ਜੂਨ 1984 ਦੇ ਘੱਲੂਘਾਰੇ ਸਬੰਧੀ ਸਿੱਖ ਵਿਦਵਾਨਾਂ ਦੀ ਅੱਜ ਚੰਡੀਗੜ੍ਹ ਦੇ ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਵਿਖੇ ਮੀਟਿੰਗ ਹੈ। ਘੱਲੂਘਾਰੇ ਦੀ ਯਾਦ ਅਤੇ ਸਬੰਧਤ ਪ੍ਰੋਗਰਾਮਾਂ ਲਈ ਇਹ ਇਕੱਤਰਤਾ ਹਰ ਸਾਲ ਹੁੰਦੀ ਹੈ। ਇਸ ਵਿਚ ਕਾਫੀ ਗਿਣਤੀ ਵਿਚ ਸਿੱਖ ਵਿਦਵਾਨ ਹਿੱਸਾ ਲੈਣਗੇ।
ਨੈਸ਼ਨਲ ਯੂਨੀਅਨ ਆਫ ਜਰਨਲਸਿਟਸ ਨੇ ਬਰਤਾਨੀਆ ਸਰਕਾਰ ਤੋਂ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ’ਤੇ ਹੋਏ ਫੌਜੀ ਹਮਲੇ ਸਮੇਂ ਮਨੁੱਖੀ ਕਤਲੇਆਮ ਦੀ ਜਾਂਚ ਦੀ ਮੰਗ ਕਰਦਿਆਂ ਬਰਤਾਨੀਆਂ ਸਰਕਾਰ ਦੇ ਹਮਲੇ ਨਾਲ ਸਬੰਧਿਤ ਸਾਰੇ ਕਾਗਜ਼ਾਂ ਨੂੰ ਜਨਤਕ ਕਰਨ ਦੀ ਮੰਗ ਕੀਤੀ ਹੈ।
ਦਰਬਾਰ ਸਾਹਿਬ ‘ਤੇ ਭਾਰਤੀ ਫੌਜ ਵੱਲੋਂ ਕੀਤੇ ਹਮਲੇ ਦੀ 30ਵੀਂ ਵਰੇਗੰਢ ਮੌਕੇ ਯੂਰਪ ਦੇ ਸਮੁਹ ਸਿੱਖਾਂ ਵੱਲੋਂ 14 ਜੂਨ ਨੂੰ ਬੈਲਜੀਅਮ ਦੇ ਸ਼ਹਿਰ ਬਰੱਸਲਜ਼ ਵਿਖੇ ਯੂਰਪੀਅਨ ਸੰਸਦ ਸਾਹਮਣੇ ਮੁਜ਼ਾਹਰਾ ਕੀਤਾ ਜਾ ਰਿਹਾ ਹੈ।
ਸਿੱਖਜ਼ ਫਾਰ ਜਸਟਿਸ (ਐਮਐਫਜੇ), ਨਾਮੀ ਜਥੇਬੰਦੀ ਨੇ ਸੰਯੁਕਤ ਰਾਸ਼ਟਰ ਦੀ ਮਨੁੱਖੀ ਅਧਿਕਾਰਾਂ ਬਾਰੇ ਸੰਸਥਾ ਕੋਲ ਸ਼ਿਕਾਇਤ ਦਰਜ ਕਰਾਉਂਦਿਆਂ ਸੰਯੁਕਤ ਰਾਸ਼ਟਰ ਨੂੰ ਕਿਹਾ ਕਿ ਜੂਨ 1984 ਵਿੱਚ ਸ੍ਰੀ ਹਰਿਮੰਦਰ ਸਾਹਿਬ ਵਿੱਚ ਫੌਜੀ ਕਾਰਵਾਈ ਦੌਰਾਨ ਹੋਏ ਅਪਰਾਧਾਂ ਦੀ ਜਾਂਚ ਅਤੇ ਸਜ਼ਾ ਦੇਣ ਲਈ ਇਕ ਟ੍ਰਿਬਿਊਨਲ ਕਾਇਮ ਕੀਤਾ ਜਾਵੇ।
ਸ਼੍ਰੀ ਦਰਬਾਰ ਸਾਹਿਬ’ਤੇ ਜੂਨ 1984 ਵਿੱਚ ਹੋਏ ਫੌਜੀ ਹਮਲੇ ਦੀ 30ਵੀਂ ਵਰੇਗੰਢ ਮੋਕੇ ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨ ਯੂ. ਕੇ. ਦੇ ਬੈਨਰ ਹੇਠ ਕੀਤੇ ਗਏ ਇਸ ਰੋਸ ਮਾਰਚ ਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ, ਜਿਸ ਦੀ ਸ਼ੁਰੂਆਤ ਹਾਈਡ ਪਾਰਕ ਤੋਂ ਹੋਈ, ਸਿੱਖ ਸੰਗਤਾਂ ਸਵੇਰੇ 10 ਵਜੇ ਤੋਂ ਹੀ ਲੰਡਨ ਪਹੁੰਚਣੀਆਂ ਸ਼ੁਰੂ ਹੋ ਗਈਆਂ ਸਨ ਤੇ 11 ਵਜੇ ਹਾਈਡ ਪਾਰਕ ਲੰਡਨ ਵਿਖੇ ਇਕੱਠੀਆਂ ਹੋਈਆਂ ਸੰਗਤਾਂ ਨੇ ਟਰੈਫਗਲਰ ਸੁਕੇਅਰ ਤੱਕ ਰੋਸ ਮਾਰਚ ਕੀਤਾ ਤੇ ਟਰੈਫਗਲਰ ਸੁਕੇਅਰ ਵਿਖੇ ਵਿਸ਼ਾਲ ਰੋਸ ਰੈਲੀ ਨੂੰ ਸਿੱਖ ਆਗੂਆਂ ਵੱਲੋਂ ਸੰਬੋਧਨ ਕੀਤਾ ਗਿਆ ।