ਸੁਪਰੀਮ ਕੋਰਟ ਨੇ ਆਪਣੇ ਦੋ ਸਾਬਕਾ ਜੱਜਾਂ ਦਾ ਨਿਗਰਾਨ ਪੈਨਲ ਕਾਇਮ ਕੀਤਾ ਹੈ, ਜਿਸ ਵੱਲੋਂ 1984 ਸਿੱਖ ਕਤਲੇਆਮ ਸਬੰਧੀ 199 ਕੇਸਾਂ ਨੂੰ ਬੰਦ ਕਰਨ ਬਾਰੇ ਵਿਸ਼ੇਸ਼ ਜਾਂਚ ਟੀਮ (ਸਿਟ) ਦੇ ਫ਼ੈਸਲੇ ਦੀ ਪੜਤਾਲ ਕੀਤੀ ਜਾਵੇਗੀ। ਸੁਪਰੀਮ ਕੋਰਟ ਨੇ ਕਿਹਾ ਕਿ ਇਸ ਪੈਨਲ ’ਚ ਜਸਟਿਸ ਜੇਐਮ ਪੰਚਾਲ ਤੇ ਜਸਟਿਸ ਕੇਐਸਪੀ ਰਾਧਾਕ੍ਰਿਸ਼ਨਨ ਸ਼ਾਮਲ ਹੋਣਗੇ। ਇਸ ਪੈਨਲ ਵੱਲੋਂ 5 ਸਤੰਬਰ ਤੋਂ ਕੰਮ ਸ਼ੁਰੂ ਕੀਤਾ ਜਾਵੇਗਾ ਅਤੇ ਤਿੰਨ ਮਹੀਨਿਆਂ ਅੰਦਰ ਰਿਪੋਰਟ ਸੌਂਪੀ ਜਾਵੇਗੀ।
ਸੁਪਰੀਮ ਕੋਰਟ ਨੇ 1984 'ਚ ਹੋਏ ਸਿੱਖ ਕਤਲੇਆਮ ਨਾਲ ਸਬੰਧਿਤ 199 ਮਾਮਲੇ ਬੰਦ ਕਰਨ ਦੇ ਵਿਸ਼ੇਸ਼ ਜਾਂਚ ਟੀਮ (ਐਸ. ਆਈ. ਟੀ.) ਦੇ ਫ਼ੈਸਲੇ ਦੀ ਜਾਂਚ ਲਈ ਬੁੱਧਵਾਰ (16 ਅਗਸਤ) ਨੂੰ ਸੁਪਰੀਮ ਕੋਰਟ ਦੇ ਦੋ ਸਾਬਕਾ ਜੱਜਾਂ ਦੀ ਨਿਗਰਾਨ ਕਮੇਟੀ ਬਣਾਈ।
ਦਿੱਲੀ ਦੀ ਇਕ ਅਦਾਲਤ ਨੇ 1984 ਦੇ ਸਿੱਖ ਕਤਲੇਆਮ ਦੀ ਮੁੜ ਤੋਂ ਜਾਂਚ ਕਰਨ ਲਈ ਬਣਾਈ ਵਿਸ਼ੇਸ਼ ਜਾਂਚ ਟੀਮ (ਸਿਟ) ਦੇ ਚੇਅਰਮੈਨ ਅਨੁਰਾਗ ਨੂੰ ਤਲਬ ਕਰਕੇ ਇਹ ਸਫ਼ਾਈ ਦੇਣ ਲਈ ਕਿਹਾ ਹੈ ਕਿ ਉਨ੍ਹਾਂ ਇਕ ਕੇਸ ਦੀ ਅੱਗੇ ਜਾਂਚ ਕਿਵੇਂ ਆਰੰਭੀ ਜਦਕਿ ਉਨ੍ਹਾਂ ਨੂੰ ਸਿਰਫ਼ ਤੱਥਾਂ ਦੀ ਘੋਖ ਕਰਨ ਲਈ ਕਿਹਾ ਗਿਆ ਸੀ। ਵਧੀਕ ਚੀਫ਼ ਮੈਟਰੋਪੌਲਿਟਨ ਮੈਜਿਸਟਰੇਟ ਅਜੇ ਸਿੰਘ ਸ਼ੇਖਾਵਤ ਨੇ ਕਿਹਾ ਕਿ ਵਿਸ਼ੇਸ਼ ਜਾਂਚ ਟੀਮ ਦੇ ਚੇਅਰਮੈਨ ਵੱਲੋਂ ਦਾਖ਼ਲ ਜਵਾਬ ਸੰਤੁਸ਼ਟ ਕਰਨ ਵਾਲਾ ਨਹੀਂ ਹੈ। ਇਸ ਮਾਮਲੇ ਦੀ ਅਗਲੀ ਸੁਣਵਾਈ 13 ਸਤੰਬਰ ਨੂੰ ਹੋਵੇਗੀ।
ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਗ੍ਰਿਫਤਾਰੀ ਦੇ ਰੋਸ ਵਜੋਂ 29 ਸਤੰਬਰ 1981 ਵਾਲੇ ਭਾਰਤੀ ਜਹਾਜ਼ ਨੂੰ ਪਾਕਿਸਤਾਨ ਲਿਜਾਣ ਦੀ ਕਾਰਵਾਈ ਵਿੱਚ ਸ਼ਾਮਲ ਭਾਈ ਸਤਨਾਮ ਸਿੰਘ ਅਤੇ ਭਾਈ ਤਜਿੰਦਰਪਾਲ ਸਿੰਘ ਪਾਕਿਸਤਾਨ ਵਿੱਚ ਉਮਰ ਕੈਦ ਕੱਟ ਚੁੱਕੇ ਹਨ। ਦਿੱਲੀ ਦੀ ਇਕ ਅਦਾਲਤ ਵਲੋਂ ਉਨ੍ਹਾਂ ਨੂੰ ਡਿਸਚਾਰਜ ਦਾ ਸਰਟੀਫਿਕਟ ਵੀ ਜਾਰੀ ਕੀਤਾ ਗਿਆ ਸੀ। ਪਰ ਇਸ ਦੇ ਬਾਵਜੂਦ ਉਨ੍ਹਾਂ ਖਿਲਾਫ ਦਿੱਲੀ ਦੀ ਪੁਲਿਸ ਵਲੋਂ ਅਦਾਲਤ ਵਿੱਚ ਮੁੜ ਕੇਸ ਚਲਾਉਣ ਲਈ ਸਪਲੀਮੈਂਟਰੀ ਚਲਾਨ ਪੇਸ਼ ਕਰਨਾ ਭਾਰਤ ਦੇ ਨਿਆਂਇਕ ਸਿਸਟਮ ਦਾ ਦੋਹਰਾ ਅਤੇ ਪੱਖਪਾਤੀ ਕਿਰਦਾਰ ਹੈ।
1984 ਦਿੱਲੀ ਸਿੱਖ ਕਤਲੇਆਮ ਦੇ ਇਕ ਕੇਸ ਵਿੱਚ ਸੀਨੀਅਰ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਦਾ ਪੌਲੀਗ੍ਰਾਫ਼ (ਝੂਠ ਫੜਨ ਸਬੰਧੀ) ਟੈਸਟ ਕਰਨ ਲਈ ਸੀਬੀਆਈ ਦੀ ਅਰਜ਼ੀ ਉਤੇ ਇਥੋਂ ਦੀ ਇਕ ਅਦਾਲਤ 21 ਜੁਲਾਈ ਨੂੰ ਸੁਣਵਾਈ ਕਰੇਗੀ। ਅਦਾਲਤ ਨੇ ਇਸ ਮਾਮਲੇ ਵਿੱਚ ਹਥਿਆਰਾਂ ਦੇ ਵਪਾਰੀ ਅਭਿਸ਼ੇਕ ਵਰਮਾ ਦੀ ਅਰਜ਼ੀ ਉਤੇ ਸੀਬੀਆਈ ਤੋਂ ਜਵਾਬ ਮੰਗਿਆ ਸੀ। ਵਰਮਾ ਨੇ ਇਸ ਸ਼ਰਤ ’ਤੇ ਟੈਸਟ ਕਰਾਉਣ ਲਈ ਰਜ਼ਾਮੰਦੀ ਦਿੱਤੀ ਹੈ ਕਿ ਮੇਰੇ ਨਾਲ ਜਗਦੀਸ਼ ਟਾਈਟਲਰ ਦਾ ਵੀ ਝੂਠ ਫੜਨ ਵਾਲਾ ਟੈਸਟ ਕੀਤਾ ਜਾਵੇ।
ਦਿੱਲੀ ਹਾਈਕੋਰਟ ਨੇ 1984 ਸਿੱਖ ਕਤਲੇਆਮ ਦੌਰਾਨ ਦਿੱਲੀ ਕੈਂਟ ਦੇ ਰਾਜਨਗਰ ਇਲਾਕੇ 'ਚ ਹੋਏ 25 ਸਿੱਖਾਂ ਦੇ ਕਤਲੇਆਮ ਨਾਲ ਸਬੰਧਿਤ ਐਫ.ਆਈ.ਆਰ. ਨੰਬਰ 416/84 'ਚ ਸ਼ਾਮਿਲ 5 ਕੇਸਾਂ ਨੂੰ ਮੁੜ ਤੋਂ ਖੋਲ੍ਹਣ ਦਾ ਹੁਕਮ ਦਿੱਤਾ ਹੈ। ਜਸਟਿਸ ਗੀਤਾ ਮਿੱਤਲ ਅਤੇ ਅਨੂ ਮਲਹੋਤਰਾ ਦੀ ਬੈਂਚ ਨੇ ਬੁੱਧਵਾਰ ਕੇਸ ਦੀ ਸੁਣਵਾਈ ਦੌਰਾਨ ਇਸ ਸਬੰਧੀ ਦਿੱਲੀ ਪੁਲਿਸ ਨੂੰ ਹੁਕਮ ਦਿੱਤਾ।
ਸਵਾਮੀ ਅਸੀਮਾਨੰਦ ਨੂੰ ਸਾਲ 2007 ਦੇ ਅਜਮੇਰ ਦਰਗਾਹ ਧਮਾਕੇ ਦੇ ਮਾਮਲੇ 'ਚ ਇਕ ਵਿਸ਼ੇਸ਼ ਅਦਾਲਤ ਨੇ ਅੱਜ ਬਰੀ ਕਰ ਦਿੱਤਾ ਹੈ। ਇਸ ਮਾਮਲੇ 'ਚ ਤਿੰਨ ਹੋਰਾਂ ਨੂੰ ਦੋਸ਼ੀ ਕਰਾਰ ਦਿੱਤਾ ਗਿਆ ਹੈ। ਸਵਾਮੀ ਅਸੀਮਾਨੰਦ ਨੂੰ ਅਜਮੇਰ ਦੀ ਖਵਾਜਾ ਮੁਈਨਦੀਨ ਚਿਸ਼ਤੀ ਦਰਗਾਹ 'ਚ 2007 ਨੂੰ ਹੋਏ ਬੰਬ ਧਮਾਕੇ ਦੇ ਕੇਸ ਵਿਚ ਗ੍ਰਿਫਤਾਰ ਕੀਤਾ ਗਿਆ ਸੀ।
ਇੰਦੌਰ ਦੀ ਇਕ ਵਿਸ਼ੇਸ਼ ਅਦਾਲਤ ਨੇ ਸੋਮਵਾਰ ਨੂੰ ਭਾਰਤ ਸਰਕਾਰ ਵਲੋਂ ਪਾਬੰਦੀਸ਼ੁਦਾ ਜਥੇਬੰਦੀ ਸਟੂਡੈਂਟਸ ਇਸਲਾਮਿਕ ਮੂਵਮੈਂਟ ਆਫ ਇੰਡੀਆ (SIMI) ਸਿਮੀ ਦੇ ਮੁਖੀ ਸਫਦਰ ਹੁਸੈਨ ਨਗੌਰੀ ਅਤੇ 10 ਹੋਰ ਕਾਰਕੁਨਾਂ ਨੂੰ 2008 ਦੇ "ਦੇਸ਼ ਧ੍ਰੋਹ ਕੇਸ ਵਿੱਚ ਦੋਸ਼ੀ" ਠਹਿਰਾਉਂਦਿਆਂ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਅਹਿਮਦਾਬਾਦ ਦੀ ਸਾਬਰਮਤੀ ਕੇਂਦਰੀ ਜੇਲ੍ਹ ਵਿੱਚ ਬੰਦ ਦਸ ਸਿਮੀ ਕਾਰਜਕਰਤਾਵਾਂ ਨੂੰ ਅਦਾਲਤ ਦੇ ਫ਼ੈਸਲੇ ਬਾਰੇ ਵੀਡੀਓ-ਕਾਨਫਰੰਸਿੰਗ ਰਾਹੀਂ ਜਾਣਕਾਰੀ ਦਿੱਤੀ ਗਈ ਹੈ। ਉਨ੍ਹਾਂ ਵੱਲੋਂ ਵੀਡੀਓ ਕਾਨਫਰੰਸਿੰਗ ਲਈ ਅਪੀਲ ਕੀਤੀ ਗਈ ਸੀ।
ਬੀਬੀ ਪਰਮਜੀਤ ਕੌਰ ਖਾਲੜਾ ਸਰਪ੍ਰਸਤ ਖਾਲੜਾ ਮਿਸ਼ਨ ਆਰਗੇਨਾਈਜੇਸ਼ਨ, ਭਾਈ ਸਤਵੰਤ ਸਿੰਘ ਮਾਣਕ ਕੇਂਦਰੀ ਕਮੇਟੀ ਮੈਂਬਰ ਅਤੇ ਪ੍ਰਚਾਰ ਸਕੱਤਰ ਪ੍ਰਵੀਨ ਕੁਮਾਰ ਨੇ ਇਕ ਪ੍ਰੈਸ ਬਿਆਨ ਜਾਰੀ ਕਰਕੇ ਕਿਹਾ ਹੈ ਕਿ ਕ੍ਰਿਪਾਲ ਸਿੰਘ ਰੰਧਾਵਾ ਡਿਪਟੀ ਚੇਅਰਮੈਨ ਪੰਜਾਬ ਮਨੁੱਖੀ ਅਧਿਕਾਰ ਸੰਗਠਨ ਅਤੇ ਖਾਲੜਾ ਕੇਸ ਦੇ ਗਵਾਹ ਦੀ ਸ਼ਕਾਇਤ 'ਤੇ ਸਾਬਕਾ ਡੀ.ਜੀ.ਪੀ. ਰਜਿੰਦਰ ਸਿੰਘ ਆਈ.ਜੀ. ਪਰਮ ਰਾਜ ਉਮਰਾਨੰਗਲ ਅਤੇ ਹੋਰਨਾਂ ਨੂੰ ਪਟਿਆਲਾ ਅਦਾਲਤ ਵਲੋਂ 49 ਲੱਖ ਰੁਪਏ ਦਾ ਜੁਰਮਾਨਾ ਪਾਉਣ ਦਾ ਫੈਸਲਾ ਸ਼ਲਾਘਾਯੋਗ ਹੈ।
ਪਾਣੀਆਂ ਬਾਰੇ 29 ਜਨਵਰੀ 1955 ਵਿੱਚ ਹੋਈ ਮੀਟਿੰਗ ਅਨੁਸਾਰ ਪੰਜਾਬ ਦਾ ਹਿੱਸਾ- 5.90 ਐਮ.ਏ.ਐਫ, ਪੈਪਸੂ ਦਾ ਹਿੱਸਾ-1.30 ਐਮ.ਏ.ਐਫ, ਕਸ਼ਮੀਰ ਦਾ ਹਿੱਸਾ-0.65 ਐਮ.ਏ.ਐਫ, ਰਾਜਸਥਾਨ ਦਾ ਹਿੱਸਾ-8.00 ਐਮ.ਏ.ਐਫ ਅਤੇ ਕੁੱਲ ਪਾਣੀ-15.85 ਐਮ.ਏ.ਐਫ ਹੈ।
« Previous Page — Next Page »