ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ ਵਿਖੇ ਚੱਲਦੇ ਗੁਰਬਾਣੀ ਪ੍ਰਵਾਹ ਨਾਲ ਦੁਨੀਆ ਭਰ ਵਿਚ ਬੈਠੀ ਨਾਨਕ ਨਾਮ ਲੇਵਾ ਸੰਗਤ ਜੁੜਨਾ ਲੋਚਦੀ ਹੈ। ਗੁਰਬਾਣੀ ਪ੍ਰਸਾਰਣ ਦੇ ਸਰਬਸਾਂਝੇ ਪ੍ਰਬੰਧ ਨੂੰ ਸਿਰਜਣ ਲਈ ਸਿੱਖਾਂ ਵਲੋਂ ਆਪਣਾ ਰੇਡੀਓ ਸਟੇਸ਼ਨ ਸ਼ੁਰੂ ਕਰਨ ਦੀ ਮੱਦ ‘ਧਰਮ-ਧੁੱਯ ਮੋਰਚੇ’ ਦਾ ਹਿੱਸਾ ਸੀ।