ਸਾਬਕਾ ਮੰਤਰੀ ਅਤੇ ਕਾਂਗਰਸੀ ਆਗੂ ਇੰਦਰਜੀਤ ਸਿੰਘ ਜ਼ੀਰਾ ਨੇ ਕੱਲ੍ਹ ਸ਼ਨੀਵਾਰ ਨੂੰ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਦੇ ਨਾਂ ਇੱਕ ਮੰਗ ਪੱਤਰ ਦੇ ਕੇ ਅਪੀਲ ਕੀਤੀ ਹੈ ਕਿ ਦਰਬਾਰ ਸਾਹਿਬ ਵਿਖੇ ਬਣੇ ਕੰਧ ਚਿੱਤਰਾਂ ਨੂੰ ਬਦਲਿਆ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਹੈ ਕਿ ਜੇਕਰ ਅੱਠ ਦਿਨਾਂ ਵਿੱਚ ਇਸ ਸਬੰਧੀ ਕੋਈ ਫ਼ੈਸਲਾ ਨਾ ਹੋਇਆ ਤਾਂ ਇਸ ਖ਼ਿਲਾਫ਼ ਸੰਘਰਸ਼ ਵਿੱਢਿਆ ਜਾਵੇਗਾ।