ਪੰਜਾਬੀ ਹਿਤੈਸ਼ੀਆਂ ਵੱਲੋਂ ਚੰਡੀਗੜ੍ਹ ਅਤੇ ਪੰਜਾਬ ਵਿੱਚ ਮਾਂ ਬੋਲੀ ਪੰਜਾਬੀ ਨੂੰ ਬਣਦਾ ਰੁਤਬਾ ਦਿਵਾਉਣ ਲਈ ਕੀਤੀ ਜਾ ਰਹੀ ਜੱਦੋ-ਜਹਿਦ ਦਾ ਕੁਝ ਅਸਰ ਦਿਖਣਾ ਸ਼ੁਰੂ ਹੋਇਆ ਹੈ। ਇਸ ਦੀ ਤਾਜ਼ਾ ਮਿਸਾਲ ਸੈਕਟਰ-17 ਸਥਿਤ ਆਮਦਨ ਕਰ ਭਵਨ ਵਿੱਚ ਲੱਗੇ ਮੁੱਖ ਪ੍ਰਿੰਸੀਪਲ ਚੀਫ ਕਮਿਸ਼ਨਰ ਕਰ ਵਿਭਾਗ (ਉਤਰੀ-ਪੱਛਮੀ ਖੇਤਰ) ਵਿੱਚ ਲੱਗੇ ਬੋਰਡ ਤੋਂ ਮਿਲਦੀ ਹੈ।
ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿਚ ਪੰਜਾਬੀ ਭਾਸ਼ਾ ਨੂੰ ਪਹਿਲੀ ਅਤੇ ਪ੍ਰਸ਼ਾਸਕੀ ਭਾਸ਼ਾ ਬਣਾਉਣ ਦੀ ਮੰਗ ਨੂੰ ਲੈ ਕੇ ਅੱਜ (1 ਨੰਵਬਰ, 2017) ਚੰਡੀਗੜ੍ਹ ਦੇ ਸੈਕਟਰ 17 'ਚ ਰੋਸ ਰੈਲੀ ਕੱਢੀ ਗਈ।
ਪੰਜਾਬੀ ਬੋਲੀ ਨੂੰ ਬਣਦਾ ਸਥਾਨ ਦਿਵਾਉਣ ਲਈ ਪਟਿਆਲਾ ਦੇ ਭਾਸ਼ਾ ਭਵਨ ਵਿੱਚ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਦੀ ਅਗਵਾਈ ਹੇਠ ਕਰਵਾਈ ‘ਪੰਜਾਬੀ ਭਾਸ਼ਾ ਕਨਵੈਨਸ਼ਨ’ ਦੌਰਾਨ ਪੰਜਾਬ ਵਿੱਚ ਹਰ ਪੱਧਰ ’ਤੇ ਪੰਜਾਬੀ ਨੂੰ ਸਿਰਮੌਰ ਦਰਜ਼ਾ ਦਿਵਾਉਣ ਲਈ ਡਟਵੀਂ ਪੈਰਵੀ ਕਰਨ ਅਹਿਦ ਲਿਆ ਗਿਆ ਤੇ ਕੇਂਦਰ ਅਤੇ ਸੂਬਾ ਸਰਕਾਰ ’ਤੇ ਪੰਜਾਬੀ ਪ੍ਰਤੀ ਗੰਭੀਰ ਨਾ ਹੋਣ ਦੇ ਦੋਸ਼ ਵੀ ਲਾਏ ਗਏ।
ਬਠਿੰਡਾ-ਅੰਮ੍ਰਿਤਸਰ ਕੌਮੀ ਮਾਰਗ ਦੇ ਠੇਕੇਦਾਰਾਂ ਨੂੰ ਪੰਜਾਬੀ ਬੋਲੀ ਗੁੱਠੇ ਲਾਉਣੀ ਮਹਿੰਗੀ ਪੈ ਗਈ ਹੈ। ਲੋਕ ਨਿਰਮਾਣ ਵਿਭਾਗ ਵੱਲੋਂ ਇਹ ਸ਼ਾਹਰਾਹ ਬਣਾ ਰਹੇ ਠੇਕੇਦਾਰਾਂ ਨੂੰ 20 ਦਿਨਾਂ ਅੰਦਰ ਸਾਰੇ ਸਾਈਨ ਬੋਰਡ ਬਦਲਣ ਦੇ ਹੁਕਮ ਦਿੱਤੇ ਹਨ।