ਖਾਲਸਾ ਪੰਥ ਵਿੱਚ ਹੋਲੇ ਮਹੱਲੇ ਅਤੇ ਦਿਵਾਲੀ ਮੌਕੇ ਆਪਸ ਵਿੱਚ ਵਿਚਾਰ ਵਟਾਂਦਰੇ ਦੀ ਰਵਾਇਤ ਰਹੀ ਹੈ। ਇਸ ਰਿਵਾਇਤ ਤੋਂ ਪ੍ਰੇਰਨਾ ਲੈਂਦੇ ਹੋਏ ਅਦਾਰਾ ਬਿਬੇਕਗੜ੍ਹ ਪ੍ਰਕਾਸ਼ਨ ਅਤੇ ਸਿੱਖ ਸ਼ਹਾਦਤ ਵੱਲੋਂ “ਹੋਲਾ ਮਹੱਲਾ ਸੁਬਾਦ ਸਭਾ” ਦਾ ਸੱਦਾ ਦਿੱਤਾ ਗਿਆ ਹੈ।
ਹੋਲੇ ਤੋਂ ਅਗਲੇ ਦਿਨ ਖਾਲਸਾ ਦਲ ਦੇ ਦੋ ਹਿਸੇ ਕੀਤੇ ਗਏ। ਇਕ ਹਿਸਾ ਤਾਂ ਹੋਲਗੜ੍ਹ ਉਤੇ ਕਬਜ਼ਾ ਕਰ ਮੋਰਚੇ ਲਾ ਕੇ ਬੈਠ ਗਿਆ ਤੇ ਦੂਸਰਾ ਹਿਸਾ ਉਹਨਾਂ ਉਤੇ ਧਾਵੀ ਹੋ ਕੇ ਚੜ੍ਹਿਆ। ਇਸ ਦੀ ਅਗਵਾਈ ਗੁਰੂ ਜੀ ਆਪ ਕਰ ਰਹੇ ਸਨ। ਅਗੇ ਨਿਸ਼ਾਨ ਸਾਹਿਬ ਲਾਏ ਗਏ। ਵਿਉਂਤ ਦਰਸਾਈ ਗਈ ਕਿ ਸਮਝੋ ਹੋਲਗੜ੍ਹ ਇਕ ਕਿਲ੍ਹਾ ਹੈ ਜੋ ਵੈਰੀ ਦੇ ਹਥ ਹੈ। ਅਸਾਂ ਅਜ ਹੱਲਾ ਕਰਕੇ ਪੈਣਾ ਹੈ। ਅਗੋਂ ਓਹ ਤਿਆਰ ਬਰ ਤਿਆਰ ਹਨ ਕਿ ਸਾਨੂੰ ਕਬਜ਼ਾ ਨਾ ਕਰਨ ਦੇਣ। ਗੋਲੀ ਨਾਲ ਮਾਰ ਦੇਣ ਦਾ ਹੁਕਮ ਬੰਦ ਸੀ, ਕਿਉਂਕਿ ਦੋਵੇਂ ਪਾਸੇ ਖਾਲਸਾ ਸੀ। ਇਹ ਤਾਂ ਖਾਲਸੇ ਨੇ ਆਪੋ ਵਿਚ ਮਸ਼ਕ ਕਰਨੀ ਸੀ ਤੇ ਗੁਰੂ ਸਾਹਿਬ ਨੇ ਇਸ ਨਕਲੀ ਯੁੱਧ ਰਾਹੀਂ ਜਾਚ ਸਿਖਾਉਣੀ ਸੀ।
ਹੋਲਾ ਮਹੱਲਾ ਸਿੱਖ ਧਰਮ ਦਾ ਇਕ ਅਹਿਮ ਦਿਹਾੜਾ ਹੈ, ਜੋ ਇਨਕਲਾਬੀ ਸੋਚ ਨੂੰ ਉਤਸ਼ਾਹਿਤ ਕਰਨ ਅਤੇ ਹਰ ਸਿੱਖ ਨੂੰ ਮਨ ਅਤੇ ਤਨ ਕਰਕੇ ਬਲਵਾਨ ਬਣਾਉਣ ਦਾ ਪ੍ਰਤੀਕ ਹੈ। ਹੋਲਾ ਮਹੱਲਾ, ਹੋਲੀ ਤੋਂ ਅਗਲੇ ਦਿਨ ਮਨਾਇਆ ਜਾਂਦਾ ਹੈ। ਹੋਲੀ ਦੇ ਪਰੰਪਰਾਗਤ ਤਿਉਹਾਰ ਦੇ ਸਮਾਨਾਂਤਰ ਗੁਰੂ ਗੋਬਿੰਦ ਸਿੰਘ ਜੀ ਨੇ ‘ਹੋਲਾ ਮਹੱਲਾ’ ਖੇਡਣ ਦੀ ਰੀਤ ਚਲਾਈ ਕਿਉਂਕਿ ਦਸਮ ਗੁਰੂ ਨਵੇਂ ਸਿਰਜੇ ਖ਼ਾਲਸੇ ਨੂੰ ਯੁੱਧ-ਵਿਦਿਆ ਵਿੱਚ ਪ੍ਰਬੀਨ ਬਣਾਉਣਾ ਚਾਹੁੰਦੇ ਸਨ। ਇਸ ਲਈ ਉਹਨਾਂ ਨੇ ਪਰੰਪਰਾ ਤੋਂ ਹੱਟ ਕੇ ਇਸ ਤਿਉਹਾਰ ਦਾ ਸੰਬੰਧ ਯੁੱਧ-ਪ੍ਰਕਿਰਿਆ ਨਾਲ ਜੋੜਿਆ।
ਹੋਲਾ ਮਹੱਲਾ ਸਿੱਖਾਂ ਦਾ ਇੱਕ ਸਰਵਉਚ, ਸ਼ਕਤੀ ਦਾ ਪ੍ਰਤੀਕ ਅਤੇ ਫੌਜੀ ਲਸ਼ਕਰ ਦਾ ਇੱਕ ਕੌਤਕ ਹੈ। ਇਸ ਅਵਸਰ ਉਤੇ ਜੁਝਾਰੂ ਸਿੰਘਾਂ ਦੇ ਆਪਣੇ ਸ਼ਸ਼ਤਰਾਂ ਅਤੇ ਯੁੱਧ-ਵਿਧੀ ਦਾ ਕਰਤਬ ਸੰਗਤਾਂ ਨੂੰ ਵਿਖਾਉਂਦੇ ਹਨ।
ਲੈਸਟਰ: ਸਿੱਖਾਂ ਦਾ ਮਹਾਨ ਸ਼ਾਨਾਮੱਤਾ ਦਿਹਾੜਾ ਹੋਲਾ ਮਹੱਲਾ ਸਿੱਖ ਐਜੂਕੇਸ਼ਨ ਕੌਂਸਲ ਵਲੋਂ 4 ਮਾਰਚ ਦਿਨ ਐਤਵਾਰ ਨੂੰ ਲੈਸਟਰ ਵਿਖੇ ਪੰਚ ਪ੍ਰਧਾਨੀ ਯੂ ਕੇ ਦੀ ਮੇਜ਼ਬਾਨੀ ...
ਸਿੱਖਾਂ ਦਾ ਕੌਮੀ ਤਿਓਹਾਰ ਹੋਲਾ ਮਹੱਲਾ ਆਪਣੇ ਪੂਰੇ ਖਾਲਸਾਈ ਜਾਹੋ ਜਲਾਲ ਨਾਲ ਅੱਜ 28 ਫ਼ਰਵਰੀ 2018 (ਦਿਨ ਬੁੱਧਵਾਰ ) ਨੂੰ ਖਾਲਸਾ ਪੰਥ ਦੇ ਜਨਮ ਸਥਾਨ ਸ੍ਰੀ ਆਨੰਦਪੁਰ ਸਾਹਿਬ ਵਿਖੇ ਸ਼ੁਰੂ ਹੋ ਰਿਹਾ ਹੈ। ਇਸ ਸਬੰਧੀ 28 ਫਰਵਰੀ ਸਵੇਰੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸਣੇ ਵੱਖ-ਵੱਖ ਗੁਰਦੁਆਰਾ ਸਹਿਬਾਨ ਵਿਖੇ ਅਖੰਡ ਪਾਠ ਆਰੰਭ ਕਰਵਾਏ ਜਾਣਗੇ।
ਭਾਰਤ ਸਰਕਾਰ ਦੇ ਪਸ਼ੂ ਪਾਲਣ ਵਿਭਾਗ ਵੱਲੋਂ ਘੋੜਿਆਂ ਨੂੰ ਲੱਗਣ ਵਾਲੀ ਗਲਾਂਡਰਜ ਨਾਮੀਂ ਬਿਮਾਰੀ ਬਾਰੇ ਹਦਾਇਤਾਂ ਜਾਰੀ ਹੋਣ ਕਾਰਨ ਜ਼ਿਲ੍ਹਾ ਪ੍ਰਸ਼ਾਸਨ ਅਤੇ ਨਿਹੰਗ ਸਿੰਘ ਜਥੇਬੰਦੀਆਂ ਦਰਮਿਆਨ ਕਿਸਾਨ ਹਵੇਲੀ ਵਿੱਚ ਗਲਾਂਡਰਜ ਨਾਮੀਂ ਬਿਮਾਰੀ ਦੇ ਫੈਲਣ ਬਾਰੇ ਇੱਕ ਬੈਠਕ ਕੀਤੀ ਗਈ।
ਖਾਲਸਾਈ ਸ਼ਾਨੋ ਸ਼ੌਕਤ ਦੇ ਪ੍ਰਤੀਕ ਹੋਲੇ ਮਹੱਲੇ ਦੇ ਤਿਓਹਾਰ ਦੌਰਾਨ ਖਿੱਚ ਦਾ ਕੇਂਦਰ ਬਣਦੀ ਘੋੜ ਦੌੜ ’ਤੇ ਇਸ ਵਾਰ ‘ਗਲਾਂਡਰਜ਼’ ਨਾਂ ਦੀ ਘਾਤਕ ਬਿਮਾਰੀ ਦੇ ਬੱਦਲ ਮੰਡਰਾ ਰਹੇ ਹਨ।ਪੰਜਾਬ ਦੇ ਪਸ਼ੂ ਪਾਲਣ ਵਿਭਾਗ ਵੱਲੋਂ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਜਾਰੀ ਸਲਾਹ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਇਸ ਘਾਤਕ ਬਿਮਾਰੀ ਕਰਕੇ ਕੋਈ ਖ਼ਤਰਾ ਮੁੱਲ ਨਹੀਂ ਲੈਣਾ ਚਾਹੁੰਦਾ ਅਤੇ ਇਸ ਵਾਰ ਘੋੜ ਦੌੜ ਹੋਣ ’ਤੇ ਸਵਾਲੀਆ ਚਿੰਨ੍ਹ ਲੱਗਿਆ ਹੋਇਆ ਹੈ।