ਦਲ ਖਾਲਸਾ ਨੇ ਕਿਸਾਨ ਸੰਗਠਨਾਂ ਵੱਲੋਂ ਲੋਹੜੀ ਅਤੇ 26 ਜਨਵਰੀ ਮੌਕੇ ਦਿੱਤੇ ਵਿਰੋਧ ਪ੍ਰੋਗਰਾਮਾਂ ਦਾ ਸਮਰਥਨ ਕਰਦਿਆਂ ਐਲਾਨ ਕੀਤਾ ਕਿ ਉਹਨਾਂ ਦੇ ਕਾਰਜ-ਕਰਤਾ ਲੋਹੜੀ ਵਾਲੇ ਦਿਨ ਕਾਲੇ ਕਾਨੂੰਨਾਂ ਦੀਆਂ ਕਾਪੀਆਂ ਸਾੜਣਗੇ ਅਤੇ 26 ਨੂੰ ਦਿੱਲੀ ਵਿਖੇ ਹੋਣ ਵਾਲੀ ਟਰੈਕਟਰ ਮਾਰਚ ਵਿੱਚ ਹਿੱਸਾ ਲੈ
26 ਜਨਵਰੀ ਨੂੰ ਵਿਸਾਹਘਾਤ ਦਿਹਾੜੇ ਵਜੋਂ ਮਨਾਉਦਿਆਂ, ਦਲ ਖਾਲਸਾ ਨੇ ਦੋਸ਼ ਲਾਇਆ ਕਿ ਜਿਹੜਾ (ਭਾਰਤ) ਲੋਕਤੰਤਰ ਆਪਣੇ ਲੋਕਾਂ ਨੂੰ ਸਵੈ-ਨਿਰਣੇ ਦਾ ਹੱਕ ਦੇਣ ਤੋਂ ਇਨਕਾਰੀ ਹੋਵੇ ਅਤੇ ਲੋਕਾਂ ਦੇ ਵੱਖਰੇ ਵਿਚਾਰਾਂ ਨੂੰ ਕੁਚਲਣ ਲਈ ਬਸਤੀਵਾਦੀ ਕਾਨੂੰਨਾਂ ਦਾ ਸਹਾਰਾ ਲਵੇ, ਉਹ ਫਰਜ਼ੀ ਅਤੇ ਫੇਲ ਲੋਕਤੰਤਰ ਹੈ।
ਦਲ ਖਾਲਸਾ ਨੇ ਸਿੱਖਾਂ ਦੀ ਆਜ਼ਾਦੀ ਦੀ ਤਾਂਘ ਦੀ ਪੂਰਤੀ ਲਈ ਫਰਾਂਸ ਦਾ ਸਹਿਯੋਗ ਮੰਗਦਿਆਂ ਕਿਹਾ ਕਿ ਉਹ ਭਾਰਤੀ ਲੀਡਰਸ਼ਿਪ ਨੂੰ ਜੋਰ ਦੇਕੇ ਆਖੇ ਕਿ ਉਹ ਸੰਘਰਸ਼ੀਲ ਕੌਮਾਂ ਨੂੰ ਸਵੈ-ਨਿਰਣੇ ਦਾ ਹੱਕ ਦੇਣ ਲਈ ਭਾਰਤੀ ਸੰਵਿਧਾਨ ਵਿੱਚ ਯੋਗ ਤਰਮੀਮ ਕਰੇ।
ਲ਼ੰਡਨ ਵਿੱਚ 26 ਜਨਵਰੀ ਨੂੰ ਹੋਏ ਰੋਸ ਮੁਜ਼ਾਹਰੇ ‘ਚ ਭਾਰਤੀ ਗਣਤੰਤਰ ਦਿਵਸ ਨੂੰ ਸਿੱਖਾਂ ਨਾਲ ਧੋਖਾ ਦਿਵਸ ਕਰਾਰ ਦਿੰਦਿਆਂ ਬੁਲਾਰਿਆਂ ਨੇ ਕਿਹਾ ਕਿ ਜਿਹੜਾ ਸੰਵਿਧਾਨ ਸਿੱਖਾਂ ਨੂੰ ਸਿੱਖ ਹੀ ਨਹੀਂ ਮੰਨਦਾ, ਉਸ ਸੰਵਿਧਾਨ ਨੂੰ ਸਿੱਖ ਕਿਸੇ ਹਾਲਤ ਵਿਚ ਮੰਨ ਨਹੀਂ ਸਕਦੇ।
ਸਿੱਖ ਜੱਥੇਬੰਦੀ ਦਲ ਖਾਲਸਾ ਨੇ ਅੱਜ ਸ਼੍ਰੋਮਣੀ ਅਕਾਲੀ ਦਲ ( ਪੰਚ ਪ੍ਰਧਾਨੀ) ਦੇ ਸਹਿਯੋਗ ਨਾਲ ਸਿੱਖਾਂ ਨਾਲ ਭਾਰਤ ਵਿੱਚ ਕੀਤੇ ਜਾ ਰਹੇ ਸੰਵਿਧਾਨਿਕ ਵਿਤਕਰੇ, ਪੱਖਪਾਤ ਅਤੇ ਬੇਇਨਸਾਫੀ ਵਿਰੁੱਧ ਭਾਰਤੀ ਗਣਤੰਤਰ ਦਿਵਸ ਨੂੰ ਕਾਲਾ ਦਿਹਾੜਾ ਮਨਾਉਦਿਆਂ ਅੰਮ੍ਰਿਤਸਰ, ਜਲੰਧਰ, ਲਧਿਆਣਾ ਅਤੇ ਕੋਟ ਈਸੇ ਖਾਂ, (ਜਿਲਾ ਮੋਗਾ) ਵਿੱਚ ਰੋਸ ਰੈਲੀਆਂ ਕੀਤੀਆਂ।
ਅੱਜ ਜਦ ਭਾਰਤ 26 ਜਨਵਰੀ ਦੇ ਦਿਨ ਆਪਣਾ ਗਣਤਮਤਰ ਦਿਵਸ ਮਨਾ ਰਿਹਾ ਹੈ ਤਾਂ ਸਿੱਖ ਜੱਥੇਬੰਦੀਆਂ ਇਸ ਦਿਨ ਨੂੰ ਕਾਲੇ ਦਿਨ ਅਤੇ ਵਿਸਾਹਘਾਤ ਦਿਵਸ ਵਜੋਂ ਮਨਾਉਣ ਜਾ ਰਹੀਆਂ ਹਨ।