ਪੰਜਾਬ ਪੁਲਿਸ ਦੇ ਵਧੀਕ ਡੀ.ਜੀ.ਪੀ. ਅਤੇ ਨਸ਼ਿਆਂ ਦੀ ਤਸਕਰੀ ਰੋਕਣ ਲਈ ਬਣੀ ਵਿਸ਼ੇਸ਼ ਟਾਸਕ ਫੋਰਸ (ਐਸਟੀਐਫ) ਦੇ ਮੁਖੀ ਹਰਪ੍ਰੀਤ ਸਿੰਘ ਸਿੱਧੂ ਅਤੇ ਮੋਗਾ ਦੇ ਸੀਨੀਅਰ ਪੁਲਿਸ ਕਪਤਾਨ ਰਾਜਜੀਤ ਸਿੰਘ ਹੁੰਦਲ ਦਰਮਿਆਨ ਚੱਲ ਰਹੀ ਖਿੱਚੋਤਾਣ ਦਾ ਮਾਮਲਾ ਹਾਈ ਕੋਰਟ ਪਹੁੰਚ ਗਿਆ ਹੈ। ਐਸਐਸਪੀ ਨੇ ਵਧੀਕ ਡੀਜੀਪੀ ’ਤੇ ਨਿੱਜੀ ਰੰਜਿਸ਼ ਤਹਿਤ ਕਾਰਵਾਈ ਕਰਨ ਅਤੇ ਝੂਠੇ ਕੇਸ ਵਿੱਚ ਫਸਾਉਣ ਦੇ ਦੋਸ਼ ਲਾ ਕੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਤੋਂ ਮੰਗ ਕੀਤੀ ਹੈ ਕਿ ਐਸਟੀਐਫ ਵੱਲੋਂ ਬਰਖਾਸਤ ਇੰਸਪੈਕਟਰ ਇੰਦਰਜੀਤ ਸਿੰਘ ਵਿਰੁੱਧ ਦਰਜ ਮਾਮਲੇ ਦੀ ਜਾਂਚ "ਨਿਰਪੱਖ ਏਜੰਸੀ" ਜਾਂ ਕਿਸੇ ਹੋਰ ਅਧਿਕਾਰੀ ਤੋਂ ਕਰਾਈ ਜਾਵੇ।
ਮੋਗਾ ਦੇ ਪੁਲਿਸ ਮੁਖੀ ਰਾਜਜੀਤ ਸਿੰਘ ਹੁੰਦਲ ਨੇ ਵਿਸ਼ੇਸ਼ ਟਾਸਕ ਫੋਰਸ (ਐਸ.ਟੀ.ਐਫ.) ਦੇ ਮੁਖੀ ਹਰਪ੍ਰੀਤ ਸਿੰਘ ਸਿੱਧੂ ’ਤੇ ਝੂਠੇ ਕੇਸ ਵਿੱਚ ਫਸਾਉਣ ਦਾ ਦੋਸ਼ ਲਾਇਆ ਹੈ। ਵਧੀਕ ਮੁੱਖ ਸਕੱਤਰ (ਗ੍ਰਹਿ) ਨਿਰਮਲਜੀਤ ਸਿੰਘ ਕਲਸੀ ਨੂੰ ਲਿਖੀ
ਥਾਣਾ ਕਰਤਾਰਪੁਰ ਦੇ ਮਾਲਖਾਨੇ ਵਿੱਚੋਂ ਦੋ ਦਹਾਕੇ ਪਹਿਲਾਂ "ਗੁੰਮ" ਹੋਈਆਂ ਦੋ ਏ.ਕੇ. 47 ਗੰਨਾਂ ਨੂੰ ਲੱਭਣ ਲਈ ਜ਼ਿਲ੍ਹਾ ਦਿਹਾਤੀ ਪੁਲਿਸ ਦੇ ਐਸਐਸਪੀ ਨੇ ਰਾਈਫਲਾਂ ਗੁੰਮ ਹੋਣ ਦੇ ਮਾਮਲੇ ਵਿੱਚ ਵਿਸ਼ੇਸ਼ ਜਾਂਚ ਟੀਮ ਬਣਾ ਦਿੱਤੀ ਹੈ।
ਨਸ਼ੇ ਦੇ ਕਾਰੋਬਾਰ 'ਚ ਜੁੜੇ ਪੰਜਾਬ ਪੁਲਿਸ ਦੇ ਇੰਸਪੈਕਟਰ ਇੰਦਰਜੀਤ ਸਿੰਘ ਦੇ ਮਾਮਲੇ ਵਿੱਚ ਦੋ ਉੱਚ ਪੁਲਿਸ ਅਧਿਕਾਰੀਆਂ ਦੇ ਨਾਮ ਆਉਣ ਦੀ ਚਰਚਾ ਮੀਡੀਆ 'ਚ ਚੱਲ ਰਹੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਇੱਕ ਸੀਨੀਅਰ ਅਧਿਕਾਰੀ ਨੇ ਆਪਣਾ ਨਾਮ ਗੁਪਤ ਰੱਖਣ ਦੀ ਸ਼ਰਤ ’ਤੇ ਦੱਸਿਆ ਕਿ ਇੱਕ ਵਿਸ਼ੇਸ਼ ਮੀਟਿੰਗ ਦੌਰਾਨ ਸਪੈਸ਼ਲ ਟਾਸਕ ਫੋਰਸ (ਐਸਟੀਐਫ) ਦੇ ਮੁਖੀ ਹਰਪ੍ਰੀਤ ਸਿੰਘ ਸਿੱਧੂ ਵੱਲੋਂ ਅਕਸਰ ਵਿਵਾਦਾਂ ’ਚ ਘਿਰੇ ਰਹਿਣ ਵਾਲੇ ਪੁਲਿਸ ਦੇ ਇੱਕ ਆਈਜੀ, ਇੱਕ ਡੀਆਈਜੀ ਤੇ ਹੋਰਨਾਂ ਅਫ਼ਸਰਾਂ ਸਮੇਤ ਅੱਧੀ ਦਰਜਨ ਤੋਂ ਵੱਧ ਪੁਲਿਸ ਅਧਿਕਾਰੀਆਂ ਵੱਲੋਂ ਇੰਦਰਜੀਤ ਸਿੰਘ ਦੀ ਪੁਸ਼ਤਪਨਾਹੀ ਕਰਨ ਦੇ ਤੱਥ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਾਹਮਣੇ ਰੱਖ ਦਿੱਤੇ ਹਨ।
ਨਸ਼ਿਆਂ ਤੇ ਅਸਲੇ ਸਮੇਤ ਫੜੇ ਗਏ ਇੰਸਪੈਕਟਰ ਇੰਦਰਜੀਤ ਸਿੰਘ ਤੇ ਸਹਾਇਕ ਸਬ ਇੰਸਪੈਕਟਰ ਅਜੈਬ ਸਿੰਘ ਨੂੰ ਕਪੂਰਥਲਾ ਦੇ ਐਸ.ਐਸ.ਪੀ. ਸੰਦੀਪ ਸ਼ਰਮਾ ਨੇ ਬਰਖ਼ਾਸਤ ਕਰ ਦਿੱਤਾ ਹੈ। ਅਜੈਬ ਸਿੰਘ ਨੂੰ ਐਸ.ਟੀ.ਐਫ. ਨੇ ਇੰਦਰਜੀਤ ਸਿੰਘ ਦੀ ਗ੍ਰਿਫ਼ਤਾਰੀ ਤੋਂ ਇਕ ਦਿਨ ਬਾਅਦ ਗ੍ਰਿਫ਼ਤਾਰ ਕੀਤਾ ਸੀ। ਇੰਦਰਜੀਤ ਸਿੰਘ ਦੀ ਬਦਲੀ ਗ੍ਰਿਫ਼ਤਾਰੀ ਤੋਂ ਪਹਿਲਾਂ ਕਪੂਰਥਲਾ ਤੋਂ ਮੋਗਾ ਹੋਈ ਸੀ ਪਰ ਉਹ ਨਵੀਂ ਥਾਂ ਡਿਊਟੀ ’ਤੇ ਹਾਜ਼ਰ ਨਹੀਂ ਸੀ ਹੋਇਆ ਜਦਕਿ ਅਜੈਬ ਸਿੰਘ ਕਪੂਰਥਲਾ ਹੀ ਤਾਇਨਾਤ ਸੀ।
ਪੰਜਾਬ ਸਰਕਾਰ ਦੀ ਸਪੈਸ਼ਲ ਟਾਸਕ ਫੋਰਸ (ਐਸ.ਟੀ.ਐਫ) ਵਲੋਂ ਗ੍ਰਿਫਤਾਰ ਕੀਤਾ ਗਿਆ ਪੁਲਿਸ ਇੰਸਪੈਕਟਰ ਇੰਦਰਜੀਤ ਸਿੰਘ ਉਹ ਕੰਡਿਆਲੀ ਥੋਹਰ ਹੈ ਜਿਸਨੂੰ ਪੁਲਿਸ ਨੇ ਸਰਗਰਮ ਜੁਝਾਰੂ ਨੌਜਵਾਨਾਂ ਨੂੰ ਖਤਮ ਕਰਨ ਲਈ ਕਦੇ ਖੁੱਦ ਸਿੰਜਿਆ ਸੀ। ਆਖਿਰ ਪੁਲਿਸ ਦੇ ਇਸ ਨੂੰ ਗ੍ਰਿਫਤਾਰ ਕਿਉਂ ਕੀਤਾ ਇਹ ਸਵਾਲ ਪੰਜਾਬ ਵਾਸੀਆਂ ਖਾਸ ਕਰਕੇ ਇੰਦਰਜੀਤ ਇੰਸਪੈਕਟਰ ਦੇ ਜਾਣਕਾਰਾਂ ਲਈ ਹੈਰਾਨ ਕਰਨ ਵਾਲਾ ਹੈ।
ਸੀ.ਆਈ.ਏ. ਸਟਾਫ਼ ਕਪੂਰਥਲਾ ਦੇ ਇੰਚਾਰਜ ਇੰਸਪੈਕਟਰ ਇੰਦਰਜੀਤ ਸਿੰਘ ਨੂੰ ਐੱਸ.ਟੀ.ਐਫ. ਨੇ ਅੱਜ ਸਵੇਰੇ ਗ੍ਰਿਫ਼ਤਾਰ ਕਰ ਲਿਆ। ਇੰਦਰਜੀਤ ਸਿੰਘ ਨੂੰ ਨਸ਼ਾ ਤਸਕਰਾਂ ਨਾਲ ਸੰਬੰਧਾਂ ਦੇ ਚੱਲਦਿਆਂ ਗ੍ਰਿਫ਼ਤਾਰ ਕੀਤਾ ਗਿਆ ਹੈ।