ਲੰਘੇ ਤਕਰੀਬਨ ਸੱਤ ਸਾਲ ਤੋਂ ਇੰਡੀਆ ਦੀਆਂ ਜੇਲ੍ਹਾਂ ਵਿਚ ਨਜ਼ਰਬੰਦ ਸਿੱਖ ਨੌਜਵਾਨ ਜਗਤਾਰ ਸਿੰਘ ਜੱਗੀ ਜੌਹਲ ਨੂੰ ਦਿੱਲੀ ਹਾਈ ਕੋਰਟ ਦੇ ਜਸਟਿਸ ਪ੍ਰਤਿਭਾ ਐਮ. ਸਿੰਘ ਤੇ ਜਸਟਿਸ ਅਮਿਤ ਸ਼ਰਮਾ (ਜੋ ਪਹਿਲਾਂ ਐਨ.ਆਈ.ਏ ਦਾ ਵਕੀਲ ਹੁੰਦਾ ਸੀ) ਦੇ ਦੋਹਰੇ ਬੈਂਚ ਨੇ ਐਨ.ਆਈ.ਏ. ਦੇ 7 ਕੇਸਾਂ ਵਿਚ ਜਮਾਨਤਾਂ ਦੇਣ ਤੋਂ ਇਨਕਾਰ ਕਰ ਦਿੱਤਾ ਹੈ।
ਮੌਜੂਦਾ ਸਿੱਖ ਰਾਜਨੀਤੀ ਵਿਚ ਆਈ ਗਿਰਾਵਟ ਅਤੇ ਵੋਟ ਰਾਜਨੀਤੀ ਵਾਲੀਆਂ ਪਾਰਟੀਆਂ ਤੇ ਇਹਨਾਂ ਦੇ ਆਗੂਆਂ ਦੇ ਢਿੱਲੇ ਪਹਿਰੇ ਕਾਰਨ ਤਖ਼ਤ ਸਾਹਿਬਾਨ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸ਼ਾਖ ਵਿਚ ਆਈ ਗਿਰਾਵਟ ਉਪਰ ਵਿਚਾਰ ਹੋਈ।
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਅੱਜ ਸਿੱਖ ਨੌਜਵਾਨ ਮਨਿੰਦਰ ਸਿੰਘ ਜੁੰਮਾ ਦੀ ਜਮਾਨਤ ਮਨਜ਼ੂਰ ਕਰ ਲਈ ਗਈ।
ਵਿਸ਼ੇਸ਼ ਐਨਆਈਏ ਅਦਾਲਤ ਪੰਜਾਬ ਦੀ ਜੱਜ ਮਨਜੋਤ ਕੌਰ ਵੱਲੋਂ ‘ਐਨਆਈਏ ਬਨਾਮ ਕੁਲਵਿੰਦਰਜੀਤ ਸਿੰਘ ਖਾਨਪੁਰੀਆ ਅਤੇ ਹੋਰ’ ਕੇਸ ਵਿੱਚ ਕੁਲਵਿੰਦਰਜੀਤ ਸਿੰਘ ਖਾਨਪੁਰੀਆ, ਜਗਦੇਵ ਸਿੰਘ, ਰਵਿੰਦਰ ਪਾਲ ਸਿੰਘ ਅਤੇ ਹਰਚਰਨ ਸਿੰਘ ਦਿੱਲੀ ਨੂੰ ਵੱਖ-ਵੱਖ ਧਾਰਾਵਾਂ ਤਹਿਤ ਉਮਰ ਕੈਦਾਂ, ਦਸ-ਦਸ ਸਾਲ ਦੀਆਂ ਸਜ਼ਾਵਾਂ ਅਤੇ ਜੁਰਮਾਨਾ ਕੀਤਾ ਗਿਆ ਹੈ।
ਸਪੈਸ਼ਲ ਐੱਨ.ਆਈ.ਏ. ਅਦਾਲਤ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਮੁਹਾਲੀ ਵੱਲੋਂ ਇੱਕ ਮਾਮਲੇ ਵਿੱਚ ਚਾਰ ਜਣਿਆਂ ਨੂੰ ਦੇਸ਼ ਵਿਰੁੱਧ ਜੰਗ ਛੇੜਨ ਅਤੇ ਯੂ.ਏ.ਪੀ.ਏ. ਦੀਆਂ ਵੱਖ ਵੱਖ ਧਾਰਾਵਾਂ ਤਹਿਤ ਦੋਸ਼ੀ ਐਲਾਨਿਆ ਗਿਆ ਹੈ।
ਉਮਰ ਕੈਦੀ ਬੰਦੀ ਸਿੰਘ ਭਾਈ ਗੁਰਪ੍ਰੀਤ ਸਿੰਘ ਜਾਗੋਵਾਲ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਲੁਧਿਆਣੇ ਦੇ ਪਿੰਡ ਘਵੱਦੀ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੀ ਔਰਤ ਬਲਵਿੰਦਰ ਦੇ ਕਤਲ ਕੇਸ ਵਿੱਚੋਂ ਜ਼ਮਾਨਤ ਦੇ ਦਿੱਤੀ ਹੈ।
ਬੀਤੇ ਦਿਨੀ ਖਬਰਖਾਨੇ ਵਿੱਚ ਇਹ ਖਬਰ ਨਸ਼ਰ ਹੋਈ ਹੈ ਕਿ ਭਾਈ ਜਗਤਾਰ ਸਿੰਘ ਹਵਾਰਾ ਖਿਲਾਫ ਵੱਖ-ਵੱਖ ਅਦਾਲਤਾਂ ਵਿੱਚ ਤੀਹ ਤੋਂ ਵੱਧ ਮੁਕਦਮੇ ਬਕਾਇਆ ਹਨ। ਇਹ ਖਬਰ ਸਾਲ 2016 ਤੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਵਿਚਾਰ ਅਧੀਨ ਇੱਕ ਰਿਟ ਪਟੀਸ਼ਨ ਦੀ ਸੁਣਵਾਈ ਦੇ ਹਵਾਲੇ ਨਾਲ ਸਾਹਮਣੇ ਆਈ ਹੈ।
ਦਿੱਲੀ ਦੀ ਮੰਡੋਲੀ ਤਿਹਾੜ ਜੇਲ੍ਹ 'ਚ ਨਜ਼ਰਬੰਦ ਭਾਈ ਜਗਤਾਰ ਸਿੰਘ ਹਵਾਰਾ ਨੂੰ ਲੰਘੀ 4 ਜਨਵਰੀ ਨੂੰ ਮੁਹਾਲੀ ਦੀ ਇਕ ਅਦਾਲਤ ਵਲੋਂ ਸਾਲ 1998 ਦਰਜ ਹੋਏ ਇਕ ਮਾਮਲੇ ਵਿਚ ਦੋਸ਼ ਮੁਕਤ ਕਰਾਰ ਦਿੰਦਿਆਂ ਉਹਨਾ ਵਿਰੁਧ ਦਰਜ਼ ਕੇਸ ਖਾਰਜ (ਡਿਸਚਾਰਜ) ਕਰ ਦਿੱਤਾ ਹੈ।
10 ਦਸੰਬਰ ਨੂੰ ਸਿੱਖ ਇੱਕਮੁਠਤਾ ਦੇ ਪਠਗਟਾਵੇ ਲਈ “ਕਾਲੀ ਦਸਤਾਰ ਦਿਵਸ” ਦਾ ਸੱਦਾ ਦਿੱਤਾ ਗਿਆ ਹੈ। ਦੱਸ ਦੇਈਏ ਕਿ ਯੁਨਾਇਟਡ ਨੇਸ਼ਨਜ਼ ਵੱਲੋਂ 10 ਦਸੰਬਰ ਨੂੰ ਕੌਮਾਂਤਰੀ ਮਨੁੱਖੀ ਅਧਿਕਾਰ ਦਿਵਸ ਮਨਾਇਆ ਜਾਂਦਾ ਹੈ।
ਗੁਰੂ ਖਾਲਸਾ ਪੰਥ ਦੀ ਸੇਵਾ ਲਈ ਅਣਥੱਕ ਅਤੇ ਬੇਅੰਤ ਸੇਵਾਵਾਂ ਨਿਭਾਉਣ ਵਾਲੇ ਸੇਵਾਦਾਰ ਗੁਰਪੁਰੀ ਵਾਸੀ ਭਾਈ ਸੁਰਿੰਦਰ ਪਾਲ ਸਿੰਘ ਠਰੂਆ ਦੀ ਨਿੱਘੀ ਯਾਦ ਵਿੱਚ ਯਾਦ ਵਿੱਚ 1 ਅਕਤੂਬਰ ਨੂੰ, ਪਿੰਡ ਗੁਲਜਾਰਪੁਰਾ ਠਰੂਆ ਦੇ ਗੁਰਦੁਆਰਾ ਸਾਹਿਬ ਵਿੱਚ ਵਿੱਚ ਗੁਰਮਤਿ ਸਮਾਗਮ ਕਰਵਾਇਆ ਗਿਆ।
Next Page »