ਸਾਰੀਆਂ ਫਸਲਾਂ ਦੀ ਘੱਟੋ-ਘੱਟ ਮੁੱਲ ਉੱਤੇ ਖਰੀਦ ਦੀ ਜਾਮਨੀ ਸਮੇਤ ਹੋਰਨਾਂ ਮਸਲਿਆਂ ਦੇ ਹੱਲ ਲਈ ਕਈ ਕਿਸਾਨ ਯੂਨੀਅਨਾਂ ਨੇ 13 ਫਰਵਰੀ ਨੂੰ ‘ਦਿੱਲੀ ਚੱਲੋ’ ਦਾ ਸੱਦਾ ਦਿੱਤਾ ਹੈ। ਇਸ ਸੱਦੇ ਤੋਂ ਭੈਭੀਤ ਨਜ਼ਰ ਆ ਰਹੀ ਹਰਿਆਣੇ ਦੀ ਭਾਜਪਾ ਸਰਕਾਰ ਵੱਲੋਂ ਪੰਜਾਬ ਤੇ ਹਰਿਆਣੇ ਦੀ ਸਰਹੱਦ ਨੂੰ ਪੂਰੀ ਤਰ੍ਹਾਂ ਬੰਦ ਕੀਤਾ ਜਾ ਰਿਹਾ ਹੈ।
ਜੁਝਾਰੂ ਸੰਘਰਸ਼ ਦੀਆਂ ਆਗੂ ਸਫਾ ਵਿਚ ਰਹੇ ਪੰਥ ਸੇਵਕ ਭਾਈ ਦਲਜੀਤ ਸਿੰਘ ਬਿੱਟੂ ਵੱਲੋਂ ਅੱਜ ਮਾਤਾ ਕੁਸ਼ੱਲਿਆ ਹਸਪਤਾਲ ਪਟਿਆਲਾ ਵਿਖੇ ਪੁਲਿਸ ਹਿਰਾਸਤ ਵਿਚ ਰੱਖੇ ਜਾ ਰਹੇ ਕਿਰਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ ਕੀਤੀ ਗਈ।