ਅਜਿਹਾ ਵਿਸ਼ਲੇਸ਼ਣ ਅਜਿਹੇ ਮਹੱਤਵਪੂਰਨ ਕੇਸਾਂ ਦਾ ਹੋਣਾ ਬਹੁਤ ਜਰੂਰੀ ਹੈ ਤਾਂ ਜੋ ਸਾਡੀ ਅਗਲੇਰੀ ਪੀੜੀ ਭਵਿੱਖ ਵਿੱਚ ਅਜਿਹੀਆਂ ਸਥਿਤੀਆਂ ਦੇ ਸਨਮੁਖ ਹੋ ਸਕੇ ਅਤੇ ਪੰਥਕ ਭਾਵਨਾਵਾਂ ਤੇ ਸਥਾਪਤ ਅਦਾਲਤੀ ਸਿਸਟਮ ਵਿਚਲੇ ਵਖਰੇਵਿਆਂ ਨੂੰ ਸਮਝ ਸਕੇ। ਇਹ ਵਿਸ਼ਲੇਸ਼ਣ ਸਥਾਪਤ ਨਿਆਂ ਪਰਬੰਧ ਦੀ ਲੋੜ ਤੇ ਪੰਥਕ ਭਾਵਨਾਵਾਂ ਵਿਚ ਵਖਰੇਵਿਆਂ ਕਾਰਨ ਪਈ ਫਿੱਕ ਨੂੰ ਦੂਰ ਕਰਨ ਲਈ ਇੱਕ ਯਤਨ ਮਾਤਰ ਹੈ ਪਰ ਵਖਰੇਵੇਂ ਤਾਂ ਹੀ ਖਤਮ ਹੋ ਸਕਦੇ ਹਨ ਜਦ ਵਖਰੇਵਿਆਂ ਦੇ ਕਾਰਨਾਂ ਨੂੰ ਗੁਰੂ ਖਾਲਸਾ ਪੰਥ ਭਵਿੱਖ ਸੰਵਾਰਨ ਦੀ ਮਨਸ਼ਾ ਨਾਲ ਵਿਚਾਰੇ।
ਲੰਘੇ ਦਿਨ ਰਾਜਸਥਾਨ ਦੀ ਇੱਕ ਅਦਾਲਤ ਵੱਲੋਂ ਬੰਦੀ ਸਿੰਘ ਜਗਮੋਹਨ ਸਿੰਘ ਅਤੇ ਦੋ ਹੋਰਾਂ ਨੂੰ ਯੁਆਪਾ ਕਾਨੂੰਨ ਤਹਿਤ ਚੱਲੇ ਇੱਕ ਮੁਕੱਦਮੇ ਵਿੱਚ ਅੱਠ ਉਮਰ ਕੈਦਾਂ ਦੀ ਸਜ਼ਾ ਸੁਣਾਈ ਗਈ ਹੈ।
ਸਿੱਖ ਸੰਘਰਸ਼ ਵਿੱਚ ਅਹਿਮ ਯੋਗਦਾਨ ਪਾਉਣ ਵਾਲੇ ਭਾਈ ਲਾਲ ਸਿੰਘ ਅਕਾਲਗੜ੍ਹ ਦੀ ਅੱਜ ਮੈਕਸੀਮਮ ਸਕਿਓਟਰੀ ਜੇਲ੍ਹ, ਨਾਭਾ ਵਿਚੋਂ ਪੱਕੇ ਤੌਰ ਉੱਤੇ ਰਿਹਾਈ ਹੋ ਗਈ। ਭਾਈ ਲਾਲ ਸਿੰਘ ਲੰਘੇ 28 ਵਰਿ੍ਹਆਂ ਤੋਂ ਇੰਡੀਆ ਦੀ ਕੈਦ ਵਿੱਚ ਸਨ ਤੇ ਬੀਤੇ ਲੰਮੇ ਸਮੇਂ ਤੋਂ ਨਾਭਾ ਜੇਲ੍ਹ ਵਿੱਚ ਬੰਦ ਸਨ।
ਸਾਰਾ ਸੰਸਾਰ ਇਸ ਵੇਲੇ ਕਰੋਨਾ ਵਾਇਰਸ ਮਹਾਮਾਰੀ ਨਾਲ ਲੜ ਰਿਹਾ ਹੈ। ਇੱਕ ਪਾਸੇ ਸਰਕਾਰਾਂ ਤੇ ਅਦਾਲਤਾਂ ਵੱਲੋਂ ਕੈਦੀਆਂ ਨੂੰ ਜੇਲ੍ਹਾਂ ਵਿਚੋਂ ਰਿਹਾਅ ਕੀਤਾ ਜਾ ਰਿਹਾ ਹੈ ਪਰ ਦੂਜੇ ਬੰਨੇ ਕਰੋਨਾ ਦਾ ਹਵਾਲਾ ਦੇ ਕੇ ਸਿੱਖ ਕੈਦੀਆਂ ਜਾਂ ਬੰਦੀ ਸਿੰਘਾਂ ਨੂੰ ਆਰਜੀ ਰਿਹਾਈ (ਪੇਰੋਲ) ਵੀ ਨਹੀਂ ਦਿੱਤੀ ਜਾ ਰਹੀ।
ਡੇਰਾ ਸੌਦਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਵੱਲੋਂ ਸਾਲ 2007 ਵਿਚ ਡੇਰਾ ਸਲਾਬਤਪੁਰਾ ਵਿਖੇ ਦਸਮੇਸ਼ ਪਿਤਾ ਗੁਰੂ ਗੋਬਿੰਦ ਸਿੰਘ ਜੀ ਅਤੇ ਅੰਮ੍ਰਿਤ ਸੰਸਕਾਰ ਦਾ ਸਵਾਂਗ ਰਚਾਏ ਜਾਣ ਤੋਂ ਬਾਅਦ ਡੇਰਾ ਸਿਰਸਾ ਅਤੇ ਸਿੱਖਾਂ ਦਰਮਿਆਨ ਟਕਰਾਅ ਸ਼ੁਰੂ ਹੋਇਆ ਜੋ ਕਿ ਵੱਖ-ਵੱਖ ਪੜਾਵਾਂ ਵਿੱਚੋਂ ਲੰਘਦਾ ਹੋਇਆ ਅੱਜ ਵੀ ਜਾਰੀ ਹੈ।
ਯੁਆਪਾ (ਗੈਰਕਾਨੂੰਨੀ ਕਾਰਵਾਈਆਂ ਰੋਕੂ ਕਾਨੂੰਨ) 1967 ਵਿੱਚ ਬਣਾਇਆ ਗਿਆ ਸੀ ਪਰ 2008 ਤੋਂ ਬਾਅਦ ਲੜੀਬੱਧ ਤਰੀਕੇ ਨਾਲ ਇਸ ਕਾਨੂੰਨ ਵਿੱਚ ਕੀਤੀਆਂ ਤਬਦੀਲੀਆਂ ਨਾਲ ਇਹ ਅਜੋਕੇ ਸਮੇਂ ਦਾ ਟਾਡਾ-ਪੋਟਾ ਤੋਂ ਵੀ ਮਾਰੂ ਕਾਨੂੰਨ ਬਣ ਚੁੱਕਾ ਹੈ।
ਆਪਣੀ ਜੀਵਨ ਦਾ ਇੱਕ ਵੱਡਾ ਹਿੱਸਾ ਸਿੱਖ ਸੰਘਰਸ਼ ਦੇ ਲੇਖੇ ਲਾਉਣ ਵਾਲੀ ਭਾਈ ਵਰਿਆਮ ਸਿੰਘ ਬੀਤੀ ਦਿਨੀ ਅਕਾਲ ਚਲਾਣਾ ਕਰ ਗਏ। ਭਾਰਤੀ ਦਸਤਿਆਂ ਵਲੋਂ ਭਾਈ ਵਰਿਆਮ ਸਿੰਘ ਨੂੰ 17 ਅਪ੍ਰੈਲ 1990 ਨੂੰ ਗ੍ਰਿਫਤਾਰ ਕੀਤਾ ਗਿਆ ਸੀ।
ਜਗਤਾਰ ਸਿੰਘ ਜੱਗੀ ਜੌਹਲ ਦੇ ਮਾਮਲੇ ਵਿਚ ਭਾਰਤੀ ਸੁਪਰੀਮ ਕੋਰਟ ਵਿਚ ਹੋਈ ਸੁਣਵਾਈ ਵਿਚ 8 ਮਈ 2020 ਨੂੰ ਹੋਈ ਸੁਣਵਾਈ ਬਾਰੇ ਵਕੀਲ ਜਸਪਾਲ ਸਿੰਘ ਮੰਝਪੁਰ ਨਾਲ ਸਿੱਖ ਸਿਆਸਤ ਦੀ ਖਾਸ ਗੱਲਬਾਤ।
ਅਸੀ ਇੱਥੇ ਸਿੱਖ ਸਿਆਸਤ ਦੇ ਸੰਪਾਦਕ ਪਰਮਜੀਤ ਸਿੰਘ ਦੁਆਰਾ ਐਡਵੋਕੇਟ ਜਸਪਾਲ ਸਿੰਘ ਮੰਝਪੁਰ ਨਾਲ ਕੀਤੀ ਖਾਸ ਗੱਲਬਾਤ ਸਾਂਝੀ ਕਰ ਰਹੇ ਹਾਂ।
ਸਿੱਖ ਸਿਆਸਤ ਦੇ ਸੰਪਾਦਕ ਪਰਮਜੀਤ ਸਿੰਘ ਦੁਆਰਾ ਐਡਵੋਕੇਟ ਜਸਪਾਲ ਸਿੰਘ ਮੰਝਪੁਰ ਨਾਲ ਕੀਤੀ ਖਾਸ ਗੱਲਬਾਤ ਸਾਂਝੀ ਕਰ ਰਹੇ ਹਾਂ
« Previous Page — Next Page »