ਹਰਿਆਣਾ ਦੀ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮਾਮਲੇ ਨੇ ਅੱਜ ਉਸ ਸਮੇਂ ਨਵਾਂ ਮੌੜ ਲੈ ਲਿਆ ਜਦੋਂ ਦਿੱਲੀ ਵੱਲੋਂ ਆਰ. ਆਰ. ਐੱਸ ਦੇ ਮੁੱਢਲੇ ਮੈਂਬਰ ਕਪਤਾਨ ਸਿੰਘ ਸੋਲੰਕੀ ਨੂੰ ਹਰਿਆਣਾ ਦਾ ਗਵਰਨਰ ਨਿਯੁਕਤ ਕਰ ਦਿੱਤਾ।
ਵੱਖਰੀ ਹਰਿਆਣਾ ਕਮੇਟੀ ਦੇ ਮਸਲੇ ਸਬੰਧੀ ਚੱਲ ਰਹੇ ਵਿਵਾਦ ‘ਤੇ ਅੱਜ ਉਸ ਸਮੇਂ ਇੱਕ ਵਾਰ ਰੋਕ ਲੱਗ ਗਈ ਜਦੋਂ ਸ੍ਰੀ ਅਕਾਲ ਤਖ਼ਤ ਦੇ ਜੱਥੇਦਾਰ ਗਿਆਨੀ ਗੁਰਬਚਨ ਸਿੰਘ ਦੇ ਆਦੇਸ਼ 'ਤੇ ਸ਼੍ਰੋਮਣੀ ਅਕਾਲੀ ਦਲ ਵਲੋਂ 27 ਜੁਲਾਈ ਨੂੰ ਅਮ੍ਰਿਤਸਰ 'ਚ ਬੁਲਾਇਆ ਜਾਣ ਵਾਲਾ ਪੰਥਕ ਸੰਮੇਲਨ ਰੱਦ ਕਰ ਦਿੱਤਾ ਹੈ।
ਵੱਖਰੀ ਹਰਿਆਣਾ ਗੁਰਦੁਆਰਾ ਕਮੇਟੀ ਦੇ ਮੁੱਦੇ ‘ਤੇ ਹਰਿਆਣਾ ਦੇ ਸਿੱਖ ਅਕਾਲੀ ਦਲ ਬਾਦਲ ਅਤੇ ਪੰਜਾਬ ਅਤੇ ਹਰਿਆਣਾ ਸਰਕਾਰਾਂ ਦੇ ਆਹਮੋ ਸਾਹਮਣੇ ਆਜਾਣ ਕਰੇ ਹਾਲਾਤ ਤਨਾਅ ਪੂਰਨ ਬਣ ਗਏ ਹਨ ਅਤੇ ਇਸ ਵਿਵਾਦ ‘ਤੇ ਕੇਂਦਰਸਰਕਰ ਨੇ ਹਿੰਸਾ ਭਟਕਣ ਦਾ ਸੰਕਾ ਜ਼ਾਹਿਰ ਕਰਦਿਆਂ ਚੰਡੀਗੜ੍ਹ ਪ੍ਰਸ਼ਾਸ਼ਨ ਅਤੇ ਹਰਿਆਣਾ ਸਰਕਾਰ ਨੂ ਇਸ ਮਸਲੇ ‘ਤੇ ਚੌਕਸ ਰਹਿੰਦਿਆਂ ਹਰ ਤਰਾਂ ਦੇ ਹਾਲਾਤ ਨਾਲ ਨਿਬੜਨ ਲਈ ਤਿਆਰ ਰਹਿਣ ਨੂੰ ਕਿਹਾ ਹੈ।
ਅਕਾਲੀ ਦਲ ਮਾਨ ਵੱਲੋਂ ਅੰਮ੍ਰਿਤਸਰ ’ਚ 27 ਜੁਲਾਈ ਨੂੰ ਕਰਵਾਏ ਜਾ ਰਹੇ ਸਿੱਖ ਸੰਮੇਲਨ ’ਚ ਸ਼ਾਮਲ ਹੋਣ ਲਈ ਪੰਜਾ ਤਖਤਾਂ ਦੇ ਜੱਥੇਦਾਰਾਂ, ਹਰਿਆਣਾ ਗੁਰਦੁਆਰਾ ਕਮੇਟੀ ਦੇ ਅਗੂਆਂ, ਦਿੱਲੀ ਅਕਾਲੀ ਦਲ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਸਮੇਤ ਵੱਖ-ਵੱਖ ਸਿੱਖ ਜੱਥੇਬੰਦੀਆਂ, ਕਾਂਗਰਸ ਅਤੇ ਖੱਬੀਆਂ ਪਾਰਟੀਆਂ ਦੇ ਨਾਲ ਨਾਲ ਅਕਾਲੀ ਦਲ (ਬਾਦਲ) ਨੂੰ ਵੀ ਸੱਦਾ ਦਿੰਦਿਆਂ ਦਲ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਅੰਮ੍ਰਿਤਸਰ ਵਿਖੇ ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਕਰਵਾਏ ਜਾ ਰਹੇ ਸੰਮੇਲਨ ਵਿੱਚ ਉਨ੍ਹਾਂ ਨੂੰ ਸ਼ਾਮਲ ਹੋਣ ਤੋਂ ਰੋਕਣ ਬਾਅਦ ਵੱਖਰੇ ਇਕੱਠ ਦਾ ਫੈਸਲਾ ਲਿਆ ਗਿਆ ਹੈ।
ਅੱਜ ਵੱਖਰੀ ਹਰਿਆਣਾ ਕਮੇਟੀ ਦੇ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਪੰਜਾਬ ਦੇ ਉਪ-ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਅਤੇ ਵਿੱਤ ਮੰਤਰੀ ਅਰੁਣ ਜੇਤਲੀ ਨਾਲ ਮੁਲਾਕਾਤ ਕੀਤੀ।
ਹਰਿਆਣਾ ਸਿੱਖ ਗੁਰਦੁਆਰਾ (ਮੈਨੇਜਮੈਂਟ) ਐਕਟ 2014 ਵਿਰੁਧ ਅੱਜ ਮੁੱਖ ਤੌਰ 'ਤੇ ਕੇਂਦਰ ਅਤੇ ਹਰਿਆਣਾ ਸਰਕਾਰਾਂ ਨੂੰ ਧਿਰ ਬਣਾਉਂਦੇ ਹੋਏ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ (ਐਡਹਾਕ) ਕੁਰੂਕਸ਼ੇਤਰ ਨੂੰ ਵੀ ਇਸਦੇ ਸੱਕਤਰ ਰਾਹੀਂ ਧਿਰ ਬਣਾਉਦਿਆਂ ਹਾਈਕੋਰਟ 'ਚ ਦਾਇਰ ਪਟੀਸ਼ਨ ਦਾਇਰਕਰ ਦਿੱਤੀ ਹੈ।
ਸ਼੍ਰੋਮਣੀ ਸਿੱਖ ਕੌਂਸਲ ਇੰਟਰਨੈਸ਼ਨਲ ਫਰਾਂਸ ਨੇ ਹਰਿਆਣਾ ਕਮੇਟੀ ਵਿਵਾਦ ‘ਤੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਸਿੱਖ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਕੌਮ ਦੀ ਨੁੰਮਾਇਦਾ ਸੰਸਥਾ ਮੰਨਦੇ ਹਨ । ਪਰ ਪਿਛਲੇ ਕੁਝ ਸਮੇਂ ਤੇ ਖਾਸ ਕਰਕੇ ਜਦੋਂ ਤੋਂ ਬਾਦਲ ਪਰਿਵਾਰ ਸੱਤਾ ਉੱਤੇ ਕਾਬਜ਼ ਹੈ ਤਾਂ ਉਹਨਾਂ ਨੇ ਆਪਣੇ ਪਰਿਵਾਰ ਦੇ ਰਾਜ ਦੀ ਸਦਾ ਕਾਇਮੀ ਲਈ ਸ਼੍ਰੋਮਣੀ ਕਮੇਟੀ ਦੀ ਆਪਣੇ ਸਿਆਸੀ ਹਿੱਤਾਂ ਲਈ ਵਰਤੋਂ ਕੀਤੀ ।
ਅੱਜ ਭਾਜਪਾ ਦੀ ਕੇਂਦਰ ਸਰਕਾਰ ਨੇ ਆਪਣੇ ਦੂਤ ਸ਼ਾਂਤਾ ਕੁਮਾਰ ਰਾਂਹੀ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂ ਸੁਨੇਹਾਂ ਦਿੱਤ ਹੈ ਕਿ ਹਰਿਆਣਾ ਗੁਰਦੁਆਰਾ ਕਮੇਟੀ ਮਸਲੇ ਨੂੰ ਹੱਲ ਕਰਨ ਲਈ ਕੇਂਦਰ ਸਰਕਾਰ ਵੱਲੋਂ ਕੀਤੇ ਜਾ ਰਹੇ ਯਤਨਾਂ ਵਿੱਚ ਭਰੋਸਾ ਰੱਖਦੇ ਹੋਏ ਧੀਰਜ ਬਣਾਈ ਰੱਖਣ।
ਵੱਖਰੀ ਹਰਿਆਣਾ ਗੁਰਦੁਆਰਾ ਦੇ ਮਾਮਲੇ ਵਿੱਚ ਹਰਿਆਣਾ ਦੇ ਸਿੱਖਾਂ ਅਤੇ ਬਾਦਲਕਿਆਂ ਵਿੱਚਕਾਰ ਚੱਲ ਰਹੇ ਵਿਵਾਦ ਤੋਂ ਚਿੰਤਤ ਸਿੱਖ ਵਿਦਵਾਨਾਂ ਅਤੇ ਬੁੱਧੀਜੀਵੀਆਂ ਨੇ ਇਸ ਮੱਸਲੇ ਦੇ ਸ਼ਾਂਤਮਈ ਹੱਲ ਅਤੇ ਕੌਮੀ ਏਕਤਾ ਲਈ ਤਖਤ ਸ੍ਰੀ ਕੇਸਗੜ੍ਹ ਆਨੰਦਪੁਰ ਸਹਿਬ ਵਿਖੇ ਅਰਦਾਸ ਕੀਤੀ।
ਹਰਿਆਣਾ ਕਮੇਟੀ ਦੇ ਮੁੱਦੇ ‘ਤੇ ਹਰਿਆਣਾ ਕਮੇਟੀ ਦੇ ਆਗੂਆਂ ਨੇ ਭਾਰਤ ਦੇ ਰਾਸ਼ਟਰਪਤੀ ਅਤੇ ਗ੍ਰਹਿ ਮੰਤਰੀ ਤੋ ਮੁਲਾਕਾਤ ਲਈ ਸਮਾਂ ਮੰਗਿਆ ਹੈ ਤਾ ਕਿ ਉਹ ਵੱਖਰੀ ਕਮੇਟੀ ਦੇ ਮੁੱਦੇ ‘ਤੇ ਹਰਿਆਣਾ ਦੇ ਸਿੱਖਾਂ ਦੀਆਂ ਭਾਵਨਾਵਾਂ ਤੋਂ ਜਾਣੂ ਕਰਵਾ ਸਕਣ।
« Previous Page — Next Page »