ਸਿੱਖ ਫੈਡਰੇਸ਼ਨ ਅਮਰੀਕਾ ਵਲੋਂ ਮੌਜੂਦਾ ਘਟਨਾਕਰਮ ਤੇ ਪ੍ਰਤੀਕਰਮ ਜਾਹਿਰ ਕਰਦਿਆਂ ਕਿਹਾ ਗਿਆ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਤਖ਼ਤ ਸ੍ਰੀ ਕੇਸ਼ਗੜ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਨੂੰ ਸ੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵਲੋਂ ਸੁਖਬੀਰ ਬਾਦਲ ਦੇ ਆਦੇਸ਼ ਤੇ ਸੇਵਾ ਮੁਕਤ ਕਰਦਿਆਂ ਇਕ ਵਾਰ ਫੇਰ ਇਹ ਸਿੱਧ ਕੀਤਾ ਹੈ ਕਿ ਇਹ ਸਿੱਖਾਂ ਦੀ ਸਿਰਮੌਰ ਸੰਸਥਾ ਇਕ ਵਿਅਕਤੀ ਦੇ ਇਸ਼ਾਰੇ ਤੇ ਹੀ ਚਲਦੀ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉੱਤੋ-ਥੱਲੀ ਆਪਣੇ ਵੱਲੋਂ ਲਗਾਏ ਗਏ ਜਥੇਦਾਰਾਂ ਨੂੰ ਹਟਉਣ ਤੇ ਨਵੇਂ ਜਥੇਦਾਰ ਲਾਉਣ ਨਾਲ ਸਿੱਖ ਸੰਸਥਾਵਾਂ ਦੇ ਹਾਲਾਤ ਹੋਰ ਵਧੇਰੇ ਅਸਥਿਰਤਾ ਵਾਲੇ ਬਣ ਗਏ ਹਨ।
2 ਦਸੰਬਰ 2024 ਨੂੰ ਅਕਾਲ ਤਖਤ ਸਾਹਿਬ ਦੀ ਫਸੀਲ ਤੋਂ ਐਲਾਨੇ ਗਏ ਫੈਸਲਿਆਂ ਤੋਂ ਬਾਅਦ ਸਿੱਖ ਸਫਾਂ ਵਿਚਲਾ ਖਿਲਾਰਾ ਸਿਮਟਣ ਦੀ ਥਾਂ ਲਗਾਤਾਰ ਵਧਦਾ ਜਾ ਰਿਹਾ ਹੈ। ਇਹ ਸਥਿਤੀ ਅਣਕਿਆਸੀ ਨਹੀਂ ਹੈ।
ਅਕਾਲ ਤਖਤ ਸਾਹਿਬ ਵੱਲੋਂ 11 ਸਿੱਖ ਸਖਸ਼ੀਅਤਾਂ ਨੂੰ ਸਨਮਾਨਿਤ ਕਰਨ ਦਾ ਫੈਸਲਾ ਕੀਤਾ ਗਿਆ ਹੈ। ਜਿਹਨਾਂ 11 ਸਿੱਖ ਸਖਸ਼ੀਅਤਾਂ ਨੂੰ ਸਨਮਾਨਿਤ ਕੀਤਾ ਜਾਣਾ ਹੈ ਉਹਨਾ ਵਿੱਚੋਂ ਚਾਰ ਇਸ ਸੰਸਾਰ ਵਿੱਚ ਨਹੀਂ ਹਨ ਤੇ ਅਕਾਲ ਚਲਾਣਾ ਕਰ ਚੁੱਕੀਆਂ ਹਨ।
ਗੁਰਦਾਸਪੁਰ ਜਿਲ੍ਹੇ ਦੇ ਕਸਬਾ ਕਾਹਨੂੰਵਾਨ ਸਥਿਤ ਇਤਿਹਾਸਕ ਗੁਰਦੁਆਰਾ ਛੋਟਾ ਘਲੂਘਾਰਾ ਵਿਖੇ ਵਾਪਰੀ ਅਨੈਤਿਕ ਘਟਨਾ ਦੇ ਸਬੰਧ ਵਿੱਚ ਸਰਬੱਤ ਖਾਲਸਾ ਦੇ ਜਥੇਦਾਰਾਂ ਪਾਸੋਂ ਤਨਖਾਹ ਲਵਾਣ ਵਾਲੇ ਗੁ:ਸਾਹਿਬ ਦੇ ਸਾਬਕਾ ਪ੍ਰਧਾਨ ਮਾਸਟਰ ਜੋਹਰ ਸਿੰਘ ਅੱਜ ਅਚਨਚੇਤ ਹੀ ਗਿਆਨੀ ਗੁਰਬਚਨ ਸਿੰਘ ਦੀ ਅਗਵਾਈ ਹੇਠ ਇਕਤਰ ਹੋਏ ਜਥੇਦਾਰ ਸਾਹਿਬਾਨ ਦੇ ਸਾਹਮਣੇ ਪੇਸ਼ ਹੋਏ ਤੇ ਹੋਈ ਭੁੱਲ ਦੀ ਖਿਮਾ ਯਾਚਨਾ ਕਰਦਿਆਂ ਤਨਖਾਹ ਲਵਾਈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੁਆਰਾ ਨਿਯੁਕਤ ਕੀਤੇ ਜਥੇਦਾਰ ਗੁਰਬਚਨ ਸਿੰਘ, ਜਥੇਦਾਰ ਮੱਲ੍ਹ ਸਿੰਘ, ਜਥੇਦਾਰ ਗੁਰਮੁੱਖ ਸਿੰਘ ਅਤੇ ਜਥੇਦਾਰ ਇਕਬਾਲ ਸਿੰਘ, ਗਿਆਨੀ ਜੋਤਇੰਦਰ ਸਿੰਘ ਦੁਆਰਾ ਬੁਲਾਈ ਗਈ ਇਕਤਰਤਾ ਨੇ ਵਰਜੀਨੀਆ ਵਿਖੇ ਅੰਮ੍ਰਿਤ ਸੰਚਾਰ ਦੀਆਂ ਬਾਣੀਆਂ ਨਾਲ ਛੇੜਛਾੜ ’ਤੇ ਟਿਪਣੀਆਂ ਕਰਨ ਵਾਲੇ ਪੰਜ ਸਿੱਖਾਂ ਨੂੰ ਚਾਰ ਜੂਨ 2016 ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਤਲਬ ਕੀਤਾ ਹੈ।
ਸ਼੍ਰੋਮਣੀ ਕਮੇਟੀ ਵਲੋਂ ਤਖਤਾਂ ਦੇ ਜਥੇਦਾਰਾਂ ਨੂੰ ਨਾ ਬਦਲਣ ਦੇ ਫੈਸਲੇ ਉਤੇ ਤਿੱਖਾਂ ਵਿਰੋਧ ਕਰਦਿਆਂ ਦਲ ਖਾਲਸਾ ਨੇ ਕਿਹਾ ਕਿ ਪੰਥ ਅੰਦਰ ਸੁਖਾਂਵਾਂ ਮਾਹੌਲ ਸਿਰਜਣ ਲਈ ਤਖਤਾਂ ਦੇ ਤਿੰਨੇ ਜਥੇਦਾਰਾਂ ਨੂੰ ਹਟਾਇਆ ਜਾਣਾ ਲਾਜ਼ਮੀ ਹੈ।
ਸੌਦਾ ਸਾਧ ਮਾਫੀ ਮਾਮਲੇ ਅਤੇ ਬਾਅਦ ਵਿੱਚ ਹੋਈਆਂ ਘਟਨਾਵਾਂ ਦੇ ਮੱਦੇਨਜ਼ਰ ਇਸ ਸਮੇਂ ਸ਼੍ਰੋਮਣੀ ਗੁਰਦੁਆਰ ਪ੍ਰਬੰਧਕ ਕਮੇਟੀ ਦੀ ਵਾਗਡੋਰ ਸੰਭਾਲ ਰਹੇ ਬਾਦਲ ਦਲ ਕੋਲ ਸ਼੍ਰੀ ਅਕਾਲ ਤਖਤ ਸਾਹਿਬਾਨ ਦੇ ਜੱਥੇਦਾਰਾਂ ਨੂੰ ਬਦਲਣ ਤੋਂ ਬਿਨਾਂ ਹੋਰ ਕੋਈ ਚਾਰਾ ਨਹੀ ਰਿਹਾ।
ਅੰਮ੍ਰਿਤਸਰ ਸਾਹਿਬ: ਅੱਜ ਅਕਾਲ ਤਖ਼ਤ ਸਾਹਿਬ ਵਿਖੇ ਅੰਮ੍ਰਿਤ ਸੰਚਾਰ ਦੀ ਸੇਵਾ ਕਰਨ ਵਾਲੇ ਪੰਜ ਪਿਆਰਿਆਂ ਵੱਲੋਂ ਇੱਕ ਅਹਿਮ ਫੈਂਸਲਾ ਲੈਂਦੇ ਹੋਏ ਪੰਜ ਤਖਤ ਸਾਹਿਬਾਨ ਦੇ ...
ਸ਼੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਦੀ ਅਗਵਾਈ ਵਿੱਚ ਪੰਜ ਤਖਤਾਂ ਦੇ ਜੱਥੇਦਾਰਾਂ ਵੱਲੋਂ ਸੌਦਾ ਸਾਧ ਨੂੰ ਦਿੱਤੀ ਮਾਫੀ ਅਤੇ ਮੂਲ ਨਾਨਕਸ਼ਾਹੀ ਕੈਲੰਡਰ ਨੂੰ ਰੱਦ ਕਾਰਨ ਬੇਹੱਦ ਰੋਸ ਫੈਲ ਗਿਆ ਹੈ।ਵੱਖ-ਵੱਖ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਅਮਰੀਕਾ 'ਚ ਨਿਊਜਰਸੀ, ਨਿਊਯਾਰਕ ਤੇ ਕੈਲੀਫੋਰਨੀਆ, ਕੈਨੇਡਾ 'ਚ ਬਿ੍ਟਿਸ਼ ਕੋਲੰਬੀਆ ਤੇ ਟੋਰਾਂਟੋ ਦੇ ਵੱਡੀ ਗਿਣਤੀ ਸਿੱਖ ਗੁਰਦੁਆਰਾ ਕਮੇਟੀਆਂ ਤੇ ਸਿੱਖ ਸੰਗਠਨਾਂ ਨੇ ਸੌਦਾ ਸਾਧ ਨੂੰ ਮੁਆਫ਼ ਕਰਨ ਦਾ ਫ਼ੈਸਲਾ ਵਾਪਸ ਲਏ ਜਾਣ ਤੱਕ ਧਾਰਮਿਕ ਅਤੇ ਬਾਦਲ ਦਲ ਦੀ ਭਾਰਤ ਸਮੇਤ ਵਿਦੇਸ਼ਾਂ ਵਿਚਲੀ ਲੀਡਰਸ਼ਿਪ ਦਾ ਬਾਈਕਾਟ ਕਰਨ ਦਾ ਫ਼ੈਸਲਾ ਕੀਤਾ ਹੈ ।
Next Page »