ਦਲ ਖਾਲਸਾ ਨੇ ਭਾਰਤੀ "ਗਣਤੰਤਰ ਦਿਵਸ" ਨੂੰ ਸਿੱਖਾਂ ਲਈ ਵਿਸ਼ਵਾਸਘਾਤ ਦਿਹਾੜਾ ਦਸਦਿਆਂ 26 ਜਨਵਰੀ ਨੂੰ ਸੰਵਿਧਾਨਕ ਗ਼ੁਲਾਮੀ, ਬੇਇਨਸਾਫੀਆਂ ਅਤੇ ਵਿਤਕਰਿਆਂ ਵਿਰੁੱਧ ਜ਼ੀਰਾ ਵਿਖੇ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ।
ਭਾਰਤੀ ਗਣਤੰਤਰ ਦਿਵਸ ਮੌਕੇ ਸਿੱਖ ਰੈਜਮੈਂਟ ਨੂੰ ਰਾਸ਼ਟਰੀ ਪਰੇਡ ਵਿੱਚ ਸ਼ਾਮਿਲ ਨਾ ਕਰਨ ਕਾਰਨ ਉਠੇ ਵਿਵਾਦਾਂ ਦੇ ਚਲਦਿਆਂ ਦਲ ਖਾਲਸਾ ਅਤੇ ਅਕਾਲੀ ਦਲ ਪੰਚ ਪ੍ਰਧਾਨੀ ਨੇ ਸਮੇ ਦੀ ਅਕਾਲੀ ਲੀਡਰਸ਼ਿਪ ਨੂੰ ਸੋਗ ਕਰਨ ਦੀ ਥਾਂ "ਦੇਸ਼ਭਗਤੀ" ਦੇ ਭਰਮ-ਜਾਲ ਅਤੇ ਗੁਲਾਮ ਮਾਨਸਿਕਤਾ ਵਿਚੋਂ ਬਾਹਰ ਨਿਕਲਣ ਦਾ ਸੱਦਾ ਦਿੱਤਾ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਨੇ ਕਿਹਾ ਕਿ ਦਿੱਲੀ ਵਿੱਚ ਹੋਣ ਵਾਲੀ 26 ਜਨਵਰੀ ਨੂੰ ਭਾਰਤੀ ਗਣਤੰਤਰਤਾ ਦਿਵਸ ਦੀ ਪਰੇਡ ਸਮੇਂ ਫਰਾਂਸ ਦੇ ਰਾਸ਼ਟਰਪਤੀ ਸਾਹਮਣੇ ਦਸਤਾਰਧਾਰੀ ਸਿੱਖ ਫੌਜੀਆਂ ਦੀ ਰੈਜੀਮੈਂਟ ਨੂੰ ਸ਼ਾਮਿਲ ਨਾ ਕਰਨ ਤੇ ਭਾਰਤ ਦੇ ਪ੍ਰਧਾਨ ਮੰਤਰੀ ਤੇ ਰਾਸ਼ਟਰਪਤੀ ਨੂੰ ਰੋਸ ਪੱਤਰ ਲਿਖਾਂਗੇ।