ਦਿੱਲੀ ਸਿੱਖ ਕਤਲੇਆਮ ਦੇ ਮੁੱਖ ਦੋਸ਼ੀ ਖਿਲਾਫ ਚੱਲ ਰਹੀ ਜਾਂਚ ਦੋ ਮਹੀਨਿਆਂ ਤੱਕ ਮੁਕੰਮਲ ਕਰਕੇ ਰਿਪੋਰਟ ਅਦਾਲਤ ਵਿੱਚ ਪੇਸ਼ ਕਰਨ ਦਾ ਹੁਕਮ ਦਿੱਤਾ ਹੈ। ਇਸ ਤੋਂ ਪਹਿਲਾਂ ਅੱਜ ਸੀ. ਬੀ. ਆਈ. ਵੱਲੋਂ 1984 'ਚ ਹੋਈ ਸਿੱਖ ਨਸਲਕੁਸ਼ੀ, ਜਿਸ ਸਬੰਧੀ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਨੂੰ ਏਜੰਸੀ ਵੱਲੋਂ ਕਲੀਨ ਚਿੱਟ ਦਿੱਤੀ ਗਈ ਸੀ।
1984 ਦੇ ਦਿੱਲੀ ਦੇ ਸਿੱਖ ਕਤਲੇਆਮ ਦੇ ਇੱਕ ਕੇਸ ਵਿੱਚ ਸਿੱਖ ਕਤਲੇਆਮ ਦੇ ਮੁੱਖ ਦੋਸ਼ੀ ਮੰਨੇ ਜਾਂਦੇ ਕਾਂਗਰਸੀ ਆਗੂ ਜਗਦੀਸ਼ ਟਾਇਟਲਰ ਖਿਲਾਫ ਚੱਲ ਰਹੀ ਸੀਬੀਆਈ ਜਾਂਚ ਦੀ ਰਿਪੋਰਟ ਅੱਜ ਦਿੱਲੀ ਅਦਾਲਤ ਨੂੰ ਸੌਪੀ ਗਈ।
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਦਾ ਅੱਜ ਸਿੱਖ ਭਾਈਚਾਰੇ ਵੱਲੋਂ ਜੰਤਰ-ਮੰਤਰ ’ਤੇ ਪੁਤਲਾ ਸਾੜਿਆ ਗਿਆ। ਬੀਤੇ ਦਿਨੀਂ ਕੇਜਰੀਵਾਲ ਅਤੇ ਟਾਈਟਲਰ ਦੀ ਕਥਿਤ ਮੁਲਾਕਾਤ ਦਿੱਲੀ ਸਰਕਾਰ ਦੇ ਮੰਤਰੀ ਇਮਰਾਨ ਹੁਸੈਨ ਵੱਲੋਂ ਕਰਵਾਉਣ ਦਾ ਫੋਟੋ ਸ਼ੋਸਲ ਮੀਡੀਆ ’ਤੇ ਵਾਇਰਲ ਹੋਣ ਦੇ ਬਾਅਦ ਦਿੱਲੀ ਦਾ ਸਿੱਖ ਭਾਈਚਾਰਾ ਗੁੱਸੇ ਵਿਚ ਹੈ।
ਦਿੱਲੀ ਸਿੱਖ ਕਤਲੇਆਮ ਦੇ ਇੱਕ ਮਾਮਲੇ ਵਿੱਚ ਕਤਲੇਆਮ ਦੇ ਮੁੱਖ ਦੋਸ਼ੀ ਮੰਨੇ ਜਾਂਦੇ ਜਗਦੀਸ਼ ਟਾਇਟਲਰ ਖਿਲਾਫ ਚੱਲ ਰਹੀ ਜਾਂਚ ਸਬੰਧੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਕ ਪੱਤਰ ਲਿਖ ਕੇ ਦੋਸ਼ ਲਾਇਆ ਕਿ ਕਾਂਗਰਸੀ ਨੇਤਾ ਜਗਦੀਸ਼ ਸਿੱਖ ਕਤਲੇਆਮ ਦੀ ਜਾਂਚ ਵਿਚ ਦਖਲਅੰਦਾਜ਼ੀ ਕਰ ਰਿਹਾ ਹੈ ਅਤੇ ਸੀ. ਬੀ. ਆਈ. ਉਸ ਨੂੰ ਸ਼ਹਿ ਦੇ ਰਹੀ ਹੈ ।
ਦਿੱਲ਼ੀ ਸਿੱਖ ਕਤਲੇਆਮ ਮਾਮਲੇ ਵਿੱਚ ਸੱਜਣ ਕੁਮਾਰ ਇੱਕ ਕੇਸ ਵਿੱਚ ਚੱਲ ਰਹੀ ਜਾਂਚ ਦੇ ਮਾਮਲੇ ‘ਤੇ ਅਦਾਲਤ ਨੇ ਸੀਬੀਆਈ ਦੀ ਕਾਰਵਾਈ ‘ਤੇ ਨਰਾਜ਼ਗੀ ਜ਼ਾਹਿਰ ਕਰਦਿਆਂ ਸੀਬੀਆਈ ਦੇ ਐੱਸਪੀ ਨੂੰ ਤਲਬ ਕੀਤਾ ਹੈ।
ਨਵੰਬਰ 1984 ਦੇ ਸਿੱਖ ਕਤਲੇਆਮ ਦੇ ਮੁੱਖ ਦੋਸ਼ੀ ਸਮਝੇ ਜਾਂਦੇ ਕਾਂਗਰਸੀ ਆਗੂ ਜਗਦੀਸ਼ ਟਾਇਟਲਰ ‘ਤੇ ਇੱਕ ਵਿਆਹ ਸਮਾਗਮ ਵਿੱਚ ਸਹਿਜ ਉਮੰਗ ਸਿੰਘ ਨਾਂਅ ਦੇ ਸਿੱਖ ਨੌਜਵਾਨ ਨੇ ਬਹਿਸ ਕਰਨ ਤੋਂ ਬਾਅਦ ਕੱਚ ਦੇ ਗਲਾਸ ਨਾਲ ਹਮਲਾ ਕਰ ਦਿੱਤਾ।ਹਾਲਾਂਕਿ ਇਸ ਹਮਲੇ ਦੌਰਾਨ ਉਨਾਂ ਨੂੰ ਕੋਈ ਗੰਭੀਰ ਸੱਟ ਨਹੀਂ ਲੱਗੀ ਹੈ।
31 ਅਕਤੂਬਰ 1984 ਨੂੰ ਭਾਰਤ ਦੀ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਤਲ ਤੋਂ ਬਾਅਦ ਹੋਈ ਸਿੱਖ ਨਸਲਕੁਸ਼ੀ ਵਿੱਚ ਮੋਹਰੀ ਭੁਮਿਕਾ ਨਿਭਾਉਣ ਵਾਲੇ ਕਾਂਗਰਸੀ ਆਗੂ ਜਗਦੀਸ਼ ਟਾਇਟਲਰ ਨੂੰ ਨਸਲਕੁਸ਼ੀ ਦੇ ਇੱਕ ਕੇਸ ਵਿੱਚ ਸੀਬੀਆਈ ਵੱਲੋਂ ਦਿੱਤੀ ਦੋਸ਼ ਮੁਕਤੀ ਨੂੰ ਰੱਦ ਕਰਦਿਆਂ ਕੜਕੜਡੂਮਾ ਅਦਾਲਤ ਨੇ ਦੁਬਾਰਾ ਜਾਂਚ ਦੇ ਹੁਕਮ ਦਿੱਤੇ ਹਨ।
ਦਿੱਲੀ ਸਿੱਖ ਨਸਲਕੁਸ਼ੀ ਦੇ ਮਾਮਲੇ ਵਿੱਚ ਕਾਂਗਰਸੀ ਆਗੂ ਅਤੇ ਨਸਲਕੁਸ਼ੀ ਦੇ ਮੰਨੇ ਜਾਂਦੇ ਮੁੱਖ ਦੋਸ਼ੀ ਜਗਦੀਸ਼ ਟਾਇਟਲਰ ਨੂੰ ਸੀਬੀਆਈ ਵੱਲੋਂ ਦੋਸ਼ ਮੁਕਤ ਕਰਾਰ ਦੇਣ ਦੇ ਮਾਮਲੇ ਵਿੱਚ ਪੀੜਤਾਂ ਵੱਲੋਂ ਦਾਇਰ ਅਰਜ਼ੀ ‘ਤੇ ਅਦਲਾਤ ਵੱਲੋਂ ਅੱਜ ਫੇਸਲਾ ਦਿੱਤੇ ਜਾਣ ਦੀ ਸੰਭਾਵਨਾ ਹੈ।
ਅੱਜ ਇੱਥੇ ਪੱਤਰਕਾਰ ਸੰਮੇਲਨ ਦੌਰਾਨ 1984 ਸਿੱਖ ਕਤਲੇਆਮ ਦੇ ਪੀੜਤਾਂ ਦੇ ਕੇਸ ਲੜ ਰਹੇ ਪ੍ਰਸਿੱਧ ਵਕੀਲ ਐਚ. ਐਸ. ਫੂਲਕਾ ਨੇ ਕਿਹਾ ਕਿ ਲੋਕ ਸਭਾ ਚੋਣਾਂ ਤੋਂ ਪਹਿਲਾਂ ਹਰਸਿਮਰਤ ਕੌਰ ਬਾਦਲ ਨੇ ਵਾਅਦਾ ਕੀਤਾ ਸੀ ਕਿ ਉਨ੍ਹਾਂ ਦੀ ਪਾਰਟੀ ਦੀ ਸਰਕਾਰ ਸੱਤਾ 'ਚ ਆਉਂਦਿਆਂ ਹੀ ਉਹ 1984 ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣਗੇ ।ਪਰ ਇਸਦੇ ਉਲਟ 1984 'ਚ ਹੋਏ ਸਿੱਖ ਕਤਲੇਆਮ ਲਈ ਜ਼ਿੰਮੇਵਾਰ ਜਗਦੀਸ਼ ਟਾਇਟਲਰ ਵਿਰੁੱਧ ਪੁਖਤਾ ਸਬੂਤਾਂ ਦੇ ਬਾਵਜੂਦ ਉਸ ਨੂੰ ਬੇਕਸੂਰ ਕਰਾਰ ਦੇ ਕੇ ਇਸ ਮਾਮਲੇ ਨੂੰ ਬੰਦ ਕਰਵਾਉਣ ਲਈ ਅਦਾਲਤ ਵਿੱਚ ਰਿਪੋਰਟ ਦਾਖਲ ਕਰਨ ਵਾਲੀ ਐਨ. ਡੀ. ਏ. ਸਰਕਾਰ ਦੀ ਕੈਬਨਿਟ ਮੰਤਰੀ ਹਰਸਿਮਰਤ ਕੌਰ ਬਾਦਲ ਤੁਰੰਤ ਅਸਤੀਫਾ ਦੇਣ ।
ਭਾਰਤ ਦੀ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਦਿੱਲੀ ਵਿੱਚ ਹੋਏ ਕਤਲ ਤੋਂ ਬਾਅਦ ਨਵੰਬਰ 1984 ਵਿੱਚ ਸੱਤਾਧਾਰੀ ਪਾਰਟੀ ਅਤੇ ਸਰਕਾਰੀ ਤੰਤਰ ਦੀ ਮਿਲੀਭੁਗਤ ਨਾਲ ਸੋਚੀ ਸਮਝੀ ਸਾਜਿਸ਼ ਅਧੀਨ ਸਿੱਖਾਂ ਦੇ ਹੋਏ ਕਤਲ-ਏ -ਆਮ ਦੇ ਮਾਮਲੇ ਵਿੱਚ ਮੁੱਖ ਦੋਸ਼ੀ ਸਮਝੇ ਜਾਂਦੇ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਨੂੰ ਸੀਬੀਆਈ ਵੱਲੋਂ ਦਿੱਤੀ ਗਈ ਦੋਸ਼ ਮੁਕਤੀ ਖ਼ਿਲਾਫ਼ ਕੜਕੜਡੂਮਾ ਅਦਾਲਤ ਨੇ ਪ੍ਰੋਟੈਸਟ ਪਟੀਸ਼ਨ ਮਨਜ਼ੂਰ ਕਰਦੇ ਹੋਏ ਸੀ.ਬੀ.ਆਈ. ਨੂੰ ਨੋਟਿਸ ਜਾਰੀ ਕੀਤਾ ਹੈ ਤੇ ਮਾਮਲੇ ਦੀ ਅਗਲੀ ਸੁਣਵਾਈ 11ਸਤੰਬਰ ਨੂੰ ਹੋਵੇਗੀ।
Next Page »