ਲੈਸਟਰ, ਇੰਗਲੈਂਡ (25 ਅਪ੍ਰੈਲ, 2012): ਇੰਡਲੈਂਡ ਵੱਸਦੇ ਪੰਜਾਬੀਆਂ ਦੀਆਂ ਮੰਗਾਂ ਅਤੇ ਸਿੱਖਾਂ ਨਾਲ ਉਨ੍ਹਾਂ ਦੇ ਆਪਣੇ ਹੀ ਦੇਸ਼ ਭਾਰਤ 'ਚ ਹੋ ਰਹੇ ਅਨਿਆਂ ਸਬੰਧੀ ਅਤੇ ਸਿੱਖਾਂ ਨਾਲ ਭਾਰਤ 'ਚ ਕੀਤੇ ਜਾ ਰਹੇ ਮਾੜੇ ਵਤੀਰੇ ਬਾਰੇ ਬਰਤਾਨੀਆ ਸਰਕਾਰ ਨੂੰ ਜਾਣੂ ਕਰਵਾਉਣ ਲਈ ਅੱਜ ਯੂ.ਕੇ. ਦੇ ਸ਼ਹਿਰ ਲੈਸਟਰ ਵਿਖੇ ਬਰਤਾਨੀਆ ਸਰਕਾਰ ਦੇ ਆਗੂਆਂ ਅਤੇ ਸਿੱਖ ਆਗੂਆਂ ਵਿਚਕਾਰ ਸਿੱਖਾਂ ਦੇ ਇਕ ਵਿਸ਼ਾਲ ਜਨ ਸਮੂਹ ਦੀ ਹਾਜ਼ਰੀ 'ਚ ਖੁੱਲ੍ਹ ਕੇ ਵਿਚਾਰ ਚਰਚਾ ਕੀਤੀ ਗਈ ਅਤੇ ਸਿੱਖਾਂ ਦੀਆਂ ਮੰਗਾਂ ਪ੍ਰਵਾਨ ਕੀਤੇ ਜਾਣ ਦੀ ਅਪੀਲ ਕੀਤੀ ਗਈ। ਇਸ ਮੌਕੇ 'ਤੇ ਸਿੱਖ ਭਾਈਚਾਰੇ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਸਿੱਖ ਫੈਡਰੇਸ਼ਨ ਯੂ.ਕੇ. ਦੇ ਚੇਅਰਮੈਨ ਭਾਈ ਅਮਰੀਕ ਸਿੰਘ ਗਿੱਲ ਨੇ ਪਿਛਲੇ ਦਿਨੀਂ ਗੁਰਦਾਸਪੁਰ ਵਿਖੇ ਸ਼ਹੀਦ ਹੋਏ ਸ਼ਹੀਦ ਨੌਜਵਾਨ ਭਾਈ ਜਸਪਾਲ ਸਿੰਘ ਦੇ ਕਾਤਲਾਂ ਨੂੰ ਸਜ਼ਾਵਾਂ ਦਿਵਾਉਣ ਦੀ ਅਪੀਲ ਕੀਤੀ।