ਭਾਰਤੀ ਹਕੂਮਤ ਵੱਲੋਂ ਇਕਪਾਸੜ ਕਾਰਵਾਈ ਕਰਕੇ ਕੌਮਾਂਤਰੀ ਤੌਰ 'ਤੇ ਵਿਵਾਦਤ ਖਿੱਤੇ ਕਸ਼ਮੀਰ ਦੇ ਆਪਣੇ ਕਬਜ਼ੇ ਹੇਠਲੇ ਇਲਾਕੇ ਦਾ ਸਿਆਸੀ ਰੁਤਬਾ ਬਦਲ ਦਿੱਤਾ ਹੈ। ਸਿੱਖ ਰਾਜਨੀਤਕ ਵਿਸ਼ਲੇਸ਼ਕ ਅਤੇ ਲੇਖਕ ਭਾਈ ਅਜਮੇਰ ਸਿੰਘ ਨਾਲ ਕੀਤੀ ਗਈ ਇਸ ਖਾਸ ਗੱਲਬਾਤ ਵਿਚ ਸਿੱਖ ਸਿਆਸਤ ਵੱਲੋਂ ਇਸ ਕਾਰਵਾਈ ਦੀ ਸਿਧਾਂਤਕ ਜੜ੍ਹ ਜਾਨਣ ਦੀ ਕੋਸ਼ਿਸ਼ ਕੀਤੀ ਗਈ ਹੈ।
ਸਿੱਖ ਸੰਘਰਸ਼ ਦੇ ਸਿਧਾਂਤਕ ਆਗੂ ਦੇ ਤੌਰ ਉੱਤੇ ਜਾਣੇ ਜਾਂਦੇ ਭਾਈ ਦਲਜੀਤ ਸਿੰਘ ਵੱਲੋਂ ਕਸ਼ਮੀਰ ਦੀ ਮੌਜੂਦਾ ਹਾਲਾਤ ਬਾਰੇ ਜਾਰੀ ਇਕ ਬਿਆਨ ਵਿਚ ਕਿਹਾ ਗਿਆ ਹੈ ਕਿ ਇੰਡੀਅਨ ਯੂਨੀਅਨ ਸਰਕਾਰ ਵਲੋਂ ਕਸ਼ਮੀਰ ਵਿਚ ਲਾਗੂ ਕੀਤਾ ਗਿਆ ਅਮਲ ਹਿੰਦੂਤਵੀ ਸੋਚ ਵਿੱਚੋਂ ਨਿੱਕਲੇ ਇਕਸਾਰਵਾਦ ਨੂੰ ਲਾਗ ਕਰਨ ਦਾ ਹੀ ਅਗਲਾ ਪੜਾਅ ਹੈ।
ਬੀਤੇ ਦੋ ਦਿਨਾਂ ਦੌਰਾਨ ਭਾਰਤ ਵਿਚਲੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਨੇ ਜਿਸ ਤਰ੍ਹਾਂ ਜੰਮੂ ਅਤੇ ਕਸ਼ਮੀਰ ਨੂੰ ਭਾਰਤੀ ਸੰਵਿਧਾਨ ਤਹਿਤ ਮਿਿਲਆ ਖਾਸ ਰੁਤਬਾ ਖਤਮ ਕਰਕੇ ਇਸ ਦੇ ਦੋ ਟੋਟੇ- ਇੱਕ ਲੱਦਾਖ ਅਤੇ ਦੂਜਾ ਜੰਮੂ-ਕਸ਼ਮੀਰ ਬਣਾ ਕੇ ਇਸ ਨੂੰ ਕੇਂਦਰ ਦੇ ਸਿੱਧੇ ਪ੍ਰਬੰਧ ਹੇਠ ਲਿਆ ਹੈ ਉਸ ਬਾਰੇ ਚੀਨ ਨੇ ਲਿਖਤੀ ਪ੍ਰਤੀਕਰਮ ਜਾਰੀ ਕੀਤੇ ਹਨ।
ਕਸ਼ਮੀਰੀਆਂ ਦੇ ਸਵੈ-ਨਿਰਣੇ ਦੇ ਹੱਕ ਦੀ ਹਮਾਇਤ ਕਰਦਿਆਂ ਦਲ ਖ਼ਾਲਸਾ ਅਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ (ਮਾਨ) ਨੇ ਇਕ ਲਿਖਤੀ ਬਿਆਨ (ਜਿਸ ਦੀ ਨਕਲ ਸਿੱਖ ਸਿਆਸਤ ਕੋਲ ਮੌਜੂਦਾ ਹੈ) ਵਿਚ ਕਿਹਾ ਹੈ ਕਿ ਭਾਰਤ ਸਰਕਾਰ ਨੇ ਧਾਰਾ 370 ਖ਼ਤਮ ਕਰਕੇ ਕਸ਼ਮੀਰ ਨੂੰ ਅਰਾਜਕਤਾ ਵੱਲ ਧੱਕ ਦਿੱਤਾ ਹੈ। ਉਨ੍ਹਾਂ ਕਿਹਾ ਕਿ ਦਿੱਲੀ ਦੇ ਇਸ ਕਦਮ ਨਾਲ ਕਸ਼ਮੀਰੀ ਲੋਕਾਂ ਅੰਦਰ ਗੁੱਸਾ ਵਧੇਗਾ ਅਤੇ ਉਹਨਾਂ ਦੇ ਮਨਾਂ ਵਿੱਚ ਭਾਰਤ ਲਈ ਦੂਰੀ ਹੋਰ ਵਧੇਗੀ।
ਜੰਮੂ ਕਸ਼ਮੀਰ ਦੇ ਖਾਸ ਸੰਵਿਧਾਨਕ ਰੁਤਬੇ ਨੂੰ ਤੋੜ ਕੇ ਉਸਨੂੰ ਕੇਂਦਰੀ ਪ੍ਰਬੰਧ ਵਾਲਾ ਰਾਜ ਬਣਾਉਣ ਦੀ ਕਾਰਵਾਈ ਦੀ ਸਿੱਖ ਚਿੰਤਕਾਂ ਨੇ ਸਖਤ ਨਿਖੇਧੀ ਕੀਤੀ ਹੈ।
ਲੰਘੇ ਕੱਲ੍ਹ ਭਾਜਪਾ ਸਰਕਾਰ ਨੇ ਭਾਰਤ ਦੇ ਰਾਸ਼ਟਰਪਤੀ ਦੇ ਨਾਂ ਹੇਠ ਇਕ ਹੁਕਮ ਜਾਰੀ ਕਰਕੇ ਅਤੇ ਇਸ ਹੁਕਮ ਦੀ ਰਾਜ ਸਭਾ ਵਿਚੋਂ ਤਾਈਦ ਕਰਵਾ ਕੇ ਕੌਮਾਂਤਰੀ ਤੌਰ ’ਤੇ ਵਿਵਾਦਤ ਕਸ਼ਮੀਰ ਦੇ ਖਿੱਤੇ ਨੂੰ ‘ਖਾਸ ਦਰਜ਼ਾ’ ਦੇਣ ਵਾਲੀ ਭਾਰਤੀ ਸੰਵਿਧਾਨ ਦੀ ਧਾਰਾ 370 ਬਦਲ ਦਿੱਤੀ।
ਚੜ੍ਹਦੇ ਤੇ ਲਹਿੰਦੇ ਪੰਜਾਬ ਦੀ ਅਟਾਰੀ-ਵਾਹਗਾ ਸਰਹੱਦ ਉੱਤੇ ਅੱਜ ਭਾਰਤ ਤੇ ਪਾਕਿਸਤਾਨ ਦਰਮਿਆਨ ਕਰਤਾਰਪੁਰ ਸਾਹਿਬ ਦੇ ਲਾਂਘੇ ਬਾਰੇ ਗੱਲਬਾਤ ਹੋਵੇਗੀ। ਜ਼ਿਕਰਯੋਗ ਹੈ ਕਿ ਲੰਘੇ ਸਾਲ ਪਾਕਿਸਤਾਨ ਵਲੋਂ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਲਈ ਪਹਿਲਕਦਮੀ ਕੀਤੀ ਗਈ ਸੀ ਜਿਸ ਤੋਂ ਬਾਅਦ ਭਾਰਤ ਤੇ ਪਾਕਿਸਤਾਨ ਦੀਆਂ ਸਰਕਾਰਾਂ ਨੇ ਕ੍ਰਮਵਾਰ ਚੜ੍ਹਦੇ ਤੇ ਲਹਿੰਦੇ ਪੰਜਾਬ ਚ ਇਸ ਲਾਂਘੇ ਲਈ ਹੋਣ ਵਾਲੀ ਉਸਾਰੀ ਦੇ ਨੀਂਹ ਪੱਥਰ ਰੱਖ ਦਿੱਤੇ ਸਨ।
ਲੰਡਨ: ‘ਵਰਲਡ ਸਿੱਖ ਪਾਰਲੀਮੈਂਟ’ ਨਾਮੀ ਸਿੱਖ ਜਥੇਬੰਦੀ ਵਲੋਂ ਇਕ ਲਿਖਤੀ ਬਿਆਨ ਜਾਰੀ ਕਰਕੇ ਕਿਹਾ ਗਿਆ ਹੈ ਕਿ ‘ਭਾਰਤ ਸਰਕਾਰ ਦੇ ਕੱਟੜ ਹਿੰਦੂਤਵੀ ਵਤੀਰੇ ਨੇ ਭਾਰਤ ...
ਭਾਰਤ ਅਤੇ ਪਾਕਿਸਤਾਨ ਵਲੋਂ ਕਸ਼ਮੀਰ ਚ ਕਬਜੇ ਵਾਲੀ ਲੀਕ (ਐਲ.ਓ.ਸੀ.) ਤੋਂ ਪਾਰ ਇਕ ਦੂਜੇ ਵੱਲ ਗੋਲੀਬਾਰੀ ਜਾਰੀ ਹੈ। ਜਿੱਥੇ ਭਾਰਤੀ ਮੀਡੀਆ ਭਾਰਤ ਸਰਕਾਰ ਦੇ ਕਬਜੇ ਹੇਠਲੇ ਕਸ਼ਮੀਰ ਵਿਚ ਪਾਕਿਸਤਾਨ ਵਲੋਂ ਗੋਲੀਬਾਰੀ ਕੀਤੇ ਜਾਣ ਤੇ ਇਸ ਗੋਲੀਬਾਰੀ ਵਿਚ ਭਾਰਤੀ ਫੌਜੀਆਂ ਤੇ ਆਮ ਲੋਕਾਂ ਦੇ ਮਾਰੇ ਜਾਣ ਦੀਆਂ ਖਬਰਾਂ ਛਾਪ ਰਿਹਾ ਹੈ ਓਥੇ ਦੂਜੇ ਬੰਨੇ ਜੇਕਰ ਪਾਕਿਸਤਾਨੀ ਖਬਰਖਾਨੇ ਤੇ ਨਜ਼ਰ ਮਾਰੀ ਜਾਵੇ ਤਾਂ ਓਥੇ ਭਾਰਤ ਵਲੋਂ ਪਾਕਿਸਤਾਨ ਦੇ ਕਬਜੇ ਹੇਠਲੇ ਕਸ਼ਮੀਰ ਦੇ ਇਲਾਕੇ ਵਿਚ ਗੋਲੀਬਾਰੀ ਕੀਤੇ ਜਾਣ, ਤੇ ਇਸ ਗੋਲੀਬਾਰੀ ਵਿਚ ਪਾਕਿਸਤਾਨੀ ਫੌਜੀਆਂ ਤੇ ਆਮ ਲੋਕਾਂ ਦੇ ਮਾਰੇ ਜਾਣ ਦੀਆਂ ਖਬਰਾਂ ਛਪ ਰਹੀਆਂ ਹਨ।
ਭਾਰਤ ਅਤੇ ਪਾਕਿਸਤਾਨ ਦਰਮਿਆਨ ਪੁਲਵਾਮਾ ਹਮਲੇ ਤੋਂ ਬਾਅਦ ਬਣ ਰਹੇ ਜੰਗ ਵਾਲੇ ਹਾਲਾਤਾਂ ਦੇ ਵਿਰੋਧ ਵਿਚ ਜੰਗ ਦੀ ਬਜਾਏ ਸ਼ਾਂਤੀ ਨਾਲ ਮਸਲੇ ਹੱਲ ਕਰਨ ਦੀ ਵਕਾਲਤ ਕਰਦਿਆਂ ਵਿਦਿਆਰਥੀ ਜਥੇਬੰਦੀਆਂ ਸੱਥ ਵਲੋਂ ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀ ਕੇਂਦਰ 'ਤੇ ਵਿਖਾਵਾ ਕੀਤਾ ਗਿਆ।
« Previous Page — Next Page »