Tag Archive "jagtar-singh-johal-alias-jaggi-uk"

ਪੰਚ ਪ੍ਰਧਾਨੀ ਯੂਕੇ ਅਤੇ ਸਿੱਖ ਐਜੂਕੇਸ਼ਨ ਕੌਂਸਲ ਨੇ ਜੱਗੀ ਜੌਹਲ ਦੇ ਵਕੀਲ ਦਾ ਸਨਮਾਨ ਕੀਤਾ

ਸਿੱਖ ਵਿਚਾਰਧਾਰਾ ਦੀ ਨੁਮਾਇਦਗੀ ਕਰ ਰਹੀ ਜਥੇਬੰਦੀ ਪੰਚ ਪਰਧਾਨੀ ਯੂ.ਕੇ ਵਲੋਂ ਭਾਈ ਅਮਰਜੀਤ ਸਿੰਘ ਸਮੇਤ ਹੋਰ ਅਨੇਕਾਂ ਕਾਰਕੁੰਨਾਂ ਨੇ ਮੀਟਿੰਗ ਵਿਚ ਹਿੱਸਾ ਲਿਆ। ਮੀਟਿੰਗ ਵਿਚ ਅੰਤਰਰਾਸ਼ਟਰੀ ਬਦਲਦੇ ਰਾਜਨੀਤਿਕ ਹਾਲਾਤਾਂ ਦਾ ਮੁਲਾਂਕਣ ਕੀਤਾ ਗਿਆ ਤੇ ਭਾਈ ਜਸਪਾਲ ਸਿੰਘ ਮੰਝਪੁਰ ਜੀ ਦੀਆਂ ਕੌਮ ਪ੍ਰਤੀ ਸੇਵਾਵਾਂ ਦੀ ਸ਼ਲਾਘਾ ਅਤੇ ਸਨਮਾਨ ਕੀਤਾ ਗਿਆ।

ਗੁਰੂ ਨਾਨਕ ਗੁਰਦੁਆਰਾ ਸਮੈਦਿਕ ਵਿਖੇ ਸੰਗਤਾਂ ਦੀ ਜਗਤਾਰ ਸਿੰਘ ਜੌਹਲ ਦੇ ਵਕੀਲ ਜਸਪਾਲ ਸਿੰਘ ਮੰਝਪੁਰ ਨਾਲ ਖੁੱਲ੍ਹੀ ਚਰਚਾ ’29 ਨੂੰ

ਭਾਰਤੀ ਏਜੰਸੀ ਐਨ.ਆਈ.ਏ (National Investigation Agency) ਵਲੋਂ ਗਿਰਫਤਾਰ ਕੀਤੇ ਗਏ ਇੰਗਲੈਂਡ ਦੇ ਨਾਗਰਿਕ ਜਗਤਾਰ ਸਿੰਘ ਜੌਹਲ ਦੀ ਰਿਹਾਈ ਲਈ ਸੰਘਰਸ਼ ਕਰ ਰਹੀ ਜਥੇਬੰਦੀ "ਫਰੀ ਜੱਗੀ ਨਾੳ"(Free Jaggi Now) ਵਲੋਂ ਜੱਗੀ ਜੌਹਲ ਦੇ ਵਕੀਲ਼ ਸਰਦਾਰ ਜਸਪਾਲ ਸਿੰਘ ਮੰਝਪੁਰ ਨਾਲ ਖੁੱਲ੍ਹੀ ਵਿਚਾਰ ਲਈ ਸਮਾਗਮ ਉਲੀਕਿਆ ਗਿਆ ਹੈ।

ਲੰਡਨ ਦੀਆਂ 13 ਯੁਨੀਵਰਸਿਟੀਆਂ ਦੇ ਸਿੱਖ ਵਿਦਿਆਰਥੀਆਂ ਨੇ ਜੱਗੀ ਮਾਮਲੇ ਵਿੱਚ ਭਾਰਤ ਸਰਕਾਰ ਦੀ ਨਿੰਦਾ ਕੀਤੀ

ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਨੇ ਜਗਤਾਰ ਸਿੰਘ ਜੱਗੀ ਨੂੰ ਲੰਘੇ ਸਾਲ 4 ਨਵੰਬਰ ਨੂੰ ਜਲੰਧਰੋਂ ਗ੍ਰਿਫਤਾਰ ਕੀਤਾ ਸੀ। ਬਾਅਦ ਵਿੱਚ ਉਸ ਉੱਤੇ ਕਈ ਮਾਮਲੇ ਦਰਜ਼ ਕੀਤੇ ਗਏ ਤੇ ਇਹਨਾਂ ਮਾਮਲਿਆਂ ਦੀ ਜਾਂਚ ਐਨ.ਆਈ.ਏ. ਨੂੰ ਸੌਂਪ ਦਿੱਤੀ ਗਈ । ਇੱਕ ਸਾਲ ਲੰਘ ਜਾਣ ਉੱਤੇ ਵੀ ਇਹਨਾਂ ਮਾਮਲਿਆਂ ਦੀ ਸੁਣਵਾਈ ਵਿੱਚ ਕੋਈ ਜ਼ਿਕਰਯੋਗ ਕਾਰਵਾਈ ਨਹੀਂ ਹੋ ਸਕੀ ਤੇ ਮੌਜੂਦਾ ਹਾਲਾਤ ਇਹ ਹੈ ਕਿ ਐਨ.ਆਈ.ਏ. ਨੇ ਭਾਰਤੀ ਸੁਪਰੀਮ ਕੋਰਟ ਕੋਲ ਪਹੁੰਚ ਕਰਕੇ ਹੇਠਲੀ ਅਦਾਲਤ ਵਿੱਚ ਚੱਲ ਰਹੀ ਸੁਣਵਾਈ ਉੱਤੇ ਰੋਕ ਲਵਾ ਲਈ ਹੈ। ਅਸਲ ਵਿੱਚ ਐਨ.ਆਈ.ਏ. ਇਹਨਾਂ ਮੁਕਦਮਿਆਂ ਦੀ ਸੁਣਵਾਈ ਪੰਜਾਬ ਤੋਂ ਬਾਹਰ ਤਬਦੀਲ ਕਰਵਾਉਣੀ ਚਾਹੁੰਦੀ ਹੈ ਤੇ ਗ੍ਰਿਫਤਾਰ ਨੌਜਵਾਨਾਂ ਨੂੰ ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਰੱਖਣਾ ਚਾਹੁੰਦੀ ਹੈ।

ਵੈਸਟ ਮਿਡਲੈਂਡ ਪੁਲਿਸ ਅਤੇ ਬਰਤਾਨਵੀ ਸਿੱਖ ਭਾਈਚਾਰੇ ਵਿੱਚ ਕੁੜੱਤਣ ਵਧੀ; ਪੁਲਿਸ ਦਾ ਮੇਜ ਚੁਕਵਾਇਆ

ਬਰਤਾਨੀਆ ਦੀ ਵੈਸਟ ਮਿਡਲੈਂਡ ਪੁਲਿਸ ਅਤੇ ਇੰਗਲੈਂਡ ਵਿਚਲੇ ਸਿੱਖ ਭਾਈਚਾਰੇ ਵਿੱਚ ਕੁੜੱਤਣ ਕਾਫੀ ਵਧ ਗਈ ਹੈ। ਬਰਤਾਨਵੀ ਸਿੱਖ ਵੈਸਟ ਮਿਡਲੈਂਡ ਪੁਲਿਸ ਤੋਂ ਇਸ ਗੱਲ ਤੋਂ ਖਫਾ ਹਨ ਕਿ ਇਹ ਪੁਲਿਸ ਕਥਿਤ ਤੌਰ ਤੇ ਭਾਰਤ ਸਰਕਾਰ ਦੇ ਕਹਿਣ ਤੇ ਬਰਤਾਨੀਆ ਰਹਿੰਦੇ ਸਿੱਖਾਂ ਨੂੰ ਨਿਸ਼ਾਨਾ ਬਣਾ ਰਹੀ ਹੈ।

ਐਨ. ਆਈ. ਏ. ਜੱਗੀ ਮਾਮਲੇ ਦੀ ਸੁਣਵਾਈ ਪੰਜਾਬ ਦੇ ਜੱਜਾਂ ਤੋਂ ਨਹੀਂ ਕਰਵਾਉਣਾ ਚਾਹੁੰਦੀ

ਭਾਰਤ ਦੀ ‘ਨੈਸ਼ਨਲ ਇਨਵੈਸਟੀਗੇਟਿਵ ਏਜੰਸੀ’ ਇਹ ਨਹੀਂ ਚਾਹੁੰਦੀ ਕਿ ਇਸ ਏਜੰਸੀ ਵੱਲੋਂ ਵੱਖ-ਵੱਖ ਮਾਮਲਿਆਂ ਵਿੱਚ ਨਾਮਜ਼ਦ ਕੀਤੇ ਗਏ ਬਰਤਾਨਵੀ ਨਾਗਰਿਕ ਜਗਤਾਰ ਸਿੰਘ ਉਰਫ ਜੱਗੀ ਜੌਹਲ ਖਿਲਾਫ ਚੱਲ ਰਹੇ ਮੁਕਦਮਿਆਂ ਦੀ ਸੁਣਵਾਈ ਪੰਜਾਬ ਵਿਚਲੀ ਐਨ.ਆਈ.ਏ. ਦੀ ਖਾਸ ਅਦਾਲਤ ਵੱਲੋਂ ਕੀਤੀ ਜਾਵੇ।

ਜਗਤਾਰ ਸਿੰਘ ਜੱਗੀ ਮਾਮਲਾ: ਐਨ.ਆਈ.ਏ ਵੱਲੋਂ ਗਵਾਹਾਂ ਦੀ ਪਛਾਣ ਗੁਪਤ ਰੱਖਣ ਦੀ ਅਰਜ਼ੀ ’ਤੇ ਬਹਿਸ 29 ਨੂੰ

ਅੱਜ ਦੀ ਅਦਾਲਤੀ ਕਾਰਵਾਈ ਦੌਰਾਨ ਐਨ.ਆਈ.ਏ. ਵੱਲੋਂ 6 ਮਾਮਲਿਆਂ ਵਿੱਚ ਵੱਖ-ਵੱਖ ਗਵਾਹਾਂ ਦੀ ਪਛਾਣ ਗੁਪਤ ਰੱਖਣ ਲਈ ਅਰਜੀਆਂ ਲਾਈਆਂ ਗਈਆਂ ਜਿਸ ਨਾਲ ਸੰਬੰਧਤ ਦਸਤਾਵੇਜ਼ਾਂ ਦੀਆਂ ਨਕਲਾਂ ਬਚਾਅ ਪੱਖ ਨੂੰ ਦਿੱਤੀਆਂ ਗਈਆਂ।ਇਨ੍ਹਾਂ ਅਰਜੀਆਂ ਉੱਤੇ ਅਦਾਲਤ ਵਿੱਚ ਬਹਿਸ ਲਈ 29 ਅਗਸਤ ਦੀ ਤਰੀਕ ਮਿੱਥੀ ਗਈ ਹੈ।

ਜਗਤਾਰ ਸਿੰਘ ਜੱਗੀ ‘ਤੇ ਅਣਮਨੁੱਖੀ ਤਸ਼ੱਦਦ ਖਿਲਾਫ ਸਿੱਖਾਂ ਵਲੋਂ ਭਾਰਤੀ ਦੂਤਘਰਾਂ ਬਾਹਰ ਮੁਜ਼ਾਹਰੇ; ਭਾਰਤੀ ਤਿਰੰਗਾ ਸਾੜਿਆ

ਲੰਡਨ: ਪੰਜਾਬ ਪੁਲਿਸ ਵਲੋਂ ਪਿਛਲੇ ਸਾਲ 4 ਨਵੰਬਰ ਨੂੰ ਗ੍ਰਿਫਤਾਰ ਕੀਤੇ ਗਏ ਬਰਤਾਨਵੀ ਨਾਗਰਿਕ ਜਗਤਾਰ ਸਿੰਘ ਜੱਗੀ ਜੌਹਲ ਦੇ ਹੱਕ ਵਿੱਚ ਇੰਗਲੈਂਡ ਦੇ ਸ਼ਹਿਰ ਬ੍ਰਮਿੰਘਮ ...

ਬਾਘਾਪੁਰਾਣਾ ਕੇਸ ਵਿਚ ਜਗਤਾਰ ਸਿੰਘ ਜੋਹਲ ਅਤੇ ਬਾਕੀਆਂ ਖਿਲਾਫ ਦੋਸ਼ ਆਇਦ

ਮੋਗਾ: ਭਾਰਤ ਵਿਚ ਗ੍ਰਿਫਤਾਰ ਕੀਤੇ ਗਏ ਬਰਤਾਨਵੀ ਸਿੱਖ ਨਾਗਰਿਕ ਜਗਤਾਰ ਸਿੰਘ ਜੱਗੀ ਜੋਹਲ ਖਿਲਾਫ ਮੋਗਾ ਦੀ ਭਾਰਤੀ ਅਦਾਲਤ ਵਿਚ ਬੀਤੇ ਕਲ੍ਹ 12 ਜੂਨ ਨੂੰ ਗ੍ਰਿਫਤਾਰੀ ਤੋਂ ...

ਜਗਤਾਰ ਸਿੰਘ ਜੋਹਲ ਦੇ ਕੇਸ ਵਿਚ ਬਰਤਾਨੀਆ ਸੰਸਦ ਦੇ 70 ਤੋਂ ਵੱਧ ਵਿਧਾਇਕਾਂ ਨੇ ਪ੍ਰਧਾਨ ਮੰਤਰੀ ਥਰੇਸਾ ਮੇਅ ਨੂੰ ਲਿਖੀ ਚਿੱਠੀ

ਲੰਡਨ: ਬਰਤਾਨੀਆ ਦੀ ਸੰਸਦ ਦੇ 70 ਤੋਂ ਵੱਧ ਵਿਧਾਇਕਾਂ ਨੇ ਬਰਤਾਨੀਆ ਦੀ ਪ੍ਰਧਾਨ ਮੰਤਰੀ ਥਰੇਸਾ ਮੇਅ ਨੂੰ ਚਿੱਠੀ ਲਿਖ ਕੇ ਮੰਗ ਕੀਤੀ ਹੈ ਕਿ ਭਾਰਤ ...

ਬਰਤਾਨੀਆ ਨੇ ਜਗਤਾਰ ਸਿੰਘ ਜੱਗੀ ਦੇ ਵਕੀਲ ਨੂੰ ਪਰਿਵਾਰ ਨਾਲ ਮਿਲਾਉਣ ਤੋਂ ਇਨਕਾਰ ਕੀਤਾ

ਚੰਡੀਗੜ੍ਹ: ਭਾਰਤ ਵਿਚ ਕੈਦ ਕੀਤੇ ਗਏ ਬਰਤਾਨਵੀ ਸਿੱਖ ਨੌਜਵਾਨ ਜਗਤਾਰ ਸਿੰਘ ਜੱਗੀ ਜੌਹਲ ਨਾਲ ਬਰਤਾਨਵੀ ਹਾਈ ਕਮਿਸ਼ਨ ਦੇ ਅਧਿਕਾਰੀਆਂ ਦੀ ਨਿਜੀ ਮੁਲਾਕਾਤ ਦੀ ਪਰਵਾਨਗੀ ਨਾ ...

« Previous PageNext Page »