26 ਜਨਵਰੀ ਨੂੰ ਭਾਰਤ ਦੇ ਗਣਤੰਤਰ ਦਿਵਸ ਦੀ 75ਵੀ ਵਰ੍ਹੇਗੰਢ ਤੇ ਜਰਮਨੀ ਦੇ ਸੰਘਰਸ਼ਸ਼ੀਲ ਸਿੱਖਾਂ ਵੱਲੋ ਭਾਰਤੀ ਕੌਸਲੇਟ ਫਰੈਕਫੋਰਟ ਦੇ ਸਾਹਮਣੇ ਰੋਹ ਮੁਜ਼ਾਹਰਾ ਕਰਕੇ ਕਾਲਾ ਦਿਵਸ ਮਨਾਇਆ ਜਿਸ ਵਿੱਚ ਵਰਲਡ ਸਿੱਖ ਪਾਰਲੀਮੈਂਟ , ਇੰਟਰਨੈਸ਼ਨਲ ਸਿੱਖ ਫੈਡਰੇਸ਼ਨ ਜਰਮਨੀ, ਦਲ ਖਾਲਸਾ , ਬੱਬਰ ਖਾਲਸਾ ਇੰਟਰਨੈਸ਼ਨਲ ਤੇ ਵਾਰਿਸ ਪੰਜਾਬ ਜਥੇਬੰਦੀ ਦੇ ਸਮਰਥਿਕ ਨੌਜਵਾਨਾਂ ਨੇ ਸ਼ਾਮਲ ਹੋਏ।
ਦਲ ਖਾਲਸਾ ਨੇ ਭਾਰਤੀ "ਗਣਤੰਤਰ ਦਿਵਸ" ਨੂੰ ਸਿੱਖਾਂ ਲਈ ਵਿਸ਼ਵਾਸਘਾਤ ਦਿਹਾੜਾ ਦਸਦਿਆਂ 26 ਜਨਵਰੀ ਨੂੰ ਸੰਵਿਧਾਨਕ ਗ਼ੁਲਾਮੀ, ਬੇਇਨਸਾਫੀਆਂ ਅਤੇ ਵਿਤਕਰਿਆਂ ਵਿਰੁੱਧ ਜ਼ੀਰਾ ਵਿਖੇ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ।
ਭਾਰਤੀ ਗਣਤੰਤਰ ਦਿਵਸ ਮੌਕੇ ਸਿੱਖ ਰੈਜਮੈਂਟ ਨੂੰ ਰਾਸ਼ਟਰੀ ਪਰੇਡ ਵਿੱਚ ਸ਼ਾਮਿਲ ਨਾ ਕਰਨ ਕਾਰਨ ਉਠੇ ਵਿਵਾਦਾਂ ਦੇ ਚਲਦਿਆਂ ਦਲ ਖਾਲਸਾ ਅਤੇ ਅਕਾਲੀ ਦਲ ਪੰਚ ਪ੍ਰਧਾਨੀ ਨੇ ਸਮੇ ਦੀ ਅਕਾਲੀ ਲੀਡਰਸ਼ਿਪ ਨੂੰ ਸੋਗ ਕਰਨ ਦੀ ਥਾਂ "ਦੇਸ਼ਭਗਤੀ" ਦੇ ਭਰਮ-ਜਾਲ ਅਤੇ ਗੁਲਾਮ ਮਾਨਸਿਕਤਾ ਵਿਚੋਂ ਬਾਹਰ ਨਿਕਲਣ ਦਾ ਸੱਦਾ ਦਿੱਤਾ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਨੇ ਕਿਹਾ ਕਿ ਦਿੱਲੀ ਵਿੱਚ ਹੋਣ ਵਾਲੀ 26 ਜਨਵਰੀ ਨੂੰ ਭਾਰਤੀ ਗਣਤੰਤਰਤਾ ਦਿਵਸ ਦੀ ਪਰੇਡ ਸਮੇਂ ਫਰਾਂਸ ਦੇ ਰਾਸ਼ਟਰਪਤੀ ਸਾਹਮਣੇ ਦਸਤਾਰਧਾਰੀ ਸਿੱਖ ਫੌਜੀਆਂ ਦੀ ਰੈਜੀਮੈਂਟ ਨੂੰ ਸ਼ਾਮਿਲ ਨਾ ਕਰਨ ਤੇ ਭਾਰਤ ਦੇ ਪ੍ਰਧਾਨ ਮੰਤਰੀ ਤੇ ਰਾਸ਼ਟਰਪਤੀ ਨੂੰ ਰੋਸ ਪੱਤਰ ਲਿਖਾਂਗੇ।