Tag Archive "human-rights-violation-in-india"

ਭਾਰਤੀ ਜੇਲ੍ਹਾਂ ਵਿਚ ਸਿੱਖ ਸਿਆਸੀ ਕੈਦੀਆਂ ਦੇ ਸਾਜਿਸ਼ੀ ਕਤਲਾਂ ਖਿਲਾਫ ਸੰਯੁਕਤ ਰਾਸ਼ਟਰ ਦਫਤਰ ਵਿਖੇ ਮੁਜ਼ਾਹਰਾ

ਲੰਡਨ: ਭਾਰਤੀ ਜੇਲ੍ਹ ਵਿਚ ਨਜ਼ਰਬੰਦੀ ਦੌਰਾਨ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਿੱਖ ਸਿਆਸੀ ਕੈਦੀ ਅਤੇ ਖਾਲਿਸਤਾਨ ਲਿਬਰੇਸ਼ਨ ਫੋਰਸ ਦੇ ਮੁਖੀ ਭਾਈ ਹਰਮਿੰਦਰ ਸਿੰਘ ਮਿੰਟੂ ...

ਭਾਰਤ ਵਿਚ ਧਾਰਮਿਕ ਘੱਟਗਿਣਤੀਆਂ ਅਤੇ ਦਲਿਤਾਂ ਖਿਲਾਫ ਹੋ ਰਹੀ ਹੈ ਹਿੰਸਾ: ਯੂ.ਐਨ ਮਨੁੱਖੀ ਅਧਿਕਾਰ ਕਮਿਸ਼ਨਰ

ਚੰਡੀਗੜ੍ਹ: ਭਾਰਤ ਵਿਚ ਹੁੰਦੇ ਮਨੁੱਖੀ ਅਧਿਕਾਰਾਂ ਦੇ ਘਾਣ ਬਾਰੇ ਸੰਯੁਕਤ ਰਾਸ਼ਟਰ ਮਨੁੱਖੀ ਅਧਿਕਾਰ ਕਮਿਸ਼ਨ ਵਲੋਂ ਇਕ ਵਾਰ ਫੇਰ ਫਿਕਰ ਪ੍ਰਗਟ ਕੀਤਾ ਗਿਆ ਹੈ। ਮਨੁੱਖੀ ਅਧਿਕਾਰਾਂ ...

ਪੁੱਤਰ ਤੇ ਜਵਾਈ ਦੇ ਕਤਲ ਲਈ ਸੁਮੇਧ ਸੈਣੀ ਵਿਰੁਧ ਦਰਜ ਮਾਮਲੇ ਵਿਚ ਇਨਸਾਫ ਉਡੀਕਦੀ 100 ਸਾਲਾ ਮਾਤਾ ਅਮਰ ਕੌਰ ਚੱਲ ਵੱਸੀ

ਪੰਜਾਬ ਦੇ ਸਾਬਕਾ ਪੁਲਿਸ ਮੁਖੀ ਸੁਮੇਧ ਸੈਣੀ ਖਿਲਾਫ ਬੀਤੇ 24 ਸਾਲਾਂ ਤੋਂ ਕੇਸ ਲੜ ਰਹੀ ਅਮਰ ਕੌਰ ਦੀ ਨਿਆਂ ਦੀ ਉਡੀਕ ਵਿਚ ਕੱਲ੍ਹ (12 ਦਸੰਬਰ, 2017) ਮੌਤ ਹੋ ਗਈ। ਉਹ 100 ਸਾਲਾਂ ਦੀ ਸੀ। ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਨੇ 15 ਮਾਰਚ 1994 ਨੂੰ ਉਸ ਦੇ ਪੁੱਤਰ ਵਿਨੋਦ ਕੁਮਾਰ, ਜਵਾਈ ਅਸ਼ੋਕ ਕੁਮਾਰ ਅਤੇ ਡਰਾਈਵਰ ਮੁਖਤਿਆਰ ਸਿੰਘ ਨੂੰ ਲੁਧਿਆਣਾ ਅਤੇ ਚੰਡੀਗੜ੍ਹ ਤੋਂ ਅਗਵਾ ਕਰ ਲਿਆ ਸੀ, ਜਿਸ ਤੋਂ ਬਾਅਦ ਉਹ ਕਦੇ ਕਿਸੇ ਨੂੰ ਨਹੀਂ ਦਿਸੇ। ਅਮਰ ਕੌਰ ਬੀਤੇ ਦਹਾਕੇ ਤੋਂ ਬ੍ਰੇਨ ਸਟਰੋਕ ਕਾਰਨ ਮੰਜੇ 'ਤੇ ਪਈ ਸੀ। ਇਹ ਜਾਣਕਾਰੀ ਉਸ ਦੇ ਪੁੱਤਰ ਆਸ਼ੀਸ਼ ਕੁਮਾਰ ਨੇ ਮੀਡੀਆ ਨੂੰ ਦਿੱਤੀ। ਅਮਰ ਕੌਰ ਦਾ ਅੰਤਮ ਸਸਕਾਰ ਅੱਜ (13 ਦਸੰਬਰ, 2017) ਦਿੱਲੀ ਦੇ ਲੋਧੀ ਸ਼ਮਸ਼ਾਨਘਾਟ ਵਿਚ ਕੀਤਾ ਜਾਵੇਗਾ।

ਮਨੁੱਖੀ ਅਧਿਕਾਰ ਸੰਸਥਾ ਵਲੋਂ ਪੰਜਾਬ ਵਿੱਚ ਝੂਠੇ ਮੁਕਾਬਲਿਆਂ ਦੇ 8257 ਮਾਮਲਿਆਂ ਨੂੰ ਸੁਪਰੀਮ ਕੋਰਟ ਲਿਜਾਣ ਦੀ ਤਿਆਰੀ

ਮਨੁੱਖੀ ਅਧਿਕਾਰਾਂ ਲਈ ਸਰਗਰਮ ਇਕ ਗ਼ੈਰ ਸਿਆਸੀ ਸੰਸਥਾ ਪੰਜਾਬ ਡਾਕੂਮੈਂਟੇਸ਼ਨ ਐਂਡ ਐਡਵੋਕੇਸੀ ਪ੍ਰੋਜੈਕਟ (ਪੀ.ਡੀ.ਏ.ਪੀ.), ਜਿਸਨੇ 1980 ਤੋਂ 1995 ਤਕ ਪੰਜਾਬ ਵਿੱਚ ਹੋਈਆਂ ਗੁੰਮਸ਼ੁਦਗੀਆਂ, ਗੈਰ-ਕਾਨੂੰਨੀ ਕਤਲਾਂ ਅਤੇ ਤਸ਼ੱਦਦ ਪੀੜਤਾਂ ਦੇ ਮਨੁੱਖੀ ਅਧਿਕਾਰਾਂ ਦੀ ਰਾਖੀ ਹਿੱਤ, ਇਨਸਾਫ ਦਿਵਾਉਣ ਅਤੇ ਦੋਸ਼ੀਆਂ ਦੀ ਜਵਾਬਦੇਹੀ ਯਕੀਨੀ ਬਣਾਉਣ ਦਾ ਉਪਰਾਲਾ ਆਰੰਭਿਆ ਹੈ, ਨੇ ਪ੍ਰੈਸ ਬਿਆਨ ਜਾਰੀ ਕਰਕੇ ਦੱਸਿਆ ਕਿ ਪੀ.ਡੀ.ਏ.ਪੀ. ਮਨੁੱਖੀ ਅਧਿਕਾਰਾਂ ਦੇ ਅੰਤਰਰਾਸ਼ਟਰੀ ਨਿਯਮਾਂ ਨੂੰ ਬਰਕਰਾਰ ਰੱਖਣ ਲਈ ਵਚਨਬੱਧ ਹੈ।

ਜੰਮੂ ਕਸ਼ਮੀਰ ‘ਚ ਪੈਲੇਟ ਗੰਨ ਪੀੜਤਾਂ ‘ਤੇ ਦਸਤਾਵੇਜ਼ੀ ਬਣਾਉਣ ਵਾਲੇ ਫਰਾਂਸੀਸੀ ਪੱਤਰਕਾਰ ਨੂੰ ਗ੍ਰਿਫਤਾਰ ਕੀਤਾ ਗਿਆ

ਜੰਮੂ ਕਸ਼ਮੀਰ ਪੁਲਿਸ ਨੇ ਪੈਲੇਟ ਗੰਨ ਪੀੜਤਾਂ 'ਤੇ ਦਸਤਾਵੇਜ਼ੀ ਬਣਾਉਣ ਦੇ 'ਦੋਸ਼' 'ਚ ਇਕ ਫਰਾਂਸੀਸੀ ਪੱਤਰਕਾਰ ਨੂੰ ਹਿਰਾਸਤ 'ਚ ਲਿਆ ਹੈ। ਇਕ ਸੀਨੀਅਰ ਪੁਲਿਸ ਅਧਿਕਾਰੀ ਨੇ ਦੱਸਿਆ, ਕੋਮਿਟੀ ਪਾਲ ਐਡਵਰਡ ਨੂੰ ਸ੍ਰੀਨਗਰ 'ਚ ਵੀਜ਼ਾ ਨਿਯਮਾਂ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਹਿਰਾਸਤ 'ਚ ਲਿਆ ਗਿਆ ਹੈ।"

ਪੰਜਾਬ ਅਤੇ ਕਸ਼ਮੀਰ ਨੂੰ ਸ਼ਮਸ਼ਾਨ ਬਨਾਉਣ ਵਾਲੀਆਂ ਧਿਰਾਂ ਕਰ ਰਹੀਆਂ ਹਨ ਸ਼ਾਂਤੀ ਦੇ ਝੂਠੇ ਦਾਅਵੇ: ਖਾਲੜਾ ਮਿਸ਼ਨ ਆਰਗੇਨਾਈਜ਼ੇਸ਼ਨ

ਖਾਲੜਾ ਮਿਸ਼ਨ ਆਰਗੇਨਾਈਜ਼ੇਸ਼ਨ ਦੇ ਹਰਮਨਦੀਪ ਸਿੰਘ ਸਰਹਾਲੀ, ਵਿਰਸਾ ਸਿੰਘ ਬਹਿਲਾ ਅਤੇ ਸਤਵਿੰਦਰ ਸਿੰਘ ਸਰਹਾਲੀ ਵਲੋਂ ਜਾਰੀ ਪ੍ਰੈਸ ਬਿਆਨ ਵਿਚ ਦੱਸਿਆ ਗਿਆ ਕਿ ਸ਼ੁੱਕਰਵਾਰ (8 ਦਸੰਬਰ) ਨੂੰ ਤਰਸਿੱਕਾ ਵਿਖੇ ਕੌਮਾਂਤਰੀ ਮਨੁੱਖੀ ਅਧਿਕਾਰ ਦਿਹਾੜੇ ਨੂੰ ਸਮਰਪਤ ਸਮਾਗਮ ਕਰਵਾਇਆ ਗਿਆ। ਜਿਸ ਵਿਚ ਪਾਸ ਮਤੇ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਜੀ

ਜ਼ਬਰੀ ਲਾਪਤਾ, ਫਰਜ਼ੀ ਮੁਕਾਬਲਿਆਂ, ਤਸ਼ਦਦ ਦੇ ਸ਼ਿਕਾਰ ਲੋਕਾਂ ਦੀ ਯਾਦ ਵਿੱਚ 10 ਦਸੰਬਰ ਨੂੰ ਗੁਰਦਾਸਪੁਰ ਵਿਖੇ ਇਕਤਰਤਾ

ਪਿਛਲ਼ੇ ਤਿੰਨ ਦਹਾਕਿਆਂ ਦੌਰਾਨ ਜ਼ਬਰੀ ਲਾਪਤਾ ਕੀਤੇ, ਫਰਜ਼ੀ ਮੁਕਾਬਲਿਆਂ, ਤਸ਼ਦਦ ਦਾ ਸ਼ਿਕਾਰ ਅਤੇ ਰੋਸ ਪ੍ਰਦਰਸ਼ਨ ਕਰਦਿਆਂ ਪੁਲਿਸ ਗੋਲੀਆਂ ਨਾਲ ਮਾਰੇ ਗਏ ਲੋਕਾਂ ਦੀ ਯਾਦ ਵਿੱਚ 10 ਦਸੰਬਰ ਨੂੰ ਗੁਰਦਾਸਪੁਰ ਵਿਖੇ ਪੀੜਤ ਪਰਿਵਾਰਾਂ ਅਤੇ ਕਾਰਜਕਰਤਾਵਾਂ ਦੀ ਇੱਕ ਇਕੱਤਰਤਾ ਸੱਦੀ ਗਈ ਹੈ।

ਗ਼ੈਰਕਾਨੂੰਨੀ ਗਤੀਵਿਧੀਆਂ (ਰੋਕੂ) ਕਾਨੂੰਨ ਦੀ ਦੁਰਵਰਤੋਂ ਬਾਰੇ ਰਿਪੋਰਟ 9 ਦਸੰਬਰ ਨੂੰ ਜਾਰੀ ਹੋਵੇਗੀ

ਅਜਿਹੇ ਸਮੇਂ ਜਦੋਂ ਪੰਜਾਬ ਸਰਕਾਰ ਵਿਵਾਦਤ ਪਕੋਕਾ (ਪੰਜਾਬ ਕੰਟਰੋਲ ਆਫ ਆਰਗੇਨਾਈਜ਼ਡ ਕਰਾਈਮ ਐਕਟ) ਲਿਆਉਣ ਦੀ ਤਿਆਰੀ ਕਰ ਰਹੀ ਹੈ, ਤਾਂ ਵਕੀਲਾਂ ਅਤੇ ਮਨੁੱਖੀ ਅਧਿਕਾਰਾਂ ਲਈ ਸਰਗਰਮ ਕਾਰਜਕਰਤਾਵਾਂ ਵਲੋਂ 9 ਦਸੰਬਰ ਨੂੰ ਚੰਡੀਗੜ੍ਹ ਦੇ ਕਿਸਾਨ ਭਵਨ 'ਚ ਇਕ ਇਕੱਠ ਕੀਤਾ ਜਾ ਰਿਹਾ ਹੈ। ਜਿਸ ਵਿਚ ਗ਼ੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ ਨੂੰ ਮੁੱਖ ਰੱਖਦਿਆਂ 'ਵਿਸ਼ੇਸ਼ ਕਾਨੂੰਨ ਅਤੇ ਮਨੁੱਖੀ ਅਧੀਕਾਰ' ਵਿਸ਼ੇ 'ਤੇ ਵਿਚਾਰ ਚਰਚਾ ਕੀਤੀ ਜਾਏਗੀ।

ਮਨੁੱਖੀ ਹੱਕਾਂ ਦੇ ਰਾਖਿਆਂ ਨੂੰ ਭਾਰਤ ਵਿਚ ਭਾਰੀ ਖਤਰਾ: ਐਮਨੈਸਟੀ ਵੱਲੋਂ ਜਾਰੀ ਰਿਪੋਰਟ ਵਿਚ ਹੋਇਆ ਖੁਲਾਸਾ

ਮਨੁੱਖੀ ਹੱਕਾਂ ਦੀ ਕੌਮਾਂਤਰੀ ਜਥੇਬੰਦੀ ਐਮਨੈਸਟੀ ਇੰਟਰਨੈਸ਼ਨਲ ਵੱਲੋਂ ਅੱਜ ਜਾਰੀ ਕੀਤੀ ਗਈ ਰਿਪੋਰਟ ਵਿਚ ਤੱਥਾਂ ਦੀ ਮਦਦ ਨਾਲ ਦਰਸਾਇਆ ਗਿਆ ਹੈ ਕਿ ਮਨੁੱਖੀ ਹੱਕਾਂ ਦੀ ਰਾਖੀ ਲਈ ਕੰਮ ਕਰਨ ਵਾਲੇ ਕਾਰਕੁੰਨ ਭਾਰਤ ਸਮੇਤ ਪੂਰੀ ਦੁਨੀਆਂ ਵਿਚ ਭਾਰੀ ਖਤਰਿਆਂ ਦਾ ਸਾਹਮਣਾ ਕਰ ਰਹੇ ਹਨ

ਮਨੁੱਖੀ ਅਧਿਕਾਰ ਜਥੇਬੰਦੀ 8257 ਝੂਠੇ ਮੁਕਾਬਲਿਆਂ ਅਤੇ ਲਾਪਤਾ ਕਰਨ ਦੇ ਮਾਮਲੇ ਸੁਪਰੀਮ ਕੋਰਟ ਲਿਜਾਵੇਗੀ

ਪੰਜਾਬ ’ਚ 80-90 ਦਹਾਕੇ ਦੌਰਾਨ ਝੂਠੇ ਪੁਲਿਸ ਮੁਕਾਬਲਿਆਂ ਅਤੇ ਸਿੱਖ ਨੌਜਵਾਨਾਂ ਨੂੰ ਲਾਪਤਾ ਕਰਨ ਦਾ ਮਾਮਲਿਆਂ 'ਤੇ ਕੰਮ ਕਰ ਰਹੀ ਅਤੇ ਮਨੁੱਖੀ ਅਧਿਕਾਰਾਂ ਦੀ ਲੜਾਈ ਲੜ ਰਹੀ ਗੈਰ ਸਰਕਾਰੀ ਸੰਸਥਾ ਪੰਜਾਬ ਐਡਵੋਕੇਸੀ ਅਤੇ ਡਾਕੂਮੈਂਟੇਸ਼ਨ ਪ੍ਰਾਜੈਕਟ (ਪੀ.ਡੀ.ਏ.ਪੀ) ਨੇ ਸ਼ਨੀਵਾਰ (2 ਦਸੰਬਰ, 2017) ਚੰਡੀਗੜ੍ਹ ਪ੍ਰੈੱਸ ਕਲੱਬ ਵਿੱਚ ਪ੍ਰੈੱਸ ਨਾਲ ਮਿਲਣੀ ਕੀਤੀ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਸੰਸਥਾ ਨੇ 1980 ਤੋਂ 1995 ਦੇ ਸਮੇਂ ਦੌਰਾਨ ਪੰਜਾਬ ’ਚ 8257 ਨੌਜਵਾਨਾਂ ਨੂੰ ਝੂਠੇ ਪੁਲਿਸ ਮੁਕਾਬਲਿਆਂ ’ਚ ਮਾਰਨ ਅਤੇ ਲਾਪਤਾ ਹੋਣ ਵਾਲੇ ਲੋਕਾਂ ਦੀ ਪਛਾਣ ਕੀਤੀ ਹੈ। ਇਨ੍ਹਾਂ ਅੰਕੜਿਆਂ ਵਿੱਚ ਦੋ ਹਜ਼ਾਰ ਲੋਕ ਉਹ ਹਨ, ਜਿਨ੍ਹਾਂ ਦੀ ਪਛਾਣ ਜਸਵੰਤ ਸਿੰਘ ਖਾਲੜਾ ਵੱਲੋਂ ਕੀਤੀ ਗਈ ਸੀ। ਸੰਸਥਾ ਵੱਲੋਂ ਪੀੜਤਾਂ ਨੂੰ ਨਿਆਂ ਦਿਵਾਉਣ ਲਈ ਸੁਪਰੀਮ ਕੋਰਟ ’ਚ ਅਰਜ਼ੀ ਦਾਇਰ ਕੀਤੀ ਜਾਵੇਗੀ।

« Previous PageNext Page »