ਦੇਸ਼ ਦੀ ਵੰਡ ਵਿੱਚ ਭੋਗੇ ਦੁਖਾਂਤ ਤੋਂ ਬਾਅਦ ਜੂਨ 1984 ਵਿੱਚ ਵਾਪਰੀ ਦਰਬਾਰ ਸਾਹਿਬ ਉੱਤੇ ਫੌਜੀ ਹਮਲੇ ਦੀ ਘਟਨਾ ਪੰਜਾਬ ਲਈ ਸਭ ਤੋਂ ਵੱਧ ਮਹੱਤਵਪੂਰਨ ਘਟਨਾ ਹੈ, ਜਿਸ ਦਾ ਮਾੜਾ ਪ੍ਰਭਾਵ ਪੰਜਾਬ ਦੇ ਜਨ ਜੀਵਨ ’ਤੇ ਸਦੀਆਂ ਤੱਕ ਮਹਿਸੂਸ ਕੀਤਾ ਜਾਂਦਾ ਰਹੇਗਾ। ਪਰ ਇਸ ਮਹੱਤਵਪੂਰਨ ਘਟਨਾ ਦੇ ਅਸਲੀ ਹਾਲਾਤ ਤੋਂ ਜਨਤਾ ਨੂੰ ਜਾਣੂੰ ਕਰਵਾਉਣ ਦਾ ਕੋਈ ਸਾਰਥਕ ਯਤਨ ਨਹੀਂ ਹੋਇਆ।
ਸਾਬਕਾ ਪੱਤਰਕਾਰ, ਸਿੱਖ ਸਿਆਸਤਦਾਨ ਅਤੇ ਪੰਥ ਦਰਦੀ ਸਿਰਦਾਰ ਜਰਨੈਲ ਸਿੰਘ ਬੀਤੇ ਦਿਨ ਚਲਾਣਾ ਕਰ ਗਏ। ਸਿਰਦਾਰ ਜਰਨੈਲ ਸਿੰਘ ਹੋਰਾਂ ਵੱਲੋਂ ਅਪਰੈਲ 2009 ਵਿੱਚ ਪੀ. ਚਿਤੰਬਰਮ ਦੀ ਪ੍ਰੈਸ ਕਾਨਫਰੰਸ ਦੋਰਾਨ ਸੀ.ਬੀ.ਆਈ. ਵੱਲੋਂ ਜਗਦੀਸ਼ ਟਾਈਟਲਰ ਨੂੰ ਕਲੀਨ ਚਿੱਟ ਦੇਣ ਦੀ ਘਟਨਾ ਤੋਂ ਤਕਰੀਬਨ ਹਰ ਕੋਈ ਵਾਕਿਫ ਹੈ