Tag Archive "jagdish-bhola"

ਨਸ਼ਾ ਤਸਕਰੀ: ਸਰਵਣ ਸਿੰਘ ਫਿਲੌਰ ਅਤੇ ਅਵਿਨਾਸ਼ ਚੰਦਰ ਸਣੇ 13 ਲੋਕਾਂ ਦੀਆਂ ਜਾਇਦਾਦਾਂ ਕੁਰਕ ਕਰਨ ਦੇ ਹੁਕਮ

ਜਗਦੀਸ਼ ਭੋਲਾ ਨਸ਼ਾ ਤਸਕਰੀ ਮਾਮਲੇ ’ਚ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਪਹਿਲੀ ਵਾਰ ਰਾਜਸੀ ਆਗੂਆਂ ਦੀਆਂ ਜਾਇਦਾਦਾਂ ਕੁਰਕ ਕਰਨ ਦੇ ਹੁਕਮ ਦਿੱਤੇ ਹਨ। ਈਡੀ ਨੇ ਬਾਦਲ ਦਲ ਦੇ ਮੰਤਰੀ ਸਰਵਣ ਸਿੰਘ ਫਿਲੌਰ, ਉਸ ਦੇ ਪੁੱਤਰ ਦਮਨਬੀਰ ਸਿੰਘ ਅਤੇ ਸਾਬਕਾ ਅਕਾਲੀ ਦਲ ਬਾਦਲ ਵਿਧਾਇਕ ਅਵਿਨਾਸ਼ ਚੰਦਰ ਸਮੇਤ 13 ਜਣਿਆਂ ਦੀਆਂ 61 ਕਰੋੜ 62 ਲੱਖ ਦੀਆਂ ਜਾਇਦਾਦਾਂ ਕੁਰਕ ਕਰਨ ਦਾ ਆਦੇਸ਼ ਦਿੱਤਾ ਹੈ। ਕੁਰਕ ਹੋਣ ਵਾਲੀਆਂ ਜਾਇਦਾਦਾਂ ’ਚ ਦੋਵੇਂ ਸਾਬਕਾ ਅਕਾਲੀ ਦਲ ਬਾਦਲ ਦੇ ਆਗੂਆਂ ਦੇ ਮਕਾਨ ਵੀ ਸ਼ਾਮਲ ਹਨ। ਇਸ ਮਾਮਲੇ ਵਿੱਚ ਈਡੀ ਨੇ ਵਿਦੇਸ਼ੀ ਰਹਿੰਦੇ ਅਤੇ ਚਾਰ ਵੱਡੇ ਕਾਰੋਬਾਰੀ ਖ਼ਿਲਾਫ਼ ਵੀ ਕਾਰਵਾਈ ਕੀਤੀ ਹੈ। ਇਸ ਮਾਮਲੇ ਦੀ ਜਾਂਚ ਈਡੀ ਦੇ ਡਿਪਟੀ ਡਾਇਰੈਕਟਰ ਨਿਰੰਜਣ ਸਿੰਘ ਕਰ ਰਹੇ ਹਨ।

ਜਗਦੀਸ਼ ਭੋਲਾ ਡਰੱਗ ਰੈਕੇਟ ਦੀ ਜਾਂਚ ਵਿੱਚ ਤੇਜ਼ੀ ਲਿਆਉਣ ਲਈ ਹਾਈ ਕੋਰਟ ਦਾ ਦਖ਼ਲ ਸਵਾਗਤ ਯੋਗ: ਛੋਟੇਪੁਰ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ 'ਵਿਸ਼ੇਸ਼ ਜਾਂਚ ਟੀਮ' ਨੂੰ ਜਗਦੀਸ਼ ਭੋਲਾ ਦੇ ਨਸ਼ੀਲੇ ਕਾਰੋਬਾਰ ਦੀ ਜਾਂਚ 31 ਜੁਲਾਈ ਤੱਕ ਮੁਕੰਮਲ ਕਰਨ ਸਬੰਧੀ ਦਿੱਤੇ ਗਏ ਹੁਕਮਾਂ ਦਾ ਆਮ ਆਦਮੀ ਪਾਰਟੀ ਨੇ ਸਆਗਤ ਕਰਦਿਆਂ ਕਿਹਾ ਹੈ ਕਿ ਇਸ ਤੋਂ ਪਾਰਟੀ (ਆਪ) ਦੇ ਉਸ ਸਟੈਂਡ ਦੀ ਪ੍ਰੋੜ੍ਹਤਾ ਹੁੰਦੀ ਹੈ, ਜਿਸ ਵਿੱਚ ਅਕਾਲੀਆਂ ਉਤੇ ਦੋਸ਼ ਲਾਇਆ ਗਿਆ ਸੀ ਕਿ ਉਹ ਇਸ ਮਾਮਲੇ ਦੀ ਜਾਂਚ ਵਿੱਚ ਜਾਣਬੁੱਝ ਕੇ ਦੇਰੀ ਕਰ ਰਹੇ ਹਨ।