ਗ੍ਰਹਿ ਮਾਮਲਿਆਂ ਬਾਰੇ ਮੰਤਰਾਲੇ ਨੇ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਬੰਦ 13 ਸਜ਼ਾ ਪੂਰੀ ਕਰ ਚੁੱਕੇ ਸਿੱਖ ਰਾਜਸੀ ਕੈਦੀਆਂ ਦੀ ਰਿਹਾਈ ਕਰਨ ਦੀ ਮੰਗ ਰੱਦ ਕਰ ਦਿੱਤੀ ਹੈ। ਇਨ੍ਹਾਂ ਸਾਰਿਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਸੀ ਅਤੇ ਇਨ੍ਹਾਂ ਵਿੱਚ ਦੋ ਅਤਿਵਾਦੀ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਦੇ ਕੇਸ ’ਚ ਦੋਸ਼ੀ ਕਰਾਰ ਦਿੱਤੇ ਗਏ ਹਨ।