ਮਨੁੱਖੀ ਹੱਕਾਂ ਦੀ ਕੌਮਾਂਤਰੀ ਜਥੇਬੰਦੀ ‘ਹਿਊਮਨ ਰਾਈਟਸ ਵਾਚ’ ਨੇ ਕਿਹਾ ਕਿ ਭਾਰਤੀ ਅਧਿਕਾਰੀਆਂ ਨੂੰ ਇਨ੍ਹਾਂ ਦੋਸ਼ਾਂ ਦੀ ਪੂਰੀ ਅਤੇ ਨਿਰਪੱਖ ਜਾਂਚ ਕਰਨੀ ਚਾਹੀਦੀ ਹੈ ਕਿ ਭਾਰਤ ਸਰਕਾਰ ਦੇ ਏਜੰਟ ਸੰਯੁਕਤ ਰਾਜ ਅਮਰੀਕਾ ਅਤੇ ਕੈਨੇਡਾ ਵਿੱਚ ਸਿੱਖ ਅਜ਼ਾਦੀ ਲਹਿਰ ਦੇ ਆਗੂਆਂ ਵਿਰੁੱਧ ਹੱਤਿਆ ਦੀਆਂ ਸਾਜ਼ਿਸ਼ਾਂ ਵਿੱਚ ਸ਼ਾਮਲ ਸਨ।
75ਵੇਂ ਅੰਤਰਰਾਸ਼ਟਰੀ ਮਨੁੱਖੀ ਅਧਿਕਾਰ ਦਿਵਸ ਮੌਕੇ ਦਲ ਖਾਲਸਾ ਨੇ ਐਮਨਿਸਟੀ ਇੰਟਰਨੈਸ਼ਨਲ ਅਤੇ ਹਿਊਮਨ ਰਾਈਟਜ ਵਾਚ ਵਰਗੀਆਂ ਦੁਨੀਆਂ ਦੀਆਂ ਨਿਰਪੱਖ ਅਤੇ ਪ੍ਰਮੁੱਖ ਸੰਸਥਾਵਾ ਨੂੰ ਕਸ਼ਮੀਰ, ਪੰਜਾਬ ਅਤੇ ਮਨੀਪੁਰ ਵਰਗੀਆਂ ਨਾਜ਼ਕ ਸਟੇਟਾਂ ਵਿੱਚ ਆਪਣੀਆਂ ਟੀਮਾਂ ਭੇਜ ਕਿ ਮਨੁੱਖੀ ਅਧਿਕਾਰਾਂ ਦੇ ਤਰਸਯੋਗ ਹਾਲਾਤਾਂ ਅਤੇ ਨਿੱਘਰਦੀ ਸਥਿਤੀ ਦਾ ਜਾਇਜ਼ਾ ਲੈਣ ਦੀ ਅਪੀਲ ਕੀਤੀ ਹੈ।
ਚੰਡੀਗੜ੍ਹ: ਮਨੁੱਖਤਾ ਤੇ ਦਲਿਤਾਂ ਦੇ ਅਧਿਕਾਰਾਂ ਲਈ ਕੰਮ ਕਰਨ ਵਾਲੀਆਂ ਸੰਸਥਾਵਾਂ ਐਮਨੈਸਟੀ ਇੰਟਰਨੈਸ਼ਨਲ ਇੰਡੀਆ ਅਤੇ ਹਿਊਮਨ ਰਾਈਟਸ ਵਾਚ ਨੇ ਇਸ ਸਾਲ ਦੇ ਸ਼ੁਰੂ ਵਿੱਚ ਹੋਈ ...
ਨਿਊਯਾਰਕ: ਮਨੁੱਖੀ ਹੱਕਾਂ ਦੀ ਬਹਾਲੀ ਲਈ ਵਿਸ਼ਵ ਪੱਧਰ ‘ਤੇ ਕੰਮ ਕਰਦੀ ਸੰਸਥਾ ਹਿਊਮਨ ਰਾਈਟਸ ਵਾਚ ਨੇ ਭਾਰਤ ਸਰਕਾਰ ਨੂੰ ਕਿਹਾ ਹੈ ਕਿ ਸੰਯੁਕਤ ਰਾਸ਼ਟਰ ਵਲੋਂ ...
ਲੁਧਿਆਣਾ ਅਦਾਲਤ ਵੱਲੋਂ ਪੰਥਕ ਆਗੂ ਭਾਈ ਦਲਜੀਤ ਸਿੰਘ ਨੂੰ ੨੦੧੨ ਵਿੱਚ ਗੈਰਕਨੂੰਨੀ ਗਤੀਵਿਧੀਆਂ ਰੋਕੂ ਐਕਟ ਤਹਿਤ ਦਰਜ ਕੀਤੇ ਕੇਸ ਵਿੱਚੋਂ ਬਰੀ ਕਰਨ ਦੇ ਸੁਣਾਏ ਗਏ ਫੈਂਸਲੇ ਦਾ ਸਵਾਗਤ ਕਰਦਿਆਂ, ਦਲ ਖ਼ਾਲਸਾ ਨੇ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ 'ਤੇ ਵਰਦਿਆਂ ਕਿਹਾ ਕਿ ਉਨ੍ਹਾਂ ਪੁਲਿਸ ਮਸ਼ੀਨਰੀ ਦੀ ਗਲਤ ਵਰਤੋਂ ਕਰਦਿਆਂ ਦਲਜੀਤ ਸਿੰਘ ਦੀ ਆਵਾਜ਼ ਨੂੰ ਦਬਾਉਣ ਅਤੇ ਉਨ੍ਹਾਂ ਦੇ ਰਾਜਨੀਤਿਕ ਜੀਵਨ ਨੂੰ ਬਰਬਾਦ ਕਰਨ ਲਈ ਇਹ ਝੂਠਾ ਕੇਸ ਪਵਾਇਆ ਸੀ।
ਦਿੱਲੀ ਸਿੱਖ ਕਤਲੇਆਮ ਦੇ 30 ਸਾਲ ਵੀ ਬੀਤ ਜਾਣ ਤੋਂ ਬਾਅਦ ਵੀ ਪੀੜਤਾਂ ਨੂੰ ਇਨਸਾਫ ਨਾ ਦੇਣ ਦੇ ਵਿਰੋਧ ਵਿੱਚ ਕੱਲ 1 ਨਵੰਬਰ ਨੂੰ "ਸਿੱਖ ਕਤਲੇਆਮ ਦੀ 30ਵੀਂ ਵਰੇਗੰਢ" ਮੌਕੇ ਆਲ ਇੰਡੀਆ ਸਿੱਖ ਸਟੂਡੈਂਟਸ ਵੱਲੋਂ ਸਮੂਹ ਪੰਜਾਬ ਵਾਸੀਆਂ ਨੂੰ "ਪੰਜਾਬ ਬੰਦ" ਨੂੰ ਪੂਰਨ ਹਮਾਇਤ ਦੇਣ ਦੀ ਬੇਨਤੀ ਕੀਤੀ ਹੈ।
ਹਿਊਮਨ ਰਾਈਟਸ ਵਾਚ (ਐਚਆਰ ਡਬਲਿਊ) ਨੇ ਜਾਰੀ ਇਕ ਬਿਆਨ ਵਿੱਚ ਕਿਹਾ ਹੈ ਕਿ ਭਾਰਤ 1984 ਦੇ ਸਿੱਖ ਕਤਲੇਆਮ ਲਈ ਜ਼ਿੰਮੇਵਾਰ ਲੋਕਾਂ ਨੂੰ ਸਜ਼ਾ ਦੇਣ ਵਿੱਚ ਨਾਕਾਯਾਬ ਰਿਹਾ ਹੈ ,ਵਾਰ-ਵਾਰ ਬਦਲਦੀਆਂ ਸਰਕਾਰਾਂ ਵੀ 1984 ਦੀਆਂ ਸਿੱਖ ਵਿਰੋਧੀ ਹੱਤਿਆਵਾਂ, ਹਿੰਸਾ ਤੇ ਹੋਰ ਵਧੀਕੀਆਂ ਲਈ ਜ਼ਿੰਮੇਵਾਰ ਲੋਕਾਂ ਨੂੰ ਸਜ਼ਾਵਾਂ ਦੇਣ ਵਿੱਚ ਨਾਕਾਮਯਾਬ ਰਹੀਆਂ ਜਿਸ ਤੋਂ ਇਹ ਸਾਹਮਣੇ ਆਉਂਦਾ ਹੈ ਕਿ ਭਾਰਤ ਨੇ ਫਿਰਕੂ ਹਿੰਸਾ ਨਜਿੱਠਣ ਲਈ ਬਹੁਤੇ ਉਪਰਾਲੇ ਨਹੀਂ ਕੀਤੇ।
ਦਿੱਲੀ, ਭਾਰਤ (21 ਨਵੰਬਰ, 2013): ਪੰਜਾਬ ਪੁਲਿਸ ਦੇ ਮੌਜੂਦਾ ਮੁਖੀ ਸੁਮੇਧ ਸੈਣੀ ਨੂੰ ਲੁਧਿਆਣਾ ਦੇ ਇਕ ਵਪਾਰਕ ਘਰਾਣੇ (ਸੈਣੀ ਮੋਰਟਜ਼) ਨਾਲ ਸੰਬੰਧਤ ਤਿੰਨ ਵਿਅਕਤੀਆਂ ਦੇ ਕਤਲ ਦੇ ਮਾਮਲੇ ਵਿਚ ਦਿੱਲੀ ਦੀ ਸੀ. ਬੀ. ਆਈ ਅਦਾਲਤ ਵੱਲੋਂ ਮਿਲੀ ਨਿਜੀ ਪੇਸ਼ੀ ਦੀ ਛੋਟ ਰੱਦ ਕਰ ਦਿੱਤੀ ਹੈ।
ਲੁਧਿਆਣਾ (27 ਅਪ੍ਰੈਲ, 2011): ਹਿਊਮਨ ਰਾਈਟਸ ਵਾਚ ਨੇ ਅੱਜ ਕਿਹਾ ਹੈ ਕਿ ਭਾਰਤ ਸਰਕਾਰ ਨੂੰ ਚਾਹੀਦਾ ਹੈ ਕਿ 1984 ਵਿਚ ਸਿੱਖਾਂ ਦੇ ਵਿਆਪਕ ਕਤਲੇਆਮ ਦੇ ਨਵੇਂ ਹੋਏ ਖੁਲਾਸਿਆਂ ਲਈ ਜ਼ਿੰਮੇਵਾਰ ਲੋਕਾਂ ਖਿਲਾਫ਼ ਮੁਕੱਦਮੇ ਚਲਾਏ ਜਾਣ। ਉਤਰੀ ਰਾਜ ਹਰਿਆਣਾ ਦੇ ਸਾੜੇ ਗਏ ਤੇ ਅਣਗੌਲੇ ਪਿੰਡ ਹੋਂਦ ਚਿੱਲੜ, ਜਿਥੇ 2 ਨਵੰਬਰ 1984 ਨੂੰ 32 ਸਿੱਖਾਂ ਨੂੰ ਜਿਊਂਦੇ ਸਾੜਿਆ ਗਿਆ ਸੀ, ਦਾ ਜਨਵਰੀ 2011 ਨੂੰ ਖੁਲਾਸਾ ਹੋਇਆ ਹੈ। ਇਸੇ ਤਰ੍ਹਾਂ ਮਾਰਚ ਵਿਚ ਪਟੌਦੀ ਨੇੜੇ 17 ਸਿੱਖਾਂ ਦੇ ਕਤਲੇਆਮ ਵਾਲੀ ਥਾਂ ਦਾ ਪਤਾ ਲੱਗਾ ਸੀ।