41 ਮੈਂਬਰਾਂ ਦੀ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚ ਚੱਲ ਰਹੇ ਪ੍ਰਧਾਨਗੀ ਅਹੁਦੇ ਦੇ ਸੰਘਰਸ਼ 'ਚ ਅਸਥਾਈ ਤੌਰ 'ਤੇ ਠਹਿਰਾਅ ਆ ਗਿਆ ਹੈ। ਸਿੱਖ ਪ੍ਰਚਾਰਕ ਭਾਈ ਬਲਜੀਤ ਸਿੰਘ ਦਾਦੂਵਾਲ ਦੀਆਂ ਕੋਸ਼ਿਸ਼ਾਂ ਕਰਕੇ ਐਤਵਾਰ ਨੂੰ ਪੰਜ ਗੁਰਦੁਆਰਿਆਂ ਦੀ ਸੇਵਾ ਸੰਭਾਲ ਕਰਨ ਵਾਲੀ ਕਮੇਟੀ ਦੇ ਜਗਦੀਸ਼ ਸਿੰਘ ਝੀਂਡਾ ਨੂੰ ਦੁਬਾਰਾ ਹਰਿਆਣਾ ਕਮੇਟੀ ਦਾ ਪ੍ਰਧਾਨ ਚੁਣ ਲਿਆ ਗਿਆ ਹੈ।
ਹਰਿਆਣਾ ਦੇ ਇਤਿਹਾਸਕ ਗੁਰਦੁਆਰਾ ਦੇ ਪ੍ਰਬੰਧ ਦੇ ਕੰਟਰੌਲ ਲਈ ਪਿਛਲੇ ਸਾਲ ਤੋਂ ਬਾਦਲ ਦਲ ਦੇ ਨਿਯੰਤਰਣ ਹੇਠ ਚੱਲ ਰਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਅਤੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਿੱਚਕਾਰ ਚੱਲ ਰਹੀ ਅਦਾਲਤੀ ਕਾਰਵਾਈ ਵਿੱਚ ਭਾਰਤੀ ਸੁਪਰੀਮ ਕੋਰਟ ਨੇ ਅੱਗੇ ਪਾ ਦਿੱਤੀ ਹੈ।
ਹਰਿਆਣੇ ਦੀ ਪਿਛਲਲ਼ੀ ਕਾਂਗਰਸ਼ ਸਰਕਾਰ ਵੱਲੋਂ ਬਣਾਈ ਗਰੀ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਹਰਿਆਣਾ ਦੇ ਮਾਮਲੇ ਵਿੱਚ ਭਾਰਤੀ ਸੁਪਰੀਮ ਕੋਰਟ ਨੇ 24 ਸਤੰਬਰ ਤੱਕ ਸੁਣਵਾਈ ਮੁਲਤਵੀ ਕਰਦਿੱਤੀ ਹੈ।
ਅੱਜ ਭਾਰਤੀ ਸੁਪਰੀਮ ਕੋਰਟ ਵੱਲੋਂ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮਾਮਲੇ ‘ਤੇ ਭਾਰਤੀ ਦੀ ਕੇਂਦਰੀ ਸਰਕਾਰ ਤੋਂ ਮੰਗੇ ਜਬਾਬ ਵਿੱਚ ਭਾਰਤੀ ਗ੍ਰਹਿ ਮੰਤਰਾਲੇ ਨੇ ਕਿਹਾ ਹੈ ਕਿ ਹਰਿਆਣਾ ਸਰਕਾਰ ਕੋਲ ਅਜਿਹਾ ਕਾਨੂੰਨ ਬਣਾਉਣ ਦਾ ਅਧਿਕਾਰ ਨਹੀਂ ਹੈ। ਗ੍ਰਹਿ ਮੰਤਰਾਲੇ ਨੇ ਸੁਪਰੀਮ ਕੋਰਟ ਵਿੱਚ ਦਾਇਰ ਕੀਤੇ ਜਾਵਾਬ ਵਿੱਚ ਅਪੀਲ ਕੀਤੀ ਕਿ ਹਰਿਆਣਾ ਸਿੱਖ ਗੁਰਦੁਆਰਾ (ਪ੍ਰਬੰਧਕ) ਐਕਟ 2014 ਨੂੰ ਰੱਦ ਕੀਤਾ ਜਾਵੇ।
ਵਿਵਾਦਤ ਸੌਦਾ ਸਾਧ ਦੀ ਵਿਵਾਦਤ ਫਿਲਮ ਮੈਸੇਂਜਰ ਆਫ ਗੌਡ ਵਿਰੁੱਧ ਅੱਜ ਹਰਿਆਣਾ, ਪੰਜਾਬ ਅਤੇ ਦਿੱਲੀ ਦੀਆਂ ਸੜਕਾਂ 'ਤੇ ਰੋਸ ਪ੍ਰਦਰਸ਼ਨ ਕੀਤੇ ਗਏ।
ਹਰਿਅਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਦੀਸ਼ ਸਿੰਘ ਝੀਡਾ ਨੂੰ ਸ਼ੌਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੀ ਟਾਸਕ ਫੋਰਸ ਦੇ ਮੈਬਰਾਂ ਨੇ ਗੁਰਦੁਆਰਾ ਅੰਬ ਸਾਹਿਬ ਵਿੱਚ ਦਾਖਲ ਹੋਣ ਤੋਂ ਰੋਕ ਦਿੱਤਾ। ਉਹ ਸੋਮਵਾਰ ਨੂੰ ਬੰਦੀ ਸਿੰਘਾਂ ਦੀ ਰਿਹਾਈ ਦੇ ਮੁੱਦੇ ‘ਤੇ ਹੋਣ ਵਾਲੀ ਮੀਟਿੰਗ ਵਿੱਚ ਹਿੱਸਾ ਲੈਣ ਆਏ ਸਨ।
ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਾਨੂੰਨ ਨੂੰ ਰੱਦ ਕਰਨ ਸਬੰਧੀ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਸਪਸ਼ਟ ਸ਼ਬਦਾਂ ਵਿੱਚ ਸ਼੍ਰੌਮਣੀ ਕਮੇਟੀ ਵਫਦ ਨੂੰ ਕਿਹਾ ਕਿ ਇਸ ਸਮੇਂ ਹਰਿਆਣਾ ਸਰਕਾਰ ਵੱਖਰੀ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਬਣਾਉਣ ਵਾਲੇ ਕਾਨੂੰਨ ਨੂੰ ਰੱਦ ਨਹੀਂ ਕਰ ਸਕਦੀ ਕਿਉਂਕਿ ਮਾਮਲਾ ਸੁਪਰੀਮ ਕੋਰਟ 'ਚ ਹੈ ਙ ਸੁਪਰੀਮ ਕੋਰਟ ਜੋ ਫੈਸਲਾ ਸੁਣਾਏਗੀ ਹਰਿਆਣਾ ਸਰਕਾਰ ਉਸ ਨੂੰ ਲਾਗੂ ਕਰੇਗੀ ।
ਹਰਿਆਣਾ ਵਿੱਚ ਭਾਜਪਾ ਸਰਕਾਰ ਬਨਣ ਤੋਂ ਬਾਅਦ ਹਰਿਆਣਾ ਸਿੱਖ ਗੁਰਦੁਆਰਾ ਕਮੇਟੀ ਦੇ ਹਮਾਇਤੀ ਅਤੇ ਵਿਰੋਧੀ ਧਿਰਾਂ ਸਰਕਾਰ ਵੱਲੌਂ ਲਏ ਜਾਣ ਵਾਲੇ ਸਟੈਂਡ ਬਾਰੇ ਜਾਨਣ ਲਈ ਬੜੀਆਂ ਉਤਾਵਲੀਆਂ ਹਨ, ਕਿਉਂਕਿ ਸਰਕਾਰ ਦੇ ਕਮੇਟੀ ਦੇ ਪੱਖ ਜਾਂ ਵਿਪੱਖ ਵਿੱਚ ਹੋਣਾਂ ਵੱਡੇ ਮਾਅਨੇ ਰੱਖਦਾ ਹੈ।
ਹਰਿਆਣਾ ਵਿੱਚ ਵਿਧਾਨਸਭਾ ਚੋਣਾਂ ਦੇ ਨਤੀਝਿਆਂ ਤੋਂ ਬਾਅਦ ਪੈਦਾ ਹੋਈ ਸਥਿਤੀ ਤੋਂ ਬਾਅਦ ਵਿਚਾਰ ਕਰਨ ਅਤੇ ਭਵਿੱਖ ਦੀ ਰਣਨਤਿੀ ਤੈਅ ਕਰਨ ਲਈ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਜਨਰਲ ਬਾਡੀ ਦੀ ਹੰਗਾਮੀ ਮੀਟਿੰਗ 27 ਅਕਤੂਬਰ ਨੂੰ ਕੁਰੂਕਸ਼ੇਤਰ ਵਿਚ ਸਵੇਰੇ 11 ਵਜੇ ਬੁਲਾਈ ਗਈ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਮੱਕੜ ਨੇ ਇੱਕ ਪ੍ਰੈੱਸ ਬਿਆਨ ਵਿੱਚ ਹਰਿਆਣਾ ਵਿੱਚ ਹੋ ਰਹੀਆਂ ਵਿਧਾਨ ਸਭਾ ਚੋਣਾਂ ਦਰਮਿਆਨ ਹਰਿਆਣਾ ਸਿੱਖ ਗੁਰਦੂਆਰਾ ਪ੍ਰਬੰਧਕ ਕਮੇਟੀ ਵੱਲੋਂ ਕਾਂਗਰਸ ਦੀ ਮੱਦਦ ਕਰਨ 'ਤੇ ਇਤਰਾਜ਼ ਉਠਾਉਦਿਆਂ ਕਿਹਾ ਕਿ ਹਰਿਆਣਾ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਜਗਦੀਸ਼ ਸਿੰਘ ਝੀਡਾ ਨੂੰ ਸਿੱਖਾਂ ਦੀ ਦੁਸ਼ਮਣ ਕਾਂਗਰਸ ਪਾਰਟੀ ਦੀ ਮੱਦਦ ਨਾ ਕਰਨ ਬਾਰੇ ਜਰੂਰ ਵਿਚਾਰ ਕਰਨਾ ਚਾਹੀਦਾ ਹੈ।
Next Page »