ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦੀ ਸਹਿਯੋਗੀ ਹਨੀਪ੍ਰੀਤ ਵਲੋਂ ਪੰਚਕੂਲਾ ਅਦਾਲਤ ਵਿਚ ਜ਼ਮਾਨਤ ਲਈ ਪਾਈ ਗਈ ਅਰਜੀ ਨੂੰ ਅਦਾਲਤ ਨੇ ਖਾਰਿਜ ਕਰ ਦਿੱਤਾ ਹੈ। ਹਨੀਪ੍ਰੀਤ ਨੇ ਇਸ ਅਧਾਰ 'ਤੇ ਜ਼ਮਾਨਤ ਮੰਗੀ ਸੀ ਕਿ ਉਸ ਖਿਲਾਫ ਹਰਿਆਣਾ ਪੁਲਿਸ ਨੂੰ ਕੋਈ ਸਬੂਤ ਨਹੀਂ ਮਿਿਲਆ। ਗੌਰਤਲਬ ਹੈ ਕਿ ਪੰਚਕੂਲਾ ਹਿੰਸਾ ਦੀ ਜਾਂਚ ਕਰ ਰਹੀ ਹਰਿਆਣਾ ਪੁਲਿਸ ਦੀ ਐਸਆਈਟੀ ਨੇ ਹਨੀਪ੍ਰੀਤ ਖਿਲਾਫ ਦੇਸ਼ ਧ੍ਰੋਹ ਦਾ ਕੇਸ ਦਰਜ ਕੀਤਾ ਹੈ।
ਹਰਿਆਣਾ ਪੁਲਿਸ ਹੁਣ ਡੇਰਾ ਮੁਖੀ ਦੇ ਕੁੜਮ ਅਤੇ ਸਾਬਕਾ ਕਾਂਗਰਸੀ ਮੰਤਰੀ ਹਰਮਿੰਦਰ ਜੱਸੀ ਨੂੰ ਘੇਰਨ ਦੇ ਰੌਂਅ ਵਿੱਚ ਹੈ। ਇਸ ਗੱਲ ਦਾ ਪ੍ਰਗਟਾਵਾ ਖੁਦ ਡੇਰਾ ਸਿਰਸਾ ਦੇ ਮੁਖੀ ਰਾਮ ਰਹੀਮ ਦੇ ਕੁੜਮ ਹਰਮਿੰਦਰ ਜੱਸੀ ਨੇ ਮੀਡੀਆ ਸਾਹਮਣੇ ਕੀਤਾ।
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਕਿਹਾ ਕਿ ਬਲਾਤਕਾਰ ਦੇ ਦੋਸ਼ 'ਚ 20 ਸਾਲਾ ਸਜ਼ਾ ਕੱਟ ਰਹੇ ਡੇਰਾ ਸਿਰਸਾ ਦੇ ਮੁਖੀ ਰਾਮ ਰਹੀਮ ਦੀ ਕਰੀਬੀ ਹਨੀਪ੍ਰੀਤ ਦੀਆਂ 25 ਅਗਸਤ ਤੋਂ ਬਾਅਦ ਦੀਆਂ ਸਰਗਰਮੀਆਂ ਤੋਂ ਹੁਣ ਹੌਲੀ-ਹੌਲੀ ਪਰਦਾ ਉੱਠਣਾ ਸ਼ੁਰੂ ਹੋ ਗਿਆ ਹੈ।
ਬਲਾਤਕਾਰ ਦੇ ਦੋਸ਼ 'ਚ 20 ਸਾਲਾ ਸਜ਼ਾ ਭੁਗਤ ਰਹੇ ਡੇਰਾ ਸਿਰਸਾ ਦੇ ਮੁਖੀ ਰਾਮ ਰਹੀਮ ਦੀ ਕਰੀਬੀ ਹਨੀਪ੍ਰੀਤ ਉਰਫ ਪ੍ਰਿਯੰਕਾ ਤਨੇਜਾ ਦੀ ਸੋਮਵਾਰ (3 ਅਕਤੂਬਰ) ਨੂੰ ਹੋਈ ਗ੍ਰਿਫਤਾਰੀ ਤੇ ਉਸ ਤੋਂ ਪਹਿਲਾਂ ਦੋ ਟੀ.ਵੀ. ਚੈਨਲਾਂ ਨਾਲ ਇੰਟਰਵਿਊ ਤੋਂ ਬਾਅਦ ਇਹ ਚਰਚਾ ਸ਼ੁਰੂ ਹੋਈ ਕਿ ਹਨੀਪ੍ਰੀਤ ਬੀਤੇ ਕੁਝ ਦਿਨਾਂ ਤੋਂ ਪੰਜਾਬ, ਹਰਿਆਣਾ ਤੇ ਹਿਮਾਚਲ ਦੇ ਖੇਤਰਾਂ ਵਿਚ ਘੁੰਮ ਰਹੀ ਸੀ, ਜਿਸ ਸਬੰਧੀ ਪੰਜਾਬ ਪੁਲਿਸ ਨੂੰ ਜਾਣਕਾਰੀ ਸੀ। ਦੋ ਟੀ.ਵੀ. ਚੈਨਲਾਂ ਨੂੰ ਹਨੀਪ੍ਰੀਤ ਵਲੋਂ ਦਿੱਤੀ ਗਈ ਇੰਟਰਵਿਊ ਸਬੰਧੀ ਵੀ ਦੱਸਿਆ ਜਾ ਰਿਹਾ ਸੀ ਕਿ ਇਹ ਸਭ ਕੁਝ ਮੁਹਾਲੀ ਪੁਲਿਸ ਅਤੇ 2-3 ਵਕੀਲਾਂ ਦੀ ਜਾਣਕਾਰੀ ਵਿਚ ਸੀ ਜੋ ਪੁਲਿਸ ਦੇ ਵੀ ਸੰਪਰਕ ਵਿਚ ਸਨ।
ਮੀਡੀਆ ਦੀਆਂ ਖ਼ਬਰਾਂ ਮੁਤਾਬਕ ਹਰਿਆਣਾ ਪੁਲਿਸ ਨੇ ਹਨੀਪ੍ਰੀਤ, ਜੋ ਕਿ ਵਿਵਾਦਤ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਦੀ ਕਰੀਬੀ ਹੈ, ਨੂੰ ਗ੍ਰਿਫਤਾਰ ਕਰ ਲਿਆ ਹੈ। ਉਹ 25 ਅਗਸਤ, ਜਿਸ ਦਿਨ ਰਾਮ ਰਹੀਮ ਨੂੰ ਬਲਾਤਕਾਰ ਦੇ ਦੋਸ਼ 'ਚ 20 ਸਾਲਾ ਸਜ਼ਾ ਹੋਈ ਸੀ, ਤੋਂ ਫਰਾਰ ਸੀ।
ਕੁਝ ਅਖ਼ਬਾਰਾਂ ਅਤੇ ਸੋਸ਼ਲ ਮੀਡੀਆ 'ਤੇ ਹਨੀਪ੍ਰੀਤ ਉਰਫ ਪ੍ਰਿਯੰਕਾ ਦੀ ਗ੍ਰਿਫਤਾਰੀ ਦੀਆਂ ਖ਼ਬਰਾਂ ਤੋਂ ਬਾਅਦ ਹਰਿਆਣਾ ਪੁਲਿਸ ਨੇ ਪ੍ਰਤੀਕ੍ਰਿਆ ਦਿੰਦਿਆਂ ਕਿਹਾ ਕਿ ਉਸਨੂੰ ਅਜਿਹੀ ਕੋਈ ਜਾਣਕਾਰੀ ਅਧਿਕਾਰਤ ਤੌਰ 'ਤੇ ਨਹੀਂ ਮਿਲੀ ਹੈ।
ਬਲਾਤਕਾਰ ਦੇ ਦੋਸ਼ 'ਚ ਡੇਰਾ ਸਿਰਸਾ ਮੁਖੀ ਦੀ ਸਭ ਤੋਂ ਨੇੜਲੀ ਰਾਜ਼ਦਾਰ ਹਨੀਪ੍ਰੀਤ ਉਰਫ ਪ੍ਰਿਯੰਕਾ ਤਨੇਜਾ ਨੂੰ ਐਤਵਾਰ ਸ਼ਾਮ ਮੁੰਬਈ ਦੇ ਹਵਾਈ ਅੱਡੇ ਤੋਂ ਗ੍ਰਿਫਤਾਰ ਕਰ ਲਿਆ ਗਿਆ ਹੈ। ਮੀਡੀਆ ਦੀਆਂ ਰਿਪੋਰਟਾਂ ਮੁਤਾਬਿਕ ਹਨੀਪ੍ਰੀਤ ਆਸਟ੍ਰੇਲੀਆ ਜਾਣ ਲਈ ਜਹਾਜ਼ ਚੜ੍ਹਨ ਜਾ ਰਹੀ ਸੀ।
ਹਰਿਆਣਾ ਦੇ ਪੰਚਕੁਲਾ ਜ਼ਿਲ੍ਹੇ ਦੇ ਸੈਕਟਰ ਪੰਜ ਪੁਲਿਸ ਸਟੇਸ਼ਨ ਨੇ ਹਨੀਪ੍ਰੀਤ ਇੰਸਾਂ ਉਰਫ ਪ੍ਰਿਯੰਕਾ ਦੇ ਲੁਕ ਆਉਟ ਨੋਟਿਸ ਜਾਰੀ ਕੀਤਾ ਹੈ।