ਪੰਜਾਬ ਦੀ ਸੱਤਾਧਾਰੀ ਪਾਰਟੀ ਦੇ ਇਸ਼ਾਰੇ ‘ਤੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਵੱਲੋਂ ਸੌਦਾ ਸਾਧ ਨੂੰਦਿੱਤੀ ਮਾਫੀ ਅਤੇ ਹੋਰ ਪੰਥਕ ਮਸਲ਼ਿਆਂ ‘ਤੇ ਵੀਚਾਰ ਕਰਨ ਲਈ ਬਰੇਸ਼ੀਆ ਦੇ ਗੁਰਦਵਾਰਾ ਸਿੰਘ ਸਭਾ, ਫਲੇਰੋ ਵਿਖੇ 11 ਅਕਤੂਬਰ, ਦਿਨ ਐਤਵਾਰ ਨੂੰ ਵਿਸ਼ੇਸ਼ ਪੰਥਕ ਕਾਨਫਰੰਸ ਕਰਵਾਈ ਜਾ ਰਹੀ ਹੈ।
ਸਿੱਖੀ ਦੇ ਸਰਵਉੱਚ ਅਸਥਾਨ ਸ਼੍ਰੀ ਅਕਾਲ ਤਖਤ ਸਾਹਿਬ ਤੋਂ ਪੰਥਕ ਰਵਾਇਤਾਂ ਨੂੰ ਦਰਕਿਨਾਰ ਕਰਦਿਆਂ ਸਿਆਸੀ ਦਬਾਅ ਅਧੀਨ ਗਿਆਨੀ ਗੁਰਬਚਨ ਸਿੰਘ ਦੀ ਅਗਵਾਈ ਵਿੱਚ ਪੰਥ ਦੋਖੀ ਸੌਦਾ ਸਾਧ ਨੂੰ ਮਾਫ ਕਰਨ ਦੇ ਫੈਸਲੇ ਨੂੰ ਅਮਰੀਕਨ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅਤਿ ਮੰਦਭਾਗਾ ਕਰਾਰ ਦਿੱਤਾ ਹੈ।
ਬੰਦੀ ਸਿੰਘ ਰਿਹਾਈ ਸੰਘਰਸ਼ ਕਮੇਟੀ, ਯੂਨਾਈਟਿਡ ਅਕਾਲੀ ਦਲ, ਦਲ ਖ਼ਾਲਸਾ, ਅਖੰਡ ਕੀਰਤਨੀ ਜਥਾ ਤੇ ਏਕਨੂਰ ਖਾਲਸਾ ਫ਼ੌਜ ਦੇ ਆਗੂਆਂ ਨੇ ਅੱਜ ਇੱਥੇ ਇੱਕ ਇਕੱਤਰਤਾ ਕਰਕੇ ਸ਼੍ਰੀ ਅਕਾਲ ਤਖਤ ਸਾਹਿਬ ਤੋਂ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਦਿੱਤਾ ਗਿਆ "ਫਖ਼ਰ-ਏ ਕੌਮ" ਖਿਤਾਬ ਵਾਪਸ ਲੈਣ ਦੀ ਮੰਗ ਕਰਨ ਦਾ ਫੈਸਲਾ ਕੀਤਾ ਹੈ।
ਜੰਮੂ ਵਿੱਚ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਤਸਵੀਰ ਪੁਲਿਸ ਵੱਲੋਂ ਲਾਹੇ ਜਾਣ ਤੋਂ ਬਾਅਦ ਰੋ ਸਜਾਹਿਰ ਕਰ ਰਹੀ ਸਿੱਖ ਸੰਗਤ 'ਤੇ ਪੁਲਿਸ ਵੱਲੋਂ ਗੋਲੀਆਂ ਚਲਾ ਕੇ ਸਿੱਖ ਨੌਜਵਾਨ ਨੂੰ ਸ਼ਹੀਦ ਕਰਨ ਦੀ ਨਿਖੇਧੀ ਕਰਦਿਆਂ ਜੱਥੇਦਾਰ ਸ਼੍ਰੀ ਅਕਾਲ ਤਖਤ ਸਾਹਿਬ ਨੇ ਕਿਹਾ ਕਿ ਸਮੁੱਚੀ ਕੌਮ ਸ਼ਹੀਦ ਦੇ ਪਰਿਵਾਰ ਅਤੇ ਜੰਮੂ ਦੀ ਸੰਗਤ ਦੇ ਨਾਲ ਖੜੀ ਹੈ।
ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਵੱਲੋ ਸਿੱਖ ਕੌਮ ਨੂੰ 4 ਬੱਚੇ ਪੈਦਾ ਕਰਨ ਦੀ ਨਸੀਹਤ ਦੇਣ ਵਾਲੇ ਬਿਆਨ ਨੂੰ ਬਹੁਤ ਹੀ ਗੰਭੀਰਤਾ ਨਾਲ ਲੈਂਦਿਆਂ ਸਿੰਘ ਸਾਹਿਬ ਨੂੰ ਕਿਹਾ ਵੱਧ ਬੱਚੇ ਪੈਦਾ ਕਰਕੇ ਗਿਣਤੀਆਂ ਦੇ ਚੱਕਰ ਵਿੱਚ ਪੈਣ ਦੀ ਜਗ੍ਹਾ ਸਿੱਖੀ ਸਪਿਰਟ ਪੈਦਾ ਕਰਨੀ ਜਿਆਦਾ ਜਰੂਰੀ ਹੈ|
ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਸਾਹਿਬ ਜੀ ਅਤੇ ਭਾਈ ਮਰਦਾਨਾ ਅਤੇ ਬੇਬੇ ਨਾਨਕੀ ਜੀ ਨੂੰ ਹਰਿੰਦਰ ਸਿੱਕਾ ਵੱਲੋਂ ਫਿਲਮ "ਨਾਨਕ ਸ਼ਾਹ ਫਕੀਰ" ਫਿਲਮੀ ਪਰਦੇ 'ਤੇ ਦ੍ਰਿਸ਼ਮਾਨ ਦੇ ਮੁੱਦੇ 'ਤੇ ਅੱਜ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਆਖਿਆ ਕਿ ਫ਼ਿਲਮ ਦਾ ਨਿਰਮਾਤਾ ਹਰਿੰਦਰ ਸਿੰਘ ਸਿੱਕਾ ਫ਼ਿਲਮ ਨੂੰ ਇਤਰਾਜ਼ਯੋਗ ਦ੍ਰਿਸ਼ ਹਟਾਏ ਬਿਨਾਂ ਰਿਲੀਜ਼ ਨਾ ਕਰੇ।
ਸਾਹਿਬ ਸ਼੍ਰੀ ਗੁਰੂ ਨਾਨਕ ਸਾਹਿਬ ਜੀ ਦੇ ਜੀਵਨ 'ਤੇ ਫਿਲਮ ਨਿਰਮਾਤਾ ਹਰਿੰਦਰ ਸਿੱਕਾ ਵੱਲੋ ਬਣਾਈ ਗਈ ਫਿਲਮ "ਨਾਨਕ ਸ਼ਾਹ ਫਕੀਰ" ਦੇ ਵਿਰੋਧ ਵਿੱਚ ਲੱਗਭੱਗ ਸਮੁੱਚੀ ਕੌਮ ਇੱਕਮੁੱਠ ਹੋਕੇ ਆਵਾਜ਼ ਉਠਾਈ ਹੈ ਅਤੇ ਸਿੱਖ ਕੌਮ ਵੱਲੋਂ ਥਾਂ-ਥਾਂ ਇਸ ਫਿਲਮ ਵਿਰੁੱਧ ਰੋਸ ਮੁਜ਼ਾਹਰੇ, ਪਰਦ੍ਰਸ਼ਨ ਕਰਕੇ ਸਰਕਾਰ ਅਤੇ ਸ਼੍ਰੀ ਅਕਾਲ ਤਖਤ ਸਾਹਿਬ ਜੀ ਦੇ ਜੱਥੇਦਾਰ ਨੂੰ ਮੰਗ ਪੱਤਰ ਦਿੱਤੇ ਜਾ ਰਹੇ ਹਨ।
ਹਰਿੰਦਰ ਸਿੱਕਾ ਵੱਲੋਂ ਸਾਹਿਬ ਸ਼੍ਰੀ ਗੁਰੂ ਨਾਨਕ ਸਾਹਿਬ ਦੇ ਜੀਵਨ ਬਣਾਈ ਵਿਵਾਦਤ ਫਿਲਮ "ਨਾਨਕ ਸ਼ਾਹ ਫਕੀਰ" ਦੇ ਮਸ਼ਹੂਰੀ ਲਈ ਵਿਖਾਏ ਜਾ ਰਹੇ ਦ੍ਰਿਸ਼ ਵਿੱਚ ਸ਼੍ਰੀ ਅਕਾਲ ਤਖਤ ਸਾਹਿਬ ਜੀ ਦੇ ਜੱਥੇਦਾਰ ਗਿਆਨੀ ਗੁਰਬਚਨ ਸਿੰਘ ਦੇ ਨਾ ਦੀ ਹੋ ਵਰਤੋਂ ਸਬੰਧੀ ਗੱਲ ਕਰਦਿਆਂ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ "ਉਨ੍ਹਾਂ ਦੇ ਨਾਮ ਦੀ ਗਲਤ ਵਰਤੋਂ ਹੋ ਰਹੀ ਹੈ ਅਤੇ ਉਹ ਇਸਨੂੰ ਤੁਰੰਤ ਰੋਕਣ ਦੇ ਹੁਕਮ ਦਿੰਦੇ ਹਨ।
ਸਾਹਿਬ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ ਜੀਵਨ 'ਤੇ ਫਿਲਮ ਬਣਾਉਣ ਵਾਲੇ ਨਿਰਮਾਤਾ ਹਰਿੰਦਰ ਸਿੱਕਾ ਨੂਮ ਸ਼੍ਰੀ ਅਕਾਲ ਤਖਤ ਸਾਹਿਬ ਜੀ ਦੇ ਜੱਥੇਦਾਰ ਨੂੰ ਜਿੱਥੇ ਸਪੱਸ਼ਟੀਕਰਨ ਦੇਣ ਲਈ ਕਿਹਾ ਹੈ, ਉਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਫਿਲਮ ਸਬੰਧੀ ਕਾਰਵਾਈ ਕਰਨ ਦਾ ਅਧਿਕਾਰ ਸ਼ੌਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਕੋਲ ਹੈ।
ਸਿੱਖ ਧਰਮ ਦੇ ਮੋਢੀ ਗੁਰੂ ਨਾਨਕ ਸਾਹਿਬ ਦੇ ਜੀਵਨ ਅਤੇ ਉਨ੍ਹਾਂ ਦੇ ਕਿਰਦਾਰ ਨੂੰ ਫਿਲਮਾਉਂਦੀ ਵਿਵਾਦਤ ਫਿਲਮ "ਨਾਨਕ ਸ਼ਾਹ ਫਕੀਰ" ਫਿਲਮ ਦਾ ਸਿੱਖ ਕੌਮ ਵੱਲੋਂ ਸਖਤ ਵਿਰੋਧ ਕੀਤਾ ਜਾ ਰਿਹਾ ਹੈ।ਸਿੱਖ ਭਾਈਚਾਰੇ ਦਾ ਦੋਸ਼ ਹੈ ਕਿ ਫਿਲਮ ਵਿਚ ਗੁਰੂ ਸਾਹਿਬ ਦਾ ਕਿਰਦਾਰ ਇਕ ਵਿਅਕਤੀ ਵਲੋਂ ਕੀਤਾ ਗਿਆ ਹੈ, ਜੋ ਕਿ ਨਾ ਸਹਿਣਯੋਗ ਕਾਰਵਾਈ ਹੈ। ਇਹ ਫਿਲਮ ਅਪਰੈਲ ਮਹੀਨੇ ਵਿਚ ਰਿਲੀਜ਼ ਹੋਣ ਵਾਲੀ ਹੈ ਅਤੇ ਇਸ ਵਿਚਲੇ ਕੁਝ ਦ੍ਰਿਸ਼ਾਂ ਨੂੰ ਲੈ ਕੇ ਸਿੱਖ ਭਾਈਚਾਰੇ ਵਲੋਂ ਇਤਰਾਜ਼ ਪ੍ਰਗਟਾਇਆ ਜਾ ਰਿਹਾ ਹੈ।
« Previous Page — Next Page »