ਮਨੁੱਖੀ ਅਧਿਕਾਰਾਂ ਲਈ ਵਕੀਲਾਂ ਦੀ ਜਥੇਬੰਦੀ (LFHRI) ਨੇ 23 ਅਗਸਤ ਨੂੰ ਹੁਸ਼ਿਆਰਪੁਰ ਦੇ ਜਸਪ੍ਰੀਤ ਸਿੰਘ ਜੱਸਾ 'ਤੇ ਪੰਜਾਬ ਪੁਲਿਸ ਵਲੋਂ ਹੋਏ ਤੀਜੇ ਦਰਜੇ ਦੇ ਤਸ਼ੱਦਦ ਦੀ ਰਿਪੋਰਟ ਜਾਰੀ ਕੀਤੀ ਗਈ ਹੈ।
ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਜਸਪ੍ਰੀਤ ਸਿੰਘ ਜੱਸਾ ਉਤੇ ਹੁਸ਼ਿਆਰਪੁਰ ਪੁਲਿਸ ਵੱਲੋ ਕੀਤੇ ਗਏ ਜ਼ੁਲਮ ਦੀ ਪੁਰਜ਼ੋਰ ਸ਼ਬਦਾਂ ਵਿਚ ਨਿੰਦਾ ਕਰਦੇ ਹੋਏ ਅਤੇ ਦੋਸ਼ੀ ਪੁਲਿਸ ਅਧਿਕਾਰੀਆਂ ਵਿਰੁੱਧ ਤੁਰੰਤ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ।
ਦਲ ਖ਼ਾਲਸਾ ਨੇ ਜਸਪ੍ਰੀਤ ਸਿੰਘ ਜੱਸਾ ਅਤੇ ਦੋ ਹੋਰ ਸਿੱਖ ਨੌਜਵਾਨਾਂ 'ਤੇ ਹੁਸ਼ਿਆਰਪੁਰ ਪੁਲਿਸ ਵਲੋਂ ਤੀਜੇ ਦਰਜੇ ਦਾ ਤਸ਼ੱਦਦ ਕਰਨ ਦੀ ਘੋਰ ਨਿੰਦਾ ਕੀਤੀ ਹੈ।
ਮਨੁੱਖੀ ਅਧਿਕਾਰ ਸੰਸਥਾ ਸਿੱਖਸ ਫਾਰ ਜਸਟਿਸ ਨੇ ਵਿਸ਼ੇਸ਼ ਨਿਯਮਾਂ ਤਹਿਤ ਯੂ.ਐਨ. ਮਨੁੱਖੀ ਅਧਿਕਾਰਾਂ ਬਾਰੇ ਕੌਂਸਲ (ਯੂ. ਐਨ. ਐਚ.ਆਰ.ਸੀ.) ਕੋਲ ਇਕ ਸ਼ਿਕਾਇਤ ਦਰਜ ਕਰਵਾ ਕਿ ਮੰਗ ਕੀਤੀ ਹੈ ਕਿ ਪੰਜਾਬ ਵਿਚ ਸਿੱਖ ਰਿਫਰੈਂਡਮ ਚਲਾਉਣ ਵਾਲੇ ਕਾਰਕੁੰਨਾਂ ਖਿਲਾਫ ਅੱਤਵਾਦ ਦੇ ਝੂਠੇ ਦੋਸ਼ ਲਾਉਣ ਵਾਲੇ ਅਤੇ ਉਨ੍ਹਾਂ ਨੂੰ ਗੈਰ-ਕਾਨੂੰਨੀ ਹਿਰਾਸਤ ਵਿਚ ਰੱਖਣ ਅਤੇ ਤਸ਼ੱਦਦ ਕਰਨ ਵਾਲੇ ਭਾਰਤੀ ਪੁਲਿਸ ਅਫਸਰਾਂ ਖਿਲਾਫ ਕਾਰਵਾਈ ਕੀਤੀ ਜਾਵੇ।
ਆਰ.ਐਸ.ਐਸ. ਆਗੂ ਜਗਦੀਸ਼ ਗਗਨੇਜਾ 'ਤੇ ਹੋਏ ਹਮਲੇ ਦੇ ਸਬੰਧ ਵਿਚ ਸੁਰਾਗ ਲਈ ਜੂਝ ਰਹੀ ਪੁਲਿਸ ਨੇ ਹੁਣ ਹੁਸ਼ਿਆਰਪੁਰ ਤੋਂ ਗ੍ਰਿਫਤਾਰ ਤਿੰਨ ਸਿੱਖ ਨੌਜਵਾਨਾਂ ਤੋਂ ਪੁੱਛਗਿੱਛ ਕੀਤੀ ਹੈ। ਜ਼ਿਕਰਯੋਗ ਹੈ ਕਿ 7 ਅਗਸਤ ਨੂੰ ਜਸਪ੍ਰੀਤ ਸਿੰਘ ਜੱਸਾ, ਹਰਦੀਪ ਸਿੰਘ ਦੀਪਾ ਅਤੇ ਕੁਲਦੀਪ ਸਿੰਘ ਨੂੰ ਖ਼ਾਲਿਸਤਾਨ ਲਿਬਰੇਸ਼ਨ ਫੋਰਸ ਨਾਲ ਸਬੰਧਾਂ ਕਰਕੇ ਗਗਨੇਜਾ 'ਤੇ ਹੋਏ ਹਮਲੇ ਤੋਂ ਅਗਲੇ ਦਿਨ ਪੰਜਾਬ ਪੁਲਿਸ ਨੇ "ਗ਼ੈਰ ਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ ਦੇ ਤਹਿਤ ਗ੍ਰਿਫਤਾਰ ਕੀਤਾ ਸੀ।
ਮੀਡੀਆ ਵਿਚ ਛਪੀਆਂ ਰਿਪੋਰਟਾਂ ਮੁਤਾਬਕ ਪੰਜਾਬ ਪੁਲਿਸ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਨੇ ਤਿੰਨ ਸਿੱਖਾਂ ਨੂੰ ਗ੍ਰਿਫਤਾਰ ਕੀਤਾ ਹੈ ਜਿਨ੍ਹਾਂ ਦਾ ਸਬੰਧ ਖ਼ਾਲਿਸਤਾਨ ਲਿਬਰੇਸ਼ਨ ਫੋਰਸ (KLF) ਨਾਲ ਹੈ। ਇਨ੍ਹਾਂ ਤਿੰਨਾਂ ਤੋਂ ਅਲਾਵਾ ਇਸ ਕੇਸ ਵਿਚ ਵਿਦੇਸ਼ੀਂ ਵਸਦੇ ਦੋ ਸਿੱਖ ਵੀ ਨਾਮਜ਼ਦ ਹਨ। ਜਿਨ੍ਹਾਂ ਵਿਚੋਂ ਇਕ ਅਮਰੀਕਾ ਦੇ ਹਰਜਾਪ ਸਿੰਘ ਜਾਪੀ ਅਤੇ ਦੂਜਾ ਨਾਂ ਇਟਲੀ ਦੇ ਅਵਤਾਰ ਸਿੰਘ ਦਾ ਹੈ। ਦੋਵੇਂ ਹੀ ਹੁਸ਼ਿਆਰਪੁਰ ਜ਼ਿਲ੍ਹੇ ਨਾਲ ਸਬੰਧ ਰੱਖਦੇ ਹਨ।