Tag Archive "indian-government"

ਦਲ ਖਾਲਸਾ ਨੇ ਭਾਰਤ ਆ ਰਹੇ ਫਰਾਂਸ ਦੇ ਰਾਸ਼ਟਰਪਤੀ ਨੂੰ ਚਿੱਠੀ ਲਿਖ ਕੇ ਸਰਕਾਰ ਦੀ ਜ਼ਬਰ ਨੀਤੀ ਤੋਂ ਜਾਣੂ ਕਰਵਾਇਆ

ਇੱਕ ਮਹੱਤਵਪੂਰਨ ਪਹਿਲਕਦਮੀ ਕਰਦਿਆਂ, ਦਲ ਖਾਲਸਾ ਨੇ ਫਰਾਂਸ ਦੇ ਰਾਸ਼ਟਰਪਤੀ, ਜੋ 26 ਜਨਵਰੀ ਨੂੰ ਭਾਰਤ ਦੇ 75ਵੇਂ ਗਣਤੰਤਰ ਦਿਵਸ ਸਮਾਰੋਹ ਦੇ ਮੁੱਖ ਮਹਿਮਾਨ ਵਜੋਂ ਦਿੱਲੀ ਆ ਰਹੇ ਹਨ ਨੂੰ ਇੱਕ ਖ਼ਤ ਭੇਜਿਆ ਹੈ ਜਿਸ ਵਿਚ ਲਿਖਿਆ ਹੈ ਕਿ ਭਾਰਤ ਦੇ ਗਣਤੰਤਰ ਦਿਵਸ ਦੇ ਜਸ਼ਨਾਂ ਵਿੱਚ ਬਤੌਰ ਮੁੱਖ ਮਹਿਮਾਨ ਤੁਹਾਡੀ ਸ਼ਮੂਲੀਅਤ, ਹੱਕਾਂ ਅਤੇ ਨਿਆਂ ਲਈ ਸੰਘਰਸ਼ ਕਰਦੀਆਂ ਕੌਮਾਂ ਅਤੇ ਲੋਕਾਂ ਦੇ ਹੌਸਲਿਆਂ ਨੂੰ ਪਸਤ ਕਰੇਗੀ।

ਅਮਿਤ ਸ਼ਾਹ ਨੂੰ ਢੁਕਵਾਂ ਜੁਆਬ ਦੇ ਕੇ ਭਾਈ ਤਾਰਾ-ਭਿਉਰਾ ਤੇ ਭਾਈ ਰਾਜੋਆਣਾ ਨੇ ਸਿੱਖ ਜੁਝਾਰੂ ਪ੍ਰੰਪਰਾਵਾਂ ‘ਤੇ ਪਹਿਰਾ ਦਿੱਤਾ ਹੈ – ਦਲ ਖ਼ਾਲਸਾ

ਦਲ ਖ਼ਾਲਸਾ ਨੇ ਭਾਈ ਜਗਤਾਰ ਸਿੰਘ ਤਾਰਾ ਭਾਈ ਪਰਮਜੀਤ ਸਿੰਘ ਭਿਉਰਾ ਤੋਂ ਬਾਅਦ ਭਾਈ ਬਲਵੰਤ ਸਿੰਘ ਰਾਜੋਆਣਾ ਦਾ ਭਾਰਤ ਦੇ ਗ੍ਰਹਿ ਮੰਤਰੀ ਨੂੰ ਢੁਕਵਾਂ ਤੇ ਕਰਾਰਾ ਜਵਾਬ ਦੇਣ ਦੀ ਭਰਪੂਰ ਸ਼ਲਾਘਾ ਕੀਤੀ ਹੈ।

ਵਿਦੇਸ਼ਾਂ ਵਿਚ ਕਤਲ ਦੀਆਂ ਸਾਜਿਸ਼ਾਂ ਚ ਇੰਡੀਆ ਦੀ ਸ਼ਮੂਲੀਅਤ ਦੀ ਨਿੱਠ ਕੇ ਜਾਂਚ ਹੋਵੇ: ਹਿਊਮਨ ਰਾਈਟਸ ਵਾਚ

ਮਨੁੱਖੀ ਹੱਕਾਂ ਦੀ ਕੌਮਾਂਤਰੀ ਜਥੇਬੰਦੀ ‘ਹਿਊਮਨ ਰਾਈਟਸ ਵਾਚ’ ਨੇ ਕਿਹਾ ਕਿ ਭਾਰਤੀ ਅਧਿਕਾਰੀਆਂ ਨੂੰ ਇਨ੍ਹਾਂ ਦੋਸ਼ਾਂ ਦੀ ਪੂਰੀ ਅਤੇ ਨਿਰਪੱਖ ਜਾਂਚ ਕਰਨੀ ਚਾਹੀਦੀ ਹੈ ਕਿ ਭਾਰਤ ਸਰਕਾਰ ਦੇ ਏਜੰਟ ਸੰਯੁਕਤ ਰਾਜ ਅਮਰੀਕਾ ਅਤੇ ਕੈਨੇਡਾ ਵਿੱਚ ਸਿੱਖ ਅਜ਼ਾਦੀ ਲਹਿਰ ਦੇ ਆਗੂਆਂ ਵਿਰੁੱਧ ਹੱਤਿਆ ਦੀਆਂ ਸਾਜ਼ਿਸ਼ਾਂ ਵਿੱਚ ਸ਼ਾਮਲ ਸਨ। 

ਭਾਰਤੀ ਉੱਚ ਅਦਾਲਤ ਰਾਜਨੀਤੀ ਦੇ ਪ੍ਰਭਾਵ ਤੋਂ ਉੱਪਰ ਨਹੀਂ ਹੈ – ਦਲ ਖ਼ਾਲਸਾ

ਦਲ ਖਾਲਸਾ ਦੇ ਆਗੂ ਕੰਵਰਪਾਲ ਸਿੰਘ ਨੇ ਕਸ਼ਮੀਰ ਵਿੱਚ ਧਾਰਾ 370 ਨੂੰ ਖਤਮ ਕਰਨ ਦੇ ਸੁਪਰੀਮ ਕੋਰਟ ਦੇ ਫੈਸਲੇ 'ਤੇ ਪ੍ਰਤੀਕਿਰਿਆ ਜ਼ਾਹਰ ਕਰਦੇ ਹੋਏ ਕਿਹਾ, "ਭਾਰਤੀ ਸੁਪਰੀਮ ਕੋਰਟ ਨੇ ਅਗਸਤ 2019 ਵਿੱਚ ਧਾਰਾ 370 ਨੂੰ ਖਤਮ ਕਰਨ ਦੇ ਭਾਰਤ ਦੀ ਨਰਿੰਦਰ ਮੋਦੀ ਸਰਕਾਰ ਦੇ ਫੈਸਲੇ ਤੇ ਆਪਣੀ ਮੋਹਰ ਲਾਈ ਹੈ।

ਇੰਡੀਆ ਦੀ ਸਿੱਖਾਂ ਨੂੰ ਨਿਸ਼ਾਨਾ ਬਣਾਉਣ ਦੀ ਕੌਮਾਂਤਰੀ ਸਾਜਿਸ਼ ਬੇਨਕਾਬ ਹੋਈ: ਵਰਲਡ ਸਿੱਖ ਪਾਰਲੀਮੈਂਟ

ਵਰਲਡ ਸਿੱਖ ਪਾਰਲੀਮੈਟ ਦੇ ਕੋਆਰਡੀਨੇਟਰ ਭਾਈ ਹਿੰਮਤ ਸਿੰਘ ਅਮਰੀਕਾ, ਭਾਈ ਗੁਰਚਰਨ ਸਿੰਘ ਗੁਰਾਇਆ ਜਰਮਨੀ, (ਕੋ-ਕੋਅਰਡੀਨੇਟਰ) ,  ਭਾਈ ਜੋਗਾ ਸਿੰਘ (ਮੁੱਖ ਬੁਲਾਰੇ),  ਭਾਈ ਮਨਪ੍ਰੀਤ ਸਿੰਘ (ਜਨਰਲ ਸਕੱਤਰ), ਭਾਈ ਰਣਜੀਤ ਸਿੰਘ ਸਰਾਏ ਇੰਗਲੈਡ , ਭਾਈ ਜਤਿੰਦਰ ਸਿੰਘ ਜਰਮਨੀ, ਭਾਈ ਜਸਵਿੰਦਰ ਸਿੰਘ, ਭਾਈ ਹਰਜੀਤ ਸਿੰਘ, ਹਰਜੋਤ ਸਿੰਘ ਸੰਧੂ ਹਾਲੈਂਡ ਨੇ ਪ੍ਰੈਸ ਦੇ ਨਾਂ ਜਾਰੀ ਬਿਆਨ ਕਰਦਿਆਂ ਹੋਇਆਂ ਅਮਰੀਕੀ ਜਾਂਚ ਏਜੰਸੀ ਐਫ ਬੀ ਆਈ ਵੱਲੋਂ ਭਾਰਤੀ ਏਜੰਟਾਂ ਉਤੇ ਲਾਏ ਗਏ ਵਿਸਤ੍ਰਿਤ ਦੋਸ਼ਾਂ ਦੀ ਸ਼ਲਾਘਾ ਕੀਤੀ ਹੈ।

ਬੰਦੀ ਸਿੰਘਾਂ ਦੀ ਰਿਹਾਈ ਲਈ ਦੂਜਾ ਅਰਦਾਸ ਸਮਾਗਮ 19 ਨਵੰਬਰ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਵੇਗਾ

ਸਿੱਖ ਸੰਘਰਸ਼ ਦੌਰਾਨ ਪਾਏ ਯੋਗਦਾਨ ਕਾਰਨ ਲੰਮੇ ਸਮੇਂ ਤੋਂ ਇੰਡੀਆ ਦੀਆਂ ਜੇਲ੍ਹਾਂ ਵੁਣ ਕੈਦ ਬੰਦੀ ਸਿੰਘਾਂ ਅਤੇ ਡਿਬਰੂਗੜ ਜੇਲ੍ਹ ਅਸਾਮ ਵਿਚ ਨਜ਼ਰਬੰਦ ‘ਵਾਰਿਸ ਪੰਜਾਬ ਦੇ’ ਦੇ ਪ੍ਰਧਾਨ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਲਈ ਪੰਜ ਤਖ਼ਤ ਸਾਹਿਬਾਨਾਂ ਤੇ ਸ਼ੁਰੂ ਕੀਤੇ ਅਰਦਾਸ ਸਮਾਗਮ ਤਹਿਤ ਦੂਜਾ ਅਰਦਾਸ ਸਮਾਗਮ

ਬੰਦੀ ਸਿੰਘਾਂ, ਅੰਮ੍ਰਿਤਪਾਲ ਸਿੰਘ ਤੇ ਸਾਥੀ ਨਜ਼ਰਬੰਦਾਂ ਦੀ ਰਿਹਾਈ ਲਈ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਅਰਦਾਸ ਕੀਤੀ

ਲੰਮੇ ਸਮੇਂ ਤੋਂ ਇੰਡੀਆ ਦੀਆਂ ਜੇਲ੍ਹਾਂ ਵਿਚ ਕੈਦ ਬੰਦੀ ਸਿੰਘਾਂ ਸਮੇਤ ਡਿਬਰੂਗੜ੍ਹ ਜੇਲ੍ਹ ਵਿਚ ਨਜ਼ਰਬੰਦ "ਵਾਰਿਸ ਪੰਜਾਬ ਦੇ" ਦੇ ਮੁਖੀ ਅੰਮ੍ਰਿਤਪਾਲ ਸਿੰਘ ਤੇ ਸਾਥੀਆਂ ਦੀ ਰਿਹਾਈ ਲਈ ਅੰਮ੍ਰਿਤਪਾਲ ਸਿੰਘ ਦੇ ਮਾਤਾ ਬੀਬੀ ਬਲਵਿੰਦਰ ਕੌਰ ਤੇ ਹੋਰ ਸੰਬੰਧਿਤ ਪਰਿਵਾਰਾਂ ਵੱਲੋਂ ਅਕਾਲ ਤਖਤ ਸਾਹਿਬ ਵਿਖੇ ਅਰਦਾਸ ਕੀਤੀ ਗਈ।

ਅੰਤਰ-ਰਾਸਟਰੀ ਪੱਧਰ ਦੀ ਸਿਆਸਤ ਬਨਾਮ ਪੰਜਾਬ ਦੇ ਮੌਜੂਦਾ ਹਾਲਾਤ

ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਚੰਡੀਗੜ੍ਹ ਵੱਲੋਂ 7-8 ਅਕਤੂਬਰ ਦਿਨ ਸ਼ਨੀਵਾਰ,ਐਤਵਾਰ ਨੂੰ ਗਿਆਨੀ ਦਿੱਤ ਸਿੰਘ ਜੀ ਆਡੀਟੋਰੀਅਮ, ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ,ਫਤਹਿਗੜ ਸਾਹਿਬ ਵਿਖੇ ਸਿੰਘ ਸਭਾ ਲਹਿਰ ਦਾ 150ਵਾਂ ਸਥਾਪਨਾ ਵਰ੍ਹਾ ਮਨਾਇਆ ਗਿਆ।

ਸਤਲੁਜ-ਯਮੁਨਾ ਲਿੰਕ ਨਹਿਰ ਦੀ ਖੁਦਾਈ ਅਸੰਭਵ: ਦਲ ਖ਼ਾਲਸਾ

ਪੰਜਾਬ ਅਤੇ ਹਰਿਆਣਾ ਦਰਮਿਆਨ ਪਾਣੀ ਦੀ ਵੰਡ ਦੇ ਵਿਵਾਦ ਦਾ ਕੇਂਦਰ ਬਿੰਦੂ ਸਤਲੁਜ-ਯਮੁਨਾ ਲਿੰਕ ਨਹਿਰ ਦੇ ਮੁੱਦੇ ਨੂੰ ਲੈ ਕੇ ਸੁਪਰੀਮ ਕੋਰਟ ਦੇ ਤਾਜਾ ਹੁਕਮਾਂ ਤੋਂ ਬਾਅਦ ਇਹ ਮਸਲਾ ਇਕ ਵਾਰ ਫਿਰ ਭੱਖ ਚੁੱਕਾ ਹੈ। ਸਿੱਖ ਜਥੇਬੰਦੀ ਦਲ ਖ਼ਾਲਸਾ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਹੈ ਕਿ ਪੰਜਾਬ ਦੇ ਲੋਕਾਂ ਨੇ ਨਾ ਤਾਂ ਪਹਿਲਾਂ ਸਤਲੁਜ-ਯਮੁਨਾ ਲਿੰਕ ਨਹਿਰ ਦੀ ਉਸਾਰੀ ਹੋਣ ਦਿੱਤੀ ਸੀ ਅਤੇ ਨਾ ਹੀ ਭਵਿੱਖ ਵਿੱਚ ਹੋਣ ਦਿੱਤੀ ਜਾਵੇਗੀ।

ਪਾਕਿਸਤਾਨ ਭਾਈ ਗਜਿੰਦਰ ਸਿੰਘ ਨੂੰ ਰਾਜਨੀਤਿਕ ਸ਼ਰਨ ਦੇਵੇ : ਦਲ ਖਾਲਸਾ

ਸਿੱਖ ਜਥੇਬੰਦੀ ਦਲ ਖਾਲਸਾ ਨੇ ਪਾਕਿਸਤਾਨ ਸਰਕਾਰ ਤੋਂ ਮੰਗ ਕੀਤੀ ਕਿ ਉਹ ਜਥੇਬੰਦੀ ਦੇ ਸੰਸਥਾਪਕ ਅਤੇ ਹਾਈਜੈਕਰਾਂ ਵਿੱਚੋਂ ਇੱਕ ਭਾਈ ਗਜਿੰਦਰ ਸਿੰਘ ਨੂੰ ਰਾਜਨਿਤਿਕ ਸ਼ਰਨ ਦੇਵੇ। ਜਿਕਰਯੋਗ ਹੈ ਕਿ ਅੱਜ ਤੋਂ 42 ਸਾਲ ਪਹਿਲਾਂ ਗਜਿੰਦਰ ਸਿੰਘ ਨੇ ਆਪਣੇ ਸਾਥੀਆਂ ਸਮੇਤ ਸੰਤ ਜਰਨੈਲ ਸਿੰਘ ਭਿੰਡਾਂਵਾਲਿਆਂ ਦੀ ਰਿਹਾਈ ਅਤੇ ਪੰਜਾਬ ਅੰਦਰ ਸਿੱਖਾਂ ਨਾਲ਼ ਹੋ ਰਹੇ ਵਿਤਕਰੇ ਅਤੇ ਅਤਿਆਚਾਰਾ ਵੱਲ ਦੁਨੀਆਂ ਦਾ ਧਿਆਨ ਖਿੱਚਣ ਲਈ ਭਾਰਤੀ ਜਹਾਜ਼ ਅਗਵਾ ਕੀਤਾ ਸੀ।

« Previous PageNext Page »