Tag Archive "jagjit-singh-dallewal"

ਕਿਸਾਨਾਂ ਤੇ ਪੁਲਿਸ ਕਾਰਵਾਈ ਅਤੇ ਪੰਜਾਬ ਵਿਚ ਬਣਾਏ ਜਾ ਰਹੇ ਪੁਲਿਸ ਮੁਕਾਬਲਿਆਂ ਬਾਰੇ ਖਾਸ ਗੱਲਬਾਤ

ਪੱਤਰਕਾਰ ਮਨਦੀਪ ਸਿੰਘ ਵੱਲੋਂ ਸਿੱਖ ਸਿਆਸਤ ਦੇ ਸੰਪਾਦਕ ਪਰਮਜੀਤ ਸਿੰਘ ਗਾਜ਼ੀ ਨਾਲ ਕਿਸਾਨਾਂ ਤੇ ਪੁਲਿਸ ਕਾਰਵਾਈ ਅਤੇ ਪੰਜਾਬ ਵਿਚ ਬਣਾਏ ਜਾ ਰਹੇ ਪੁਲਿਸ ਮੁਕਾਬਲਿਆਂ ਬਾਰੇ ਕੀਤੀ ਗਈ ਖਾਸ ਗੱਲਬਾਤ ਆਪ ਸਭ ਨਾਲ ਸਾਂਝੀ ਕੀਤੀ ਜਾ ਰਹੀ ਹੈ।

khanauri border

ਤਕੜੇ ਦਾ ਸੱਤੀਂ ਵੀਹੀਂ ਸੌ, ਤੇ ….

ਬੀਤੇ ਦਿਨ ਤ੍ਰਿਕਾਲਾਂ ਵੇਲੇ ਪੰਜਾਬ ਸਰਕਾਰ ਵੱਲੋਂ ਵੱਡੀ ਗਿਣਤੀ ‘ਚ ਪੁਲਿਸ ਕਾਮਿਆਂ ਨੂੰ ਵਰਤ ਕੇ ਸ਼ੰਭੂ ਅਤੇ ਖਨੌਰੀ ਹੱਦ ਤੋਂ ਮੋਰਚਾ ਜ਼ਬਰੀ ਚੱਕ ਦਿੱਤਾ ਗਿਆ। ਕੇਂਦਰ ਅਤੇ ਪੰਜਾਬ ਸਰਕਾਰ ਦੇ ਨੁਮਾਇੰਦਿਆਂ ਨਾਲ ਬੈਠਕ ਲਈ ਸੱਦੇ ਗਏ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ, ਸਰਵਣ ਸਿੰਘ ਪੰਧੇਰ ਅਤੇ ਕਈ ਹੋਰ ਆਗੂਆਂ ਨੂੰ ਬੈਠਕ ਤੋਂ ਬਾਅਦ ਵਾਪਿਸ ਮੁੜਦਿਆਂ ਪੁਲਿਸ ਵੱਲੋਂ ਰਾਹ ਚ ਰੋਕ ਕੇ ਹੀ ਗ੍ਰਿਫਤਾਰ ਕਰ ਲਿਆ ਗਿਆ।

ਆਖਿਰ ਕਿਸਾਨਾਂ ਲਈ MSP ਜਰੂਰੀ ਕਿਉਂ? ਖਾਸ ਪੇਸ਼ਕਸ਼

ਅੱਜ ਤੁਹਾਡੇ ਨਾਲ ਕਿਸਾਨੀ ਮਸਲੇ ਨਾਲ ਜੁੜੀ ਇਕ ਅਹਿਮ ਪੇਸ਼ਕਸ਼ ਸਾਂਝੀ ਕਰ ਰਹੇ ਹਾਂ। ਕਿਸਾਨੀ ਅੰਦੋਲਨ 2.0 ਨੂੰ ਚੱਲਦਿਆਂ ਕਰੀਬ ਇਕ ਸਾਲ ਪੂਰਾ ਹੋ ਚੱਲਾ ਹੈ। ਨਾਮਵਰ ਕਿਸਾਨ ਆਗੂ ਸ. ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਨੂੰ ਦੋ ਮਹੀਨੇ ਤੋਂ ਵੱਧ ਸਮਾਂ ਹੋ ਗਿਆ ਹੈ।

ਖਨੌਰੀ ਮੋਰਚੇ ਤੋਂ ਸੰਯੁਕਤ ਕਿਸਾਨ ਮੋਰਚੇ ਨੂੰ ਭੇਜੀ ਗਈ ਚਿੱਠੀ; ਕਿਹਾ ਹੰਗਾਮੀ ਬੈਠਕ ਛੇਤੀ ਸੱਦੀ ਜਾਵੇ

ਬੀਤੇ ਕੱਲ੍ਹ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੇ ਖਨੌਰੀ ਮੋਰਚੇ ਮੌਜੂਦਾ ਕਿਰਸਾਨੀ ਅੰਦੋਲਨ ਦਾ ਸੰਚਾਲਨ ਕਰ ਰਹੇ ਮੰਚਾਂ ਸੰਯੁਕਤ ਕਿਸਾਨ ਮੋਰਚਾ ਗੈਰ-ਰਾਜਨੀਤਕ ਅਤੇ ਕਿਸਾਨ ਮਜਦੂਰ ਮੋਰਚਾ ਨੂੰ ਚਿੱਠੀ ਸੌਂਪ ਕੇ ਕਿਹਾ ਸੀ ਕਿ ਕਿਸਾਨੀ ਮਸਲਿਆਂ ਉੱਤੇ ਸਾਂਝੇ ਸੰਘਰਸ਼ ਵਾਸਤੇ 15 ਜਨਵਰੀ ਨੂੰ ਬੈਠਕ ਰੱਖੀ ਜਾਵੇ।

ਕਿਸਾਨ ਸੰਘਰਸ਼ 2024-25: ਕਿਵੇਂ ਮਿਲੇਗੀ ਕਾਮਯਾਬੀ? ਖਨੌਰੀ ਮੋਰਚੇ ਤੋਂ ਪਰਮਜੀਤ ਸਿੰਘ ਗਾਜ਼ੀ ਦੀ ਤਕਰੀਰ

ਪੰਜਾਬ ਅਤੇ ਹਰਿਆਣੇ ਦਰਮਿਆਨ ਸ਼ੰਭੂ ਅਤੇ ਖਨੌਰੀ ਸਰਹੱਦਾਂ ਉੱਤੇ ਕਿਰਸਾਨੀ ਮਰੋਚਾ 13 ਫਰਵਰੀ 2024 ਤੋਂ ਲੱਗਾ ਹੋਇਆ ਹੈ। 10 ਦਸੰਬਰ 2024 ਨੂੰ ਖਨੌਰੀ ਮੋਰਚੇ ਵਿਖੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਸਿੱਖ ਸਖਸ਼ੀਅਤਾਂ ਨੇ ਮੁਲਾਕਾਤ ਕੀਤੀ।

ਮੋਦੀ ਸਰਕਾਰ ਕਿਸਾਨਾਂ ਪ੍ਰਤੀ ਅਸੰਵੇਦਸ਼ੀਲ ਅਤੇ ਬੇਕਿਰਕ- ਦਲ ਖ਼ਾਲਸਾ

ਕਿਸਾਨ ਸੰਘਰਸ਼ ਦੀ ਹਮਾਇਤ ਵਿੱਚ ਲੱਗੇ ਮੋਰਚੇ ਵਿੱਚ ਸ਼ਾਮਲ ਹੋ ਕੇ, ਦਲ ਖਾਲਸਾ ਨੇ ਪਿਛਲੇ 27 ਦਿਨਾਂ ਤੋਂ ਭੁੱਖ ਹੜਤਾਲ 'ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਨੂੰ ਆਪਣਾ ਪੂਰਾ ਸਮਰਥਨ ਦਿੱਤਾ ਅਤੇ ਇੱਕਜੁੱਟਤਾ ਪ੍ਰਗਟਾਈ ।

Farmers protest at khanauri border

ਖਨੌਰੀ ਕਿਸਾਨੀ ਮੋਰਚੇ ਉੱਤੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੀ ਯਾਦ ‘ਚ ਧਾਰਮਿਕ ਦੀਵਾਨ ਅੱਜ

ਪੰਜਾਬ ਅਤੇ ਹਰਿਆਣਾ ਦੇ ਖਨੌਰੀ ਅਤੇ ਸ਼ੰਬੂ ਬਾਰਡਰਾਂ ਉੱਤੇ ਲੰਘੀ 13 ਫਰਵਰੀ ਤੋਂ ਫਸਲਾਂ ਦੀ ਘੱਟੋ-ਘੱਟ ਮੁੱਲ ਉੱਤੇ ਖਰੀਦ ਦੀ ਕਾਨੂੰਨੀ ਜਾਮਨੀ ਅਤੇ ਹੋਰਨਾਂ ਕਿਸਾਨੀ ਮੰਗਾਂ ਦੀ ਪੂਰਤੀ ਵਾਸਤੇ ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਅਤੇ ਕਿਸਾਨ ਮਜ਼ਦੂਰ ਸੰਘਰਸ਼ ਮੋਰਚਾ ਵੱਲੋਂ ਕੀਤਾ ਜਾ ਰਿਹਾ ਕਿਰਸਾਨੀ ਅੰਦੋਲਨ ਲੰਘੇ 11 ਮਹੀਨਿਆਂ ਤੋਂ ਜਾਰੀ ਹੈ।

ਕਿਸਾਨੀ ਸੰਘਰਸ਼: ਮਰਨ ਵਰਤ ਦੇ 24ਵੇਂ ਦਿਨ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਬੇਹੋਸ਼ ਹੋਏ

ਮਰਨ ਵਰਤ ਦੇ 24ਵੇਂ ਦਿਨ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਬੇਹੋਸ਼ ਹੋਏ

ਕਿਸਾਨ ਆਗੂ ਡੱਲੇਵਾਲ ਦੇ ਮਰਨ ਵਰਤ ਨਾਲ ਕਿਸਾਨੀ ਅੰਦੋਲਨ ਮੁੜ ਚਰਚਾ ਵਿਚ ਆਇਆ

ਪੰਜਾਬ ਦੇ ਕਿਰਸਾਨ ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਕ) ਅਤੇ ਕਿਸਾਨ ਮਜਦੂਰ ਸੰਘਰਸ਼ ਮੋਰਚਾ ਦੇ ਸੱਦੇ ਉੱਤੇ 13 ਫਰਵਰੀ 2024 ਤੋਂ ਪੰਜਾਬ ਤੇ ਹਰਿਆਣਾ ਦਰਮਿਆਨ ਸੰਭੂ ਅਤੇ ਖਨੌਰੀ ਸਰਹੱਦਾਂ ਉੱਤੇ ਡਟੇ ਹੋਏ ਹਨ। ਇਹ ਕਿਸਾਨ ਫਸਲਾਂ ਦੀ ਘੱਟੋ-ਘੱਟ ਖਰੀਦ ਮੁੱਲ ਉੱਤੇ ਖਰੀਦ ਦੀ ਕਾਨੂੰਨੀ ਜਾਮਨੀ ਸਮੇਤ ਹੋਰਨਾ ਕਿਰਸਾਨੀ ਮੰਗਾਂ ਨੂੰ ਲੈ ਕੇ ਅੰਦੋਲਨ ਕਰ ਰਹੇ ਹਨ ਤੇ ਦਿੱਲੀ ਵੱਲ ਕੂਚ ਕਰਨਾ ਚਾਹੁੰਦੇ ਸਨ ਪਰ ਹਰਿਆਣਾ ਸਰਕਾਰ ਨੇ ਵੱਡੀਆਂ ਰੋਕਾਂ ਲਗਾ ਕੇ ਉਹਨਾ ਨੂੰ ਪੰਜਾਬ ਤੇ ਹਰਿਆਣੇ ਦੀਆਂ ਸਰਹੱਦਾਂ ਉੱਤੇ ਹੀ ਰੋਕ ਲਿਆ ਹੈ।

ਕਿਸਾਨਾਂ ਵੱਲੋਂ ‘13 ਫਰਵਰੀ ਦਿੱਲੀ ਚੱਲੋ’ ਦੇ ਸੱਦੇ ਨੂੰ ਰੋਕਣ ਲਈ ਸਰਕਾਰ ਨੇ ਹਰਿਆਣਾ-ਪੰਜਾਬ ਸਰਹੱਦ ਬੰਦ ਕੀਤੀ

ਸਾਰੀਆਂ ਫਸਲਾਂ ਦੀ ਘੱਟੋ-ਘੱਟ ਮੁੱਲ ਉੱਤੇ ਖਰੀਦ ਦੀ ਜਾਮਨੀ ਸਮੇਤ ਹੋਰਨਾਂ ਮਸਲਿਆਂ ਦੇ ਹੱਲ ਲਈ ਕਈ ਕਿਸਾਨ ਯੂਨੀਅਨਾਂ ਨੇ 13 ਫਰਵਰੀ ਨੂੰ ‘ਦਿੱਲੀ ਚੱਲੋ’ ਦਾ ਸੱਦਾ ਦਿੱਤਾ ਹੈ। ਇਸ ਸੱਦੇ ਤੋਂ ਭੈਭੀਤ ਨਜ਼ਰ ਆ ਰਹੀ ਹਰਿਆਣੇ ਦੀ ਭਾਜਪਾ ਸਰਕਾਰ ਵੱਲੋਂ ਪੰਜਾਬ ਤੇ ਹਰਿਆਣੇ ਦੀ ਸਰਹੱਦ ਨੂੰ ਪੂਰੀ ਤਰ੍ਹਾਂ ਬੰਦ ਕੀਤਾ ਜਾ ਰਿਹਾ ਹੈ। 

Next Page »