ਸੈਨਾ ਦੇ ਜ਼ਿਲ੍ਹਾ ਪ੍ਰਧਾਨ ਦਾ ਉਸ ਦੇ ਦਫ਼ਤਰ ਦੇ ਬਾਹਰ ਉਸ ਵੇਲੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਜਦੋਂ ਉਹ ਆਪਣੇ ਇਕ ਹੋਰ ਸਾਥੀ ਨਾਲ ਜਾਣ ਲਈ ਮੋਟਰਸਾਈਕਲ 'ਤੇ ਸਵਾਰ ਹੋਇਆ ਸੀ। ਇਹ ਘਟਨਾ ਨੇੜੇ ਦੇ ਸੀ. ਸੀ. ਟੀ. ਵੀ. ਕੈਮਰਿਆਂ 'ਚ ਕੈਦ ਹੋ ਗਈ।
ਸਾਲ 2004 ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਹਿਲਾ ਪ੍ਰਕਾਸ਼ ਦਿਹਾੜਾ ਮਨਾਏ ਜਾਣ ਸਬੰਧੀ ਰਾਸ਼ਟਰੀ ਸਿੱਖ ਸੰਗਤ ਦੀ ਸ਼ਮੂਲੀਅਤ ਨੂੰ ਰੋਕਣ ਅਤੇ ਇਸ ਸੰਸਥਾ ਨੂੰ ਸਿੱਖਾਂ ਵਲੋਂ ਸਹਿਯੋਗ ਦੇਣ ਤੋਂ ਵਰਜਣ ਲਈ ਸ੍ਰੀ ਅਕਾਲ ਤਖਤ ਸਾਹਿਬ ਵਲੋਂ ਕੀਤਾ ਗਿਆ ਹੁਕਮਨਾਮਾ ਜਿਉਂ ਦਾ ਤਿਉਂ ਕਾਇਮ ਹੈ।
ਹਿੰਦੂ ਸੰਘਰਸ਼ ਸੈਨਾ ਨਾਮੀ ਇੱਕ ਹਿੰਦੂ ਜਥੇਬੰਦੀ ਦੇ ਸਥਾਨਕ ਪ੍ਰਧਾਨ ਵਿਪਨ ਸ਼ਰਮਾ ਨੂੰ ਸਿੱਖ ਸਰੂਪ ਵਾਲੇ ਚਾਰ ਨੌਜੁਆਨਾਂ ਨੇ ਗੋਲੀਆਂ ਮਾਰਕੇ ਕਤਲ ਕਰ ਦਿੱਤਾ।
ਬਠਿੰਡਾ-ਅੰਮ੍ਰਿਤਸਰ ਕੌਮੀ ਮਾਰਗ ਦੇ ਠੇਕੇਦਾਰਾਂ ਨੂੰ ਪੰਜਾਬੀ ਬੋਲੀ ਗੁੱਠੇ ਲਾਉਣੀ ਮਹਿੰਗੀ ਪੈ ਗਈ ਹੈ। ਲੋਕ ਨਿਰਮਾਣ ਵਿਭਾਗ ਵੱਲੋਂ ਇਹ ਸ਼ਾਹਰਾਹ ਬਣਾ ਰਹੇ ਠੇਕੇਦਾਰਾਂ ਨੂੰ 20 ਦਿਨਾਂ ਅੰਦਰ ਸਾਰੇ ਸਾਈਨ ਬੋਰਡ ਬਦਲਣ ਦੇ ਹੁਕਮ ਦਿੱਤੇ ਹਨ।
« Previous Page — Next Page »