ਅਕਾਲ ਤਖਤ ਸਾਹਿਬ ਵੱਲੋਂ 11 ਸਿੱਖ ਸਖਸ਼ੀਅਤਾਂ ਨੂੰ ਸਨਮਾਨਿਤ ਕਰਨ ਦਾ ਫੈਸਲਾ ਕੀਤਾ ਗਿਆ ਹੈ। ਜਿਹਨਾਂ 11 ਸਿੱਖ ਸਖਸ਼ੀਅਤਾਂ ਨੂੰ ਸਨਮਾਨਿਤ ਕੀਤਾ ਜਾਣਾ ਹੈ ਉਹਨਾ ਵਿੱਚੋਂ ਚਾਰ ਇਸ ਸੰਸਾਰ ਵਿੱਚ ਨਹੀਂ ਹਨ ਤੇ ਅਕਾਲ ਚਲਾਣਾ ਕਰ ਚੁੱਕੀਆਂ ਹਨ।
ਗੁਰਦਾਸਪੁਰ ਜਿਲ੍ਹੇ ਦੇ ਕਸਬਾ ਕਾਹਨੂੰਵਾਨ ਸਥਿਤ ਇਤਿਹਾਸਕ ਗੁਰਦੁਆਰਾ ਛੋਟਾ ਘਲੂਘਾਰਾ ਵਿਖੇ ਵਾਪਰੀ ਅਨੈਤਿਕ ਘਟਨਾ ਦੇ ਸਬੰਧ ਵਿੱਚ ਸਰਬੱਤ ਖਾਲਸਾ ਦੇ ਜਥੇਦਾਰਾਂ ਪਾਸੋਂ ਤਨਖਾਹ ਲਵਾਣ ਵਾਲੇ ਗੁ:ਸਾਹਿਬ ਦੇ ਸਾਬਕਾ ਪ੍ਰਧਾਨ ਮਾਸਟਰ ਜੋਹਰ ਸਿੰਘ ਅੱਜ ਅਚਨਚੇਤ ਹੀ ਗਿਆਨੀ ਗੁਰਬਚਨ ਸਿੰਘ ਦੀ ਅਗਵਾਈ ਹੇਠ ਇਕਤਰ ਹੋਏ ਜਥੇਦਾਰ ਸਾਹਿਬਾਨ ਦੇ ਸਾਹਮਣੇ ਪੇਸ਼ ਹੋਏ ਤੇ ਹੋਈ ਭੁੱਲ ਦੀ ਖਿਮਾ ਯਾਚਨਾ ਕਰਦਿਆਂ ਤਨਖਾਹ ਲਵਾਈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੁਆਰਾ ਨਿਯੁਕਤ ਕੀਤੇ ਜਥੇਦਾਰ ਗੁਰਬਚਨ ਸਿੰਘ, ਜਥੇਦਾਰ ਮੱਲ੍ਹ ਸਿੰਘ, ਜਥੇਦਾਰ ਗੁਰਮੁੱਖ ਸਿੰਘ ਅਤੇ ਜਥੇਦਾਰ ਇਕਬਾਲ ਸਿੰਘ, ਗਿਆਨੀ ਜੋਤਇੰਦਰ ਸਿੰਘ ਦੁਆਰਾ ਬੁਲਾਈ ਗਈ ਇਕਤਰਤਾ ਨੇ ਵਰਜੀਨੀਆ ਵਿਖੇ ਅੰਮ੍ਰਿਤ ਸੰਚਾਰ ਦੀਆਂ ਬਾਣੀਆਂ ਨਾਲ ਛੇੜਛਾੜ ’ਤੇ ਟਿਪਣੀਆਂ ਕਰਨ ਵਾਲੇ ਪੰਜ ਸਿੱਖਾਂ ਨੂੰ ਚਾਰ ਜੂਨ 2016 ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਤਲਬ ਕੀਤਾ ਹੈ।
ਸ਼੍ਰੋਮਣੀ ਕਮੇਟੀ ਵਲੋਂ ਤਖਤਾਂ ਦੇ ਜਥੇਦਾਰਾਂ ਨੂੰ ਨਾ ਬਦਲਣ ਦੇ ਫੈਸਲੇ ਉਤੇ ਤਿੱਖਾਂ ਵਿਰੋਧ ਕਰਦਿਆਂ ਦਲ ਖਾਲਸਾ ਨੇ ਕਿਹਾ ਕਿ ਪੰਥ ਅੰਦਰ ਸੁਖਾਂਵਾਂ ਮਾਹੌਲ ਸਿਰਜਣ ਲਈ ਤਖਤਾਂ ਦੇ ਤਿੰਨੇ ਜਥੇਦਾਰਾਂ ਨੂੰ ਹਟਾਇਆ ਜਾਣਾ ਲਾਜ਼ਮੀ ਹੈ।
ਸੌਦਾ ਸਾਧ ਮਾਫੀ ਮਾਮਲੇ ਅਤੇ ਬਾਅਦ ਵਿੱਚ ਹੋਈਆਂ ਘਟਨਾਵਾਂ ਦੇ ਮੱਦੇਨਜ਼ਰ ਇਸ ਸਮੇਂ ਸ਼੍ਰੋਮਣੀ ਗੁਰਦੁਆਰ ਪ੍ਰਬੰਧਕ ਕਮੇਟੀ ਦੀ ਵਾਗਡੋਰ ਸੰਭਾਲ ਰਹੇ ਬਾਦਲ ਦਲ ਕੋਲ ਸ਼੍ਰੀ ਅਕਾਲ ਤਖਤ ਸਾਹਿਬਾਨ ਦੇ ਜੱਥੇਦਾਰਾਂ ਨੂੰ ਬਦਲਣ ਤੋਂ ਬਿਨਾਂ ਹੋਰ ਕੋਈ ਚਾਰਾ ਨਹੀ ਰਿਹਾ।
ਅੰਮ੍ਰਿਤਸਰ ਸਾਹਿਬ: ਅੱਜ ਅਕਾਲ ਤਖ਼ਤ ਸਾਹਿਬ ਵਿਖੇ ਅੰਮ੍ਰਿਤ ਸੰਚਾਰ ਦੀ ਸੇਵਾ ਕਰਨ ਵਾਲੇ ਪੰਜ ਪਿਆਰਿਆਂ ਵੱਲੋਂ ਇੱਕ ਅਹਿਮ ਫੈਂਸਲਾ ਲੈਂਦੇ ਹੋਏ ਪੰਜ ਤਖਤ ਸਾਹਿਬਾਨ ਦੇ ...
ਸ਼੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਦੀ ਅਗਵਾਈ ਵਿੱਚ ਪੰਜ ਤਖਤਾਂ ਦੇ ਜੱਥੇਦਾਰਾਂ ਵੱਲੋਂ ਸੌਦਾ ਸਾਧ ਨੂੰ ਦਿੱਤੀ ਮਾਫੀ ਅਤੇ ਮੂਲ ਨਾਨਕਸ਼ਾਹੀ ਕੈਲੰਡਰ ਨੂੰ ਰੱਦ ਕਾਰਨ ਬੇਹੱਦ ਰੋਸ ਫੈਲ ਗਿਆ ਹੈ।ਵੱਖ-ਵੱਖ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਅਮਰੀਕਾ 'ਚ ਨਿਊਜਰਸੀ, ਨਿਊਯਾਰਕ ਤੇ ਕੈਲੀਫੋਰਨੀਆ, ਕੈਨੇਡਾ 'ਚ ਬਿ੍ਟਿਸ਼ ਕੋਲੰਬੀਆ ਤੇ ਟੋਰਾਂਟੋ ਦੇ ਵੱਡੀ ਗਿਣਤੀ ਸਿੱਖ ਗੁਰਦੁਆਰਾ ਕਮੇਟੀਆਂ ਤੇ ਸਿੱਖ ਸੰਗਠਨਾਂ ਨੇ ਸੌਦਾ ਸਾਧ ਨੂੰ ਮੁਆਫ਼ ਕਰਨ ਦਾ ਫ਼ੈਸਲਾ ਵਾਪਸ ਲਏ ਜਾਣ ਤੱਕ ਧਾਰਮਿਕ ਅਤੇ ਬਾਦਲ ਦਲ ਦੀ ਭਾਰਤ ਸਮੇਤ ਵਿਦੇਸ਼ਾਂ ਵਿਚਲੀ ਲੀਡਰਸ਼ਿਪ ਦਾ ਬਾਈਕਾਟ ਕਰਨ ਦਾ ਫ਼ੈਸਲਾ ਕੀਤਾ ਹੈ ।
ਪੰਜਾਬ ਦੀ ਸੱਤਾਧਾਰੀ ਪਾਰਟੀ ਦੇ ਇਸ਼ਾਰੇ ‘ਤੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਵੱਲੋਂ ਸੌਦਾ ਸਾਧ ਨੂੰਦਿੱਤੀ ਮਾਫੀ ਅਤੇ ਹੋਰ ਪੰਥਕ ਮਸਲ਼ਿਆਂ ‘ਤੇ ਵੀਚਾਰ ਕਰਨ ਲਈ ਬਰੇਸ਼ੀਆ ਦੇ ਗੁਰਦਵਾਰਾ ਸਿੰਘ ਸਭਾ, ਫਲੇਰੋ ਵਿਖੇ 11 ਅਕਤੂਬਰ, ਦਿਨ ਐਤਵਾਰ ਨੂੰ ਵਿਸ਼ੇਸ਼ ਪੰਥਕ ਕਾਨਫਰੰਸ ਕਰਵਾਈ ਜਾ ਰਹੀ ਹੈ।
ਸਿੱਖੀ ਦੇ ਸਰਵਉੱਚ ਅਸਥਾਨ ਸ਼੍ਰੀ ਅਕਾਲ ਤਖਤ ਸਾਹਿਬ ਤੋਂ ਪੰਥਕ ਰਵਾਇਤਾਂ ਨੂੰ ਦਰਕਿਨਾਰ ਕਰਦਿਆਂ ਸਿਆਸੀ ਦਬਾਅ ਅਧੀਨ ਗਿਆਨੀ ਗੁਰਬਚਨ ਸਿੰਘ ਦੀ ਅਗਵਾਈ ਵਿੱਚ ਪੰਥ ਦੋਖੀ ਸੌਦਾ ਸਾਧ ਨੂੰ ਮਾਫ ਕਰਨ ਦੇ ਫੈਸਲੇ ਨੂੰ ਅਮਰੀਕਨ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅਤਿ ਮੰਦਭਾਗਾ ਕਰਾਰ ਦਿੱਤਾ ਹੈ।
ਬੰਦੀ ਸਿੰਘ ਰਿਹਾਈ ਸੰਘਰਸ਼ ਕਮੇਟੀ, ਯੂਨਾਈਟਿਡ ਅਕਾਲੀ ਦਲ, ਦਲ ਖ਼ਾਲਸਾ, ਅਖੰਡ ਕੀਰਤਨੀ ਜਥਾ ਤੇ ਏਕਨੂਰ ਖਾਲਸਾ ਫ਼ੌਜ ਦੇ ਆਗੂਆਂ ਨੇ ਅੱਜ ਇੱਥੇ ਇੱਕ ਇਕੱਤਰਤਾ ਕਰਕੇ ਸ਼੍ਰੀ ਅਕਾਲ ਤਖਤ ਸਾਹਿਬ ਤੋਂ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਦਿੱਤਾ ਗਿਆ "ਫਖ਼ਰ-ਏ ਕੌਮ" ਖਿਤਾਬ ਵਾਪਸ ਲੈਣ ਦੀ ਮੰਗ ਕਰਨ ਦਾ ਫੈਸਲਾ ਕੀਤਾ ਹੈ।
Next Page »