ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਕਿਹਾ ਹੈ ਕਿ ਇੰਡੀਆ ਸਿੱਖ ਸ਼ਰਧਾਲੂਆਂ ਦੇ ਜਥੇ ਨੂੰ ਵਿਸਾਖੀ ਮੌਕੇ ਪਾਕਿਸਤਾਨ ਵਿੱਚ ਆਉਣ ਦੀ ਇਜਾਜਾਤ ਦੇਵੇ। ਉਹਨਾਂ ਕਿਹਾ ਕਿ ਪਾਕਿਸਤਾਨ ਸਰਕਾਰ ਵੱਲੋਂ ਸਿੱਖਾਂ ਦੇ ਜਥੇ ਦਾ ਭਰਪੂਰ ਸਵਾਗਤ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਲੰਘੇ ਫਰਵਰੀ ਮਹੀਨੇ ਸਾਕਾ ਨਨਕਾਣਾ ਸਾਹਿਬ ਦੀ ਸ਼ਤਾਬਦੀ ਮੌਕੇ ਇੰਡੀਆ ਨੇ ਸਿੱਖ ਸ਼ਰਧਾਲੂਆਂ ਨੂੰ ਨਨਕਾਣਾ ਸਾਹਿਬ ਜਾਣ ਲਈ ਲੋੜੀਂਦੀ ਮਨਜੂਰੀ ਨਹੀਂ ਸੀ ਦਿੱਤੀ, ਜਿਸ ਦਾ ਸਿੱਖ ਸੰਸਥਾਵਾਂ ਅਤੇ ਜਥੇਬੰਦੀਆਂ ਵੱਲੋਂ ਤਿੱਖਾਂ ਵਿਰੋਧ ਕੀਤਾ ਗਿਆ ਸੀ।
ਕਰਤਾਰਪੁਰ ਸਾਹਿਬ ਲਾਂਘਾ ਨੂੰ ਸਿੱਖ ਅਤੇ ਮੁਸਲਮਾਨ ਦੋਹਾਂ ਕੌਮਾਂ ਦੇ ਵਿਸ਼ਵਾਸ, ਏਕਤਾ ਅਤੇ ਸਾਂਝ ਦਾ ਪ੍ਰਤੀਕ ਦਸਦਿਆਂ, ਦਲ ਖਾਲਸਾ ਅਤੇ ਅਕਾਲ ਫੈਡਰੇਸ਼ਨ ਨੇ ਹਿੰਦੁਸਤਾਨ ਸਰਕਾਰ ਕੋਲੋਂ ਲਾਂਘੇ ਨੂੰ ਮੁੜ ਖੋਲਣ ਦੀ ਮੰਗ ਕੀਤੀ।
ਸਿੱਖ ਸਿਆਸਤ ਦੇ ਪਾਠਕਾਂ ਦੀ ਜਾਣਕਾਰੀ ਹਿਤ ਅੱਜ (22 ਦਸੰਬਰ, 2019) ਦੀਆਂ ਚੋਣਵੀਆਂ ਖਬਰਾਂ ਦੇ ਅਹਿਮ ਨੁਕਤੇ ਸਾਂਝੇ ਕਰ ਰਹੇ ਹਾਂ। ਕਰਨਾਟਕਾ ਦੇ ਭਾਜਪਾ ਮੰਤਰੀ ਸ਼ਰੇਆਮ ਧਮਕੀ ਦਿੱਤੀ; ਕਿਹਾ ਕਿ ਜੇ ਬਹੁਸੰਖਿਆ (ਹਿੰਦੂਆਂ) ਦੇ ਸਬਰ ਬੰਨ੍ਹ ਟੁੱਟ ਗਿਆ ਤਾਂ ਗੋਧਰਾ ਕਾਂਡ ਦੁਹਰਾ ਦੇਵਾਂਗੇ...
ਭਾਰਤ ਅਤੇ ਪਾਕਿਸਤਾਨ ਦਰਮਿਆਨ ਚੱਲ ਰਹੇ ਤਣਾਅ ਦੌਰਾਨ ਅੱਜ ਦੋਵਾਂ ਪਾਸਿਆਂ ਦੀ ਫੌਜ ਨੇ ਮੁੜ ਇਕ ਦੂਜੇ ਉੱਤੇ ਗੋਲੀਆਂ ਦਾਗੀਆਂ। ਕਸ਼ਮੀਰ ਦੇ ਤੰਗਧਾਰ ਅਤੇ ਕੰਜ਼ਾਬਤਾਂ ਖੇਤਰਾਂ ਵਿੱਚ ਲੰਘੇ ਸ਼ੁੱਕਰਵਾਰ ਤੋਂ ਦੋਹਾਂ ਪਾਸਿਆਂ ਤੋਂ ਗੋਲੀ ਚੱਲ ਰਹੀ ਹੈ।
ਸਿੱਖ ਸਿਆਸਤ ਦੇ ਪਾਠਕਾਂ ਦੀ ਜਾਣਕਾਰੀ ਹਿਤ ਅੱਜ ਦੀਆਂ ਚੋਣਵੀਆਂ ਖਬਰਾਂ ਦੇ ਅਹਿਮ ਨੁਕਤੇ ਸਾਂਝੇ ਕਰ ਰਹੇ ਹਾਂ। ਆਪ ਪੜ੍ਹੋ ਅਤੇ ਹੋਰਨਾਂ ਨਾਲ ਸਾਂਝੇ ਕਰੋ ਜੀ...
ਕਸ਼ਮੀਰ ਮਾਮਲੇ ਉੱਤੇ ਭਾਰਤ ਨਾਲ ਚੱਲ ਰਹੇ ਭਾਰੀ ਤਣਾਅ ਦੇ ਬਾਵਜੂਦ ਪਾਕਿਸਤਾਨ ਸਰਕਾਰ ਨੇ ਕਰਤਾਰਪੁਰ ਸਾਹਿਬ ਲਾਂਘਾ ਮਿੱਥੇ ਸਮੇਂ ਤੇ ਖੋਲਣ ਦੀ ਦ੍ਰਿੜਤਾ ਇੱਕ ਵਾਰ ਮੁੜ ਪ੍ਰਗਟ ਕੀਤੀ ਹੈ।
ਭਾਰਤ ਸਰਕਾਰ ਵੱਲੋਂ 5 ਅਗਸਤ ਨੂੰ ਕਸ਼ਮੀਰ ਦਾ ਖਾਸ ਸਿਆਸੀ ਰੁਤਬਾ ਖਤਮ ਕਰ ਦੇਣ ਤੋਂ ਬਾਅਦ ਕਸ਼ਮੀਰ ਮਾਮਲਾ ਕੌਮਾਂਤਰੀ ਮੰਚਾਂ ਉੱਤੇ ਉੱਭਰ ਆਇਆ ਹੈ।
ਕਸ਼ਮੀਰ ਦੇ ਹਾਲਾਤ ਨੂੰ ਪੇਚੀਦਾ ਅਤੇ ਵਿਸਫੋਟਕ ਦੱਸਦਿਆਂ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਇਕ ਵਾਰ ਮੁੜ ਕਸ਼ਮੀਰ ਮਾਮਲੇ ਵਿਚ ਸਾਲਸੀ (ਵਿਚੋਲਗੀ) ਕਰਨ ਦੀ ਪੇਸ਼ਕਸ਼ ਕੀਤੀ ਹੈ।
ਭਾਰਤੀ ਹਕੂਮਤ ਵੱਲੋਂ ਇਕਪਾਸੜ ਕਾਰਵਾਈ ਕਰਕੇ ਕੌਮਾਂਤਰੀ ਤੌਰ 'ਤੇ ਵਿਵਾਦਤ ਖਿੱਤੇ ਕਸ਼ਮੀਰ ਦੇ ਆਪਣੇ ਕਬਜ਼ੇ ਹੇਠਲੇ ਇਲਾਕੇ ਦਾ ਸਿਆਸੀ ਰੁਤਬਾ ਬਦਲ ਦਿੱਤਾ ਹੈ। ਸਿੱਖ ਸਿਆਸਤ ਦੇ ਸੰਪਾਦਕ ਪਰਮਜੀਤ ਸਿੰਘ ਵੱਲੋਂ ਵਿਸ਼ਲੇਸ਼ਕ ਅਤੇ ਵਿਚਾਰਕ ਸ. ਅਜੈਪਾਲ ਸਿੰਘ ਨਾਲ ਇਸ ਕਾਰਵਾਈ ਦੇ ਸਮੇਂ ਦੀ ਚੋਣ, ਇਸਦੇ ਕਾਰਨਾਂ ਅਤੇ ਸੰਭਾਵੀ ਨਤੀਜਿਆਂ ਬਾਰੇ ਖਾਸ ਗੱਲਬਾਤ ਕੀਤੀ ਗਈ ਹੈ। ਇਹ ਪੜਚੋਲ ਸਿੱਖ ਸਿਆਸਤ ਦੇ ਦਰਸ਼ਕਾਂ ਦੀ ਜਾਣਕਾਰੀ ਹਿਤ ਸਾਂਝੀ ਕੀਤੀ ਜਾ ਰਹੀ ਹੈ।
ਅੰਮ੍ਰਿਤਸਰ ਸਾਹਿਬ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅਕਾਲ ਤਖ਼ਤ ਸਾਹਿਬ ਦੇ ਲਾਏ ਗਏ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਲੰਘੇ ਕੱਲ੍ਹ (੯ ਅਗਸਤ ਨੂੰ) ਜਾਰੀ ਕੀਤੇ ਗਏ ...
Next Page »