ਪੰਥਕ ਸਖਸ਼ੀਅਤਾਂ ਭਾਈ ਰਜਿੰਦਰ ਸਿੰਘ ਮੁਗਲਵਾਲ, ਭਾਈ ਲਾਲ ਸਿੰਘ ਅਕਾਲਗੜ੍ਹ, ਭਾਈ ਦਲਜੀਤ ਸਿੰਘ ਬਿੱਟੂ, ਭਾਈ ਨਰੈਣ ਸਿੰਘ ਚੌੜਾ, ਭਾਈ ਭੁਪਿੰਦਰ ਸਿੰਘ ਭਲਵਾਨ, ਭਾਈ ਸਤਨਾਮ ਸਿੰਘ ਖੰਡੇਵਾਲਾ, ਭਾਈ ਸਤਨਾਮ ਸਿੰਘ ਝੰਜੀਆ, ਭਾਈ ਹਰਦੀਪ ਸਿੰਘ ਮਹਿਰਾਜ, ਭਾਈ ਅਮਰੀਕ ਸਿੰਘ ਈਸੜੂ, ਭਾਈ ਸੁਖਦੇਵ ਸਿੰਘ ਡੋਡ ਅਤੇ ਭਾਈ ਮਨਜੀਤ ਸਿੰਘ ਫਗਵਾੜਾ ਦੇ ਸੱਦੇ ਉੱਤੇ ਸਿੱਖ ਵਿਦਵਾਨਾਂ ਅਤੇ ਵਿਚਾਰਵਾਨਾਂ ਦਾ ਇੱਕ ਇਜਲਾਸ 14 ਨਵੰਬਰ,2022 ਗਿਆਨੀ ਗੁਰਮੁੱਖ ਸਿੰਘ ਯਾਦਗਾਰੀ ਹਾਲ, ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਕੀਤਾ ਗਿਆ।
ਪਿਛਲੇ ਚਾਰ ਦਹਾਕਿਆਂ ਵਿੱਚ ਇਹ ਪਹਿਲੀ ਵਾਰ ਵਾਪਰਿਆ ਹੈ ਕਿ ਪੰਜਾਬ ਦੇ ਮੰਤਰੀਆਂ ਦੇ ਕਰਕੇ ‘ਅਸਲ ਸ਼ਾਸਨ’ ਦੀ ਨੁਮਾਇੰਦਗੀ ਕਰਨ ਵਾਲੇ ਇੱਕ ਮੁੱਖ ਸਕੱਤਰ ਨੂੰ ਅਹੁਦੇ ਤੋਂ ਹਟਾਣਾ ਪਿਆ ਹੈ। ਇਹ ਵਰਤਾਰਾ ਮੁੱਖ ਮੰਤਰੀ ਦੀ ਜੀਵਨ ਸੈਲੀ ਉਲਟ ਹੈ,ਜੋ ਉਸ ਨੂੰ ਨਰਮ ਵਤੀਰਾ ਧਾਰਨ ਕਰਨਾ ਪਿਆ, ਇਹ ਮੁੱਖ ਮੰਤਰੀ ਲਈ ਨਿਮੋਸ਼ੀ ਦਿਵਾਉਣ ਵਾਲਾ ਵੀ ਹੈ।
ਪੰਜਾਬ ਪੁਲਿਸ ਨੇ ਸਾਬਕਾ ਡੀ.ਜੀ.ਪੀ ਸੁਮੇਧ ਸੈਣੀ ਵਿਰੁੱਧ ਸਿੱਖ ਨੌਜਵਾਨ ਬਲਵੰਤ ਸਿੰਘ ਮੁਲਤਾਨੀ ਨੂੰ ਅਗਵਾ ਕਰਨ, ਤਸੀਹੇ ਦੇਣ ਅਤੇ ਉਸ ਨੂੰ ਜਾਨੋ ਖਤਮ ਕਰਨ ਦੇ 29 ਸਾਲ ਪੁਰਾਣੇ ਮਾਮਲੇ ਵਿਚ ਪਰਚਾ ਦਰਜ ਕੀਤਾ ਹੈ।
ਗਿਆਨੀ ਦਿੱਤ ਸਿੰਘ ਜੀ ਨੂੰ ਉਨ੍ਹਾਂ ਦੇ ਜਨਮ ਦਿਹਾੜੇ 'ਤੇ ਪ੍ਰਣਾਮ ਕਰਦੇ ਹਾਂ। ਉਹਨਾਂ ਨੇ 19 ਵੀਂ ਸਦੀ ਵਿੱਚ ਬ੍ਰਾਹਮਣਵਾਦੀ ਹਮਲੇ ਵਿਰੁੱਧ ਲੜਾਈ ਲੜੀ ਜਿਸਨੇ ਸਿੱਖ ਧਰਮ ਨੂੰ ਵੱਡੇ ਹਿੰਦੂ ਸਮਾਜ ਦੀ ਇੱਕ ਸੰਪਰਦਾ ਕਿਹਕੇ ਕਲਾਵੇ ਵਿਚ ਲੈਣ ਦੀ ਕੋਸ਼ਿਸ਼ ਕੀਤੀ ਸੀ। ਦਰਬਾਰ ਸਾਹਿਬ, ਅੰਮ੍ਰਿਤਸਰ ਦੇ ਅੰਦਰ ਹਿੰਦੂ ਦੇਵੀ-ਦੇਵਤਿਆਂ ਦੀਆਂ ਮੂਰਤੀਆਂ ਸਥਾਪਿਤ ਕਰਕੇ ਬ੍ਰਾਹਮਣਵਾਦ ਨੇ ਸਿੱਖਾਂ ਦੀਆਂ ਸਾਰੀਆਂ ਸਮਾਜਿਕ ਅਤੇ ਧਾਰਮਿਕ ਪਰੰਪਰਾਵਾਂ ਨੂੰ ਜਕੜ ਲਿਆ ਸੀ।
ਸਿੱਖ ਅਤੇ ਪੰਜਾਬੀ ਲੇਖਕਾਂ, ਚਿੰਤਕਾਂ, ਬੁੱਧੀਜੀਵੀਆਂ, ਸਮਾਜ ਸੇਵੀ ਅਤੇ ਪੱਤਰਕਾਰਾਂ ਦਾ ਵਫਦ ਜਾਮੀਆਂ ਮਿਲੀਆ ਅਤੇ ਸ਼ਾਹੀਨ ਬਾਗ ਪਹੁੰਚਿਆ।
ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਦੇ ਅੰਦਰ ਹਥਿਆਰਬੰਦ ਨਕਾਬਪੋਸ਼ਾਂ ਦਾ ਵਿਦਿਆਰਥੀਆਂ ਉਤੇ ਹਮਲਾ, ਹਿੰਦੂਤਵੀ ਧੱਕੇ ਦਾ ਅਤੇ ਬਹੁਗਿਣਤੀ ਪੱਖੀ ਹਾਕਮਸ਼ਾਹੀ ਸਿਆਸਤ ਦਾ ਨਮੂਨਾ ਹੈ, ਜਿਹੜੀ ਭਾਰਤ ਨੂੰ ਹਿੰਦੂ ਰਾਸ਼ਟਰ ਬਣਾਉਣ ਲਈ ਬਜ਼ਿੱਦ ਹੈ।
ਐਤਵਾਰ ਨੂੰ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਦੇ ਅੰਦਰ ਹਥਿਆਰਬੰਦ ਨਕਾਬਪੋਸ਼ਾਂ ਦਾ ਵਿਦਿਆਰਥੀਆਂ ਉਤੇ ਹਮਲਾ, ਹਿੰਦੂਤਵੀ ਧੱਕੇ ਦਾ ਅਤੇ ਬਹੁਗਿਣਤੀ ਪੱਖੀ ਹਾਕਮਸ਼ਾਹੀ ਸਿਆਸਤ ਦਾ ਨਮੂਨਾ ਹੈ, ਜਿਹੜੀ ਭਾਰਤ ਨੂੰ ਹਿੰਦੂ ਰਾਸ਼ਟਰ ਬਣਾਉਣ ਲਈ ਬਜ਼ਿੱਦ ਹੈ।
ਮੋਦੀ-ਸ਼ਾਹ ਸਰਕਾਰ ਵਲੋਂ ਚੁੱਕੇ ਜਾ ਰਹੇ ਨਾਗਰਿਕਤਾ ਸੋਧ ਕਾਨੂੰਨ ਅਤੇ ਜਨਸੰਖਿਆ ਰਜਿਸਟਰ ਜਿਹੇ ਕਦਮਾਂ ਦੇ ਵਿਰੋਧ ਵਜੋਂ ਲੰਘੇ ਦਿਨ ਚੰਡੀਗੜ੍ਹ ਦੇ ਸੈਕਟਰ 17 ਵਿਖੇ ਇਕ ਵਿਰੋਧ ਵਿਖਾਵਾ ਰੱਖਿਆ ਗਿਆ।