10 ਦਸੰਬਰ ਦਾ ਦਿਨ ਦੁਨੀਆਂ ਭਰ ਵਿੱਚ ਮਨੁੱਖੀ ਹੱਕ ਦਿਵਸ ਵਜੋਂ ਮਨਾਇਆ ਜਾ ਰਿਹਾ ਹੈ। ਠੀਕ 62 ਸਾਲ ਪਹਿਲਾਂ 10 ਦਸੰਬਰ, 1948 ਨੂੰ ਦੂਸਰੇ ਸੰਸਾਰ ਯੁੱਧ ਦੀ ਸਮਾਪਤੀ ਤੋਂ ਬਾਅਦ ਹੋਂਦ ਵਿੱਚ ਆਈ ਸੰਸਥਾ ਯੂ. ਐਨ. ਓ. ਵਲੋਂ ਮਨੁੱਖੀ ਹੱਕਾਂ ਦਾ ਚਾਰਟਰ ਮਨਜ਼ੂਰ ਕੀਤਾ ਗਿਆ ਸੀ।
ਸਾਡੇ ਕੋਲੋਂ ਵਾਰ-ਵਾਰ ਇਹ ਸਵਾਲ ਪੁੱਛਿਆ ਜਾਂਦਾ ਹੈ ਕਿ ਤੁਸੀਂ ਤਾਂ ਕਹਿੰਦੇ ਹੋ ਕਿ ਉਨ੍ਹਾਂ ਦੇ ਕੇਸ ਵਿੱਚ ਕੁਝ ਵੀ ਨਹੀਂ ਐਂ, ਭਾਈ ਸਾਹਿਬ ਦੇ ਕੇਸ ਵਿੱਚ, ਤੇ ਫਿਰ ਉਨ੍ਹਾਂ ਨੂੰ ਜਮਾਤਨ ਕਿਉਂ ਨਹੀਂ ਮਿਲਦੀ? ਅਸੀਂ ਸਾਰਾ ਕੇਸ ਪੜ੍ਹਿਆ ਹੈ। ਕੋਈ ਹਜ਼ਾਰ ਪੇਜ ਦਾ ਪੁਲਿਸ ਨੇ ਚਾਰਜਸ਼ੀਟ ਬਣਾਈ ਹੈ।
ਲੁਧਿਆਣਾ (10 ਦਸੰਬਰ, 2010): ਮਨੁੱਖੀ ਹੱਕਾਂ ਦੇ ਦਿਹਾੜੇ ਮਨਾਉਣ ਦਾ ਮੁੱਖ ਮੰਤਵ ਤਾਂ ਹੀ ਸਹੀ ਅਰਥਾਂ ਵਿੱਚ ਸਾਰਥਕ ਹੋ ਸਕਦਾ ਹੈ ਜੇਕਰ ਅਸੀਂ ਸਾਰੇ ਮਿਲ ਕੇ ਮਨੁੱਖੀ ਅਧਿਕਾਰਾਂ ਦੀ ਰਖਵਾਲੀ ਦੇ ਲਈ ਆਪਣੀ ਅਵਾਜ਼ ਇੱਕ ਪਲੇਟਫਾਰਮ ਤੇ ਇਕੱਠੇ ਹੋ ਕੇ ਸਾਂਝੇ ਰੂਪ ਵਿੱਚ ਬੁਲੰਦ ਕਰੀਏ ।
ਲੁਧਿਆਣਾ (15 ਦਸੰਬਰ, 2010): ਮਨੁੱਖੀ ਹੱਕਾਂ ਦੇ ਦਿਹਾੜੇ ਮੌਕੇ ਲੁਧਿਆਣਾ ਵਿਖੇ ਸ਼੍ਰੋਮਣੀ ਅਕਾਲੀ ਦਲ (ਪੰਚ ਪ੍ਰਧਾਨੀ) ਵੱਲੋਂ ਕਰਵਾਏ ਗਏ ਸੈਮੀਨਾਰ ਮੌਕੇ ਸੈਮੀਨਾਰ ਦੀ ਪ੍ਰਧਾਨਗੀ ਕਰਨ ਵਾਲੇ ਪ੍ਰਧਾਨਗੀ ਮੰਡਲ ਵੱਲੋਂ ਜੋ ਲਿਖਤੀ ਮਤੇ ਭਾਈ ਹਰਪਾਲ ਸਿੰਘ ਚੀਮਾ ਨੇ ਸਰੋਤਿਆਂ ਦੀ ਹਾਜ਼ਰੀ ਵਿੱਚ ਪੜ੍ਹ ਕੇ ਸੁਣਾਏ ਸਨ, ਜਿਨ੍ਹਾਂ ਨੂੰ ਸਮੂਹ ਹਾਜ਼ਰੀਨ ਨੇ ਪ੍ਰਵਾਣ ਕੀਤਾ ਸੀ, ਉਹ ਹੇਠ ਦਿੱਤੇ ਅਨੁਸਾਰ ਹਨ: