ਲੰਘੀ 9 ਮਾਰਚ ਨੂੰ ਇੰਡੀਆ ਵਿਚੋਂ ਚੱਲੀ ਇਕ ਮਿਜ਼ਾਇਲ ਪਾਕਿਸਤਾਨ ਵਿਚ ਜਾ ਕੇ ਡਿੱਗੀ। ਦੱਸਿਆ ਜਾ ਰਿਹਾ ਹੈ ਕਿ ਇਹ ਮਿਜ਼ਾਇਲ ਪਾਕਿਸਤਾਨ ਦੇ ਖੇਤਰ ਵਿਚ 124 ਕਿੱਲੋਮੀਟਰ ਦਾਖਿਲ ਹੋ ਕੇ ਜਮੀਨ ਉੱਤੇ ਡਿੱਗ ਪਈ। ਭਾਵੇਂ ਕਿ ਇਸ ਘਟਨਾ ਵਿਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਪਰ ਪਾਕਿ ਸਰਕਾਰ ਦਾ ਕਹਿਣਾ ਹੈ ਕਿ ਇਸ ਨਾਲ ਪਾਕਿਸਤਾਨ ਦੇ ਨਾਗਰਿਕਾਂ ਦੀ ਨਿੱਜੀ ਸੰਪਤੀ ਦਾ ਨੁਕਸਾਨ ਹੋਇਆ ਹੈ।
ਐਤਵਾਰ ਤੋਂ ਸ਼ੁਰੂ ਹੋਣ ਵਾਲੇ ਚੀਨ ਦੇ 'ਵਨ ਬੈਲਟ ਵਨ ਰੋਡ' ਸਮਾਗਮਾਂ 'ਚ ਭਾਰਤ ਦੇ ਸ਼ਾਮਲ ਹੋਣ ਦੀ ਉਮੀਦ ਨਾ ਦੇ ਬਰਾਬਰ ਹੈ। ਮੀਡੀਆ ਨੇ ਭਾਰਤੀ ਸੂਤਰਾਂ ਦੇ ਹਵਾਲੇ ਨਾਲ ਖ਼ਬਰ ਦਿੱਤੀ ਹੈ ਕਿ ਭਾਰਤ ਵਲੋਂ ਕਿਸੇ ਵੀ ਨੁਮਾਇੰਦੇ ਦੇ ਇਸ ਵਿਚ ਸ਼ਾਮਲ ਹੋਣ ਦੀ ਉਮੀਦ ਨਹੀਂ ਹੈ। ਇਸਦਾ ਮਤਲਬ ਇਹ ਹੈ ਕਿ ਚੀਨ ਹੋਰ ਦੇਸ਼ਾਂ ਨਾਲ ਮਿਲ ਕੇ ਬੰਦਰਗਾਹ, ਰੇਲਵੇ ਅਤੇ ਸੜਕ ਰਾਹੀਂ ਸੰਪਰਕ ਵਿਕਸਤ ਕਰਨ ਦੀ ਵੱਡੀ ਯੋਜਨਾ ਦੇ ਬਣਾ ਰਿਹਾ ਹੈ ਅਤੇ ਭਾਰਤ ਨੇ ਇਸਦੇ ਬਾਈਕਾਟ ਦਾ ਫੈਸਲਾ ਕੀਤਾ ਹੈ। ਅਸਲ 'ਚ ਇਸ ਪ੍ਰੋਗਰਾਮ ਦਾ ਇਕ ਹਿੱਸਾ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਵਿਚੋਂ ਹੋ ਕੇ ਲੰਘਦਾ ਹੈ। ਇਸਨੂੰ ਚੀਨ ਅਤੇ ਪਾਕਿਸਤਾਨ ਦੇ ਵਿਚਕਾਰ (ਚੀਨ ਪਾਕਿਸਤਾਨ ਇਕਨਾਮਿਕ ਕਾਰੀਡੋਰ-CPEC) ਵੀ ਕਿਹਾ ਜਾਂਦਾ ਹੈ।
ਜੈਸ਼-ਏ-ਮੁਹੰਮਦ ਦੇ ਮੁਖੀ ਮਸੂਦ ਅਜ਼ਹਰ ਨੂੰ ਆਲਮੀ ਦਹਿਸ਼ਤਗਰਦ ਨਾਮਜ਼ਦ ਕਰਨ ਲਈ ਅਮਰੀਕਾ ਵੱਲੋਂ ਸੰਯੁਕਤ ਰਾਸ਼ਟਰ ’ਚ ਦਿੱਤੀ ਗਈ ਤਜਵੀਜ਼ ਨੂੰ ਰੋਕੇ ਜਾਣ ’ਤੇ ਚੀਨ ਨੇ ਆਪਣੇ ਫ਼ੈਸਲੇ ਨੂੰ ਸਹੀ ਠਹਿਰਾਇਆ ਹੈ। ਚੀਨ ਨੇ ਕਿਹਾ ਹੈ ਕਿ ਉਨ੍ਹਾਂ ਵੱਲੋਂ ਰੱਖੀਆਂ ਗਈਆਂ ਸ਼ਰਤਾਂ ਨੂੰ ਅਜੇ ਤੱਕ ਨਹੀਂ ਮੰਨਿਆ ਗਿਆ ਹੈ।
ਭਾਰਤ ਸਰਕਾਰ ਵਲੋਂ ਜੰਮੂ ਕਸ਼ਮੀਰ ਵਿਚ ਆਲ ਇੰਡੀਆ ਰੇਡੀਓ ਦੇ ਨਵੇਂ ਲੱਗੇ ਟ੍ਰਾਂਸਮੀਟਰਾਂ ਦੇ ਸਿਗਨਲ ਵਧਾਉਣ ਅਤੇ ਬਲੋਚ ਭਾਸ਼ਾ 'ਚ ਖ਼ਬਰਾਂ ਪ੍ਰਸਾਰਿਤ ਕਰਨ ਦੇ ਐਲਾਨ ਤੋਂ ਬਾਅਦ ਪਾਕਿਸਤਾਨ ਨੇ ਇਹ ਕਹਿ ਕੇ ਭਾਰਤੀ ਚੈਨਲਾਂ 'ਤੇ ਪਾਬੰਦੀ ਲਾ ਦਿੱਤੀ ਹੈ ਕਿ ਪਾਕਿਸਤਾਨ ਵਿਚ ਭਾਰਤ ਦਾ ਕੋਈ ਵੀ ਟੀ.ਵੀ. ਚੈਨਲ ਪਾਕਿਸਤਾਨ ਦੀ ਧਰਤੀ 'ਤੇ ਕਾਨੂੰਨੀ ਤੌਰ 'ਤੇ ਅਧਿਕਾਰਤ ਨਹੀਂ ਹੈ।