ਬੀਤੇ ਸ਼ਨੀਵਾਰ ਨਵਾਂ ਸ਼ਹਿਰ ਅਦਾਲਤ ਨੇ ਤਿੰਨ ਸਿੱਖ ਨੌਜਵਾਨਾਂ ਨੂੰ ਸਿੱਖ ਭਾਵਨਾਵਾਂ ਦੀ ਤਰਜਮਾਨੀ ਕਰਦਾ ਸਾਹਿਤ ਤੇ ਤਸਵੀਰਾਂ ਰੱਖਣ ਦੇ ਦੋਸ਼ ਵਿਚ ਕੀਤੀ ਗਈ ਉਮਰਕੈਦ ਦੇ ਫ਼ੈਸਲੇ ਵਿਰੁੱਧ " ਅਲਾਇੰਸ ਆਫ਼ ਸਿੱਖ ਆਰਗੇਨਾਈਜੇਸ਼ਨ " ਅਤੇ " ਦਰਬਾਰ-ਏ-ਖ਼ਾਲਸਾ " ਜਥੇਬੰਦੀ ਵੱਲੋਂ ਸਥਾਨਿਕ ਸ਼ੂਗਰ ਮਿੱਲ ਚੌਂਕ, ਜੀ.ਟੀ. ਰੋਡ ਫਗਵਾੜਾ ਵਿਖੇ ਸਮੂਹ ਸਿੱਖ ਅਤੇ ਦਲਿਤ, ਮੁਸਲਿਮ ਜਥੇਬੰਦੀਆਂ ਦੇ ਆਗੂਆਂ ਨੂੰ ਨਾਲ ਲੈ ਕੇ ਹੱਥਾਂ ਵਿਚ ਉਹੀ ਸਾਹਿਤ ਅਤੇ ਸ਼ਹੀਦਾਂ ਦੀਆਂ ਤਸਵੀਰਾਂ ਫੜ੍ਹਕੇ ਰੋਸ ਪ੍ਰਦਰਸ਼ਨ ਕੀਤਾ ਗਿਆ।
ਸਿੱਖ ਕੌਮ ਪਹਿਲਾਂ ਹੀ ਲੰਬੇ ਸਮੇਂ ਤੋਂ ਜੇਲ੍ਹਾਂ ਵਿੱਚ ਬੰਦ ਨੋਜਵਾਨਾਂ ਨੂੰ (ਜਿਹਨਾਂ ਨੇ ਸਜ਼ਾਵਾਂ ਪੂਰੂੀਆਂ ਕਰ ਲਈਆਂ ਹਨ) ਨੂੰ ਛੁਡਵਾਉਣ ਲਈ ਵੱਖ-ਵੱਖ ਸਮੇਂ ਤੇ ਮੋਰਚੇ ਲਗਾ ਰਹੀ ਹੈ।ਸਰਕਾਰ ਨੇ ਉਹਨਾਂ ਨੂੰ ਤਾਂ ਕੀ ਛੱਡਣਾ ਸੀ ਪਰ ਹਰ ਰੋਜ਼ ਸਿੱਖ ਨੋਜਵਾਨਾਂ ਤੇ ਝੂਠੇ ਮੁਕੱਦਮੇ ਦਰਜ ਕਰਕੇ ਉਹਨਾਂ ਨੂੰ ਜੇਲ੍ਹਾਂ ਵਿੱਚ ਡੱਕਿਆ ਜਾ ਰਿਹਾ ਹੈ, ਜੋ ਕਿ ਸਰਾਸਰ ਸਿੱਖ ਕੌਮ ਨਾਲ ਧੱਕਾ ਹੈ।
ਤਿੰਨ ਸਿੱਖ ਕਾਰਕੁੰਨਾਂ ਨੂੰ ਸ਼ਹੀਦਾਂ ਦੀਆਂ ਜੀਵਨੀਆਂ, ਸਿੱਖ ਸੰਘਰਸ਼ ਨਾਲ ਜੁੜੀਆਂ ਕਿਤਾਬਾਂ ਅਤੇ ਤਸਵੀਰਾਂ ਦੇ ਅਧਾਰ 'ਤੇ ਉਮਰਕੈਦ ਦੀ ਸਜਾ ਸੁਣਾਏ ਜਾਣ ਦੇ ਫੈਸਲੇ ਵਿਰੁੱਧ ਸਿੱਖ ਭਾਵਨਾਵਾਂ ਦੀ ਤਰਜਮਾਨੀ ਕਰਦਿਆਂ ਦਲ ਖਾਲਸਾ ਵਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ।
ਬੀਤੇ ਕਲ੍ਹ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿੱਚ ਵਿਦਿਆਰਥੀਆਂ ਦੀ ਜਥੇਬੰਦੀ ਸੱਥ ਵੱਲੋਂ ਤਿੰਨ ਸਿੱਖ ਨੌਜਵਾਨਾਂ ਨੂੰ ਨਵਾਂ ਸ਼ਹਿਰ ਸੈਸ਼ਨ ਕੋਰਟ ਵੱਲੋਂ ਸੁਣਾਈ ਗਈ ਉਮਰ ਕੈਦ ਦੀ ਸਜ਼ਾ ਦੇ ਮੁੱਦੇ ਉੱਪਰ ਵਿਚਾਰ ਚਰਚਾ ਰੱਖੀ ਗਈ ਜਿਸ ਵਿੱਚ ਹਾਈ ਕੋਰਟ ਦੇ ਸੀਨੀਅਰ ਵਕੀਲ ਆਰ ਐਸ ਬੈਂਸ ਮੁੱਖ ਬੁਲਾਰੇ ਦੇ ਤੌਰ ਤੇ ਪਹੁੰਚੇ।
ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) ਦੀ ਇਕ ਅਦਾਲਤ ਨੇ ਅਜਿਹਾ ਫੈਸਲਾ ਸੁਣਾਇਆ ਹੈ ਜਿਸ ਨੇ ਵਕੀਲਾਂ, ਕਾਨੂੰਨੀ ਮਾਹਿਰਾਂ ਸਮੇਤ ਹਰ ਕਿਸੇ ਨੂੰ ਹੈਰਾਨ-ਪਰੇਸ਼ਾਨ ਕਰ ਦਿੱਤਾ ਹੈ। ਖਾੜਕੂ ਸਿੱਖ ਸੰਘਰਸ਼ ਦੇ ਮੁੱਖ ਮਾਮਲਿਆਂ, ਸਮੇਤ ਮੁੱਖ ਮੰਤਰੀ ਬੇਅੰਤ ਸਿੰਘ ਨੂੰ ਮਾਰਨ ਦੇ ਮਾਮਲੇ ਨੂੰ ਅਦਾਲਤਾਂ ਨੇ ਸਰਕਾਰ ਵਿਰੁਧ ਜੰਗ ਛੇੜਨ ਦੀ ਕਾਰਵਾਈ ਨਹੀਂ ਸੀ ਮੰਨਿਆ ਪਰ ਇਸ ਅਦਾਲਤ ਨੇ ਇਕ ਬਿਲਕੁਲ ਬੇਅਧਾਰ ਮਾਮਲੇ ਨੂੰ ਇਹ ‘ਜੰਗ ਛੇੜਨ ਦੀ ਕਾਰਵਾਈ’ ਬਣਾ ਦਿੱਤਾ ਹੈ।
ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) ਦੀ ਇਕ ਅਦਾਲਤ ਨੇ ਅਜਿਹਾ ਫੈਸਲਾ ਸੁਣਾਇਆ ਹੈ ਜਿਸ ਨੇ ਵਕੀਲਾਂ, ਕਾਨੂੰਨੀ ਮਾਹਿਰਾਂ ਸਮੇਤ ਹਰ ਕਿਸੇ ਨੂੰ ਹੈਰਾਨ-ਪਰੇਸ਼ਾਨ ਕਰ ਦਿੱਤਾ ਹੈ।
ਦਿੱਲੀ ਹਾਈ ਕੋਰਟ ਨੇ ਸੋਮਵਾਰ (11 ਦਸੰਬਰ) 1984 ਸਿੱਖ ਕਤਲੇਆਮ ਸਬੰਧੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐਸ.ਆਈ. ਟੀ.) ਨੂੰ ਕਾਂਗਰਸੀ ਆਗੂ ਸੱਜਣ ਕੁਮਾਰ ਖਿਲਾਫ਼ ਗਵਾਹਾਂ ਵਲੋਂ ਦਰਜ ਕਰਵਾਏ ਬਿਆਨਾਂ ਨੂੰ ਅਦਾਲਤ ਸਾਹਮਣੇ ਪੇਸ਼ ਕਰਨ ਲਈ ਕਿਹਾ।
ਪਿਛਲ਼ੇ ਤਿੰਨ ਦਹਾਕਿਆਂ ਦੌਰਾਨ ਜ਼ਬਰੀ ਲਾਪਤਾ ਕੀਤੇ, ਫਰਜ਼ੀ ਮੁਕਾਬਲਿਆਂ, ਤਸ਼ਦਦ ਦਾ ਸ਼ਿਕਾਰ ਅਤੇ ਰੋਸ ਪ੍ਰਦਰਸ਼ਨ ਕਰਦਿਆਂ ਪੁਲਿਸ ਗੋਲੀਆਂ ਨਾਲ ਮਾਰੇ ਗਏ ਲੋਕਾਂ ਦੀ ਯਾਦ ਵਿੱਚ 10 ਦਸੰਬਰ ਨੂੰ ਗੁਰਦਾਸਪੁਰ ਵਿਖੇ ਪੀੜਤ ਪਰਿਵਾਰਾਂ ਅਤੇ ਕਾਰਜਕਰਤਾਵਾਂ ਦੀ ਇੱਕ ਇਕੱਤਰਤਾ ਸੱਦੀ ਗਈ ਹੈ।
ਫਾਜ਼ਿਲਕਾ ਦੀ ਇਕ ਅਦਾਲਤ ਵਲੋਂ ਸੁਖਪਾਲ ਖਹਿਰਾ ਨੂੰ ਨਸ਼ਾ ਤਸਕਰੀ ਦੇ ਇਕ ਕੇਸ ਵਿਚ ਦੋਸ਼ੀ ਵਜੋਂ ਸੰਮਨ ਭੇਜੇ ਜਾਣ ਦੇ ਪ੍ਰਤੀਕਰਮ 'ਚ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਸੁਖਪਾਲ ਸਿੰਘ ਖਹਿਰਾ ਨੂੰ ਨਿੱਡਰ ਬੁਲਾਰਾ ਅਤੇ ਧੜੱਲੇਦਾਰ ਆਗੂ ਕਰਾਰ ਦਿੱਤਾ ਹੈ।
ਲਾਅ ਕਮਿਸ਼ਨ ਦੇ ਚੇਅਰਮੈਨ ਦਾ ਕਹਿਣਾ ਹੈ ਕਿ ਭਾਰਤੀ ਕਾਨੂੰਨੀ ਪ੍ਰਣਾਲੀ ‘ਐਨੀ ਗੁੰਝਲਦਾਰ’ ਅਤੇ ਮਹਿੰਗੀ ਹੈ ਕਿ ਗ਼ਰੀਬ ਬੰਦਾ ਤਾਂ ਇਸ ਤੱਕ ਪਹੁੰਚ ਹੀ ਨਹੀਂ ਕਰ ਸਕਦਾ। ਉਨ੍ਹਾਂ ਕਿਹਾ ਕਿ ਗ਼ਰੀਬ ਤਾਂ ਵੱਡੇ ਵਕੀਲ ਕਰਨ ਤੋਂ ਵੀ ਅਸਮਰੱਥ ਹੈ।
Next Page »