ਸਾਲ 2014 ਵਿੱਚ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਗਠਨ ਕਰਨ ਵਾਲੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਤੇ ਹੁਣ ਹਰਿਆਣਾ ਕਮੇਟੀ ਪ੍ਰਧਾਨ ਸ. ਜਗਦੀਸ਼ ਸਿੰਘ ਝੀਂਡਾ ਨੇ ਅੱਜ ਜਨਤਾ ਅਕਾਲੀ ਦਲ ਦੇ ਗਠਨ ਦਾ ਐਲਾਨ ਕੀਤਾ ਹੈ। ਇਸ ਸਬੰਧ ਵਿੱਚ ਅੱਜ (10 ਜੂਨ, 2017) ਸ੍ਰੀ ਅਕਾਲ ਤਖਤ ਸਾਹਿਬ ਵਿਖੇ ਅਰਦਾਸ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ. ਝੀਂਡਾ ਨੇ ਦੱਸਿਆ ਕਿ ਬਾਦਲ ਪਰਿਵਾਰ ਦੇ ਕਬਜ਼ੇ ਵਿੱਚ ਆਇਆ ਅਕਾਲੀ ਦਲ ਪੂਰੀ ਤਰ੍ਹਾਂ ਸਿੱਖੀ ਸਿਧਾਤਾਂ ਤੇ ਧਰਮ ਦੇ ਕੁੰਡੇ ਤੋਂ ਦੂਰ ਹੋ ਚੁੱਕਾ ਹੈ ਅਤੇ ਜਿਤਨਾ ਨਿਘਾਰ ਸਿੱਖ ਸਿਆਸਤ ਵਿੱਚ ਪਰਕਾਸ਼ ਸਿੰਘ ਬਾਦਲ ਦੀ ਸਰਪ੍ਰਸਤੀ ਵਿੱਚ ਆਇਆ ਐਨਾ ਪਹਿਲਾਂ ਕਦੇ ਨਹੀਂ ਆਇਆ।
ਵੱਖਰੀ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਨੂੰਨੀ ਲੜਾਈ ਲੜ ਰਹੇ, ਹਰਿਆਣਾ ਕਮੇਟੀ ਦੇ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਨੇ ਅੱਜ ਅਕਾਲ ਤਖਤ ਸਾਹਿਬ ਦੀ ਅਜ਼ਾਦ ਹਸਤੀ ਬਹਾਲ ਕਰਾਉਣ ਲਈ ਅਰਦਾਸ ਕੀਤੀ।
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (HSGPC) ਦੇ ਸਾਬਕਾ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਨੂੰ ਪਿਛਲੇ ਮਹੀਨੇ (9 ਅਪ੍ਰੈਲ) ਨੂੰ ਅਹੁਦੇ ਤੋਂ ਹਟਾ ਦਿੱਤਾ ਗਿਆ ਸੀ ਅਤੇ ਉਨ੍ਹਾਂ ਦੀ ਥਾਂ 'ਤੇ ਦੀਦਾਰ ਸਿੰਘ ਨਲਵੀ ਨੂੰ ਪ੍ਰਧਾਨ ਬਣਾ ਦਿੱਤਾ ਗਿਆ ਸੀ। ਹੁਣ ਦੋਵੇਂ ਪ੍ਰਧਾਨਾਂ, ਸਾਬਕਾ ਅਤੇ ਮੌਜੂਦਾ ਨੂੰ ਬਹੁਗਿਣਤੀ ਮੈਂਬਰਾਂ ਦੀ ਹਮਾਇਤ ਹਾਸਲ ਕਰਨ ਲਈ ਕੜਾ ਸੰਘਰਸ਼ ਕਰਨਾ ਪੈ ਰਿਹਾ ਹੈ।
ਵਿਧਾਨ ਸਭਾ ਚੋਣਾਂ ਦੌਰਾਨ ਵੋਟਾਂ ਖਾਤਰ ਡੇਰਾ ਸਿਰਸਾ ਜਾਣ ਵਾਲੇ ਸਿਆਸੀ ਆਗੂਆਂ ਬਾਰੇ ਫੈਸਲਾ 8 ਮਈ ਨੂੰ ਲਏ ਜਾਣ ਦੀ ਗੱਲ ਕਰਦਿਆਂ ਕਾਰਜਕਾਰੀ ਜਥੇਦਾਰਾਂ ਨੇ ਕਿਹਾ ਹੈ ਕਿ ਅਜੇ ਤੀਕ ਉਨ੍ਹਾਂ ਨਾਲ ਕਿਸੇ ਵੀ ਸਬੰਧਤ ਸਿਆਸੀ ਆਗੂ ਨੇ ਸੰਪਰਕ ਨਹੀਂ ਕੀਤਾ। ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਗਦੀਸ਼ ਸਿੰਘ ਝੀਂਡਾ ਵਲੋਂ ਦਿੱਤੀ ਦਰਖਾਸਤ ਅਤੇ ਸਪਸ਼ੱਟੀਕਰਨ 'ਤੇ ਵਿਚਾਰ ਕਰਦਿਆਂ ਭਾਈ ਧਿਆਨ ਸਿੰਘ ਮੰਡ, ਭਾਈ ਅਮਰੀਕ ਸਿੰਘ ਅਜਨਾਲਾ ਅਤੇ ਭਾਈ ਬਲਜੀਤ ਸਿੰਘ ਦਾਦੂਵਾਲ ਨੇ ਸ਼੍ਰੋਮਣੀ ਕਮੇਟੀ ਵਲੋਂ ਥਾਪੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰਾਂ ਵਲੋਂ ਜਾਰੀ 16 ਜੁਲਾਈ 2014 ਦਾ ਉਹ ਹੁਕਮਨਾਮਾ ਰੱਦ ਕਰ ਦਿੱਤਾ ਹੈ ਜਿਸ ਤਹਿਤ ਜਗਦੀਸ਼ ਸਿੰਘ ਝੀਂਡਾ, ਹਰਮੋਹਿੰਦਰ ਸਿੰਘ ਚੱਠਾ ਅਤੇ ਦੀਦਾਰ ਸਿੰਘ ਨਲਵੀ ਨੂੰ ਪੰਥ ‘ਚੋਂ ਛੇਕ ਦਿੱਤਾ ਗਿਆ ਸੀ।
ਅੰਬਾਲਾ: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਕੱਲ੍ਹ ਅੰਬਾਲਾ ਸਥਿਤ ਗੁਰਦੁਆਰਾ ਮੰਜੀ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ।ਉਨ੍ਹਾਂ ਦਾ ਇਹ ਦੌਰਾ ਉਦੋਂ ਜਿਆਦਾ ਚਰਚਾ ਦਾ ਵਿਸ਼ਾ ਬਣ ਗਿਆ ਜਦੋਂ ਗੁਰਦੁਆਰਾ ਸਾਹਿਬ ਵਿੱਚ ਉਨ੍ਹਾਂ ਦਾ ਸਨਮਾਨ ਗੁਰੂ ਨਾਨਕ ਦੇਵ ਜੀ ਦੀ ਮੂਰਤੀ ਦੇ ਕੇ ਕੀਤਾ ਗਿਆ।
ਹਰਿਆਣੇ ਦੀ ਪਿਛਲਲ਼ੀ ਕਾਂਗਰਸ਼ ਸਰਕਾਰ ਵੱਲੋਂ ਬਣਾਈ ਗਰੀ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਹਰਿਆਣਾ ਦੇ ਮਾਮਲੇ ਵਿੱਚ ਭਾਰਤੀ ਸੁਪਰੀਮ ਕੋਰਟ ਨੇ 24 ਸਤੰਬਰ ਤੱਕ ਸੁਣਵਾਈ ਮੁਲਤਵੀ ਕਰਦਿੱਤੀ ਹੈ।
ਬਲਾਤਕਾਰ, ਕਤਲ ਅਤੇ ਹੋਰ ਸੰਗੀਨ ਜ਼ੁਰਮਾਂ ਦਾ ਸੀਬੀਆਈ ਅਦਲਾਤ ਵਿੱਚ ਸਾਹਮਣਾ ਕਰ ਰਹੇ ਬਦਨਾਮ ਸੌਦਾ ਸਾਧ ਰਾਮ ਰਹੀਮ ਵੱਲੋਂ ਬਣਾਈ ਫਿਲਮ ‘ਤੇ ਪੰਜਾਬ, ਹਰਿਆਣਾ ਅਤੇ ਕੇਂਦਰ ਸਰਕਾਰ ਤੋਂ ਪਾਬੰਦੀ ਦੀ ਮੰਗ ਕਰਦਿਆਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਨੇ ਕਿਹਾ ਕਿ ਸੌਦਾ ਸਾਧ ਗੁਰਮੀਤ ਰਾਮ ਰਹੀਮ ਵੱਲੋਂ ਬਣਾਈ ਗਈ ਫ਼ਿਲਮ 'ਮੈਸੰਜਰ ਆਫ਼ ਗੌਡ' (ਪ੍ਰਮਾਤਮਾ ਦਾ ਫਰਿਸ਼ਤਾ) 'ਤੇ ਤੁਰੰਤ ਪਾਬੰਦੀ ਲਾਈ ਜਾਵੇ, ਕਿਉਂਕਿ ਇਹ ਸਮਾਜ ਤੇ ਆਪਸੀ ਭਾਈਚਾਰੇ ਵਿਚ ਨਫ਼ਰਤ ਫੈਲਾਉਂਦੀ ਹੈ।
ਹਰਿਆਣਾ ਵਿਧਾਨ ਸਭਾ ਦੀਆਂ 15 ਅਕਤੂਬਰ ਨੂੰ ਹੋ ਰਹੀਆਂ ਚੋਣਾਂ ਲਈ ਇਨੈਲੋ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਪੁੱਜੇ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਕਾਫਲੇ ਨੂੰ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਮਰਥਕਾਂ ਵੱਲੋਂ ਕਾਲੀਆਂ ਝੰਡੀਆਂ ਵਿਖਾ ਕੇ ਰੋਸ ਵਿਖਾਵਾ ਕੀਤਾ।
ਨਵੀ ਬਣੀ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਿੱਚ ਆ ਰਹੀਆਂ ਹਰਿਆਣਾ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਕਾਂਗਰਸ ਦੀ ਹਮਾੲਤਿ ਕਰਨ ਦੇ ਮੁੱਦੇ 'ਤੇ ਤਰੇੜਾਂ ਆ ਗਈਆਂ ਹਨ।ਹਰਿਆਣਾ ਗੁਰਦੁਆਰਾ ਕਮੇਟੀ ਦੇ ਮੱਖੀ ਅਗੂਆਂ ਨੇ ਇਨ੍ਹਾਂ ਚੋਣਾਂ ਵਿੱਚ ਸੱਤਾਧਾਰੀ ਕਾਂਗਰਸ ਪਾਰਟੀ ਦੀ ਹਮਾਇਤ ਕਰਨ ਦਾ ਫੈਸਲਾ ਕੀਤਾ ਹੈ, ਪਰ ਮੀਡੀਆਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਗੁਰਦੁਆਰਾ ਕਮੇਟੀ 'ਚ ਇਸ ਮਸਲੇ 'ਤੇ ਬਗਾਵਤੀ ਸੁਰ ਊਭੱਰਦੇ ਨਜ਼ਰ ਆ ਰਹੇ ਹਨ।
ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਗਠਨ ਨੂੰ ਚੁਣੌਤੀ ਦੇਣ ਲਈ ਫਤਿਹਗੜ੍ਹ ਸਾਹਿਬ ਦੇ ਇੱਕ ਵਕੀਲ ਵੱਲੋਂ ਪਾਈ ਪਟੀਸ਼ਨ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਅੱਜ ਖ਼ਾਰਜ ਕਰ ਦਿੱਤੀ ਗਈ ਹੈ।
Next Page »