ਭਾਰਤੀ ਸੁਪਰੀਮ ਕੋਰਟ ਨੇ ਕੱਲ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਗਠਨ ਦੇ ਵਿਰੁੱਧ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਖਕ ਕਮੇਟੀ ਵੱਲੋਂ ਕੇਸ ਵਿੱਚ ਧਿਰ ਬਨਾਉਣ ਦੀ ਅਰਜ਼ੀ ਨੂੰ ਪ੍ਰਵਾਨ ਕਰ ਲਿਆ ਹੈ।
ਨਵ-ਗਠਤ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਸ਼ੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਅਤੇ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ‘ਤੇ ਗੁਰਦੁਆਰਾ ਨਾਡਾ ਸਾਹਿਬ ਵਿਚਲਾ ਕਰੋੜਾਂ ਰੁਪਏ ਦਾ ਸੋਨਾ ਖੁਰਦ-ਬੁਰਦ ਕਰਨ ਦਾ ਦੋਸ਼ ਲਾਉਦਿਆਂ, ਇਸਦੀ ਜਾਂਚ ਦੀ ਮੰਗ ਕੀਤੀ ਹੈ।
ਹਰਿਆਣਾ ਸਰਕਾਰ ਨੇ ਹਾਲ ਹੀ 'ਚ ਨਵੀਂ ਗਠਤ ਕੀਤੀ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਡੇਢ ਸਾਲ ਦੇ ਅੰਦਰ-ਅੰਦਰ ਕਰਾਉਣ ਦਾ ਪ੍ਰੋਗਰਾਮ ਬਣਾਇਆ ਹੈ। ਇਸਦਾ ਐਲਾਨ ਸਰਕਾਰੀ ਤੌਰ ‘ਤੇ ਕੀਤਾ ਗਿਆ ਹੈ
ਹਰਿਆਣਾ ਦੇ ਮੁੱਖ ਮੰਤਰੀ ਭੂਪਿੰਦਰ ਸਿੰਘ ਹੁੱਡਾ ਦੀ ਸਰਕਾਰ ਨੇ ਸ਼੍ਰੋਮਣੀ ਗੁਰਦੂਆਂਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਅਤੇ ਬਾਦਲ ਦਲ ਦੇ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਭਾਰੀ ਵਿਰੋਧ ਦੇ ਬਾਵਜੂਦ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਗਠਨ ਤੋਂ ਬਾਅਦ ਇੱਕ ਕਦਮ ਹੋਰ ਅੱਗੇ ਜਾਂਦਿਆਂ ਇਸ ਦੀਆਂ ਆਮ ਚੋਣਾਂ ਲਈ ਵੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ।
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੀਤ ਪ੍ਰਧਨ ਦੀਦਾਰ ਸਿੰਘ ਨਲਵੀ ਨੇ ਕਿਹਾ ਕਿ ਉਨ੍ਹਾਂ ਨੂੰ ਵੱਖਰੀ ਹਰਿਆਣਾ ਕਮੇਟੀ ਤੋਂ ਇਲਾਵਾ ਕੁਝ ਵੀ ਮਨਜ਼ੂਰ ਨਹੀ।ਉਨ੍ਹਾ ਕਿਹਾ ਕਿ ਬਾਦਲ ਆਪਣੇ ਦੂਤ ਭੇਜ ਕੇ ਸਾਡੇ ‘ਤੇ ਦਬਾਅ ਬਣਾ ਰਿਹਾ ਹੈ ਕਿ ਹਰਿਆਣਾ ‘ਚ ਸਾਡੀ ਸਰਕਾਰ ਆਉਣ ‘ਤੇ ਵੱਖਰੀ ਕਮੇਟੀ ਨੂੰ ਭੰਗ ਕਰ ਦਿੱਤਾ ਜਾਵੇਗਾ। ਉਨ੍ਹਾ ਕਿਹਾ ਕਿ ਸਾਨੂੰ ਹੁਣ ਸਬ ਕਮੇਟੀ ਬਣਾਉਣ ਦਾ ਲਾਲਚ ਦਿੱਤਾ ਜਾ ਰਿਹਾ ਹੈ, ਜੋ ਕਿਸੇ ਕੀਮਤ ‘ਤੇ ਨਹੀਂ ਮੰਨਿਆ ਜਾਵੇਗਾ।
ਵੱਖਰੀ ਹਰਿਆਣਾ ਗੁਰਦੁਆਰਾ ਕਮੇਟੀ ਦੇ ਮੁੱਦੇ ‘ਤੇ ਪੈਦਾ ਹੋਏ ਵਿਵਾਦ ਨੂੰ ਸੁਲਝਾਉਣ ਲਈ ਹਰਿਆਣਾ ਵਿੱਚ ਵੱਖਰੀ ਕਮੇਟੀ ਬਣਾਉਣ ਦੇ ਅਕਾਲ ਤਖ਼ਤ ਵੱਲੋਂ ਤਾਲਮੇਲ ਕਮੇਟੀ ਦਾ ਗਠਨ ਅਗਲੇ ਹਫ਼ਤੇ ਕੀਤੇ ਜਾਣ ਦੀ ਸੰਭਾਵਨਾ ਹੈ। ਅਕਾਲ ਤਖ਼ਤ ਦੇ ਜਥੇਦਾਰ ਦੇ ਨਿੱਜੀ ਸਹਾਇਕ ਜਸਵਿੰਦਰ ਸਿੰਘ ਨੇ ਦੱਸਿਆ ਕਿ ਤਾਲਮੇਲ ਕਮੇਟੀ ਦਾ ਗਠਨ ਅਗਲੇ ਹਫ਼ਤੇ ਵਿੱਚ ਕਰ ਦਿੱਤਾ ਜਾਵੇਗਾ।
ਹਰਿਆਣਾਗੁਰਦੁਆਰਾ ਕਮੇਟੀ ਅਤੇ ਸ਼ਰੋਮਣੀ ਗੁਰਦੂਆਰਾ ਕਮੇਟੀ ਵਿੱਚਕਾਰ ਦੇ ਗੁਰਦੁਆਰਾ ਸਹਿਬਾਨ ਦੇ ਪ੍ਰਬੰਧ ਦੇ ਮਸਲੇ ‘ਤੇ ਵੱਧਦੇ ਟਕਰਾਅ ਦੇ ਮੱਦੇਨਜ਼ਰ ਸ਼੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਪੰਜ ਸਿੰਘ ਸਹਿਬਾਨਾਂ ਨਾਲ ਮੀਟਿੰਗ ਕੀਤੀ।
ਅੱਜ ਭਾਰਤੀ ਸੁਪਰੀਮ ਕੋਰਟ ਤੋਂ ਵੱਖਰੀ ਹਰਿਆਣਾ ਕਮੇਟੀ ਦੇ ਮਾਮਲੇ ਨਾਲ ਸਬੰਧਿਤ ਫੈਸਲਾ ਬਾਦਲ ਦਲ ਅਤੇ ਸ਼ਰੋਮਣੀ ਗੁਰਦੂਆਰਾ ਪ੍ਰਬੰਧਕ ਕਮੇਟੀ ਲਈ ਕੁਝ ਰਾਹਤ ਲੈ ਕੇ ਆਇਆ ।
ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕੱਲ ਹਰਿਆਣਾ ਕਮੇਟੀ ਵੱਲੋਂ ਗੁਰਦੁਆਰਾ ਛੇਵੀਂ ਪਾਤਸ਼ਾਹੀ ‘ਤੇ ਜ਼ਬਰਦਸਤੀ ਕਬਜ਼ਾ ਕਰਨ ਦੀ ਘਟਨਾ ਤੇ ਹੈਰਾਨੀ ਅਤੇ ਦੁੱਖ ਦਾ ਪ੍ਰਗਟਾਵਾ ਕੀਤਾ- ਅਜਿਹੀ ਸਪੱਸ਼ਟ ਸੰਭਾਵਨਾਂ ਦੇ ਚੱਲਦਿਆਂ ਕਿ ਜੇਕਰ ਹਰਿਆਣਾ ਕਮੇਟੀ ਦੇ ਮਸਲੇ ਦਾ ਸਜ਼ੀਦਗ਼ੀ ਨਾਲ ਹੱਲ ਨਾ ਕੱਢਿਆ ਤਾਂ ਸਥਿਤੀ ਕਦੇ ਵੀ ਕਾਬੂ ਤੋਂ ਬਾਹਰ ਹੋ ਸਕਦੀ ਹੈ ਸਿੱਖਾਂ ਦਾ ਆਪਸੀ ਟਕਰਾਅ ਕਦੇ ਵੀ ਹੋ ਸਕਦਾ ਹੈ।ਬਾਦਲ ਦਲ ਅਤੇ ਸ਼ਰੋਮਣੀ ਕਮੇਟੀ ਨੇ ਹਰਿਆਣਾ ਦੇ ਸਿੱਖਾਂ ਨਾਲ ਸੁਚੱਜੇ ਤਰੀਕੇ ਨਾਲ ਗੱਕਬਾਤ ਕਰਨ ਦੀ ਬਜ਼ਾਏ ਉਨ੍ਹਾਂ ਦਾ ਸਾਰਾ ਜੋਰ ਕੇਂਦਰ ਦੀ ਮੋਦੀ ਸਰਕਾਰ ਦੇ ਆਸਰੇ ਇਸ ਕਮੇਟੀ ਨੂੰ ਰੋਕਣ ‘ਤੇ ਹੀ ਲੱਗਾ ਰਿਹਾ।
ਅੱਜ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਗੁਰਦੁਆਰਾ ਸਾਹਿਬਾਨ ਦਾ ਪ੍ਰਬੰਧ ਆਪਣੇ ਹੱਥਾਂ ਵਿੱਚ ਲੈਣ ਲਈ ਕੀਤੀ ਜਾ ਰਹੀ ਜਦੋ ਜਹਿਦ ਵਿੱਚ ਪਹਿਲੀ ਸਫਲਤਾ ਉਦੋਂ ਮਿਲੀ ਜਦ ਹਰਿਆਣਾ ਕਮੇਟੀ ਦੇ ਹਮਾਇਤੀਆਂ ਨੇ ਗੂਹਲਾ ਚੀਕਾ ਦੇ ਇਤਿਹਾਸਕ ਗੁਰਦੁਆਰਾ ਸਹਿਬ ਦਾ ਕਬਜ਼ਾ ਸ਼ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਛੁਡਾ ਲਿਆ।
« Previous Page — Next Page »