ਕੌਮੀ ਆਜ਼ਾਦੀ ਲਈ ਸੰਘਰਸ਼ ਦਾ ਦੌਰ ਕੌਮਾਂ ਦੇ ਇਤਿਹਾਸ ਦਾ ਗੌਰਵਸ਼ਾਲੀ ਕਾਂਡ ਗਿਣਿਆ ਜਾਂਦਾ ਹੈ। ਇਸ ਸੰਘਰਸ਼ ਦੇ ਨਾਇਕ ‘ਕੌਮੀ ਗੌਰਵ’ ਦੇ ਪ੍ਰਤੀਕ ਹੋ ਨਿਬੜਦੇ ਹਨ, ਜਿਨ੍ਹਾਂ ਪ੍ਰਤਿ ਲੋਕਾਂ ਦੇ ਮਨਾਂ ਅੰਦਰ ਪਿਆਰ ਤੇ ਸ਼ਰਧਾ ਦੇ ਗਾੜ੍ਹੇ ਭਾਵ ਪੈਦਾ ਹੋ ਜਾਣੇ ਸੁਭਾਵਿਕ ਹੁੰਦੇ ਹਨ। ਅਜਿਹੇ ਕੌਮੀ ਨਾਇਕਾਂ ਦੀ ਸੰਖਿਆ ਇਕ ਤੋਂ ਬਹੁਤੀ ਹੋ ਸਕਦੀ ਹੈ, ਪ੍ਰੰਤੂ ਇਨ੍ਹਾਂ ਵਿਚੋਂ ਕੋਈ ਇਕ ਜਣਾ ‘ਮਹਾਂ-ਨਾਇਕ’ ਦਾ ਰੁਤਬਾ ਹਾਸਲ ਕਰ ਲੈਂਦਾ ਹੈ। ਸਮੁੱਚੇ ਭਾਰਤ ਦੇ ਪ੍ਰਸੰਗ ਵਿਚ ਗੱਲ ਕਰਨੀ ਹੋਵੇ ਤਾਂ ਇਹ ਰੁਤਬਾ ਮੋਹਨ ਦਾਸ ਕਰਮ ਚੰਦ ਗਾਂਧੀ ਨੇ ਮੱਲਿਆ ਹੋਇਆ ਹੈ। ਪਰ ਇਸ ਸਚਾਈ ਤੋਂ ਮੁਨਕਰ ਨਹੀਂ ਹੋਇਆ ਜਾ ਸਕਦਾ ਕਿ ਪੰਜਾਬੀ ਮਨ ਨੇ ਕਦੇ ਵੀ ਗਾਂਧੀ ਨੂੰ ‘ਮਹਾਂ-ਨਾਇਕ’ ਵਜੋਂ ਪਰਵਾਨ ਨਹੀਂ ਕੀਤਾ।
« Previous Page