ਭਾਰਤ ਦੇ ਨੀਮ ਫੌਜੀ ਬਲ, ਸੀ.ਆਰ.ਪੀ.ਐਫ. ਦੇ ਇਕ ਅਧਿਕਾਰੀ ਨੂੰ ਪਿਛਲੇ ਹਫਤੇ (23 ਮਈ) ਕੈਨੇਡਾ ਵਿਚ ਦਾਖਲੇ ਤੋਂ ਰੋਕ ਦਿੱਤਾ ਗਿਆ ਸੀ, ਪਰ ਭਾਰਤ ਸਰਕਾਰ ਦੇ ਦਬਾਅ ਕਰਕੇ ਕੈਨੇਡਾ ਸਰਕਾਰ ਨੇ ਉਸਨੂੰ ਵੀਜ਼ਾ ਅਤੇ ਇਕ ਹਵਾਈ ਟਿਕਟ ਦੇ ਦਿੱਤੀ। ਮਿਲੀਆਂ ਰਿਪੋਰਟਾਂ ਮੁਤਾਬਕ ਓਂਟਾਰੀਓ ਦੀ ਅਦਾਲਤ 'ਚੋਂ ਸੰਭਾਵਤ ਗ੍ਰਿਫਤਾਰੀ ਤੋਂ ਬਚਣ ਲਈ ਸੀ.ਆਰ.ਪੀ.ਐਫ. ਦਾ ਸਾਬਕਾ ਅਧਿਕਾਰੀ ਤੇਜਿੰਦਰ ਢਿੱਲੋਂ ਕੈਨੇਡਾ ਛੱਡ ਕੇ ਭੱਜ ਆਇਆ ਹੈ।
ਭਾਰਤ ਸਰਕਾਰ ਵੱਲੋਂ ਭਾਰਤੀ ਸੰਸਦ ਦੇ ਹਮਲੇ ਦੇ ਦੋਸ਼ ਵਿੱਚ ਦਿੱਲੀ ਦੀ ਤਿਹਾੜ ਜੇਲ ਵਿੱਚ ਫਾਂਸੀ ਚਾੜਨ ਵਾਲੇ ਕਸ਼ਮੀਰੀ ਨਾਗਰਿਕ ਅਫਜ਼ਲ ਗੁਰੂ ਦੀ ਦੂਜੀ ਬਰਸੀ ਮੌਕੇ ਕਸ਼ਮੀਰ ਬੰਦ ਰਿਹਾ ਅਤੇ ਕਈ ਥਾਂਈ ਰੋਸ ਮੁਜ਼ਾਹਰੇ ਹੋਏ।
ਫ਼ਿਰੋਜ਼ਪੁਰ/ਲੁਧਿਆਣਾ, ਪੰਜਾਬ (24 ਅਪ੍ਰੈਲ, 2012): ਪੰਜਾਬੀ ਦੇ ਰੋਜਾਨਾ ਅਖਬਾਰ "ਅਜੀਤ" ਵਿਚ 24 ਅਪ੍ਰੈਲ, 2012 ਨੂੰ ਛਪੀ ਇਕ ਅਹਿਮ ਖਬਰ ਅਨੁਸਾਰ ਭਾਰਤ-ਪਾਕਿ ਸਰਹੱਦ 'ਤੇ ਵਸਦੇ ਦਰਜਨਾਂ ਪਿੰਡਾਂ ਦੇ ਲੋਕ ਆਰਥਕ ਮੰਦਹਾਲੀ ਦਾ ਸ਼ਿਕਾਰ ਹਨ ਅਤੇ ਮੋਟੀਆਂ ਜ਼ਮੀਨਾਂ ਦੇ ਮਾਲਕਾਂ ਨੂੰ ਕੰਡਿਆਲੀ ਤਾਰ ਨੇ ਕੰਗਾਲ ਕਰਕੇ ਰੱਖ ਦਿੱਤਾ ਹੈ। ਇਸ ਤੋਂ ਇਲਾਵਾ ਸਰਹੱਦੀ ਫੌਜ (ਬੀ.ਐਸ.ਐਫ.) ਵਾਲਿਆਂ ਦੇ ਮਾਨਸਿਕ ਤਸ਼ੱਦਦ ਦਾ ਸਾਹਮਣਾ ਕਰ ਰਹੇ ਸਰਹੱਦੀ ਕਿਸਾਨ ਇਲਾਕਾ ਛੱਡਣ ਲਈ ਮਜ਼ਬੂਰ ਹਨ।