ਭਾਰਤ ਸਰਕਾਰ ਵਲੋਂ ਕੈਦ ਕੀਤੇ ਗਏ ਸਕਾਟਲੈਂਡ ਦੇ ਬਾਸ਼ਿੰਦੇ ਤੇ ਸਿੱਖ ਨੌਜਵਾਨ ਜਗਤਾਰ ਸਿੰਘ ਜੱਗੀ ਵਲੋਂ ਕੈਦ ਵਿਚੋਂ ਲਿਖੀ ਗਈ ਇਕ ਚਿੱਠੀ ਸਾਹਮਣੇ ਆਈ ਹੈ ਜਿਸ ਵਿਚ ਭਾਰਤੀ ਜਾਂਚ ਏਜੰਸੀਆਂ ਵਲੋਂ ਉਸ ਉੱਤੇ ਅਣਮਨੁੱਖੀ ਤਸ਼ੱਦਦ ਢਾਹੁਣ ਦੀ ਗੱਲ ਕਹੀ ਗਈ ਹੈ।
ਐਨ. ਆਈ. ਏ. ਅਦਲਾਤ ਦੀ ਕਾਰਵਾਈ ਤੇ ਜਗਤਾਰ ਸਿੰਘ ਜੱਗੀ ਤੇ ਹੋਰਨਾਂ ਵਿਰੁਧ ਨਵੇਂ ਚਲਾਣਾਂ ਬਾਰੇ ਇਹ ਗੱਲਬਾਤ ਐਡਵੋਕੇਟ ਜਸਪਾਲ ਸਿੰਘ ਮੰਝਪੁਰ ਨਾਲ 22 ਮਈ, 2018 ਨੂੰ ਕੀਤੀ ਗਈ ਸੀ। ਸਿੱਖ ਸਿਆਸਤ ਦੇ ਦਰਸ਼ਕਾਂ ਦੀ ਜਾਣਕਾਰੀ ਲਈ ਇਹ ਗੱਲਬਾਤ ਇੱਥੇ ਸਾਂਝੀ ਕੀਤੀ ਜਾ ਰਹੀ ਹੈ।
ਗ੍ਰਿਫਤਾਰ ਕੀਤੇ ਬਰਤਾਨਵੀ ਨਾਗਰਿਕ ਜਗਤਾਰ ਸਿੰਘ ਜੱਗੀ ਤੇ ਹੋਰਨਾਂ ਖਿਲਾਫ ਭਾਰਤੀ ਜਾਂਚ ਏਜੰਸੀ ਐਨ. ਆਈ. ਏ. ਨੇ ਚਾਰ ਹੋਰ ਮਾਮਲਿਆਂ ਵਿੱਚ ਚਲਾਣ ਅਦਾਲਤ ਵਿੱਚ ਪੇਸ਼ ਕਰ ਦਿੱਤੇ ਹਨ ਜਿਨ੍ਹਾਂ ਦੀਆਂ ਨਕਲਾਂ ਅੱਜ ਬਚਾਅ ਪੱਖ ਦੇ ਵਕੀਲਾਂ ਨੂੰ ਦੇ ਦਿੱਤੀਆਂ ਗਈਆਂ।
ਬਾਘਾਪੁਰਾਣਾ: ਪੰਜਾਬ ਪੁਲਿਸ ਵਲੋਂ ਗ੍ਰਿਫਤਾਰ ਕੀਤੇ ਗਏ ਬਰਤਾਨਵੀ ਸਿੱਖ ਨਾਗਰਿਕ ਜਗਤਾਰ ਸਿੰਘ ਜੌਹਲ (ਜੱਗੀ) ਅਤੇ ਹੋਰਾਂ ਖਿਲਾਫ ਅੱਜ ਬਾਘਾਪੁਰਾਣਾ ਅਦਾਲਤ ਵਿਚ ਚਾਰਜਸ਼ੀਟ ਦਾਇਰ ਕੀਤੀ ਗਈ। ...
ਭਾਰਤੀ ਜਾਂਚ ਏਜੰਸੀ ਐਨ. ਆਈ. ਏ. ਨੇ ਮੁਹਾਲੀ ਸਥਿਤ ਵਿਸ਼ੇਸ਼ ਅਦਾਲਤ ਨੂੰ ਹਿੰਦੂਤਵੀ ਜਥੇਬੰਦੀ ਰਾਸ਼ਟਰੀ ਸਵੈਸੇਵਕ ਸੰਘ (ਆਰ.ਐਸ.ਐਸ.) ਦੇ ਆਗੂ ਰਵਿੰਦਰ ਗੋਸਾਈ ਨੂੰ ਮਾਰਨ ਨਾਲ ਸੰਬੰਧਤ ਮਾਮਲੇ ਵਿੱਚ ਅਦਾਲਤ ਨੂੰ ਤਲਜੀਤ ਸਿੰਘ ਜਿੰਮੀ ਵਿਰੁਧ ਸਬੂਤ ਨਾ ਮਿਲਣ ਕਾਰਨ ਮੁਕਦਮਾ ਖਾਰਜ ਕਰਨ ਲਈ ਕਿਹਾ ਹੈ।
ਲੰਡਨ: ਕਾਮਨਵੈਲਥ ਦੇਸ਼ਾਂ ਦੇ ਪ੍ਰਮੁੱਖਾਂ ਦੀ ਬਰਤਾਨੀਆ ਵਿਚ ਹੋ ਰਹੀ ਮੀਟਿੰਗ ਵਿਚ ਸ਼ਾਮਿਲ ਹੋਣ ਲਈ ਲੰਡਨ ਪਹੁੰਚੇ ਨਰਿੰਦਰ ਮੋਦੀ ਖਿਲਾਫ ਵੱਡੇ ਰੋਸ ਮੁਜ਼ਾਹਰਿਆਂ ਦੀਆਂ ਤਿਆਰੀਆਂ ...
ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਅਗਲੇ ਮਹੀਨੇ ਇੰਗਲੈਂਡ ਦੌਰੇ ਦੌਰਾਨ ਸਿੱਖਾਂ ਵਲੋਂ ਵੱਡੇ ਪੱਧਰ 'ਤੇ ਮੋਦੀ ਖਿਲਾਫ ਰੋਸ ਪ੍ਰਦਰਸ਼ਨ ਕਰਨ ਦੀਆਂ ਤਿਆਰੀਆਂ ਕੀਤੀਆਂ ਗਈਆਂ ਹਨ। ਸਿੱਖ ਫੈਡਰੇਸ਼ਨ ਯੂ.ਕੇ ਵਲੋਂ ਜਾਰੀ ਲਿਖਤੀ ਬਿਆਨ ਵਿਚ ਕਿਹਾ ਗਿਆ ਹੈ ਕਿ ਅੱਧ ਅਪ੍ਰੈਲ ਵਿਚ ਲੰਡਨ 'ਚ ਹੋਣ ਜਾ ਰਹੀ 53 ਕਾਮਨਵੈਲਥ ਦੇਸ਼ਾਂ ਦੀ ਬੈਠਕ ਦੌਰਾਨ ਹਜ਼ਾਰਾਂ ਸਿੱਖ ਲੰਡਨ ਵਿਚ ਇਕੱਤਰ ਹੋਣਗੇ।
ਜਗਤਾਰ ਸਿੰਘ ਜੱਗੀ, ਤਲਜੀਤ ਸਿੰਘ ਜਿੰਮੀ, ਰਮਨਦੀਪ ਸਿੰਘ ਬੱਘਾ. ਹਰਦੀਪ ਸਿੰਘ ਸ਼ੇਰਾਂ ਹੋਰਾਂ ਨੂੰ ਖਾਸ ਐਨ.ਆਈ.ਏ ਕੋਰਟ ਮੁਹਾਲੀ ਵੱਲੋ ਪੰਜਾਬ ਦੀਆਂ ਜੇਲ੍ਹਾਂ ਤੋਂ ਤਿਹਾੜ ਜੇਲ੍ਹ ਦਿੱਲੀ ਵਿੱਚ ਤਬਦੀਲ ਕੀਤੇ ਜਾਣ ਦੀ ਐਨ.ਆਈ.ਏ ਦੀ ਅਰਜ਼ੀ ਰੱਦ ਕਰ ਦਿੱਤੀ ਗਈ ਹੈ।
ਜਗਤਾਰ ਸਿੰਘ ਜੱਗੀ, ਤਲਜੀਤ ਸਿੰਘ ਜਿੰਮੀ, ਰਮਨਦੀਪ ਸਿੰਘ ਬੱਘਾ. ਹਰਦੀਪ ਸਿੰਘ ਸ਼ੇਰਾਂ ਹੋਰਾਂ ਨੂੰ ਐਨ.ਆਈ.ਏ ਵੱਲੋ ਪੰਜਾਬ ਦੀਆਂ ਜੇਲ੍ਹਾਂ ਤੋਂ ਤਿਹਾੜ ਜੇਲ੍ਹ ਦਿੱਲੀ ਵਿੱਚ ਤਬਦੀਲ ਕੀਤੇ ਜਾਣ ਦੇ ਮਾਮਲੇ ਬਾਰੇ ਐਡਵੋਕੇਟ ਜਸਪਾਲ ਸਿੰਘ ਮੰਝਪੁਰ ਨਾਲ ਸਿੱਖ ਸਿਆਸਤ ਵੱਲੋਂ ਖਾਸ ਗਲਬਾਤ ਕੀਤੀ ਗਈ।
ਜਗਤਾਰ ਸਿੰਘ ਜੱਗੀ, ਤਲਜੀਤ ਸਿੰਘ ਜਿੰਮੀ, ਰਮਨਦੀਪ ਸਿੰਘ ਬੱਗਾ ਤੇ ਹਰਦੀਪ ਸਿੰਘ ਸ਼ੇਰਾ ਉੱਤੇ ਕੋਈ ਵੀ ਮਾਮਲਾ ਅਜਿਹਾ ਨਹੀਂ ਹੈ ਜਿਸ ਦਾ ਸੰਬੰਧ ਦਿੱਲੀ ਜਾਂ ਪੰਜਾਬ ਤੋਂ ਬਾਹਰਲੇ ਕਿਸੇ ਹੋਰ ਸੂਬੇ ਨਾਲ ਹੋਵੇ ਪਰ ਫਿਰ ਵੀ ਕੇਂਦਰੀ ਜਾਂਚ ਏਜੰਸੀ ਚਾਰਾਂ ਨੂੰ ਪੰਜਾਬ ਵਿੱਚ ਨਹੀਂ ਰਹਿਣ ਦੇਣਾ ਚਾਹੁੰਦੀ।
« Previous Page — Next Page »